ਜਲੰਧਰ : ਅੱਜ ਜਲੰਧਰ ਦੇ ਪੀ. ਏ. ਪੀ. ਕੰਪਲੈਕਸ ਦੀਆਂ ਕੰਧਾਂ ’ਤੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਸਲੋਗਨ ਲਿਖੇ ਮਿਲੇ ਹਨ। ਉਥੇ ਮਾਨਸਾ ਪੁਲਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਜੱਗੂ ਭਗਵਾਨਪੁਰੀਆ ਨੂੰ ਅਦਾਲਤ 'ਚ ਪੇਸ਼ ਕਰਕੇ 7 ਦਿਨ ਦਾ ਪੁਲਸ ਰਿਮਾਂਡ ਹਾਸਲ ਕਰ ਲਿਆ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਜਲੰਧਰ ਤੋਂ ਵੱਡੀ ਖ਼ਬਰ, PAP ਕੰਪਲੈਕਸ ਦੀਆਂ ਕੰਧਾਂ ’ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ, ਪੁਲਸ ਨੂੰ ਪਈਆਂ ਭਾਜੜਾਂ
ਜਲੰਧਰ ਦੇ ਪੀ. ਏ. ਪੀ. ਕੰਪਲੈਕਸ ਦੀਆਂ ਕੰਧਾਂ ’ਤੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਸਲੋਗਨ ਲਿਖੇ ਮਿਲੇ ਹਨ। ਇਹ ਸਲੋਗਨ ਕਰੀਬ ਅੱਧੀ ਰਾਤ ਨੂੰ ਲਿਖੇ ਗਏ ਹਨ। ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਨੇ ਇਕ ਵੀਡੀਓ ਜਾਰੀ ਕਰਕੇ ਖ਼ਾਲਿਸਤਾਨ ਰੈਫਰੈਂਡਮ ਦੀ ਵੋਟਿੰਗ ਬਾਰੀ ਵੀ ਜ਼ਿਕਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਦੇ ਪੁਲਸ ਰਿਮਾਂਡ 'ਤੇ
ਮਾਨਸਾ ਪੁਲਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਜੱਗੂ ਭਗਵਾਨਪੁਰੀਆ ਨੂੰ ਅਦਾਲਤ 'ਚ ਪੇਸ਼ ਕਰਕੇ 7 ਦਿਨ ਦਾ ਪੁਲਸ ਰਿਮਾਂਡ ਹਾਸਲ ਕਰ ਲਿਆ ਹੈ। ਦੱਸ ਦੇਈਏ ਕਿ ਪੰਜਾਬ ਪੁਲਸ ਜੱਗੂ ਭਗਵਾਨਪੁਰੀਆ ਨੂੰ ਕੱਲ੍ਹ ਤਿਹਾੜ ਜੇਲ੍ਹ ਤੋਂ ਪੰਜਾਬ ਲੈ ਕੇ ਆਈ ਸੀ।
ਪੰਜਾਬ ਵਿਧਾਨ ਸਭਾ 'ਚ PU ਦੇ ਕੇਂਦਰੀਕਰਨ ਖ਼ਿਲਾਫ਼ ਮਤਾ ਪਾਸ, ਭਾਜਪਾ ਨੇ ਜਤਾਇਆ ਵਿਰੋਧ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੇ ਮੁੱਦੇ 'ਤੇ ਪ੍ਰਸਤਾਵ ਪਾਸ ਕੀਤਾ ਗਿਆ। ਇਹ ਪ੍ਰਸਤਾਵ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਸਦਨ 'ਚ ਪੇਸ਼ ਕੀਤਾ ਗਿਆ ਸੀ।
ਸਿੱਧੂ ਮੂਸੇਵਾਲਾ ਕਤਲ ਕਾਂਡ: ਹਥਿਆਰ ਸਪਲਾਈ ਕਰਨ ਵਾਲਾ ਸਤਵੀਰ ਸਿੰਘ ਫਾਰਚੂਨਰ ਕਾਰ ਸਣੇ ਗ੍ਰਿਫ਼ਤਾਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਲੁਧਿਆਣਾ ਦੀ ਪੁਲਸ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਵਿਅਕਤੀ ਨੂੰ ਫਾਰਚੂਨਰ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ।
ਪੰਜਾਬ ਵਿਧਾਨ ਸਭਾ 'ਚ 'ਅਗਨੀਪਥ' ਖ਼ਿਲਾਫ਼ ਮਤਾ ਪਾਸ, CM ਮਾਨ ਨੇ ਭਾਜਪਾ 'ਤੇ ਕੱਸਿਆ ਤੰਜ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਦੀ 'ਅਗਨੀਪਥ' ਯੋਜਨਾ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਅੰਦਰ ਪਾਸ ਕਰ ਦਿੱਤਾ ਗਿਆ।
ਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ 'ਜੈ ਕ੍ਰਿਸ਼ਨ ਸਿੰਘ ਰੌੜੀ'
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਵਿਧਾਨ ਸਭਾ ਦਾ ਨਵਾਂ ਡਿਪਟੀ ਸਪੀਕਰ ਚੁਣਿਆ ਗਿਆ ਹੈ।
ਭਾਜਪਾ ਪ੍ਰਧਾਨ ਨੱਢਾ ਨੇ ਸੁਖਬੀਰ ਬਾਦਲ ਨੂੰ ਕੀਤਾ ਫ਼ੋਨ, ਰਾਸ਼ਟਰਪਤੀ ਉਮੀਦਵਾਰ ਲਈ ਮੰਗਿਆ ਸਮਰਥਨ
ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਫ਼ੋਨ ਕੀਤਾ ਹੈ। ਭਾਜਪਾ ਪ੍ਰਧਾਨ ਨੱਢਾ ਨੇ ਸੁਖਬੀਰ ਬਾਦਲ ਤੋਂ ਰਾਸ਼ਟਰਪਤੀ ਚੋਣਾਂ ’ਚ ਐੱਨ. ਡੀ. ਏ. ਉਮੀਦਵਾਰ ਦ੍ਰੋਪਦੀ ਮੁਰਮੂ ਲਈ ਸਮਰਥਨ ਮੰਗਿਆ ਹੈ।
ਇਕ ਵਾਰ ਫਿਰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਪੰਜਾਬ ਆਉਣ ਵਾਲੇ ਹਨ। ਇਹ ਜਾਣਕਾਰੀ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ’ਚ ਦਿੱਤੀ।
ਕੋਰੋਨਾ ਖ਼ਿਲਾਫ਼ ਮਿਲਿਆ ਇਕ ਹੋਰ ਵੱਡਾ ਹਥਿਆਰ, ਦੇਸ਼ ਦੀ ਪਹਿਲੀ m-RNA ਵੈਕਸੀਨ ਨੂੰ DCGI ਵਲੋਂ ਮਨਜ਼ੂਰੀ
ਐਮਕਿਓਰ ਫਾਰਮਾਸਿਊਟੀਕਲਜ਼ ਲਿਮਟਿਡ ਦੀ ਸਹਾਇਕ ਕੰਪਨੀ ਜੇਨੋਵਾ ਬਾਇਓਫਾਰਮਾਸਿਊਟੀਕਲਜ਼ ਲਿਮਟਿਡ ਨੇ ਐਲਾਨ ਕੀਤਾ ਹੈ ਕਿ ਉਸ ਦੀ ਐੱਮ. ਆਰ. ਐੱਨ. ਏ. ਵੈਕਸੀਨ-19 ਕੋਵਿਡ-19 ਖਿਲਾਫ ਐਮਰਜੈਂਸੀ ਵਰਤੋਂ ਲਈ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ ( ਡੀ. ਸੀ. ਜੀ. ਆਈ.) ਨੇ ਮਨਜ਼ੂਰੀ ਦੇ ਦਿੱਤੀ ਹੈ।
ਕਾਬੁਲ 'ਚ ਮਾਰੇ ਗਏ ਸਵਿੰਦਰ ਸਿੰਘ ਦੀਆਂ ਅਸਥੀਆਂ ਲੈ ਕੇ ਭਾਰਤ ਪਹੁੰਚਿਆ ਅਫ਼ਗਾਨ ਸਿੱਖਾਂ ਦਾ ਜਥਾ
NEXT STORY