ਜਲੰਧਰ : ਅੱਜ ਸਵੇਰੇ ਦਸੂਹਾ ’ਚ ਵਾਪਰੇ ਭਿਆਨਕ ਬੱਸ ਹਾਦਸੇ ’ਚ 9ਵੀਂ ਜਮਾਤ ’ਚ ਪੜ੍ਹਦੇ ਵਿਦਿਆਰਥੀ ਦੀ ਮੌਤ ਹੋ ਗਈ ਤਾਂ ਉਥੇ ਸਪੈਸ਼ਲ ਟਾਸਕ ਫ਼ੋਰਸ ਤੇ ਦਿਹਾਤੀ ਪੁਲਸ ਨੇ ਥਾਣਾ ਲੋਪੋਕੇ ਦੇ ਐਡੀਸ਼ਨਲ ਐੱਸ.ਐੱਚ.ਓ. ਨੂੰ 10 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਦਸੂਹਾ ’ਚ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ’ਚ 9ਵੀਂ ਜਮਾਤ ਦੇ ਬੱਚੇ ਦੀ ਮੌਤ
ਦਸੂਹਾ ’ਚ ਅੱਜ ਸਵੇਰੇ ਵਾਪਰੇ ਭਿਆਨਕ ਬੱਸ ਹਾਦਸੇ ’ਚ 9ਵੀਂ ਜਮਾਤ ’ਚ ਪੜ੍ਹਦੇ ਬੱਚੇ ਦੀ ਮੌਤ ਹੋਣ ਦੀ ਦੁੱਖ਼ਭਰੀ ਖ਼ਬਰ ਮਿਲੀ ਹੈ।
ਅੰਮ੍ਰਿਤਸਰ ਵਿਖੇ ਐਡੀਸ਼ਨਲ SHO ਨਰਿੰਦਰ ਸਿੰਘ ਗ੍ਰਿਫ਼ਤਾਰ, ਲੁਧਿਆਣਾ ਬਲਾਸਟ ਮਾਮਲੇ ਨਾਲ ਜੁੜੇ ਤਾਰ
ਸਪੈਸ਼ਲ ਟਾਸਕ ਫ਼ੋਰਸ ਤੇ ਦਿਹਾਤੀ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਥਾਣਾ ਲੋਪੋਕੇ ਦੇ ਐਡੀਸ਼ਨਲ ਐੱਸ. ਐੱਚ. ਓ. ਨਰਿੰਦਰ ਸਿੰਘ ਨੂੰ 10 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ 'ਚ ਕਾਲਾ ਕੱਛਾ ਗਿਰੋਹ ਫਿਰ ਸਰਗਰਮ, CCTV ਫੁਟੇਜ ਆਈ ਸਾਹਮਣੇ (ਵੀਡੀਓ)
ਪੰਜਾਬ 'ਚ ਕਾਲਾ ਕੱਛਾ ਗਿਰੋਹ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ। ਇਹ ਗੈਂਗ ਲੁਧਿਆਣਾ ਦੇ ਥਾਣਾ ਸਦਰ ਇਲਾਕੇ ਥਰੀਕੇ ਫਾਟਕ ਨੇੜੇ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ। ਇਸ ਗਿਰੋਹ ਦੇ ਮੈਂਬਰ ਬਿਨਾਂ ਕੱਪੜਿਆਂ ਦੇ ਸੜਕਾਂ 'ਤੇ ਹੱਥਾਂ 'ਚ ਹਥਿਆਰ ਲੈ ਕੇ ਘੁੰਮਦੇ ਹੋਏ ਦੇਖੇ ਗਏ ਹਨ।
ਪੰਜਾਬ ਦੇ ਕਈ ਅਧਿਕਾਰੀ ਕੇਂਦਰ ’ਚ ਡੈਪੂਟੇਸ਼ਨ ’ਤੇ ਜਾਣ ਦੀ ਤਿਆਰੀ 'ਚ
ਪੰਜਾਬ ਦੇ ਕਈ ਆਈ. ਏ. ਐੱਸ. ਅਧਿਕਾਰੀ ਕੇਂਦਰ ਸਰਕਾਰ 'ਚ ਡੈਪੂਟੇਸ਼ਨ ’ਤੇ ਜਾਣ ਲਈ ਉਡੀਕ ਕਰ ਰਹੇ ਹਨ। ਇਨ੍ਹਾਂ 'ਚ ਪੰਜਾਬ ਦੇ ਮੁੱਖ ਸਕੱਤਰ ਅਹੁਦੇ ਤੋਂ ਹਾਲ ਹੀ 'ਚ ਹਟਾਏ ਗਏ ਅਨਿਰੁੱਧ ਤਿਵਾੜੀ ਵੀ ਸ਼ਾਮਲ ਹਨ।
ਸੋਸ਼ਲ ਮੀਡੀਆ ਦਾ ਕਮਾਲ : ਪਾਕਿਸਤਾਨ ਦੀ ਸਕੀਨਾ ਨੇ ਲੁਧਿਆਣਾ 'ਚ ਲੱਭ ਲਿਆ ਦਹਾਕਿਆਂ ਤੋਂ ਵਿਛੜਿਆ ਭਰਾ
ਪਾਕਿਸਤਾਨ ਦੇ ਸ਼ੇਖਪੁਰਾ ਜ਼ਿਲ੍ਹੇ ਦੀ ਰਹਿਣ ਵਾਲੀ ਸਕੀਨਾ ਖ਼ਾਨ ਨੂੰ ਰੱਖੜੀ ਤੋਂ ਪਹਿਲਾਂ ਵੱਡਾ ਤੋਹਫ਼ਾ ਮਿਲਿਆ ਹੈ। ਸਕੀਨਾ ਬੀਬੀ ਦਹਾਕਿਆਂ ਤੋਂ ਆਪਣੇ ਲਾਪਤਾ ਭਰਾ ਦੀ ਭਾਲ ਕਰ ਰਹੀ ਸੀ, ਜੋ ਕਿ ਭਾਰਤ ਵੰਡ ਦੌਰਾਨ ਲੁਧਿਆਣਾ ਜ਼ਿਲ੍ਹੇ 'ਚ ਰਹਿ ਗਿਆ ਸੀ।
ਰੂਪਨਗਰ ਵਿਖੇ ਸਹਿਕਾਰੀ ਬੈਂਕ ਦੇ ਦੋ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅੱਜ ਕੇਂਦਰੀ ਸਹਿਕਾਰੀ ਬੈਂਕ ਰੂਪਨਗਰ 'ਚ 1,24,46,547 ਰੁਪਏ ਦੀ ਵਿੱਤੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਾਇਕ ਮੈਨੇਜਰ ਬਿਕਰਮਜੀਤ ਸਿੰਘ ਤੇ ਸੀਨੀਅਰ ਮੈਨੇਜਰ ਅਸ਼ੋਕ ਸਿੰਘ ਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮਜੀਠੀਆ ਦੀ ਜ਼ਮਾਨਤ ’ਤੇ ਫ਼ੈਸਲਾ ਸੁਰੱਖਿਅਤ, ਅਦਾਲਤ ’ਚ ਚਾਰ ਘੰਟੇ ਚੱਲੀ ਤਿੱਖੀ ਬਹਿਸ
ਡਰੱਗ ਮਾਮਲੇ ਵਿਚ ਪਟਿਆਲਾ ਜੇਲ ਵਿਚ ਬੰਦ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ’ਤੇ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਦੋਵਾਂ ਪੱਖਾਂ ਦੇ ਵਕੀਲਾਂ ਵਿਚਾਲੇ 4 ਘੰਟੇ ਦੀ ਲੰਮੀ ਅਤੇ ਤਿੱਖੀ ਬਹਿਸ ਹੋਈ।
ਇੰਟੈਲੀਜੈਂਸ ਹੈੱਡਕੁਆਰਟਰ ’ਤੇ ਹੋਏ ਹਮਲੇ ਦੇ ਮਾਮਲੇ ’ਚ ਜੁੜਨ ਲੱਗਾ ਲਾਰੈਂਸ ਦਾ ਨਾਂ, ਇੰਝ ਹੋਇਆ ਖੁਲਾਸਾ
ਪੰਜਾਬ ਪੁਲਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਹੈਡਕੁਆਟਰ ’ਤੇ ਕਰੀਬ ਦੋ ਮਹੀਨੇ ਪਹਿਲਾਂ ਰਾਕੇਟ ਪ੍ਰੋਪੈਲਡ ਨਾਲ ਹਮਲਾ ਕੀਤਾ ਗਿਆ ਸੀ, ਜਿਸ ਵਿਚ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ਨੂੰ ਨੁਕਸਾਨ ਨੁਕਸਾਨ ਪਹੁੰਚਿਆ ਸੀ।
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ : 3 ਸਾਲ ਪਹਿਲਾਂ ਪੜ੍ਹਨ ਗਈ 22 ਸਾਲਾ ਕੁੜੀ ਦੀ ਦਰਦਨਾਕ ਹਾਦਸੇ 'ਚ ਮੌਤ
ਕੈਨੇਡਾ ਦੇ ਸਰੀ 'ਚ ਸਟਰਾਬੇਰੀ ਹਿੱਲ ਲਾਈਬ੍ਰੇਰੀ ਨੇੜੇ ਦੇਰ ਰਾਤ ਵਾਪਰੇ ਹਾਦਸੇ ਦੌਰਾਨ ਪੰਜਾਬ ਦੇ ਕੁਰਾਲੀ ਸ਼ਹਿਰ ਦੀ 22 ਸਾਲਾ ਕੁੜੀ ਅਮਨਜੋਤ ਉਰਫ਼ ਸ਼ਵੇਤਾ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਆਧਾਰ ਨਾਲ ਜੁੜੇਗਾ ਵੋਟਰ ਕਾਰਡ, ਇਸ ਤਾਰੀਖ਼ ਤੋਂ ਸ਼ੁਰੂ ਹੋਵੇਗੀ ਦੇਸ਼ ਭਰ ਵਿਚ ਮੁਹਿੰਮ
ਸਰਕਾਰ ਨੇ ਆਧਾਰ ਕਾਰਡ ਨੂੰ ਵੋਟਰ ਆਈਡੀ ਕਾਰਡ ਨਾਲ ਲਿੰਕ ਕਰਨ ਲਈ ਨਿਯਮ ਜਾਰੀ ਕੀਤੇ ਹਨ। ਵੋਟਰਾਂ ਲਈ ਆਧਾਰ ਦੇ ਵੇਰਵਿਆਂ ਨੂੰ ਸਾਂਝਾ ਕਰਨਾ ਉਨ੍ਹਾਂ ਦੀ ਮਰਜ਼ੀ ਨਾਲ ਹੋਵੇਗਾ, ਪਰ ਜਿਨ੍ਹਾਂ ਨੇ ਅਜਿਹਾ ਨਹੀਂ ਕੀਤਾ ਉਨ੍ਹਾਂ ਨੂੰ ਲੋੜੀਂਦੇ ਕਾਰਨ ਦੇਣੇ ਹੋਣਗੇ।
ਵਿਨੋਦ ਘਈ ਦੀ AG ਵਜੋਂ ਨਿਯੁਕਤੀ ’ਤੇ ਰਾਜਪਾਲ ਪੁਰੋਹਿਤ ਨੇ ਲਾਈ ਮੋਹਰ
NEXT STORY