ਜਲੰਧਰ : ਅੱਜ ਪੰਜਾਬ 'ਚ ਨਵੇਂ ਬਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਉਥੇ ਦੂਜੀ ਵਾਰ ਜਿੱਤਣ ਵਾਲੇ ਸਾਰੇ ਵਿਧਾਇਕਾਂ ਨੂੰ ਮੰਤਰੀ ਨਾ ਬਣਾਉਣ ਨਾਲ ਇਕ ਵਾਰ ਫਿਰ ਆਮ ਆਦਮੀ ਪਾਰਟੀ ਅੰਦਰ ਅਸੰਤੋਖ ਦੀ ਚੰਗਿਆੜੀ ਸੁਲਗਣ ਲੱਗੀ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਕੈਬਨਿਟ ਵਿਸਥਾਰ ਤੋਂ ਬਾਅਦ ਨਵੇਂ ਮੰਤਰੀਆਂ ਨੂੰ ਵੰਡੇ ਗਏ ਮਹਿਕਮੇ, ਜਾਣੋ ਕਿਸ ਕੋਲ ਕਿਹੜਾ ਵਿਭਾਗ ਗਿਆ
ਪੰਜਾਬ ਵਿਚ ਨਵੇਂ ਬਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ। ਅੰਮ੍ਰਿਤਸਰ ਸਾਊਥ ਤੋਂ ਡਾ. ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਵਿਭਾਗ ਦਿੱਤਾ ਗਿਆ ਹੈ।
ਮੋਗਾ ਕਚਹਿਰੀ ਦੇ ਬਾਹਰ ਦੋ ਧਿਰਾਂ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਗੈਂਗਵਾਰ ਦਾ ਸ਼ੱਕ
ਮੋਗਾ ਦੀ ਜ਼ਿਲ੍ਹਾ ਕਚਹਿਰੀ ਦੇ ਬਾਹਰ ਅੱਜ ਉਸ ਵੇਲੇ ਮੌਹਾਲ ਖ਼ਰਾਬ ਹੋ ਗਿਆ ਜਦੋਂ ਦੋ ਧਿਰਾਂ ਦਰਮਿਆਨ ਅੰਨ੍ਹੇਵਾਹ ਗੋਲ਼ੀਆਂ ਚੱਲ ਗਈਆਂ। ਸੂਤਰਾਂ ਮੁਤਾਬਕ ਇਹ ਮਾਮਲਾ ਗੈਂਗਵਾਰ ਦਾ ਹੋ ਸਕਦਾ ਹੈ।
ਸੰਗਰੂਰ ’ਚ ਵਾਪਰੀ ਦੁਖਦ ਘਟਨਾ, ਪੁੱਤ ਨੂੰ ਕਰੰਟ ਲੱਗਦਾ ਦੇਖ ਬਚਾਉਣ ਗਿਆ ਐੱਸ. ਐੱਚ. ਓ. ਪਿਤਾ, ਦੋਵਾਂ ਦੀ ਮੌਤ
ਸੰਗਰੂਰ ਦੀ ਸ਼ਿਵਮ ਕਾਲੋਨੀ ਤੋਂ ਇਕ ਮੰਦਭਾਗੀ ਘਟਨਾ ਵਾਪਰੀ, ਜਿਸ ਵਿਚ ਆਪਣੇ ਮੁੰਡੇ ਨੂੰ ਕਰੰਟ ਲੱਗਣ ਤੋਂ ਬਚਾਉਣ ਗਏ ਪਿਤਾ ਸਮੇਤ ਮੁੰਡੇ ਦੀ ਵੀ ਮੌਤ ਹੋ ਗਈ।
ਗੌਰਵ ਯਾਦਵ ਵੱਲੋਂ DGP ਦਾ ਅਹੁਦਾ ਸੰਭਾਲਦਿਆਂ ਹੀ ਪੰਜਾਬ ਪੁਲਸ ’ਚ ਵੱਡਾ ਫੇਰਬਦਲ, 334 ਅਫ਼ਸਰਾਂ ਦੇ ਤਬਾਦਲੇ
ਅੱਜ ਕਾਰਜਕਾਰੀ ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ ਨੇ ਅਹੁਦਾ ਸੰਭਾਲਦਿਆਂ ਹੀ ਪੰਜਾਬ ਦੇ ਲੋਕਾਂ ਤੇ ਪੰਜਾਬ ਪੁਲਸ ਨੂੰ ਸੁਨੇਹਾ ਦਿੱਤਾ ਸੀ ਕਿ ਮੁੱਖ ਮੰਤਰੀ ਦੀ ਪਹਿਲ ਡਰਗੱਜ਼ ਅਤੇ ਗੈਂਗਸਟਰਾਂ ’ਤੇ ਕੰਟਰੋਲ ਕਰਨਾ ਹੈ।
ਅਹਿਮ ਖ਼ਬਰ : ਵਿਜੇ ਕੁਮਾਰ ਜੰਜੂਆ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ
ਪੰਜਾਬ ਸਰਕਾਰ ਵੱਲੋਂ ਵਿਜੇ ਕੁਮਾਰ ਜੰਜੂਆ ਆਈ. ਏ. ਐੱਸ. ਅਧਿਕਾਰੀ ਨੂੰ ਪੰਜਾਬ ਸਰਕਾਰ ਦਾ ਮੁੱਖ ਸਕੱਤਰ ਬਣਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜੰਜੂਆ ਵਿਸ਼ੇਸ਼ ਮੁੱਖ ਸਕੱਤਰ ਜੇਲ੍ਹਾਂ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਚੋਣਾਂ ਵਜੋਂ ਤਾਇਨਾਤ ਸਨ।
ਵੱਡੀ ਕਾਰਵਾਈ ਦੀ ਤਿਆਰੀ ’ਚ ਭਗਵੰਤ ਮਾਨ ਸਰਕਾਰ, ਸਾਬਕਾ ਮੰਤਰੀ ਤੇ ਵਿਧਾਇਕ ਰਡਾਰ ’ਤੇ
ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਸਾਬਕਾ ਸਰਕਾਰ ਦੇ ਮੰਤਰੀਆਂ ’ਤੇ ਗਾਜ ਡੇਗਣ ਦੀਆਂ ਤਿਆਰੀ ’ਚ ਹੈ। ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਮੁਖਾਤਿਬ ਹੁੰਦੇ ਹੋਏ ਕਿਹਾ ਕਿ ਆਮ ਆਦਮੀ ਪਾਪਟੀ ਦੀ ਸਰਕਾਰ ਪਿਛਲੇ ਸਰਕਾਰਾਂ ਵਿਚ ਹੋਏ ਵੱਡੇ ਘਪਲਿਆਂ ਦੀ ਜਾਂਚ ਕਰ ਰਹੀ ਹੈ, ਦੋਸ਼ੀਆਂ ਦੇ ਨਾਮ ਜਲਦ ਜਨਤਕ ਕੀਤੇ ਜਾਣਗੇ।
ਜੱਗ-ਜ਼ਾਹਰ ਹੋਣ ਲੱਗੀ CM ਮਾਨ ਨਾਲ ਵਿਧਾਇਕਾਂ ਦੀ ਨਾਰਾਜ਼ਗੀ, ਨਵੇਂ ਮੰਤਰੀਆਂ ਨੂੰ ਨਹੀਂ ਦਿੱਤੀ ਵਧਾਈ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਵਾਰ ਫਿਰ ਦੂਜੀ ਵਾਰ ਜਿੱਤਣ ਵਾਲੇ ਸਾਰੇ ਵਿਧਾਇਕਾਂ ਨੂੰ ਮੰਤਰੀ ਨਾ ਬਣਾਉਣ ਨਾਲ ਆਮ ਆਦਮੀ ਪਾਰਟੀ ਅੰਦਰ ਅਸੰਤੋਖ ਦੀ ਚੰਗਿਆੜੀ ਸੁਲਗਣ ਲੱਗੀ ਹੈ।
ਭਗਵਾਨ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ, ਕੀਤਾ ਅਹਿਮ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਰੂਪ-ਰੇਖਾ ਤਿਆਰ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਭਗਵਾਨ ਵਾਲਮੀਕਿ ਧੁੰਨਾ ਸਾਹਿਬ ਟਰੱਸਟ ਵੱਲੋਂ ਭਗਵਾਨ ਵਾਲਮੀਕਿ ਤੀਰਥ ਵਿਖੇ ਲਵ-ਕੁਸ਼ ਅਤੇ ਗੁਰੂ ਗਿਆਨਨਾਥ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ।
ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ, ਲੋਕਲ ਬਾਡੀਜ਼ ਵਿਭਾਗ ਦਾ ਕੰਟਰੋਲ ਤੀਜੀ ਵਾਰ ਪਹੁੰਚਿਆ 'ਅੰਮ੍ਰਿਤਸਰ'
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਵਿਚ ਫੇਰਬਦਲ ਕਰਨ ਤੋਂ ਬਾਅਦ ਮੰਤਰੀਆਂ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ, ਜਿਸ ਤਹਿਤ ਕੁਝ ਪੁਰਾਣੇ ਮੰਤਰੀਆਂ ਦੇ ਵਿਭਾਗ ਬਦਲ ਦਿੱਤੇ ਗਏ ਹਨ ਅਤੇ ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ।
ਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ 'ਚ ਐਮਰਜੈਂਸੀ ਲੈਂਡਿੰਗ
ਭਾਰਤ ਤੋਂ ਦੁਬਈ ਜਾ ਰਹੇ ਇੱਕ ਜਹਾਜ਼ ਦੀ ਪਾਕਿਸਤਾਨ ਦੇ ਕਰਾਚੀ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ ਹੈ। ਦੱਸਿਆ ਜਾ ਰਿਹਾ ਹੈ ਕਿ ਸਪਾਈਸ ਜੈੱਟ ਦੀ SG-11 ਫਲਾਈਟ ਨੇ ਦਿੱਲੀ ਤੋਂ ਦੁਬਈ ਲਈ ਉਡਾਣ ਭਰੀ ਸੀ, ਰਸਤੇ 'ਚ ਤਕਨੀਕੀ ਖਰਾਬੀ ਦਾ ਪਤਾ ਲੱਗਣ 'ਤੇ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ।
ਅਹਿਮ ਖ਼ਬਰ : ਵਿਜੇ ਕੁਮਾਰ ਜੰਜੂਆ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ
NEXT STORY