ਜਲੰਧਰ : ਅੱਜ ਹੁਸ਼ਿਆਰਪੁਰ ਦੇ ਚੱਬੇਵਾਲ 'ਚ ਸਕੂਲੀ ਬੱਸ ਪਲਟਣ ਨਾਲ ਇਕ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। ਉਥੇ ਜਬਰ-ਜ਼ਿਨਾਹ ਮਾਮਲੇ 'ਚ ਫਸੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮੁੜ 2 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਹੁਸ਼ਿਆਰਪੁਰ 'ਚ ਫਿਰ ਪਲਟੀ ਸਕੂਲੀ ਬੱਸ, ਮਾਸੂਮ ਬੱਚੀ ਦੀ ਮੌਕੇ 'ਤੇ ਹੀ ਮੌਤ (ਵੀਡੀਓ)
ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਸਕੂਲੀ ਬੱਸ ਪਲਟ ਗਈ ਅਤੇ ਇਸ ਹਾਦਸੇ ਦੌਰਾਨ ਇਕ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕਈ ਬੱਚੇ ਜ਼ਖਮੀ ਹੋ ਗਏ।
'ਸਿਮਰਜੀਤ ਬੈਂਸ' ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਮੁੜ 2 ਦਿਨਾਂ ਦੇ ਰਿਮਾਂਡ 'ਤੇ
ਜਬਰ-ਜ਼ਿਨਾਹ ਮਾਮਲੇ 'ਚ ਫਸੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਦੋਸ਼ੀਆਂ ਨੂੰ 2 ਦਿਨਾਂ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ।
ਸੰਦੀਪ ਕਾਹਲੋਂ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੀ ਸੀ ਪੂਰੀ ਜਾਣਕਾਰੀ, ਪੁਲਸ ਨੇ ਜੋੜੀਆਂ ਨਵੀਆਂ ਧਾਰਾਵਾਂ
ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਕਾਹਲੋਂ ਦੇ ਭਤੀਜੇ ਸੰਦੀਪ ਕਾਹਲੋਂ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਰਿਮਾਂਡ ਦੌਰਾਨ ਸੀ. ਆਈ. ਏ.-2 ਦੀ ਪੁੱਛਗਿੱਛ ’ਚ ਮੁਲਜ਼ਮ ਸੰਦੀਪ ਨੇ ਕਈ ਅਹਿਮ ਖ਼ੁਲਾਸੇ ਕੀਤੇ ਹਨ।
ਦੁਖ਼ਦ ਖ਼ਬਰ : ਪੰਜਾਬ ਦੇ ਸਾਬਕਾ ਸਪੀਕਰ 'ਨਿਰਮਲ ਸਿੰਘ ਕਾਹਲੋਂ' ਦਾ ਦਿਹਾਂਤ
ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ।
1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕਰਨ ਨਾਲ 51 ਲੱਖ ਘਰਾਂ ਦਾ ਬਿੱਲ ਆਵੇਗਾ ਜ਼ੀਰੋ : CM ਮਾਨ
ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਵਾਅਦਾ ਪੂਰਾ ਕਰਨ ਨਾਲ ਲੱਗਭਗ ਸਤੰਬਰ ਮਹੀਨੇ ਤੋਂ ਸੂਬੇ ਦੇ 51 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ।
ਪੰਜਾਬ ’ਚ ਫਿਰ ਡੂੰਘਾ ਹੋ ਸਕਦੈ ਸਿੱਖ ਜਥੇਬੰਦੀਆਂ ਅਤੇ ਡੇਰਾ ਸਮਰਥਕਾਂ ਵਿਚਾਲੇ ਵਿਵਾਦ, ਪੁਲਸ ਅਲਰਟ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦੇ ਮੋਗਾ ਵਿਚ ਦਰਜ ਹੋਏ ਮਾਮਲਿਆਂ ਵਿਚ ਡੇਰਾ ਸਿਰਸਾ ਨਾਲ ਸਬੰਧਤ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਵਿਚ ਇਕ ਵਾਰ ਫਿਰ ਸਿੱਖ ਜਥੇਬੰਦੀਆਂ ਅਤੇ ਡੇਰਾ ਸਮਰਥਕਾਂ ਵਿਚਾਲੇ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ।
ਰਾਮਾਂ ਮੰਡੀ ਗਾਂਧੀ ਪਾਰਕ ’ਚ ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨ-ਤੋੜ, ਸਿਰ ਵਾਲਾ ਹਿੱਸਾ ਨਾਲ ਲੈ ਗਏ
ਸਥਾਨਕ ਸ਼ਹਿਰ ਦੇ ਬਾਗ ਰੋਡ ’ਤੇ ਨਗਰ ਕੌਂਸਲ ਰਾਮਾਂ ਵੱਲੋਂ ਬਣਾਏ ਗਾਂਧੀ ਪਬਲਿਕ ਪਾਰਕ ਵਿਚ ਬੀਤੀ ਰਾਤ ਸ਼ਰਾਰਤੀ ਵਿਅਕਤੀਆਂ ਨੇ ਪਾਰਕ ਵਿਚ ਲੱਗੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਪੱਥਰ ਦੀ ਮੂਰਤੀ ਦੀ ਭੰਨ-ਤੋੜ ਕਰਕੇ ਮੂਰਤੀ ਦਾ ਸਿਰ ਵੱਢ ਕੇ ਨਾਲ ਲੈ ਗਏ।
ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ’ਚੋਂ ਮਿਲੀਆਂ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਨਿਸ਼ਾਨੀਆਂ
ਗੁਰਦਾਸਪੁਰ ਦੀ ਪੌਣੇ ਦੋ ਸੌ ਸਾਲ ਪੁਰਾਣੀ ਕੇਂਦਰੀ ਜੇਲ੍ਹ ਦੇ ਇਤਿਹਾਸ ਸਬੰਧੀ ਬੇਹੱਦ ਅਹਿਮ ਤੇ ਦਿਲਚਸਪ ਤੱਥ ਸਾਹਮਣੇ ਆਏ ਹਨ। ਜਿਸ ਥਾਂ ’ਤੇ ਕੇਂਦਰੀ ਜੇਲ੍ਹ ਮੌਜੂਦ ਹੈ, ਉਥੇ ਬਾਬਾ ਬੰਦਾ ਸਿੰਘ ਬਹਾਦਰ ਨੇ ਗੜ੍ਹੀ ਦਾ ਨਿਰਮਾਣ ਕਰਵਾਇਆ ਸੀ।
ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ 'ਤੇ ਸਿਮਰਨਜੀਤ ਮਾਨ ਖ਼ਿਲਾਫ਼ ਦਰਜ ਹੋਵੇ ਦੇਸ਼ ਧ੍ਰੋਹ ਦਾ ਮਾਮਲਾ : ਰਵਨੀਤ ਬਿੱਟੂ
ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਦੱਸਣ ਵਾਲੇ ਬਿਆਨ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ।
ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਹੋਣਗੇ NDA ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ
ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਭਾਰਤੀ ਜਨਤਾ ਪਾਰਟੀ ਨੇ ਐੱਨ.ਡੀ.ਏ. ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਹੈ। ਭਾਜਪਾ ਪ੍ਰਧਾਨ ਜੇ. ਪੀ. ਨੱਡਾ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਐਲਾਨ ਕੀਤਾ।
ਨਾਬਾਲਿਗ ਨੇ ਤੇਜ਼ ਰਫ਼ਤਾਰ ਕਾਰ ਸਕੂਲੀ ਬੱਚਿਆਂ ਨਾਲ ਭਰੇ ਆਟੋ 'ਚ ਮਾਰੀ, ਕਈ ਬੱਚੇ ਗੰਭੀਰ ਜ਼ਖ਼ਮੀ
NEXT STORY