ਜਲੰਧਰ : ਅੱਜ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਕਾਲ ਰਿਕਾਰਡਿੰਗ ਸਾਹਮਣੇ ਆਈ ਹੈ। ਉਥੇ ਹੁਣ ਫਿਰੋਜ਼ਪੁਰ ਵਿਖੇ ਵੀ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਖਾਲਿਸਤਾਨੀ ਨਾਅਰੇ ਲਿਖੇ ਗਏ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਸਿੱਧੂ ਦੇ ਕਤਲ ਤੋਂ ਬਾਅਦ ਸ਼ੂਟਰ ਨੇ ਲਾਰੈਂਸ ਨੂੰ ਕੀਤਾ ਫੋਨ, ‘ਗਿਆਨੀ ਗੱਡੀ ਚਾੜ੍ਹ ’ਤਾ’, ਸਾਹਮਣੇ ਆਈ ਕਾਲ ਰਿਕਾਰਡਿੰਗ
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸ਼ਾਰਪ ਸ਼ੂਟਰਾਂ ਨੇ ਤਿਹਾੜ ਜੇਲ ਵਿਚ ਬੰਦ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕਾਲ ਕਰਕੇ ਕੰਮ ਪੂਰਾ ਹੋਣ ਦੀ ਜਾਣਕਾਰੀ ਦਿੱਤੀ ਸੀ। ਇਸ ਦੀ ਡੇਢ ਮਿੰਟ ਦੀ ਇਕ ਕਥਿਤ ਕਾਲ ਰਿਕਾਰਡਿੰਗ ਸਾਹਮਣੇ ਆਈ ਹੈ।
ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਲਿਖੇ ਖਾਲਿਸਤਾਨ ਪੱਖੀ ਨਾਅਰੇ
ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾ ਰਹੇ ਹਨ। ਅਜਿਹੀ ਜਾਣਕਾਰੀ ਫਿਰੋਜ਼ਪੁਰ ਦੇ ਕਸਬਾ ਮੁਦਕੀ ਦੇ ਇਕ ਪਿੰਡ ਤੋਂ ਸਾਹਮਣੇ ਆਈ ਹੈ, ਜਿੱਥੇ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ।
ਗੈਂਗਸਟਰਾਂ ਨੂੰ ਮੁੱਖ ਧਾਰਾ ’ਚ ਵਾਪਸ ਆਉਣ ਦੀ CM ਮਾਨ ਵੱਲੋਂ ਅਪੀਲ, ਨਾਲ ਹੀ ਦਿੱਤੀ ਇਹ ਚਿਤਾਵਨੀ
ਚੀਨ ਦੇ ਬਾਰਡਰ ’ਤੇ ਸ਼ਹੀਦ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਲੋਹਕੇ ਕਲਾਂ ਦੇ ਭਾਰਤੀ ਫੌਜ ਦੇ ਜਵਾਨ ਸ਼ਹੀਦ ਕੁਲਦੀਪ ਸਿੰਘ ਨੂੰ ਸ਼ਰਧਾਂਜਲੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ।
ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ: VIP's ਦੀ ਸੁਰੱਖਿਆ ਵਾਪਸ ਲੈਣ ਦੀ ਜਾਣਕਾਰੀ ਕਿਵੇਂ ਹੋਈ ਲੀਕ?
ਪੰਜਾਬ 'ਚ ਵੀ.ਆਈ.ਪੀ. ਦੀ ਸੁਰੱਖਿਆ ਵਾਪਸ ਲੈਣ ਦੀ ਜਾਣਕਾਰੀ ਲੀਕ ਹੋਣ ਦੇ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਇਸ ਸਬੰਧੀ ਜਾਣਕਾਰੀ ਕਿਵੇਂ ਲੀਕ ਹੋਈ, ਇਕ ਹਫਤੇ 'ਚ ਦੱਸੋ ਅਤੇ ਇਸ ਦਾ ਇਲਾਜ ਕੀ ਹੈ, ਇਹ ਵੀ ਅਦਾਲਤ ਨੂੰ ਦੱਸਿਆ ਜਾਵੇ।
ਬਿਕਰਮ ਮਜੀਠੀਆ ਦਾ ਕੇਸ ਨਵੀਂ ਬੈਂਚ ਨੂੰ ਰੈਫ਼ਰ, 29 ਜੁਲਾਈ ਨੂੰ ਹੋਵੇਗੀ ਸੁਣਵਾਈ
ਡਰਗੱਜ਼ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਸਬੰਧੀ ਪਾਈ ਗਈ ਪਟੀਸ਼ਨ ਨੂੰ ਨਵੇਂ ਬੈਂਚ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।
MSP ਕਮੇਟੀ 'ਚ ਪੰਜਾਬ ਦੀ ਨੁਮਾਇੰਦਗੀ ਬਾਰੇ CM ਮਾਨ ਦੀ ਮੋਦੀ ਨੂੰ ਚਿੱਠੀ, ਕਿਸਾਨਾਂ ਦੇ ਹੱਕ ਦੀ ਕੀਤੀ ਗੱਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਕਮੇਟੀ 'ਚ ਪੰਜਾਬ ਦੀ ਬਣਦੀ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਹੈ।
ਪੰਜਾਬ ਦੇ ਲੋਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਬਲਾਕ ਰਹਿਣਗੇ ਹਾਈਵੇਅ, ਜਾਣੋ ਕਾਰਨ
ਪੰਜਾਬ ਦੇ ਲੋਕਾਂ ਲਈ ਬੇਹੱਦ ਜ਼ਰੂਰੀ ਖ਼ਬਰ ਹੈ। ਪੰਜਾਬ ਦੇ ਮੁੱਖ ਹਾਈਵੇਅ ਇਕ ਅਗਸਤ ਨੂੰ ਬਲਾਕ ਰਹਿਣਗੇ ਕਿਉਂਕਿ ਪੰਜਾਬ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਕੰਟਰੈਕਟਰ ਵਰਕਰ ਯੂਨੀਅਨ ਪੰਜਾਬ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 1 ਅਗਸਤ, 2022 ਨੂੰ ਪੰਜਾਬ ਦੇ ਮੁੱਖ ਰੋਡ ਬਲਾਕ ਕੀਤੇ ਜਾਣਗੇ।
ਪੰਜਾਬ 'ਚ 'ਮੰਕੀਪਾਕਸ' ਨੇ ਦਿੱਤੀ ਦਸਤਕ, ਸਕੂਲੀ ਬੱਚੇ ਦੀ ਰਿਪੋਰਟ ਆਈ ਪਾਜ਼ੇਟਿਵ
ਕੋਰੋਨਾ ਵਾਇਰਸ ਤੋਂ ਬਾਅਦ ਹੁਣ ਮੰਕੀਪਾਕਸ ਨੇ ਹਰ ਪਾਸੇ ਦਹਿਸ਼ਤ ਪਾਈ ਹੋਈ ਹੈ। ਪੰਜਾਬ 'ਚ ਵੀ ਮੰਕੀਪਾਕਸ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ ਇਕ ਨਿੱਜੀ ਸਕੂਲ 'ਚ ਮੰਕੀਪਾਕਸ ਦਾ ਕੇਸ ਸਾਹਮਣੇ ਆਇਆ ਹੈ।
ਜ਼ੀਰਕਪੁਰ 'ਚ 16 ਸਾਲਾਂ ਦੀ ਕੁੜੀ 'ਤੇ ਚੜ੍ਹਿਆ ਕੈਂਟਰ, ਗੁੱਸੇ 'ਚ ਆਏ ਲੋਕਾਂ ਨੇ ਕੁੱਟਿਆ ਡਰਾਈਵਰ, ਮੌਤ
ਜ਼ੀਰਕਪੁਰ 'ਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਕੁੜੀ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਕੁੜੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਹਾਦਸੇ ਤੋਂ ਬਾਅਦ ਲੋਕਾਂ ਨੇ ਇਕੱਠੇ ਹੋ ਕੇ ਕੈਂਟਰ ਡਰਾਈਵਰ ਦੀ ਕੁੱਟਮਾਰ ਕੀਤੀ, ਜਿਸ ਦੀ ਹਸਪਤਾਲ 'ਚ ਮੌਤ ਹੋ ਗਈ।
ਪੰਜਾਬ 'ਚ ਆਪਣੇ ਰੰਗ 'ਚ ਵਰ੍ਹਿਆ ਮਾਨਸੂਨ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
ਪੰਜਾਬ ’ਚ ਵੀਰਵਾਰ ਨੂੰ ਮਾਨਸੂਨ ਆਪਣੇ ਰੰਗ ’ਚ ਵਰ੍ਹਿਆ, ਜਿਸ ਨਾਲ ਪੰਜਾਬ ਭਰ ’ਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਭਾਰੀ ਮੀਂਹ ਕਾਰਨ ਕਈ ਇਲਾਕਿਆਂ ’ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਡੁੱਬ ਜਾਣ ਦੀਆਂ ਵੀ ਖ਼ਬਰਾਂ ਹਨ।
ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, 3 ਬੱਚਿਆਂ ਦਾ ਪਿਤਾ ਚੜ੍ਹਿਆ ‘ਚਿੱਟੇ’ ਦੀ ਭੇਟ
NEXT STORY