ਜਲੰਧਰ : ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸੂਬੇ ਦੇ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ। ਉਥੇ ਮਨੀ ਲਾਂਡਰਿੰਗ ਮਾਮਲੇ 'ਚ ਫਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਨੇ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
CM ਮਾਨ ਨੇ ਖ਼ੁਸ਼ ਕੀਤੇ ਪੰਜਾਬ ਵਾਸੀ, ਅੱਜ ਤੋਂ ਹਰ ਪਰਿਵਾਰ ਨੂੰ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਮਤਲਬ ਕਿ 1 ਜੁਲਾਈ ਤੋਂ ਸੂਬੇ ਦੇ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਮਨੀ ਲਾਂਡਰਿੰਗ ਮਾਮਲੇ 'ਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਭੁਪਿੰਦਰ ਸਿੰਘ ਹਨੀ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਬਿਜਲੀ ਬਿੱਲਾਂ ਨੂੰ ਲੈ ਕੇ ਕੀਤਾ ਨਵਾਂ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮਾਨ ਨੇ ਕਿਹਾ ਕਿ ਇਕ ਉਲਝਣ ਖੜ੍ਹੀ ਹੋ ਗਈ ਸੀ ਕਿ ਅਸੀਂ ਸਿਰਫ ਦੋ ਕਿਲੋਵਾਟ ਦੇ ਪੁਰਾਣੇ ਬਿੱਲ ਮੁਆਫ਼ ਕਰ ਦਿੱਤੇ, ਉਹ ਅਫ਼ਵਾਹਾਂ ਸਨ।
ਸਿਮਰਜੀਤ ਸਿੰਘ ਬੈਂਸ ਨੂੰ ਝਟਕਾ, ਜਬਰ-ਜ਼ਿਨਾਹ ਮਾਮਲੇ ’ਚ ਸੁਪਰੀਮ ਕੋਰਟ ਨੇ ਪਟੀਸ਼ਨ ਕੀਤੀ ਖਾਰਜ
ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚਣ ਤੋਂ ਬਾਅਦ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਤਮ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਝਟਕਾ ਲੱਗਾ ਹੈ।
ਰਾਸ਼ਟਰਪਤੀ ਚੋਣਾਂ ’ਚ ਅਕਾਲੀ ਦਲ ਵਲੋਂ NDA ਉਮੀਦਵਾਰ ਦ੍ਰੋਪਦੀ ਮੁਰਮੂ ਦੇ ਸਮਰਥਨ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਰਾਸ਼ਟਰਪਤੀ ਚੋਣਾਂ ’ਚ ਐੱਨ. ਡੀ. ਏ. ਉਮੀਦਾਵਰ ਦ੍ਰੋਪਦੀ ਮੁਰਮੂ ਦਾ ਸਮਰਥਨ ਕਰਨ ਦਾ ਫ਼ੈਸਲਾ ਹੋਇਆ।
PSEB 10ਵੀਂ ਤੇ CBSE ਦੇ 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਜਾਰੀ ਹੋਣਗੇ ਨਤੀਜੇ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 4 ਜੁਲਾਈ ਨੂੰ ਜਾਰੀ ਕੀਤਾ ਜਾਵੇਗਾ। ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਵਿਸ਼ੇਸ਼ ਗੱਲਬਾਤ ’ਚ ਦੱਸਿਆ ਕਿ ਮੈਟ੍ਰਿਕ ਦਾ ਨਤੀਜਾ ਅਗਲੇ ਹਫ਼ਤੇ ਜਾਰੀ ਹੋਵੇਗਾ।
ਫ਼ਾਜ਼ਿਲਕਾ : ਵਾਹੀ ਕਰ ਰਹੇ ਕਿਸਾਨ ਦੇ ਖੇਤ 'ਚੋਂ ਨਿਕਲਿਆ ਬੰਬ
ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲਗਦਾ ਫ਼ਾਜ਼ਿਲਕਾ ਇਲਾਕਾ ਜਿੱਥੇ ਕਈ ਵਾਰ ਪੁਰਾਣੀ ਬੰਬ ਬਰਾਮਦ ਹੋ ਚੁੱਕੇ ਹਨ। ਅੱਜ ਮੁੜ ਤੋਂ ਉੱਥੋ ਇਕ ਖੇਤ 'ਚੋਂ ਬੰਬ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਹੈ।
ਪੰਜਾਬ ਦੇ ਸਾਬਕਾ ਮੰਤਰੀ ਦੇ ਖ਼ੁਲਾਸੇ ਪਿੱਛੋਂ 1178 ਕਰੋੜ ਦੇ ਘਪਲੇ ਦੀ ਜਾਂਚ ਸ਼ੁਰੂ, ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਖੇਤੀਬਾੜੀ ਵਿਭਾਗ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ. ਐੱਮ.) ਦੀ ਖ਼ਰੀਦ ਨਾਲ ਜੁੜੇ 1178 ਕਰੋੜ ਰੁਪਏ ਦੇ ਘਪਲੇ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਜਲੰਧਰ ਦੇ ਪੁਲਸ ਕਮਿਸ਼ਨਰ ਦਾ ਵੱਡਾ ਐਕਸ਼ਨ, 14 ਥਾਣਿਆਂ ਦੇ 514 ਮੁਲਾਜ਼ਮਾਂ ਦੇ ਕੀਤੇ ਤਬਾਦਲੇ
ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਵੀਰਵਾਰ ਨੂੰ ਪੁਲਸ ਮਹਿਕਮੇ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ। ਪੁਲਸ ਕਮਿਸ਼ਨਰ ਨੇ ਕਮਿਸ਼ਨਰੇਟ ਪੁਲਸ ਦੇ ਅਧੀਨ ਆਉਂਦੇ 14 ਥਾਣਿਆਂ ’ਚ ਤਾਇਨਾਤ 95 ਫ਼ੀਸਦੀ ਸਟਾਫ ਹਟਾ ਕੇ ਵੱਖ-ਵੱਖ ਕਮਿਸ਼ਨਰੇਟ ਜਲੰਧਰ ਦੇ ਥਾਣਿਆਂ ’ਚ ਟਰਾਂਸਫ਼ਰ ਕਰ ਦਿੱਤਾ।
PGI ਦੇ ਇਤਿਹਾਸ 'ਚ ਪਹਿਲੀ ਵਾਰ ਵਿਲੱਖਣ ਸਰਜਰੀ, ਛੋਟੇ ਹਾਰਟ ਪੰਪ ਨਾਲ ਬਚਾਈ 90 ਸਾਲਾ ਬਿਰਧ ਦੀ ਜਾਨ
ਚੰਡੀਗੜ੍ਹ ਪੀ. ਜੀ. ਆਈ. ਕਾਰਡੀਅਕ ਸੈਂਟਰ 'ਚ ਪਹਿਲੀ ਵਾਰ ਇਕ ਵਿਲੱਖਣ ਸਰਜਰੀ ਕਰ ਕੇ ਇਕ ਮਰੀਜ਼ ਦੀ ਜਾਨ ਬਚਾਈ ਗਈ ਹੈ। ਸਰਜਰੀ ਤਾਂ ਵਿਲੱਖਣ ਸੀ ਪਰ ਸਭ ਤੋਂ ਵੱਡੀ ਚੁਣੌਤੀ ਮਰੀਜ਼ ਦੀ ਉਮਰ ਸੀ।
ਵਿਜੀਲੈਂਸ ਨੇ ਪੰਚਾਇਤ ਸਕੱਤਰ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
NEXT STORY