ਜਲੰਧਰ : ਮਾਨ ਸਰਕਾਰ ਵੱਲੋਂ ਸਾਬਕਾ ਕਾਂਗਰਸ ਸਰਕਾਰ ਦੌਰਾਨ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾਂ ਦੀ ਵੰਡ 'ਚ 150 ਕਰੋੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਤਹਿਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਰਾਡਾਰ 'ਤੇ ਆ ਗਏ ਹਨ। ਉਥੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਮੁੜ ਲਖੀਮਪੁਰ ਖੀਰੀ ਵੱਲ ਵਹੀਰਾਂ ਘੱਤ ਲਈਆਂ ਹਨ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਰਾਡਾਰ 'ਤੇ ਕੈਪਟਨ ਅਮਰਿੰਦਰ ਸਿੰਘ, ਇਸ ਵੱਡੇ ਘਪਲੇ ਨਾਲ ਜੁੜ ਰਿਹੈ ਨਾਂ (ਵੀਡੀਓ)
ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾਂ ਦੀ ਵੰਡ 'ਚ 150 ਕਰੋੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਜੀਲੈਂਸ ਜਾਂਚ ਕਰਾਉਣ ਦੀ ਗੱਲ ਕਹੀ ਗਈ ਹੈ।
ਕਿਸਾਨਾਂ ਨੇ ਲਖੀਮਪੁਰ ਖੀਰੀ ਲਈ ਘੱਤੀਆਂ ਵਹੀਰਾਂ, 'ਟੇਨੀ' ਦੀ ਬਰਖ਼ਾਸਤਗੀ ਸਮੇਤ ਕਈ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ
ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਤਿਕੋਨੀਆ ਮਾਮਲੇ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ 'ਟੇਨੀ' ਨੂੰ ਬਰਖਾਸਤ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੀਰਵਾਰ ਯਾਨੀ ਕਿ ਅੱਜ ਤੋਂ ਇੱਥੇ ਰਾਜਾਪੁਰ ਮੰਡੀ ਕਮੇਟੀ ਕੰਪਲੈਕਸ 'ਚ 75 ਘੰਟੇ ਦਾ ਧਰਨਾ ਸ਼ੁਰੂ ਕਰ ਦਿੱਤਾ।
ਹੁਣ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਸਾਬਕਾ ਜੇਲ੍ਹ ਮੰਤਰੀ, CM ਤੱਕ ਪੁੱਜੀ ਸਾਰੇ ਮਾਮਲੇ ਦੀ ਰਿਪੋਰਟ
ਯੂ. ਪੀ. ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ 'ਚ ਵੀ. ਆਈ. ਪੀ. ਸਹੂਲਤਾਂ ਦੇਣ ਦੇ ਮਾਮਲੇ 'ਚ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।
ਪੰਜਾਬ ਦੇ ਲੋਕਾਂ ਲਈ ਮਹਿੰਗਾਈ ਦਾ ਵੱਡਾ ਝਟਕਾ, ਹੁਣ Verka ਕੰਪਨੀ ਨੇ ਵਧਾਏ ਦੁੱਧ ਦੇ ਭਾਅ
ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿਚ ਮਦਰ ਡੇਅਰੀ ਅਤੇ ਅਮੂਲ ਵਲੋਂ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕਰਨ ਤੋਂ ਬਾਅਦ ਹੁਣ ਵੇਰਕਾ ਕੰਪਨੀ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਿਚ 2 ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ।
ਪੰਜਾਬ 'ਚ 'ਘਰ-ਘਰ ਆਟਾ ਸਕੀਮ' ਨੂੰ ਲੈ ਕੇ ਪਿਆ ਨਵਾਂ ਪੰਗਾ, ਭੰਬਲਭੂਸੇ 'ਚ ਫਸੀ ਮਾਨ ਸਰਕਾਰ
ਪੰਜਾਬ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਘਰ-ਘਰ ਰਾਸ਼ਨ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕਣਕ ਦੀ ਥਾਂ ਆਟਾ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਕਣਕ ਲੈਣ ਵਾਲੇ ਲਾਭਪਾਤਰੀਆਂ ਨੂੰ ਪੋਰਟਲ 'ਤੇ ਇਹ ਜਾਣਕਾਰੀ ਦੇਣੀ ਪਵੇਗੀ ਕਿ ਉਹ ਆਟਾ ਨਹੀਂ, ਸਗੋਂ ਕਣਕ ਲੈਣਾ ਚਾਹੁੰਦੇ ਹਨ ਪਰ ਇਸ ਸਕੀਮ ਨੂੰ ਲੈ ਕੇ ਹੁਣ ਇਕ ਨਵਾਂ ਪੰਗਾ ਖੜ੍ਹਾ ਹੋ ਗਿਆ ਹੈ।
ਪੰਜਾਬ 'ਚ ਕਾਂਸਟੇਬਲ ਭਰਤੀ ਨਾਲ ਜੁੜੀ ਵੱਡੀ ਖ਼ਬਰ, CM ਮਾਨ ਇਸ ਤਾਰੀਖ਼ ਨੂੰ ਵੰਡਣਗੇ ਨਿਯੁਕਤੀ ਪੱਤਰ
ਪੰਜਾਬ 'ਚ ਕਾਂਸਟੇਬਲਾਂ ਦੀ ਭਰਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੀ ਹੈ।
ਪੰਜਾਬ 'ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ CJM ਅਦਾਲਤ ਵੱਲੋਂ ਸੰਮਨ ਜਾਰੀ
ਪੰਜਾਬ 'ਚ 2 ਸਾਲ ਪਹਿਲਾਂ ਕੋਰੋਨਾ ਕਾਲ ਸਮੇਂ ਪ੍ਰਦੂਸ਼ਣ ਬੋਰਡ ਵੱਲੋਂ ਪਰਾਲੀ ਸਾੜਨ ਲਈ ਕਿਸਾਨਾਂ ਦੇ ਚਲਾਨ ਕੀਤੇ ਗਏ ਸਨ। ਹੁਣ 2 ਸਾਲ ਚੁੱਪ ਰਹਿਣ ਮਗਰੋਂ ਪ੍ਰਦੂਸ਼ਣ ਬੋਰਡ ਨੇ ਕਿਸਾਨਾਂ ਨੂੰ ਖ਼ੁਦ ਜੁਰਮਾਨੇ ਕਰਨ ਦੀ ਬਜਾਏ ਸ਼ਿਕਾਇਤਾਂ ਸੀ. ਜੇ. ਐੱਮ. (ਚੀਫ਼ ਜੁਡੀਸ਼ੀਅਲ ਮੈਜਿਸਟਰੇਟ) ਲੁਧਿਆਣਾ ਦੀ ਅਦਾਲਤ ਨੂੰ ਭੇਜ ਦਿੱਤੀਆਂ।
ਗੱਡੀ ਹੇਠਾਂ ਬੰਬ ਰੱਖਣ ਵਾਲੇ ਦੋਵੇਂ ਮੁਲਜ਼ਮ 8 ਦਿਨ ਦੇ ਪੁਲਸ ਰਿਮਾਂਡ ’ਤੇ, ਹੋ ਸਕਦੇ ਨੇ ਕਈ ਵੱਡੇ ਖ਼ੁਲਾਸੇ
ਪੰਜਾਬ ਪੁਲਸ ਦੇ ਏ.ਐੱਸ.ਆਈ. ਦਿਲਬਾਗ ਸਿੰਘ ਦੀ ਬਲੈਰੋ ਗੱਡੀ ਹੇਠਾਂ ਆਈ.ਈ.ਡੀ. ਬੰਬ ਇੰਪਲਾਂਟ ਕਰਨ ਦੇ ਮਾਮਲੇ ਵਿੱਚ ਫੜ੍ਹੇ ਮੁਲਜ਼ਮਾਂ ਫਤਿਹਦੀਪ ਸਿੰਘ ਅਤੇ ਹਰਪਾਲ ਸਿੰਘ ਨੂੰ ਪੁਲਸ ਨੇ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ 8 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬਜ਼ੁਰਗ ਨਾਲ ਬਦਸਲੂਕੀ ਕਰਨ ਵਾਲੇ ਸੇਵਾਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ (ਵੀਡੀਓ)
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵਲੋਂ ਇਕ ਬਜ਼ੁਰਗ ਵਿਅਕਤੀ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਵਿਅਕਤੀ ਨਾਲ ਹੋਈ ਧੱਕਾਮੁੱਕੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਕਾਰ 'ਤੇ ਡਿੱਗਿਆ 70 ਟਨ ਵਜ਼ਨੀ ਗਾਰਡਰ, ਇਕੋ ਪਰਿਵਾਰ ਦੇ 5 ਜੀਆਂ ਦੀ ਦਰਦਨਾਕ ਮੌਤ
ਬੰਗਲਾਦੇਸ਼ ਪੁਲਸ ਨੇ ਸੜਕ ਹਾਦਸੇ ਵਿਚ 5 ਕਾਰ ਸਵਾਰਾਂ ਦੀ ਮੌਤ ਦੇ ਮਾਮਲੇ ਵਿਚ ਇਕ ਚੀਨੀ ਠੇਕੇਦਾਰ ਅਤੇ ਕਰੇਨ ਆਪਰੇਟਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਹਾਦਸੇ ਵਿਚ 2 ਹੋਰ ਲੋਕ ਜ਼ਖ਼ਮੀ ਹੋ ਗਏ।
ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਕਿਸਾਨਾਂ ਨਾਲ ਮੀਟਿੰਗ, ਕਿਹਾ-ਹਰ ਹਾਲ ’ਚ ਚਲਾਈ ਜਾਵੇਗੀ ਫਗਵਾੜਾ ਖੰਡ ਮਿੱਲ
NEXT STORY