ਜਲੰਧਰ : ਅੱਜ ਜਬਰ-ਜ਼ਿਨਾਹ ਮਾਮਲੇ 'ਚ ਸਿਮਰਜੀਤ ਸਿੰਘ ਬੈਂਸ ਵੱਲੋਂ ਅਦਾਲਤ 'ਚ ਆਤਮ-ਸਮਰਪਣ ਕਰਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 3 ਦਿਨਾ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਉਥੇ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਮੱਤੇਵਾੜਾ ਜੰਗਲਾਂ ’ਤੇ ਚੱਲ ਰਹੇ ਵਿਵਾਦ ਕਾਰਨ ਪ੍ਰੋਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਸਿਮਰਜੀਤ ਬੈਂਸ 3 ਦਿਨਾਂ ਦੇ ਪੁਲਸ ਰਿਮਾਂਡ 'ਤੇ, ਅਦਾਲਤ 'ਚ ਅੱਜ ਕੀਤਾ ਸੀ ਆਤਮ-ਸਮਰਪਣ
ਜਬਰ-ਜ਼ਿਨਾਹ ਮਾਮਲੇ 'ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸੋਮਵਾਰ ਸਵੇਰੇ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਮੱਤੇਵਾੜਾ ਪ੍ਰੋਜੈਕਟ ਹੋਵੇਗਾ ਰੱਦ
ਲੁਧਿਆਣਾ ਦੇ ਮੱਤੇਵਾੜਾ ਜੰਗਲਾਂ ’ਤੇ ਚੱਲ ਰਹੇ ਵਿਵਾਦ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ, ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਇਸ ਦੇ ਵਿਰੋਧ ਵਿਚ ਜ਼ਬਰਦਸਤ ਪ੍ਰਦਰਸ਼ਨ ਹੋਇਆ ਸੀ।
ਹੁਸ਼ਿਆਰਪੁਰ ਪੁਲਸ ਨੂੰ ਮਿਲਿਆ 'ਲਾਰੈਂਸ ਬਿਸ਼ਨੋਈ' ਦਾ ਟ੍ਰਾਂਜ਼ਿਟ ਰਿਮਾਂਡ, ਸਖ਼ਤ ਸੁਰੱਖਿਆ ਹੇਠ ਹੋਈ ਪੇਸ਼ੀ
ਰਾਣਾ ਕੰਧੋਵਾਲੀਆ ਕਤਲ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੋਮਵਾਰ ਸਵੇਰੇ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਹੁਸ਼ਿਆਰਪੁਰ ਪੁਲਸ ਨੂੰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਦਿੱਤਾ ਗਿਆ।
ਚੰਡੀਗੜ੍ਹ : ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ 'ਸੁਖ਼ਨਾ ਝੀਲ' ਦਾ ਪਾਣੀ, ਅਧਿਕਾਰੀਆਂ ਨੇ ਵਧਾਈ ਨਿਗਰਾਨੀ
ਸ਼ਹਿਰ 'ਚ ਕੁੱਝ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਸੁਖ਼ਨਾ ਝੀਲ ਦੇ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ, ਜੋ ਕਿ 10 ਦਿਨਾਂ 'ਚ 1161.25 ਫੁੱਟ ’ਤੇ ਪਹੁੰਚ ਗਿਆ ਹੈ। ਸੁਖ਼ਨਾ 'ਚ ਪਾਣੀ ਦੇ ਪੱਧਰ ਨੂੰ 1163 ਫੁੱਟ ’ਤੇ ਖ਼ਤਰੇ ਦਾ ਨਿਸ਼ਾਨ ਮੰਨਿਆ ਜਾਂਦਾ ਹੈ।
ਮਾਨ ਸਰਕਾਰ ਦੀ ਵੱਡੀ ਪਹਿਲਕਦਮੀ, ਹੁਣ ਘਰ ਬੈਠੇ ਪੁਲਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ, ਜਾਣੋ ਕਿਵੇਂ
ਆਮ ਆਦਮੀ ਨੂੰ ਸਹੂਲਤ ਦੇਣ ਦੇ ਉਦੇਸ਼ ਨਾਲ ਇਕ ਹੋਰ ਮਿਸਾਲੀ ਪਹਿਲਕਦਮੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ’ਚ ਪੰਜਾਬ ਪੁਲਸ ਦਾ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਜਾਰੀ ਕੀਤਾ।
ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ 'ਰਾਘਵ ਚੱਢਾ', ਲੋਕ ਮੁੱਦਿਆਂ 'ਤੇ ਦੇਣਗੇ ਸਲਾਹ
ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਜੁੜੇ ਮੁੱਦਿਆਂ 'ਤੇ ਗਠਿਤ ਆਰਜ਼ੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੂੰ ਨਿਯੁਕਤ ਕੀਤਾ ਗਿਆ ਹੈ। ਰਾਘਵ ਚੱਢਾ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਹਨ।
ਸਿੱਧੂ ਮੂਸੇਵਾਲਾ ਕਤਲਕਾਂਡ ਦੀ ਨਹੀਂ ਹੋਵੇਗੀ CBI ਜਾਂਚ, SC ਦੀ ਟਿੱਪਣੀ- ਮਾਮਲੇ ਨੂੰ ਨਾ ਦਿਓ ਸਿਆਸੀ ਰੰਗ
ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਸੀ. ਬੀ. ਆਈ. ਜਾਂਚ ਨਹੀਂ ਹੋਵੇਗੀ। ਦਰਅਸਲ ਪੰਜਾਬ ਭਾਜਪਾ ਨੇਤਾ ਜਗਜੀਤ ਸਿੰਘ ਵਲੋਂ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ।
CM ਮਾਨ ਦਾ ਅਕਾਲੀ ਦਲ 'ਤੇ ਵੱਡਾ ਇਲਜ਼ਾਮ, ਕਿਹਾ-ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕੀਤਾ ਕਮਜ਼ੋਰ
ਇਸ ਮੌਕੇ ਅਕਾਲੀ ਆਗੂਆਂ ਵੱਲੋਂ ਸੂਬੇ ਦੀ ਰਾਜਧਾਨੀ ਦੇ ਮੁੱਦੇ 'ਤੇ ਕੀਤੀ ਬੇਬੁਨਿਆਦ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ 'ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਕਰੜੀ ਆਲੋਚਨਾ ਕੀਤੀ।
ਮੁੜ ਸ਼ੁਰੂ ਹੋਈ ਅਮਰਨਾਥ ਯਾਤਰਾ, ਫ਼ੌਜ ਨੇ ਰਾਤੋ-ਰਾਤ ਬਣਾਈਆਂ ਪੌੜੀਆਂ
ਖ਼ਰਾਬ ਮੌਸਮ ਕਾਰਨ ਲਗਭਗ ਇਕ ਦਿਨ ਲਈ ਮੁਅੱਤਲ ਰਹਿਣ ਤੋਂ ਬਾਅਦ ਸੋਮਵਾਰ ਨੂੰ ਅਮਰਨਾਥ ਯਾਤਰਾ ਮੁੜ ਸ਼ੁਰੂ ਹੋ ਗਈ ਅਤੇ 4,026 ਸ਼ਰਧਾਲੂਆਂ ਦਾ 12ਵਾਂ ਜੱਥਾ ਦੱਖਣੀ ਕਸ਼ਮੀਰ 'ਚ 3,880 ਮੀਟਰ ਦੀ ਉਚਾਈ 'ਤੇ ਸਥਿਤ ਪਵਿੱਤਰ ਅਮਰਨਾਥ ਗੁਫਾ ਦੇ ਦਰਸ਼ਨਾਂ ਲਈ ਜੰਮੂ ਤੋਂ ਰਵਾਨਾ ਹੋਇਆ।
SC ਦਾ ਵੱਡਾ ਫ਼ੈਸਲਾ : ਵਿਜੇ ਮਾਲਿਆ ਨੂੰ 4 ਮਹੀਨੇ ਦੀ ਜੇਲ੍ਹ ਤੇ 2,000 ਰੁਪਏ ਜੁਰਮਾਨਾ
SC ਨੇ ਵਿਜੇ ਮਾਲਿਆ ਨੂੰ ਮਾਣਹਾਨੀ ਦੇ ਮਾਮਲੇ 'ਚ 4 ਮਹੀਨੇ ਦੀ ਸਜ਼ਾ ਸੁਣਾਈ ਹੈ ਅਤੇ ਮਾਲਿਆ 'ਤੇ 2000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜੁਰਮਾਨੇ ਦੀ ਅਦਾਇਗੀ ਨਾ ਕਰਨ 'ਤੇ 2 ਮਹੀਨੇ ਦੀ ਵਾਧੂ ਸਜ਼ਾ ਭੁਗਤਨੀ ਹੋਵੇਗੀ।
ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ ਰੱਦ ਹੋਣ ’ਤੇ ਕੈਪਟਨ ਨੇ ਜਤਾਇਆ ਦੁੱਖ, ਕਹੀਆਂ ਇਹ ਗੱਲਾਂ
NEXT STORY