Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:53:54 PM

  • punjab governor gulab chand kataria paid obeisance at shri sidh baba sodal

    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ...

  • gold prices falling  silver also became cheaper

    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ,...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • punjab congress protest against chief election commissioner gyanesh kumar

    ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੁਲਸ ਮੁਲਾਜ਼ਮ ਨੂੰ ਸ਼ਹੀਦ ਕਰਨ ਵਾਲੇ 3 ਗੈਂਗਸਟਰ ਕਾਬੂ, ਮੁੱਲਾਂਪੁਰ ਦਾਖਾ 'ਚ ਜਿਉਂਦੇ ਸੜੇ ਦੋ ਬੱਚੇ, ਪੜ੍ਹੋ Top 10

PUNJAB News Punjabi(ਪੰਜਾਬ)

ਪੁਲਸ ਮੁਲਾਜ਼ਮ ਨੂੰ ਸ਼ਹੀਦ ਕਰਨ ਵਾਲੇ 3 ਗੈਂਗਸਟਰ ਕਾਬੂ, ਮੁੱਲਾਂਪੁਰ ਦਾਖਾ 'ਚ ਜਿਉਂਦੇ ਸੜੇ ਦੋ ਬੱਚੇ, ਪੜ੍ਹੋ Top 10

  • Edited By Anmol Tagra,
  • Updated: 09 Jan, 2023 09:29 PM
Jalandhar
todays top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਜਲੰਧਰ-ਲੁਧਿਆਣਾ ਵਿਚਕਾਰ ਫਗਵਾੜਾ ਸ਼ਹਿਰ 'ਚ ਗੈਂਗਸਟਰਾਂ ਨੇ ਇਕ ਪੁਲਸ ਕਾਂਸਟੇਬਲ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਜਿਨ੍ਹਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਤਾਂ ਉੱਧਰ ਮੁੱਲਾਂਪੁਰ ਦਾਖਾ ਵਿਚ ਦੀਵੇ ਕਾਰਣ ਲੱਗੀ ਅੱਗ ਕਾਰਨ 2 ਬੱਚੇ ਜਿਉਂਦੇ ਸੜ ਗਏ। ਪੜ੍ਹੋ ਅੱਜ ਦੀਆਂ 10 ਮੁੱਖ ਖ਼ਬਰਾਂ...

ਫਗਵਾੜਾ: ਗੰਨਮੈਨ ਨੂੰ ਮੌਤ ਦੇ ਘਾਟ ਉਤਾਰਣ ਵਾਲੇ 3 ਗੈਂਗਸਟਰ ਗ੍ਰਿਫ਼ਤਾਰ, ਫਰਾਰ ਸਾਥੀ ਦੀ ਤਸਵੀਰ ਜਾਰੀ

ਜਲੰਧਰ-ਲੁਧਿਆਣਾ ਵਿਚਕਾਰ ਫਗਵਾੜਾ ਸ਼ਹਿਰ 'ਚ ਗੈਂਗਸਟਰਾਂ ਨੇ ਇਕ ਪੁਲਸ ਕਾਂਸਟੇਬਲ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਦੇ ਗੰਨਮੈਨ ਕੁਲਦੀਪ ਸਿੰਘ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਗੈਂਗਸਟਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ।

ਮੁੱਲਾਂਪੁਰ ਦਾਖਾ ’ਚ ਦੀਵੇ ਕਾਰਣ ਲੱਗੀ ਅੱਗ, ਜਿਊਂਦੇ ਸੜੇ ਦੋ ਬੱਚੇ, 4 ਬੱਚਿਆਂ ਨੂੰ ਅੱਗ ਦੇ ਭਾਂਬੜਾਂ ’ਚੋਂ ਕੱਢ ਲਿਆਈ

ਥਾਣਾ ਦਾਖਾ ਅਧੀਨ ਪੈਂਦੇ ਪਿੰਡ ਮੰਡਿਆਣੀ ਵਿਖੇ ਇਕ ਪ੍ਰਵਾਸੀ ਮਜ਼ਦੂਰ ਦੀ ਝੁੱਗੀ ਨੂੰ ਰਾਤੀ ਅੱਗ ਲੱਗਣ ਕਾਰਣ ਦੋ ਬੱਚਿਆਂ ਦੀ ਮੌਕੇ ’ਤੇ ਸੜ ਕੇ ਦਰਦਨਾਕ ਮੌਤ ਹੋ ਗਈ ਜਦਕਿ ਚਾਰ ਬੱਚੇ ਪੀ. ਜੀ. ਆਈ. ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਦੱਸਿਆ ਜਾ ਰਿਹਾ ਹੈ ਜ਼ਖਮੀਆਂ ਵਿਚ 2 ਦੀ ਹਾਲਤ ਗੰਭੀਰ ਹੈ।

ਭਿਆਨਕ ਹਾਦਸੇ ਨੇ ਖਾ ਲਿਆ ਪੰਜ ਭੈਣਾਂ ਦਾ ਇਕਲੌਤਾ ਵੀਰ, ਲੋਹੜੀ ਦੇ ਕੇ ਪਰਤਦੇ ਨੂੰ ਲੈ ਗਈ ਹੋਣੀ

ਬੀਤੀ ਦੇਰ ਸ਼ਾਮ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ 26 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਮੌਤ ਹੋ ਗਈ। ਹਾਦਸੇ ਦੌਰਾਨ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਮ੍ਰਿਤਕ ਨੌਜਵਾਨ ਸਤਨਾਮ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਕੱਲ੍ਹ ਸ਼ਾਮ ਉਹ ਆਪਣੀ ਭੈਣ ਨੂੰ ਲੋਹੜੀ ਦੇ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ ਪਰ ਰਸਤੇ ਵਿਚ ਹੀ ਉਸ ਨਾਲ ਇਹ ਭਿਆਨਕ ਹਾਦਸਾ ਵਾਪਰ ਗਿਆ। 

ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰ ਵਸੂਲੇ 2 ਲੱਖ ਰੁਪਏ, ਵਿਜੀਲੈਂਸ ਨੇ ਪੱਤਰਕਾਰ ਸਣੇ 3 ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ ਡੇਢ ਲੱਖ ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਵਿਚ ਨਾਭਾ, ਪਟਿਆਲਾ ਦਾ ਇੱਕ ਪ੍ਰਾਪਰਟੀ ਏਜੰਟ ਉਮਰਦੀਨ, ਸਲੀਮ ਅਤੇ ਇਕ ਨਿੱਜੀ ਚੈਨਲ ਦਾ ਰਿਪੋਰਟਰ ਰੁਪਿੰਦਰ ਕੁਮਾਰ ਉਰਫ਼ ਡਿੰਪਲ ਸ਼ਾਮਲ ਹਨ। 

ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਫ਼ੌਜੀ ਅਫ਼ਸਰ ਨੇ ਪਤਨੀ ਦੇ ਕਤਲ ਮਗਰੋਂ ਕੀਤੀ ਖ਼ੁਦਕੁਸ਼ੀ

ਫਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਫ਼ੌਜੀ ਵੱਲੋਂ ਪਤਨੀ ਦਾ ਕਤਲ ਕਰਨ ਤੋਂ ਬਾਅਦ ਖ਼ੁਦਕਸ਼ੀ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੀ ਰਾਤ ਫਿਰੋਜ਼ਪੁਰ ਛਾਉਣੀ ਵਿੱਚ ਇੱਕ ਫ਼ੌਜੀ ਅਫ਼ਸਰ ਵੱਲੋਂ ਆਪਣੀ ਪਤਨੀ ਦਾ ਗੋਲ਼ੀ ਮਾਰ ਕੇ ਕਤਲ ਕਰ ਦੇਣ ਮਗਰੋਂ ਖ਼ੁਦ ਯੂਨਿਟ ਲਾਈਨ ਵਿੱਚ ਜਾ ਕੇ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਚੰਨੀ ਨੂੰ ਇਹ ਰਾਹਤ ਚੋਣ ਜ਼ਾਬਤੇ ਦੀ ਉਲੰਘਣ ਦੇ ਮਾਮਲੇ ਵਿਚ ਦਿੱਤੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੇ ਪ੍ਰੋਸੀਡਿੰਗ ’ਤੇ ਅਗਲੇ ਹੁਕਮਾਂ ਤੱਕ ਸਟੇਅ ਲਗਾ ਦਿੱਤਾ ਹੈ। ਚੰਨੀ ਨੂੰ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਪੇਸ਼ ਹੋਣ ਦੇ ਹੁਕਮ ਸਨ। 

ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ATS ਦੇ ਸਾਂਝੇ ਆਪ੍ਰੇਸ਼ਨ ਦੌਰਾਨ 3 ਖ਼ਤਰਨਾਕ ਗੈਂਗਸਟਰ ਮੁੰਬਈ ਤੋਂ ਕਾਬੂ

ਮੁੰਬਈ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ 3 ਖ਼ਤਰਨਾਕ ਗੈਂਗਸਟਰਾਂ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਮਹਾਰਾਸ਼ਟਰ ਦੇ ਅੱਤਵਾਦ ਵਿਰੋਧੀ ਦਸਤੇ (ATS) ਨੇ ਮੁੰਬਈ ਦੇ ਠਾਣੇ ਜ਼ਿਲ੍ਹੇ ਤੋਂ ਗੈਂਗਸਟਰ ਸੋਨੂੰ ਖੱਤਰੀ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਮਾਰਚ 2022 ਵਿਚ ਹੋਏ ਮੱਖਣ ਕਤਲ ਕੇਸ ਵਿਚ ਇਹ ਗੈਂਗਸਟਰ ਸ਼ਾਮਲ ਸਨ। 

ਆਸਟ੍ਰੇਲੀਆ ਤੋਂ ਚੰਗੀ ਖ਼ਬਰ, ਵਿਦਿਆਰਥੀ ਜਲਦ ਹੀ ਸਕੂਲਾਂ 'ਚ ਪੜ੍ਹਨਗੇ 'ਪੰਜਾਬੀ'

ਪੰਜਾਬੀ ਭਾਈਚਾਰੇ ਲਈ ਆਸਟ੍ਰੇਲੀਆ ਤੋਂ ਇਕ ਚੰਗੀ ਖ਼ਬਰ ਹੈ। ਜਾਣਕਾਰੀ ਮੁਤਾਬਕ ਹੁਣ ਪੱਛਮੀ ਆਸਟ੍ਰੇਲੀਆ ਦੇ ਪਬਲਿਕ ਸਕੂਲਾਂ 'ਚ 'ਪੰਜਾਬੀ' ਪੜ੍ਹਾਈ ਜਾਵੇਗੀ। ਸਕੂਲੀ ਪਾਠਕ੍ਰਮ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। 2021 ਦੀ ਮਰਦਮਸ਼ੁਮਾਰੀ ਤੋਂ ਬਾਅਦ ਆਸਟ੍ਰੇਲੀਅਨ ਸਰਕਾਰ ਪੰਜਾਬੀ ਨੂੰ ਸਭ ਤੋਂ ਨਵੀਂ ਭਾਸ਼ਾ ਵਜੋਂ ਅਪਣਾ ਰਹੀ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਇਹ ਆਸਟ੍ਰੇਲੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਭਾਸ਼ਾ ਹੈ।

ਅਮਰੀਕਾ 'ਚ ਭਾਰਤੀ ਪਿਓ ਦਾ ਕਾਰਾ, 9 ਸਾਲਾ ਪੁੱਤ ਨੂੰ ਦਿੱਤੀ ਦਰਦਨਾਕ ਮੌਤ

ਟੈਕਸਾਸ ਵਿਚ ਇਕ ਭਾਰਤੀ-ਅਮਰੀਕੀ ਵਿਅਕਤੀ ਨੂੰ ਆਪਣੇ 9 ਸਾਲਾ ਪੁੱਤਰ ਦਾ ਕਥਿਤ ਤੌਰ 'ਤੇ ਚਾਕੂ ਮਾਰ ਕੇ ਕਤਲ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। McKinney ਪੁਲਸ ਵਿਭਾਗ ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ McKinney ਦੇ 39 ਸਾਲਾ ਸੁਬਰਾਮਣੀਅਨ ਪੋਨਾਜ਼ਾਕਨ ਨੇ ਖ਼ੁਦ ਨੂੰ ਵੀ ਜ਼ਖਮੀ ਕਰ ਲਿਆ ਅਤੇ ਹੁਣ ਉਹ ਇੱਕ ਹਸਪਤਾਲ ਵਿੱਚ ਪੁਲਸ ਹਿਰਾਸਤ ਵਿੱਚ ਹੈ ਅਤੇ ਉਸਦੀ ਜ਼ਮਾਨਤ 1 ਮਿਲੀਅਨ ਡਾਲਰ ਰੱਖੀ ਗਈ ਹੈ।

ਆਸਟਰੇਲੀਆ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਗਾਇਕ ਨਿੰਮਾ ਖਰੌੜ ਦੀ ਮੌਤ

ਆਏ ਦਿਨ ਵਿਦੇਸ਼ਾਂ ਤੋਂ ਮੰਦਭਾਗੀਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਇਸ ਵੇਲੇ ਦੀ ਵੱਡੀ ਮੰਦਭਾਗੀ ਖ਼ਬਰ ਪੰਜਾਬੀ ਸੰਗੀਤ ਜਗਤ ਨਾਲ ਜੁੜੀ ਹੈ।ਦਰਅਸਲ, ਖ਼ਬਰ ਹੈ ਕਿ ਪੰਜਾਬੀ ਗਾਇਕ ਨਿੰਮਾ ਖਰੌੜ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਨਿੰਮਾ ਖਰੌੜ ਆਸਟਰੇਲੀਆ 'ਚ ਸਨ। ਉਨ੍ਹਾਂ ਦੀ ਅਚਨਚੇਤ ਮੌਤ ਨਾਲ ਪੰਜਾਬੀ ਸੰਗੀਤ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਪਈ ਹੈ। ਨਿੰਮਾ ਖਰੌੜ ਦੀ ਮੌਤ ਦਾ ਅਸਲ ਕਾਰਨ ਕੀ ਹੈ, ਇਸ ਬਾਰੇ ਹਾਲੇ ਤੱਕ ਕੋਈ ਪੁਖਤਾ ਜਾਣਕਾਰੀ ਨਹੀਂ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Top 10 News
  • Bulletin
  • News
  • Jagbani
  • Charanjit Singh Channi
  • Firing
  • Punjab
  • Police
  • ਮੁੱਖ ਖ਼ਬਰਾਂ
  • ਜਗ ਬਾਣੀ
  • ਚਰਨਜੀਤ ਸਿੰਘ ਚੰਨੀ
  • ਮੁੱਲਾਂਪੁਰ ਦਾਖਾ
  • ਅੱਗ
  • ਗੋਲ਼ੀਆਂ

ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰ ਵਸੂਲੇ 2 ਲੱਖ ਰੁਪਏ, ਵਿਜੀਲੈਂਸ ਨੇ ਪੱਤਰਕਾਰ ਸਣੇ 3 ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • three accused smugglers arrested
    ਤਸਕਰੀ ਕਰਨ ਵਾਲੇ 3 ਮੁਲਜ਼ਮ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ
  • three arrested for  gambling
    10 ਬਦਲੇ 100 ਰੁਪਏ ਦੀ ਗਾਰੰਟੀ ਦੇਣ ਵਾਲੇ 3 ਕਾਬੂ
  • air india  3 employees  suspended
    ਇਮੀਗ੍ਰੇਸ਼ਨ ਪ੍ਰਕਿਰਿਆ ਪੂਰੇ ਕੀਤੇ ਬਿਨਾਂ ਫਲਾਈਟ 'ਚ ਚੜ੍ਹੇ 3 ਵਿਦੇਸ਼ੀ, Air India ਦੇ 3 ਮੁਲਾਜ਼ਮ ਮੁਅੱਤਲ
  • police personnel asi police custody
    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ ਫਰਾਰ
  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • sog jammu  delhi  3 accused arrested
    SOG Jammu ਦੀ ਦਿੱਲੀ ਵਿੱਚ ਵੱਡੀ ਕਾਰਵਾਈ! 'ਖੌਫ ਗੈਂਗ' ਦੇ 3 ਗੈਂਗਸਟਰ ਗ੍ਰਿਫ਼ਤਾਰ
  • 3 smugglers arrested
    2 ਗਲੌਕ ਪਿਸਤੌਲ, 4 ਜ਼ਿੰਦਾ ਰੌਂਦ ਤੇ 50 ਗ੍ਰਾਮ ਹੈਰੋਇਨ ਸਮੇਤ 3 ਤਸਕਰ ਕਾਬੂ
  • rainwater 3 boys drowned
    ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬੇ 3 ਮੁੰਡੇ, ਹੋਈ ਮੌਤ, ਬਾਰਾਬੰਕੀ ਪੁਲਸ ਕਰ ਰਹੀ ਜਾਂਚ
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
Trending
Ek Nazar
pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police action
      ਵੱਡੀ ਖ਼ਬਰ: ਪੰਜਾਬ 'ਚ 30,00,00,000 ਰੁਪਏ ਦੇ ਨਸ਼ੇ ਸਮੇਤ ਫੜੇ ਗਏ 3 ਮੁੰਡੇ
    • major decision by the punjab school education department
      ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ,...
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • while 423 kg of heroin was seized in punjab in 2025
      2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ...
    • u dise work in schools proceeding at a snail  s pace
      ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ...
    • chartered accountancy exam schedule announced
      ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ...
    • high court strict on examination of pharmacy officer recruitment exam
      ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ...
    • patiala 12th class student bhakra river
      ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ...
    • in pakistan walwar custom
      ਪਾਕਿਸਤਾਨ ’ਚ ‘ਵਲਵਰ’ ਪ੍ਰਥਾ ਦੇ ਨਾਂ ’ਤੇ 3 ਸਾਲ ਦੀ ਮਾਸੂਮ ਨੂੰ 2.5 ਲੱਖ ’ਚ...
    • jalandhar hospital pregnant woman child
      ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +