ਜਲੰਧਰ : ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਕ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਹਿੰਦੂ ਜਨੇਊ ਨਾਲ ਜਹਾਜ਼ 'ਚ ਸਫਰ ਕਰ ਸਕਦੇ ਹਨ ਤਾਂ ਸਿੱਖ ਕਿਰਪਾਨ ਨਾਲ ਸਫਰ ਕਿਉਂ ਨਹੀਂ ਕਰ ਸਕਦੇ। ਉਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਦਾ ਐਲਾਨ ਕਰ ਦਿੱਤਾ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਕਿਰਪਾਨ ਵਿਵਾਦ ਵਿਚਾਲੇ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਜਹਾਜ਼ ’ਚ ਜਨੇਊ ਪਾ ਕੇ ਜਾਣ ’ਤੇ ਚੁੱਕੇ ਸਵਾਲ
ਘਰੇਲੂ ਉਡਾਣਾਂ ਵਿਚ ਸਿੱਖਾਂ ਦੇ ਕਿਰਪਾਨ ਲੈ ਕੇ ਜਾਣ ’ਤੇ ਚੱਲ ਰਹੇ ਵਿਵਾਦ ਦਰਮਿਆਨ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮਾਨ ਨੇ ਕਿਹਾ ਕਿ ਜੇਕਰ ਹਿੰਦੂ ਜਨੇਊ ਨਾਲ ਜਹਾਜ਼ ਵਿਚ ਸਫਰ ਕਰ ਸਕਦੇ ਹਨ ਤਾਂ ਸਿੱਖ ਕਿਰਪਾਨ ਨਾਲ ਸਫਰ ਕਿਉਂ ਨਹੀਂ ਕਰ ਸਕਦੇ।
CM ਮਾਨ ਵੱਲੋਂ PAU ਦੇ ਨਵੇਂ ਵਾਈਸ ਚਾਂਸਲਰ ਦਾ ਐਲਾਨ, ਟਵੀਟ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਦਾ ਐਲਾਨ ਕਰ ਦਿੱਤਾ ਗਿਆ ਹੈ। ਡਾ. ਸਤਬੀਰ ਸਿੰਘ ਗੋਸਲ ਨੂੰ ਇਹ ਜ਼ਿੰਮੇਵਾਰੀ ਸੰਭਾਲੀ ਗਈ ਹੈ।
CM ਮਾਨ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਮੀਟਿੰਗ, ਸਾਰੀਆਂ ਮੰਗਾਂ ਮੰਨਣ ਦਾ ਦਿੱਤਾ ਭਰੋਸਾ
ਅਨੁਸੂਚਿਤ ਜਾਤੀ ਭਾਈਚਾਰੇ ਵੱਲੋਂ ਬੀਤੀ 12 ਅਗਸਤ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਭਾਈਚਾਰੇ ਦੇ ਆਗੂਆਂ ਨੂੰ 19 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦਿੱਤਾ ਸੀ।
ਵਿਜੀਲੈਂਸ ਵੱਲੋਂ RTA ਦਫ਼ਤਰ ਸੰਗਰੂਰ ’ਚ ਵੱਡੇ ਘਪਲੇ ਦਾ ਪਰਦਾਫ਼ਾਸ਼, ਦੋ ਕਲਰਕਾਂ ਸਣੇ ਤਿੰਨ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ. ਟੀ. ਏ.) ਦਫ਼ਤਰ ਸੰਗਰੂਰ ’ਚ ਇਕ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਆਰ. ਟੀ. ਏ. , ਮੋਟਰ ਵਹੀਕਲ ਇੰਸਪੈਕਟਰ (ਐੱਮ. ਵੀ. ਆਈ.), ਦੋ ਕਲਰਕਾਂ, ਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।
ਪਟਿਆਲਾ ’ਚ ਵੱਡਾ ਕਣਕ ਘਪਲਾ, ਮੁਲਜ਼ਮ ਪਰਿਵਾਰ ਸਮੇਤ ਵਿਦੇਸ਼ ਹੋਇਆ ਫਰਾਰ
ਪਟਿਆਲਾ ਵਿਚ ਪਨਸਪ ਦੇ ਇਕ ਮੁਲਾਜ਼ਮ ’ਤੇ 3 ਕਰੋੜ 13 ਲੱਖ ਤੋਂ ਵੱਧ ਦੀ ਕਣਕ ਖੁਰਦ-ਬੁਰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦਾ ਨਾਮ ਗੁਰਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਆਪਣੇ ਪਰਿਵਾਰ ਨਾਲ ਵਿਦੇਸ਼ ਫਰਾਰ ਹੋ ਗਿਆ ਹੈ।
ਅੰਮ੍ਰਿਤਸਰ ’ਚ ਪੁਲਸ ਦੀ ਗੱਡੀ ਹੇਠਾਂ ਬੰਬ ਲਾਉਣ ਵਾਲੇ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਏ ਵੱਡੇ ਖੁਲਾਸੇ
ਬੀਤੇ ਦਿਨੀਂ ਅੰਮ੍ਰਿਤਸਰ 'ਚ ਪੁਲਸ ਦੀ ਗੱਡੀ ਹੇਠ ਬੰਬ ਲਾਉਣ ਵਾਲੇ ਦੋ ਮੁਲਜ਼ਮਾਂ ਤੋਂ ਪੁੱਛਗਿਛ ਦੌਰਾਨ ਕਈ ਖੁਲਾਸੇ ਹੋਏ ਹਨ। ਉਨ੍ਹਾਂ ਤੋਂ ਕੀਤੀ ਗਈ ਪੁੱਛਗਿੱਛ ਤੋਂ ਪਤਾ ਲੱਗਾ ਕਿ ਉਹ ਕੈਨੇਡਾ ਅਧਾਰਿਤ ਗੈਂਗਸਟਰ ਲਖਬੀਰ ਸਿੰਘ ਨਾਲ ਸੰਪਰਕ ਵਿਚ ਸਨ।
ਰੂਪਨਗਰ ਵਿਖੇ ਆਮ ਆਦਮੀ ਕਲੀਨਿਕ ਦੇ ਡਾਕਟਰ ਨੇ ਦੂਜੇ ਦਿਨ ਹੀ ਦਿੱਤਾ ਅਸਤੀਫ਼ਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੇਸ਼ ਦੇ 75ਵੇਂ ਅਜ਼ਾਦੀ ਦਿਹਾੜੇ ਮੌਕੇ ਪੰਜਾਬ ’ਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ। ਜਿਸ ਤਹਿਤ ਰੂਪਨਗਰ ਸ਼ਹਿਰ ’ਚ ਵੀ ਦੋ ਆਮ ਆਦਮੀ ਕਲੀਨਿਕ ਸ਼ੁਰੂ ਹੋਏ।
ਹਾਈਕੋਰਟ ਦਾ ਫ਼ੈਸਲਾ, ਪਤੀ ਦੇ ਵਿਦੇਸ਼ੋਂ ਨਾ ਪਰਤਣ ’ਤੇ ਪਤਨੀ ਦੇ ਹੱਕ ’ਚ ਜ਼ਬਤ ਹੋਵੇਗੀ ਪਿਤਾ ਦੀ ਰਿਹਾਇਸ਼ੀ ਜਾਇਦਾਦ
ਪੰਜਾਬ ਹਰਿਆਣਾ ਹਾਈਕੋਰਟ ਨੇ ਵਿਵਾਹਕ ਵਿਵਾਦ ਵਿਚ ਅਹਿਮ ਫੈਸਲਾ ਸੁਣਾਉਂਦਿਆਂ ਆਖਿਆ ਹੈ ਕਿ ਅਜਿਹੇ ਮਾਮਲਿਆਂ ਵਿਚ ਮੁਲਜ਼ਮ ਸ਼ਰਤਾਂ ਦੇ ਆਧਾਰ ’ਤੇ ਵਿਦੇਸ਼ ਜਾ ਸਕਦਾ ਹੈ। ਹਾਈਕੋਰਟ ਨੇ ਆਖਿਆ ਹੈ ਕਿ ਟ੍ਰਾਇਲ ਕੋਰਟ ਦੇ ਸਾਹਮਣੇ ਪੇਸ਼ੀ ਸੁਨਿਸ਼ਚਿਤ ਕਰਨ ਦੀ ਸਖ਼ਤ ਸ਼ਰਤ ਲਗਾ ਕੇ ਇਹ ਇਜਾਜ਼ਤ ਦਿੱਤੀ ਜਾ ਸਕਦੀ ਹੈ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ CBI ਦੀ ਛਾਪੇਮਾਰੀ, ਟਵੀਟ ਕਰਕੇ ਦਿੱਤੀ ਜਾਣਕਾਰੀ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸ਼ੁੱਕਰਵਾਰ ਸਵੇਰੇ ਸੀ. ਬੀ. ਆਈ. ਨੇ ਛਾਪੇਮਾਰੀ ਕੀਤੀ। ਇਸ ਗੱਲ ਦੀ ਜਾਣਕਾਰੀ ਖ਼ੁਦ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਦਿੱਤੀ।
ਅੱਜ ਤੋਂ 9 ਦਿਨਾਂ ਬਾਅਦ ਢਾਹ ਦਿੱਤਾ ਜਾਵੇਗਾ Twin Tower, ਭਾਰੀ ਪੁਲਸ ਦੀ ਨਿਗਰਾਨੀ ਵਿਚ ਹੋਵੇਗਾ ਕੰਮ
28 ਅਗਸਤ ਦੀ ਨਿਰਧਾਰਤ ਮਿਤੀ ਨੂੰ ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਸੁਪਰਟੈਕ ਦੇ ਦੋਵੇਂ ਟਾਵਰ ਢਾਹ ਦਿੱਤੇ ਜਾਣਗੇ। ਇਹ ਦੋਵੇਂ ਟਾਵਰ ਸਿਰਫ਼ 9 ਸਕਿੰਟਾਂ ਵਿੱਚ ਢਾਹ ਦਿੱਤੇ ਜਾਣਗੇ। ਇਸ ਦੌਰਾਨ ਅੱਠ ਥਾਵਾਂ 'ਤੇ ਸੜਕਾਂ ਬੰਦ ਕੀਤੀਆਂ ਜਾਣਗੀਆਂ।
ਲੰਪੀ ਸਕਿਨ ਦੇ ਖ਼ਤਰੇ ਵਿਚਾਲੇ ਹੁਣ ਸੂਰਾਂ ’ਚ ਮਿਲਿਆ ਸਵਾਈਨ ਫ਼ੀਵਰ, ਪੰਜਾਬ ਨੂੰ ਐਲਾਨਿਆ ਕੰਟਰੋਲਡ ਖੇਤਰ
NEXT STORY