ਜਲੰਧਰ (ਬਿਊਰੋ) : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਿੱਖਿਆ ਮਹਿਕਮੇ ਸਬੰਧੀ ਪਿਛਲੀਆਂ ਸਰਕਾਰਾਂ 'ਤੇ ਸਵਾਲ ਵੀ ਚੁੱਕੇ। ਉਥੇ ਹੀ ਬੀਤੇ ਦਿਨ ਲੁਧਿਆਣੇ ਦੇ ਗਿਆਸਪੁਰਾ ਇਲਾਕੇ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਇਸ ਦੁਖ਼ਦ ਘਟਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ....
ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਭਰਤੀ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਿੱਖਿਆ ਮਹਿਕਮੇ ਸਬੰਧੀ ਪਿਛਲੀਆਂ ਸਰਕਾਰਾਂ 'ਤੇ ਸਵਾਲ ਵੀ ਚੁੱਕੇ।
ਲੁਧਿਆਣਾ ਗੈਸ ਲੀਕ ਘਟਨਾ 'ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਵਾਰਸਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
ਬੀਤੇ ਦਿਨ ਲੁਧਿਆਣੇ ਦੇ ਗਿਆਸਪੁਰਾ ਇਲਾਕੇ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਇਸ ਦੁਖ਼ਦ ਘਟਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।
ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ਖ਼ਿਲਾਫ਼ ਦਾਇਰ ਪਟੀਸ਼ਨ ਹਾਈਕੋਰਟ ਵੱਲੋਂ ਰੱਦ
ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਈ।
ਵੱਡੀ ਰਾਹਤ: LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਕਟੌਤੀ, ਜਾਣੋ ਨਵਾਂ ਰੇਟ
ਪੈਟਰੋਲੀਅਮ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 171.50 ਰੁਪਏ ਦੀ ਕਟੌਤੀ ਕੀਤੀ ਹੈ। ਇਸ ਕਦਮ ਤੋਂ ਬਾਅਦ, ਦਿੱਲੀ ਵਿੱਚ 19 ਕਿਲੋਗ੍ਰਾਮ ਦੇ ਐੱਲ.ਪੀ.ਜੀ. ਸਿਲੰਡਰ ਦੀ ਤਾਜ਼ਾ ਪ੍ਰਚੂਨ ਕੀਮਤ ਹੁਣ 1,856.50 ਰੁਪਏ ਹੈ।
ਹੋਲੇ-ਮਹੱਲੇ ਦੌਰਾਨ ਕਤਲ ਹੋਏ NRI ਪ੍ਰਦੀਪ ਸਿੰਘ ਦੇ ਮਾਮਲੇ 'ਚ ਕਥਿਤ ਦੋਸ਼ੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
ਹੋਲੇ-ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਕੀਰਤਪੁਰ ਸਾਹਿਬ ਮੁੱਖ ਮਾਰਗ ’ਤੇ ਸਥਿਤ ਪਿੰਡ ਬੱਢਲ ਦੇ ਕੋਲ ਹੋਏ ਲੜਾਈ-ਝਗੜੇ ਦੌਰਾਨ ਇਕ ਐੱਨ. ਆਰ. ਆਈ. ਦੇ ਹੋਏ ਕਤਲ ਮਾਮਲੇ ’ਚ ਕਥਿਤ ਦੋਸ਼ੀ ਨੂੰ ਸ੍ਰੀ ਅਨੰਦਪੁਰ ਸਾਹਿਬ ਪੁਲਸ ਵੱਲੋਂ ਗ੍ਰਿਫ਼ਤਾਰ ਕਰਕੇ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ।
ਜੰਤਰ ਮੰਤਰ ਵਿਖੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਏ ਨਵਜੋਤ ਸਿੱਧੂ
ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਜੰਤਰ-ਮੰਤਰ ਵਿਖੇ ਪੁੱਜੇ।
ਕੈਨੇਡਾ 'ਚ ਹਾਦਸੇ ਦੌਰਾਨ ਮਾਰੇ ਗਏ ਦਲਵੀਰ ਦੀ ਪਿੰਡ ਪੁੱਜੀ ਲਾਸ਼, ਇਕਲੌਤੇ ਪੁੱਤ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਕੈਨੇਡਾ ਵਿਖੇ ਇਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਪਿੰਡ ਬਲਿਆਲ ਦੇ ਜੰਮਪਲ ਦਲਵੀਰ ਸਿੰਘ ਕਲੇਰ ਦੀ ਮ੍ਰਿਤਕ ਦੇਹ 22 ਦਿਨਾਂ ਬਾਅਦ ਬੀਤੇ ਦਿਨ ਉਸਦੇ ਜੱਦੀ ਪਿੰਡ ਬਲਿਆਲ ਵਿਖੇ ਪਹੁੰਚੀ। ਜਿੱਥੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸਮੇਤ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਬਹੁਤ ਨਮ ਅੱਖਾਂ ਨਾਲ ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਸੁਪਰੀਮ ਕੋਰਟ ਨੇ ਵਿਆਹ ਰੱਦ ਕਰਨ ਦੇ ਮਾਮਲੇ 'ਚ ਸੁਣਾਇਆ ਅਹਿਮ ਫ਼ੈਸਲਾ
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਕਿਸੇ ਜੋੜੇ ਵਿਚਾਲੇ ਆਪਸੀ ਵਿਵਾਦ ਸੁਲਝਣ ਦੇ ਆਸਾਰ ਨਾ ਹੋਣ ਤਾਂ ਤੁਰੰਤ ਤਲਾਕ ਦੇਣ ਦੀ ਇਜਾਜ਼ਤ ਲਈ ਉਹ ਸੰਵਿਧਾਨ ਦੀ ਧਾਰਾ 142 ਦੇ ਅਧੀਨ ਆਪਣੇ ਵਿਸ਼ੇਸ਼ ਅਧਿਕਾਰ ਦੀ ਵਰਤੋਂ ਕਰ ਸਕਦਾ ਹੈ।
ਵੱਡੀ ਖ਼ਬਰ: ਸੈਲਾਨੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 18 ਦੀ ਮੌਤ, ਦਰਜਨਾਂ ਜ਼ਖ਼ਮੀ
ਮੈਕਸੀਕੋ ਦੇ ਨਯਾਰਿਤ ਵਿੱਚ ਸ਼ਨੀਵਾਰ ਨੂੰ ਇੱਕ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ 18 ਮੈਕਸੀਕਨ ਸੈਲਾਨੀਆਂ ਦੀ ਮੌਤ ਹੋ ਗਈ ਅਤੇ ਲਗਭਗ 2 ਦਰਜਨ ਹੋਰ ਜ਼ਖ਼ਮੀ ਹੋ ਗਏ। ਦਿ ਸਟ੍ਰੇਟਸ ਟਾਈਮਜ਼ ਨੇ ਇਹ ਜਾਣਕਾਰੀ ਦਿੱਤੀ ਹੈ।
ਅੱਜ ਤੋਂ ਫ਼ੋਨ 'ਤੇ ਨਹੀਂ ਆਉਣਗੀਆਂ ਸਪੈਮ ਕਾਲ? ਜਾਣੋ ਕੀ ਹੈ TRAI ਦਾ ਨਵਾਂ ਨਿਯਮ
ਅੱਜ ਤੋਂ ਏਆਈ ਫਿਲਟਰ ਦੀ ਵਰਤੋਂ ਕਰਕੇ ਸਪੈਮ ਕਾਲਾਂ ਅਤੇ ਸੰਦੇਸ਼ਾਂ ਨੂੰ ਬਲਾਕ ਕਰਨ ਲਈ ਨਵੇਂ ਨਿਯਮ ਲਾਗੂ ਹੋ ਜਾਣਗੇ। ਭਾਰਤ ਵਿੱਚ, TRAI ਨੇ ਦੂਰਸੰਚਾਰ ਕੰਪਨੀਆਂ ਨੂੰ ਇਹ ਫਿਲਟਰ ਆਪਣੇ ਸਿਸਟਮ ਵਿੱਚ ਜੋੜਨ ਦਾ ਆਦੇਸ਼ ਦਿੱਤਾ ਹੈ।
ਬੇਅਦਬੀ ਦੇ ਝੂਠੇ ਦੋਸ਼ਾਂ ਦਾ ਬਾਦਲ ਸਾਬ੍ਹ ਨੂੰ ਸੀ ਗ਼ਮ : ਹਰਸਿਮਰਤ ਬਾਦਲ
NEXT STORY