ਜਲੰਧਰ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਉਥੇ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਲੋਕ ਪੱਖੀ ਫ਼ੈਸਲੇ ਲਏ ਗਏ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਕੀਤਾ ਭੰਗ
ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫ਼ਾਰਿਸ਼ਾਂ ’ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ
ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਚੁੱਕੀ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਬੈਠਕ 'ਚ ਪੰਜਾਬ ਦੇ ਲੋਕਾਂ ਦੇ ਪੱਖੀ ਫ਼ੈਸਲੇ ਲਏ ਗਏ ਹਨ।
ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ
ਕੈਨੇਡਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਤਰਨਤਾਰਨ ਦੇ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖ਼ਦ ਖ਼ਬਰ ਮਿਲੀ ਹੈ। ਹਾਦਸਾ ਵਾਪਰਨ ਤੋਂ ਬਾਅਦ ਟਰੱਕ ਨੂੰ ਭਿਆਨਕ ਅੱਗ ਲੱਗ ਗਈ।
ਮੋਗਾ ’ਚ ਵੱਡੀ ਵਾਰਦਾਤ, ਪ੍ਰਾਈਵੇਟ ਸਕੂਲ ਦੇ ਅਧਿਆਪਕ ਦਾ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ
ਅੱਜ ਦਿਨ-ਦਿਹਾੜੇ ਮੋਗਾ-ਚੜਿੱਕ ਰੋਡ ’ਤੇ ਪਿੰਡ ਬੁੱਧ ਸਿੰਘ ਵਾਲਾ ਦੇ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਮੋਗਾ ਦੇ ਇਕ ਪ੍ਰਾਈਵੇਟ ਸਕੂਲ ’ਚ ਡੀ. ਪੀ. ਅਧਿਆਪਕ ਬੂਟਾ ਸਿੰਘ (55) ਨਿਵਾਸੀ ਚੜਿੱਕ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੁਲਸ ਰਿਮਾਂਡ ਵਧਿਆ, ਪੁੱਛਗਿੱਛ ਦੌਰਾਨ ਹੋਣਗੇ ਅਹਿਮ ਖ਼ੁਲਾਸੇ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਲੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਦਾ 4 ਦਿਨਾਂ ਦਾ ਰਿਮਾਂਡ ਹੋਰ ਵਧਾ ਦਿੱਤਾ ਗਿਆ ਹੈ।
ਮੂਸੇਵਾਲਾ ਕਤਲਕਾਂਡ : ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਭੇਜਿਆ
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਚੈੱਕਅਪ ਕਰਵਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵੱਲੋਂ ਇਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਖਰੜ 'ਚ ਗੰਦਾ ਪਾਣੀ ਪੀਣ ਕਾਰਨ ਜਵਾਨ ਕੁੜੀ ਦੀ ਮੌਤ, ਪੂਰਾ ਟੱਬਰ ਪਿਆ ਬੀਮਾਰ (ਵੀਡੀਓ)
ਖਰੜ 'ਚ ਵਾਰਡ ਨੰਬਰ-8 ਦੀ ਰਣਜੀਤ ਕਾਲੋਨੀ 'ਚ ਦੂਸ਼ਿਤ ਪਾਣੀ ਪੀਣ ਕਾਰਨ ਹਰਪ੍ਰੀਤ ਕੌਰ (24) ਨਾਂ ਦੀ ਕੁੜੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਪੰਜਾਬ 'ਚ ਅੱਜ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਦੀ ਕਿਸਾਨਾਂ ਨੂੰ ਸਲਾਹ
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ 'ਚ ਮਾਨਸੂਨ ਇਕ ਵਾਰ ਫਿਰ ਤੋਂ ਸਰਗਰਮ ਹੋਵੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਲੈ ਕੇ 30 ਜੁਲਾਈ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਯਾਤਰੀਆਂ ਲਈ ਖ਼ਾਸ ਖ਼ਬਰ: ਅੰਮ੍ਰਿਤਸਰ ਤੋਂ ਲੰਡਨ ਲਈ 2 ਨਵੀਆਂ ਉਡਾਣਾਂ ਹੋਣਗੀਆਂ ਸ਼ੁਰੂ
ਅੰਮ੍ਰਿਤਸਰ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਪਹਿਲਾਂ ਨਾਲੋਂ ਵੀ ਵੱਧ ਤਰੱਕੀ ਕਰ ਰਿਹਾ ਹੈ। ਪਿਛਲੇ ਸਮੇਂ ਨਾਲੋਂ ਯਾਤਰੀਆਂ ਦੀ ਗਿਣਤੀ ਵਿਚ 18 ਫੀਸਦੀ ਵਾਧਾ ਕਰਨ ਤੋਂ ਬਾਅਦ ਹੁਣ ਇੱਥੇ ਲੰਡਨ ਜਾਣ ਵਾਲੀਆਂ ਦੋ ਉਡਾਣਾਂ ਦਾ ਵਾਧਾ ਹੋ ਰਿਹਾ ਹੈ।
ਰਿਪੁਦਮਨ ਸਿੰਘ ਮਲਿਕ ਦੇ ਕਤਲ ਮਾਮਲੇ 'ਚ ਕੈਨੇਡਾ 'ਚ ਦੋ ਵਿਅਕਤੀ ਗ੍ਰਿਫ਼ਤਾਰ
ਕੈਨੇਡਾ ਦੀ ਪੁਲਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਲਿਕ ਨੂੰ 1985 ਦੇ ਏਅਰ ਇੰਡੀਆ ਕਨਿਸ਼ਕ ਜਹਾਜ਼ ਅੱਤਵਾਦੀ ਬੰਬ ਧਮਾਕੇ ਦੇ ਕੇਸ ਵਿੱਚ ਬਰੀ ਕਰ ਦਿੱਤਾ ਗਿਆ ਸੀ, ਜਿਸ ਵਿੱਚ 331 ਲੋਕਾਂ ਦੀ ਮੌਤ ਹੋ ਗਈ ਸੀ।
ਮੂਸੇਵਾਲਾ ਕਤਲਕਾਂਡ : ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਭੇਜਿਆ
NEXT STORY