ਜਲੰਧਰ : ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਬੱਚੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਉਥੇ ਵਾਲਮੀਕਿ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦੀ ਦਿੱਤੀ ਕਾਲ ਦਾ ਅਸਰ ਪੂਰੇ ਪੰਜਾਬ ’ਚ ਵੇਖਣ ਨੂੰ ਮਿਲਿਆ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਮਿਲੀ ਬੱਚੀ ਦੀ ਲਾਸ਼, CCTV ’ਚ ਨਜ਼ਰ ਆਈ ਸ਼ੱਕੀ ਜਨਾਨੀ ਨੇ ਉਡਾਏ ਹੋਸ਼
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਬੱਚੀ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਸ਼੍ਰੋਮਣੀ ਕਮੇਟੀ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ।
‘ਪੰਜਾਬ ਬੰਦ’ ਦੀ ਕਾਲ ਦਾ ਜਲੰਧਰ ’ਚ ਦਿਸਿਆ ਪੂਰਾ ਅਸਰ, ਦੁਕਾਨਾਂ ਬੰਦ, ਚੱਪੇ-ਚੱਪੇ ’ਤੇ ਪੁਲਸ ਤਾਇਨਾਤ
ਵਾਲਮੀਕਿ ਭਾਈਚਾਰੇ ਵੱਲੋਂ ਵੀਰਵਾਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਪੰਜਾਬ ਬੰਦ ਦੀ ਦਿੱਤੀ ਗਈ ਕਾਲ ਦਾ ਅਸਰ ਪੂਰੇ ਪੰਜਾਬ ’ਚ ਵੇਖਣ ਨੂੰ ਮਿਲ ਰਿਹਾ ਹੈ। ਇਸੇ ਤਹਿਤ ਬੰਦ ਦਾ ਅਸਰ ਜਲੰਧਰ ’ਚ ਵੀ ਵੇਖਣ ਨੂੰ ਮਿਲਿਆ।
ਫਗਵਾੜਾ ’ਚ ਕਿਸਾਨਾਂ ਦੇ ਪੱਕੇ ਡੇਰੇ, ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ਦੋਵੇਂ ਪਾਸਿਓਂ ਕੀਤਾ ਬੰਦ
ਸ਼ੂਗਰ ਮਿੱਲ ਵੱਲ ਰਹਿੰਦਾ ਬਕਾਇਆ ਨਾ ਦੇਣ ਦੇ ਵਿਰੋਧ ’ਚ ਫਗਵਾੜਾ ਵਿਖੇ ਹਾਈਵੇਅ ’ਤੇ ਬੈਠੇ ਕਿਸਾਨਾਂ ਦਾ ਧਰਨਾ 5ਵੇਂ ਦਿਨ ਵੀ ਜਾਰੀ ਰਿਹਾ। ਰੋਹ ’ਚ ਆਏ ਕਿਸਾਨਾਂ ਨੇ ਫਗਵਾੜਾ ਵਿਖੇ ਦੋਵੇਂ ਪਾਸਿਓਂ ਹਾਈਵੇਅ ਨੂੰ ਜਾਮ ਕਰ ਦਿੱਤਾ ਹੈ।
CM ਮਾਨ ਦਾ ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਵੱਡਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਦਾ ਕੀਤਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੱਖੜ ਪੁੰਨਿਆਂ ਦੇ ਮੌਕੇ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣ ਪੁੱਜੇ। ਰੱਖੜ ਪੁੰਨਿਆ ਮੌਕੇ ਕਰਵਾਏ ਗਏ ਇਥੇ ਸੂਬਾ ਪੱਧਰੀ ਸਮਾਗਮ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦੇ ਹੋਏ ਆਂਗਨਵਾੜੀ ’ਚ 6 ਹਜ਼ਾਰ ਨੌਕਰੀਆਂ ਕੱਢਣ ਦਾ ਐਲਾਨ ਕੀਤਾ।
CM ਮਾਨ ਵੱਲੋਂ ਕਿਸਾਨਾਂ ਦਾ ਇਕ ਹੋਰ ਵਾਅਦਾ ਪੂਰਾ, ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ
ਕਿਸਾਨਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ ਵੀਰਵਾਰ (11 ਅਗਸਤ) ਨੂੰ ਗੰਨਾ ਕਾਸ਼ਤਕਾਰਾਂ ਦੀ 100 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ, ਜੋ ਅੱਜ ਕਿਸਾਨਾਂ ਦੇ ਖਾਤਿਆਂ ’ਚ ਜਮ੍ਹਾ ਵੀ ਹੋ ਚੁੱਕੀ ਹੈ।
ਗੈਂਗਸਟਰ ਸੰਪਤ ਨਹਿਰਾ ਗੈਂਗ ਦੇ 5 ਗੈਂਗਸਟਰ ਗ੍ਰਿਫ਼ਤਾਰ, ਪੁੱਛਗਿੱਛ ’ਚ ਹੋਇਆ ਵੱਡਾ ਖ਼ੁਲਾਸਾ
‘ਗੈਂਗਸਟਰ ਸੰਪਤ ਨਹਿਰਾ ਗੈਂਗ ਦੇ 5 ਮੈਂਬਰਾਂ ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਪੁਲਸ ਨੇ 1.32 ਬੋਰ ਦਾ ਪਿਸਤੌਲ, 5 ਜਿੰਦਾ ਕਾਰਤੂਸ ਅਤੇ ਬੰਦੂਕ ਦੀ ਨੋਕ ’ਤੇ ਲੁੱਟੀ ਹੋਈ ਬ੍ਰੀਜ਼ਾ ਕਾਰ ਬਰਾਮਦ ਕੀਤੀ ਹੈ।
SC ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿੱਦਿਅਕ ਅਦਾਰੇ ਨਹੀਂ ਰੋਕ ਸਕਣਗੇ ਡਿਗਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਨੁਸੂਚਿਤ ਜਾਤੀ (ਐੱਸ. ਸੀ.) ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਆੜ 'ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿੱਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਲੁਧਿਆਣਾ 'ਚ ਰਵਨੀਤ ਬਿੱਟੂ ਦੇ PA 'ਤੇ ਹਮਲਾ, ਹਸਪਤਾਲ 'ਚ ਦਾਖ਼ਲ
ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੀ. ਏ. 'ਤੇ ਸ਼ੁੱਕਰਵਾਰ ਸਵੇਰੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਦੇ ਇਆਲੀ ਚੌਂਕ ਨੇੜੇ ਰਵਨੀਤ ਬਿੱਟੂ ਦੇ ਪੀ. ਏ. ਹਰਜਿੰਦਰ ਸਿੰਘ ਢੀਂਡਸਾ 'ਤੇ ਕਰੀਬ ਇਕ ਦਰਜਨ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ।
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਬੱਚੀ ਦੀ ਲਾਸ਼ ਮਿਲਣ ਦੇ ਮਾਮਲੇ ’ਚ ਨਵਾਂ ਮੋੜ, ਸ਼ੱਕੀ ਔਰਤ ਗ੍ਰਿਫ਼ਤਾਰ
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਬੱਚੀ ਦੀ ਲਾਸ਼ ਛੱਡ ਕੇ ਫਰਾਰ ਹੋਣ ਵਾਲੀ ਜਨਾਨੀ ਨੂੰ ਰਾਜਪੁਰਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਹੁਣ ਬਟਾਲਾ ਪੁਲਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ
ਬੀਤੇ ਦਿਨੀਂ ਫਰੀਦਕੋਟ ਪੁਲਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਸੀ। ਜਿਸ ਦੌਰਾਨ ਕੋਟਕਪੂਰਾ ਦੇ ਇਕ ਕਾਰੋਬਾਰੀ ਨੂੰ ਫੋਨ 'ਤੇ ਧਮਕੀਆਂ ਦੇਣ ਅਤੇ ਕਰੀਬ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ 2 ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋਣ 'ਤੇ ਅੱਜ ਫਰੀਦਕੋਟ ਪੁਲਸ ਵਲੋਂ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ।
ਪਹਿਲੀ ਵਾਰ 1 ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋ : CM ਮਾਨ
NEXT STORY