ਜਲੰਧਰ : ਅੱਜ ਪੰਜਾਬ ਦੀ ਭਗਵੰਤ ਮਾਨ ਕੈਬਨਿਟ ਦਾ ਵਿਸਥਾਰ ਕੀਤਾ ਗਿਆ ਤੇ 5 ਨਵੇਂ ਮੰਤਰੀ ਬਣਾਏ ਗਏ। ਉਥੇ ਹੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਕ ਹੋਰ ਸ਼ਾਰਪ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਮਾਨ ਕੈਬਨਿਟ ਦਾ ਵਿਸਥਾਰ : ਇਹ ਪੰਜ ਵਿਧਾਇਕ ਬਣੇ ਮੰਤਰੀ, ਚੁਕਾਈ ਗਈ ਅਹੁਦੇ ਦੀ ਸਹੁੰ
ਭਗਵੰਤ ਮਾਨ ਕੈਬਨਿਟ ਦਾ ਵਿਸਥਾਰ ਕਰ ਦਿੱਤਾ ਗਿਆ ਹੈ। ਅੱਜ ਵਿਧਾਇਕਾਂ ਅਮਨ ਅਰੋੜਾ, ਇੰਦਰਬੀਰ ਸਿੰਘ ਨਿੱਝਰ, ਫੌਜਾ ਸਿੰਘ ਸਰਾਰੀ, ਚੇਤਨ ਸਿੰਘਜੌੜਮਾਜਰਾ ਅਤੇ ਅਨਮੋਲ ਗਗਨ ਮਾਨ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ।
ਸਿੱਧੂ ਮੂਸੇਵਾਲਾ ਕਤਲਕਾਂਡ ’ਚ ਸ਼ਾਮਲ ਇਕ ਹੋਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ, ਪੰਜਾਬ ਪੁਲਸ ਦੀ ਵਰਦੀ ਵੀ ਹੋਈ ਬਰਾਮਦ
ਦਿੱਲੀ ਪੁਲਸ ਦੇ ਵਿਸ਼ੇਸ਼ ਸੈੱਲ ਨੇ ਲੋਕਪ੍ਰਿਯ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਲ 2 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਸ਼ਹਿਰ ਦੀ ਪੁਲਸ ਨੇ ਇਸ ਮਾਮਲੇ 'ਚ ਹੁਣ ਤੱਕ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਬਰ-ਜ਼ਿਨਾਹ ਮਾਮਲੇ ਨੂੰ ਲੈ ਕੇ ਅਦਾਲਤ 'ਚ ਆਤਮ-ਸਮਰਪਣ ਕਰ ਸਕਦੇ ਨੇ 'ਸਿਮਰਜੀਤ ਬੈਂਸ'
ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ 'ਚ ਫਸੇ ਲੁਧਿਆਣਾ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਦਾਲਤ 'ਚ ਆਤਮ-ਸਮਰਪਣ ਕਰ ਸਕਦੇ ਹਨ।
ਆਈ. ਪੀ. ਐੱਸ. ਗੌਰਵ ਯਾਦਵ ਬਣੇ ਪੰਜਾਬ ਦੇ ਨਵੇਂ ਕਾਰਜਕਾਰੀ ਡੀ. ਜੀ. ਪੀ.
ਆਈ. ਪੀ. ਐੱਸ. ਗੌਰਵ ਯਾਦਵ ਪੰਜਾਬ ਦੇ ਨਵੇਂ ਕਾਰਜਕਾਰੀ ਡੀ. ਜੀ. ਪੀ. ਹੋਣਗੇ। ਮੌਜੂਦਾ ਡੀ. ਜੀ. ਪੀ. ਵੀ. ਕੇ. ਭਾਵਰਾ ਅੱਜ ਤੋਂ ਛੁੱਟੀ ’ਤੇ ਚਲੇ ਗਏ ਹਨ, ਜਿਸ ਦੇ ਚੱਲਦੇ ਗੌਰਵ ਯਾਦਵ ਨੂੰ ਪੰਜਾਬ ਦੇ ਕਾਰਜਕਾਰੀ ਡੀ. ਜੀ. ਪੀ. ਨਿਯੁਕਤ ਕੀਤਾ ਗਿਆ ਹੈ।
ਡੇਰਾ ਬਾਬਾ ਨਾਨਕ ਕਸਬੇ ’ਚ ਲੱਗੇ ਖਾਲਿਸਤਾਨ ਦੇ ਪੋਸਟਰ, ਫੈਲੀ ਸਨਸਨੀ
ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ’ਤੇ ਖਾਲਿਸਤਾਨ ਦੇ ਪੋਸਟਰ ਲੱਗਣੇ ਹੁਣ ਆਮ ਗੱਲ ਹੋ ਗਈ ਹੈ। ਰੋਜ਼ਾਨਾ ਕਿਸੇ ਨਾ ਕਿਸੇ ਥਾਂ ’ਤੇ ਅਣਪਛਾਤੇ ਲੋਕ ਖਾਲਿਸਤਾਨ ਦੇ ਪੋਸਟਰ ਲੱਗਾ ਰਹੇ ਹਨ ਜਾਂ ਕੰਧਾਂ ’ਤੇ ਖਾਲਿਸਤਾਨ ਲਿਖ ਰਹੇ ਹਨ।
'ਬਿਕਰਮ ਮਜੀਠੀਆ' ਨੂੰ ਹਾਈਕੋਰਟ ਦਾ ਵੱਡਾ ਝਟਕਾ, ਅਦਾਲਤ ਨੇ ਸੁਣਵਾਈ ਤੋਂ ਕੀਤਾ ਇਨਕਾਰ
ਡਰੱਗਜ਼ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਮਜੀਠੀਆ ਦੇ ਕੇਸ ਨੂੰ ਲੈ ਕੇ ਅਦਾਲਤ ਵੱਲੋਂ ਬਹਿਸ ਪੂਰੀ ਕਰ ਲਈ ਗਈ ਸੀ ਅਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ।
ਪੁੱਤ ਸਿੱਧੂ ਮੂਸੇਵਾਲਾ ਕਤਲ ’ਚ ਪਿਤਾ ਬਲਕੌਰ ਸਿੰਘ ਦਾ ਵੱਡਾ ਖ਼ੁਲਾਸਾ, ਦੱਸਿਆ ਕਤਲ ਦਾ ਅਸਲ ਕਾਰਨ
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਖਿਆ ਹੈ ਕਿ ਉਸ ਦੇ ਪੁੱਤ ਨੂੰ ਸਿਰਫ ਇਸ ਕਰਕੇ ਕਤਲ ਕੀਤਾ ਗਿਆ ਹੈ ਕਿਉਂਕਿ ਉਸ ਨੇ ਬਹੁਤ ਜ਼ਿਆਦਾ ਤਰੱਕੀ ਕਰ ਲਈ ਸੀ, ਜੋ ਕੁੱਝ ਲੋਕਾਂ ਦੀਆਂ ਅੱਖਾਂ ਵਿਚ ਰੜਕਣ ਲੱਗ ਗਈ ਸੀ ਅਤੇ ਉਹ ਉਸ ਦੇ ਕਰੀਅਰ ’ਤੇ ਕਬਜ਼ਾ ਕਰਨਾ ਚਾਹੁੰਦੇ ਸਨ।
ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਦਾ ਵੱਡਾ ਐਲਾਨ, ਮਾਨਸੂਨ ਸੈਸ਼ਨ ਦੌਰਾਨ ਸੰਸਦ ਦਾ ਕੀਤਾ ਜਾਵੇਗਾ ਘਿਰਾਓ
ਆਂਗਨਵਾੜੀ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨ ਸੁਭਾਸ਼ ਰਾਣੀ ਦੀ ਅਗਵਾਈ 'ਚ ਆਂਗਨਵਾੜੀ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਆਂਗਨਵਾੜੀ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਰਾਮ ਰਹੀਮ ਦੇ ਅਸਲੀ-ਨਕਲੀ ਹੋਣ ਦੀ ਪਟੀਸ਼ਨ ਖ਼ਾਰਜ, ਅਦਾਲਤ ਨੇ ਕਿਹਾ- ਦਿਮਾਗ ਦਾ ਇਸਤੇਮਾਲ ਕਰੋ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਅਸਲੀ-ਨਕਲੀ ਹੋਣ ਵਾਲੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ। ਸੋਮਵਾਰ ਯਾਨੀ ਕਿ ਅੱਜ ਹਾਈ ਕੋਰਟ ਨੇ ਪਟੀਸ਼ਨ ਨੂੰ ਖ਼ਾਰਜ ਕਰਦਿਆਂ ਡੇਰਾ ਪ੍ਰੇਮੀਆਂ ਨੂੰ ਫਟਕਾਰ ਲਾਈ ਹੈ।
ਮਹਾਰਾਣੀ ਐਲਿਜ਼ਾਬੇਥ ਦੀ ਤਸਵੀਰ ਸਾਹਮਣੇ ਐਡਮਿੰਟਨ ਦੇ ਸਿੱਖ ਵਕੀਲ ਨੇ ਸਹੁੰ ਚੁੱਕਣ ਤੋਂ ਕੀਤਾ ਇਨਕਾਰ, ਜਾਣੋ ਵਜ੍ਹਾ
ਕੈਨੇਡਾ ਦੇ ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਦੇ ਪੰਜਾਬੀ ਵਕੀਲ ਪ੍ਰਭਜੋਤ ਸਿੰਘ ਵੜਿੰਗ ਨੇ ਮਹਾਰਾਣੀ ਐਲਿਜ਼ਾਬੇਥ ਦੀ ਤਸਵੀਰ ਸਾਹਮਣੇ ਸਹੁੰ ਚੁੱਕਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਨੂੰ ਆਪਣੇ ਅਧਿਕਾਰਾਂ ਦੇ ਉਲਟ ਦੱਸਿਆ।
ਖਾਕੀ ਫਿਰ ਹੋਈ ਦਾਗ਼ਦਾਰ, ਜਬਰ-ਜ਼ਿਨਾਹ ਦੇ ਮਾਮਲੇ ’ਚ ਗੁਰਦਾਸਪੁਰ ਦਾ SP (ਹੈੱਡਕੁਆਰਟਰ) ਗ੍ਰਿਫ਼ਤਾਰ
NEXT STORY