ਜਲੰਧਰ : ਅੱਜ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਾਰੇ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। ਉਥੇ ਅੱਜ ਜਲੰਧਰ ਸਥਿਤ ਯੂਕੋ ਬੈਂਕ ’ਚ ਲੁਟੇਰਿਆਂ ਨੇ ਦਿਨ-ਦਿਹਾੜੇ ਬੰਦੂਕ ਦੀ ਨੋਕ ’ਤੇ ਲੁੱਟ ਦੀ ਘਟਨਾ ਨੂੰ ਅੰਜਾਮ ਦੇ ਦਿੱਤਾ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਮਾਨ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਕੀਤੇ ਮੁਆਫ਼, ਨੋਟੀਫਿਕੇਸ਼ਨ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਘਰੇਲੂ ਸ਼੍ਰੇਣੀ ਦੇ ਸਾਰੇ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ।
ਜਲੰਧਰ ’ਚ ਬੰਦੂਕ ਦੀ ਨੋਕ ’ਤੇ ਵੱਡੀ ਲੁੱਟ, ਲੁਟੇਰਿਆਂ ਨੇ ਦਿਨ-ਦਿਹਾੜੇ ਬੈਂਕ ’ਚੋਂ ਲੁੱਟੇ ਲੱਖਾਂ ਰੁਪਏ
ਸ਼ਹਿਰ ’ਚ ਅਪਰਾਧ ਸਿਖਰਾਂ ’ਤੇ ਪਹੁੰਚ ਗਿਆ ਹੈ। ਨਿੱਤ ਦਿਨ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਹੋਰ ਲੁੱਟ ਦਾ ਮਾਮਲਾ ਸ਼ਹਿਰ ਦੇ ਸੋਢਲ ਰੋਡ ’ਤੇ ਸਥਿਤ ਇਕ ਬੈਂਕ ’ਚ ਦੇਖਣ ਨੂੰ ਮਿਲਿਆ ਹੈ।
ਗੋਬਿੰਦ ਸਾਗਰ ਝੀਲ ਹਾਦਸਾ : ਪੀੜਤ ਪਰਿਵਾਰਾਂ ਦਾ ਸੂਬਾ ਸਰਕਾਰ ਵੱਲੋਂ ਐਲਾਨੀ 1-1 ਲੱਖ ਦੀ ਰਾਸ਼ੀ ਲੈਣ ਤੋਂ ਇਨਕਾਰ
ਬਨੂੜ ਦੇ ਵਾਰਡ ਨੰਬਰ-11 ਅਧੀਨ ਪੈਂਦੀ ਮੀਰਾ ਸ਼ਾਹ ਕਾਲੋਨੀ ਦੇ 7 ਨੌਜਵਾਨਾਂ ਦੀ ਊਨਾ ਦੀ ਗੋਬਿੰਦ ਸਾਗਰ ਝੀਲ ’ਚ ਡੁੱਬ ਕੇ ਮੌਤ ਹੋ ਜਾਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੀੜਤ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਸੀ।
ਵੀ. ਸੀ. ਨੇ ਗੱਡੀ, ਸਟਾਫ਼ ਤੇ ਬਾਕੀ ਸਹੂਲਤਾਂ ਮੋੜੀਆਂ, ਅਜੇ ਤੱਕ ਕੋਈ ਫ਼ੈਸਲਾ ਨਹੀਂ ਕਰ ਸਕੀ ਪੰਜਾਬ ਸਰਕਾਰ
ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਝਗੜਾ ਦਿਨੋਂ-ਦਿਨ ਤੂਲ ਫੜ੍ਹਦਾ ਜਾ ਰਿਹਾ ਹੈ। ਨਾ ਤਾਂ ਇਹ ਮਾਮਲਾ ਸੁਲਝ ਰਿਹਾ ਹੈ ਅਤੇ ਨਾ ਹੀ ਸਰਕਾਰ ਇਸ 'ਤੇ ਕੋਈ ਫ਼ੈਸਲਾ ਲੈ ਪਾ ਰਹੀ ਹੈ।
PGI 'ਚ ਮੁੜ ਸ਼ੁਰੂ ਹੋਵੇਗਾ 'ਆਯੂਸ਼ਮਾਨ' ਸਕੀਮ ਤਹਿਤ ਪੰਜਾਬ ਦੇ ਲੋਕਾਂ ਦਾ ਮੁਫ਼ਤ ਇਲਾਜ
ਪੀ. ਜੀ. ਆਈ. ਚੰਡੀਗੜ੍ਹ ਵੱਲੋਂ ਆਯੂਸ਼ਮਾਨ ਭਾਰਤ ਸਕੀਮ ਤਹਿਤ ਪੰਜਾਬ ਦੇ ਲੋਕਾਂ ਦਾ ਇਲਾਜ ਬੰਦ ਕਰਨ ਦੀਆਂ ਖ਼ਬਰਾਂ ਵਿਚਾਲੇ ਪੰਜਾਬ ਦੇ ਖਜ਼ਾਨਾ ਮੰਤਰੀ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਪੀ. ਜੀ. ਆਈ. ’ਚ ਫਿਰ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਦੇ ਲੋਕਾਂ ਦਾ ਇਲਾਜ ਸ਼ੁਰੂ ਹੋਵੇਗਾ।
ਪੰਜਾਬ ਸਰਕਾਰ ਦੀ ਸਖ਼ਤੀ ਤੋਂ ਡਾਕਟਰ ਪਰੇਸ਼ਾਨ, 4 ਮਹੀਨਿਆਂ 'ਚ 50 ਤੋਂ ਵੱਧ ਡਾਕਟਰਾਂ ਨੇ ਦਿੱਤਾ ਅਸਤੀਫ਼ਾ
ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਾਰੇ ਮੰਤਰੀ ਅਤੇ ਵਿਧਾਇਕ ਐਕਸ਼ਨ 'ਚ ਨਜ਼ਰ ਆ ਰਹੇ ਹਨ। 'ਆਪ' ਸਰਕਾਰ ਦੇ ਆਗੂਆਂ ਅਤੇ ਮੰਤਰੀਆਂ ਵੱਲੋਂ ਸਰਕਾਰੀ ਹਸਪਤਾਲਾਂ ਦਾ ਦੌਰਾ ਕੀਤੀ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਵੱਡੀ ਗਿਣਤੀ 'ਚ ਸਿਹਤ ਵਿਭਾਗ ਦੇ ਸਰਕਾਰੀ ਡਾਕਟਰਾਂ ਨੇ ਸੇਵਾਮੁਕਤ ਹੋਣ ਦਾ ਰਾਹ ਅਪਣਾ ਲਿਆ ਹੈ।
ਪੰਜਾਬ ਸਰਕਾਰ ਦਾ ਅਹਿਮ ਐਲਾਨ, ਖੇਡ ਵਿੰਗਾਂ ਲਈ ਚੁਣੇ ਗਏ ਖਿਡਾਰੀਆਂ ਨੂੰ ਮਿਲੇਗੀ ਮੁਫ਼ਤ ਰਿਹਾਇਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਾਸਤੇ ਠੋਸ ਉਪਰਾਲੇ ਕੀਤੇ ਜਾ ਹਨ।
ਪੰਜਾਬ ’ਚ ਹੋਵੇਗਾ ਮੇਜਰ ਧਿਆਨ ਚੰਦ ਨੂੰ ਸਮਰਪਿਤ ਸਭ ਤੋਂ ਵੱਡਾ ‘ਪੰਜਾਬ ਖੇਡ ਮੇਲਾ’ : CM ਮਾਨ
ਸੂਬੇ ’ਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਕਰਵਾਏ ਜਾ ਰਹੇ ਹੁਣ ਤੱਕ ਦੇ ਸਭ ਤੋਂ ਵੱਡੇ ਖੇਡ ਕੁੰਭ ‘ਪੰਜਾਬ ਖੇਡ ਮੇਲਾ’ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।
ਜਲੰਧਰ ਦਾ ਮਸ਼ਹੂਰ ਸ਼੍ਰੀ ਸਿੱਧ ਬਾਬਾ ਸੋਢਲ ਮੇਲਾ 9 ਸਤੰਬਰ ਨੂੰ, ਸ਼ੈਡਿਊਲ ਹੋਇਆ ਜਾਰੀ
ਹਰ ਸਾਲ ਵਾਂਗ ਜਲੰਧਰ ਸ਼ਹਿਰ ਵਿਚ ਮਨਾਇਆ ਜਾਣ ਵਾਲਾ ਪ੍ਰਸਿੱਧ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਇਸ ਸਾਲ 9 ਸਤੰਬਰ ਨੂੰ ਹੋਣ ਜਾ ਰਿਹਾ ਹੈ। ਮੇਲੇ ’ਚ ਲੱਖਾਂ ਦੀ ਗਿਣਤੀ ’ਚ ਸ਼ਰਧਾਲੂ ਨਤਮਸਤਕ ਹੋਣਗੇ।
ਡੇਢ ਸਾਲਾ ਬੱਚੇ ਦੇ ਰੋਣ ਤੋਂ ਖ਼ਫ਼ਾ ਹੋਏ ਵਿਅਕਤੀ ਦਾ ਸ਼ਰਮਨਾਕ ਕਾਰਾ, ਪਹਿਲਾਂ ਤੋੜੀ ਲੱਤ ਫਿਰ ਦਿੱਤੀ ਰੂਹ ਕੰਬਾਊ ਮੌਤ
ਰਾਮਾ ਮੰਡੀ ਦੀ ਪੁਲਸ ਵੱਲੋਂ ਡੇਢ ਸਾਲ ਦੇ ਬੱਚੇ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਵਿਅਕਤੀ ਨੇ ਪਹਿਲਾਂ ਬੱਚੇ ਦੀ ਲੱਤ ਤੋੜੀ ਅਤੇ ਫਿਰ ਉਸ ਦਾ ਗਲਾ ਘੁੱਟ ਕੇ ਦਰਦਨਾਕ ਮੌਤ ਦਿੱਤੀ।
ਅਹਿਮ ਖ਼ਬਰ : ਮਾਨ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਕੀਤੇ ਮੁਆਫ਼, ਨੋਟੀਫਿਕੇਸ਼ਨ ਜਾਰੀ
NEXT STORY