ਜਲੰਧਰ (ਬਿਊਰੋ) : ‘ਆਪ’ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਵੱਲੋਂ ਸੂਬੇ ’ਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਲਜੇਸ਼ਨ (ਸਮੈਮ) ਸਕੀਮ ਅਧਿਨ ਵੱਖ-ਵੱਖ ਮਸ਼ੀਨਾਂ ਨੂੰ ਸਬਸਿਡੀ ’ਤੇ ਖਰੀਦਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਥੇ ਹੀ ਇਕ ਸਾਬਕਾ ਡੀ.ਐੱਸ.ਪੀ. ਨੂੰ ਲੈ ਕੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਸ ਦੇ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ, ਕੀਤਾ ਇਹ ਵੱਡਾ ਐਲਾਨ
‘ਆਪ’ ਸਰਕਾਰ ਵਲੋਂ ਸੂਬੇ ਵਿਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਲਜੇਸ਼ਨ (ਸਮੈਮ) ਸਕੀਮ ਅਧਿਨ ਵੱਖ-ਵੱਖ ਮਸ਼ੀਨਾਂ ਨੂੰ ਸਬਸਿਡੀ ’ਤੇ ਖਰੀਦਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
Big News : ਪੰਜਾਬ ਪੁਲਸ ਦਾ ਸਾਬਕਾ DSP ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਸਮੇਂ ਦੀ ਵੱਡੀ ਖ਼ਬਰ ਇਕ ਸਾਬਕਾ ਡੀ.ਐੱਸ.ਪੀ. ਨੂੰ ਲੈ ਕੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਸ ਦੇ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ, ਰਿਸ਼ਵਤ ਮਾਮਲੇ ਨੂੰ ਲੈ ਕੇ ਕਹੀ ਵੱਡੀ ਗੱਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਫਗਵਾੜਾ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਦੋਂ ਪੰਜਾਬ ਵਿਚ ਆਪਣੀ ਸਰਕਾਰ ਬਣਾਈ ਸੀ ਤਾਂ ਉਦੋਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਸਾਫ਼-ਸੁਥਰੀ ਹੋਵੇਗੀ। ਅਜੇ 10 ਮਹੀਨੇ ਹੀ ਸਰਕਾਰ ਬਣੇ ਨੂੰ ਹੋਏ ਹਨ ਤਾਂ ਚਾਰ ਵਿਧਾਇਕ ਤੇ ਮੰਤਰੀ ਭ੍ਰਿਸ਼ਟਾਚਾਰ 'ਚ ਸ਼ਾਮਲ ਹੋਣ ਨੂੰ ਲੈ ਕੇ ਰੰਗੇ ਹੱਥੀਂ ਫੜੇ ਗਏ ਹਨ। 10 ਮਹੀਨਿਆਂ ਵਿਚ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ’ਤੇ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਪਟਿਆਲਾ ਦੀ ਸੈਂਟਰਲ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਗਏ ਕੌਮੀ ਇਨਸਾਫ ਮੋਰਚੇ ’ਤੇ ਵੱਡਾ ਬਿਆਨ ਦਿੱਤਾ ਹੈ।
‘ਆਪ’ ਵਿਧਾਇਕ ਦੀ ਸ਼ਿਕਾਇਤ ’ਤੇ ਜਲਾਲਾਬਾਦ ਨਗਰ ਕੌਂਸਲ ਪ੍ਰਧਾਨ ’ਤੇ ਵੱਡੀ ਕਾਰਵਾਈ, ਅਹੁਦੇ ਤੋਂ ਹਟਾਇਆ
ਜਲਾਲਾਬਾਦ ਨਗਰ ਕੌਂਸਲ ਦੇ ਪ੍ਰਧਾਨ ਵਿਕਾਸਦੀਨ ਵਿਰੁੱਧ ਅਹੁਦੇ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਜਲਾਲਾਬਾਦ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ।
ਸੂਬਾ ਸਰਕਾਰਾਂ ਨੂੰ ਵਾਪਸ ਨਹੀਂ ਕੀਤਾ ਜਾ ਸਕਦਾ NPS ਤਹਿਤ ਜਮ੍ਹਾ ਪੈਸਾ - ਵਿੱਤ ਮੰਤਰੀ
ਰਾਜਸਥਾਨ ਸਮੇਤ ਕਈ ਸੂਬਿਆਂ ਵਲੋਂ ਆਪਣੇ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਨੂੰ ਬਹਾਲ ਕੀਤੇ ਜਾਣ ਦਰਮਿਆਨ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸਪੱਸ਼ਟ ਕਿਹਾ ਕਿ ਨਵੀਂ ਪੈਨਸ਼ਨ ਯੋਜਨਾ (ਐਨਪੀਐਸ) ਵਿੱਚ ਜਮ੍ਹਾ ਪੈਸਾ ਮੌਜੂਦਾ ਨਿਯਮਾਂ ਦੇ ਤਹਿਤ ਰਾਜ ਸਰਕਾਰਾਂ ਨੂੰ ਵਾਪਸ ਨਹੀਂ ਕੀਤਾ ਜਾ ਸਕਦਾ ਹੈ।
ਜਲੰਧਰ ਜ਼ਿਮਨੀ ਚੋਣ ਸਬੰਧੀ ਭਖਣ ਲੱਗੀ ਸਿਆਸਤ, ਕਈ ਵੱਡੇ ਅਕਾਲੀ ਤੇ ਕਾਂਗਰਸੀ ਆਗੂ ਭਾਜਪਾ 'ਚ ਸ਼ਾਮਲ
ਜਲੰਧਰ ਵਿਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਪਹਿਲਾਂ ਹੀ ਸਿਆਸਤ ਗਰਮਾ ਗਈ ਹੈ। ਅੱਜ ਜਲੰਧਰ ਵਿਚ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਵੱਡੇ ਆਗੂ ਭਾਜਪਾ ਵਿਚ ਸ਼ਾਮਲ ਹੋ ਗਏ।
ਭਾਰੀ ਸੁਰੱਖਿਆ ਹੇਠ ਗੈਂਗਸਟਰ ਸੁਖਪ੍ਰੀਤ ਬੁੱਢਾ ਮੋਗਾ ਦੀ ਅਦਾਲਤ ’ਚ ਪੇਸ਼
ਖ਼ਤਰਨਾਕ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅੱਜ ਭਾਰੀ ਸੁਰੱਖਿਆ ਹੇਠ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਵਲੋਂ ਬੁੱਢਾ ਨੂੰ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ।
ਅੰਮ੍ਰਿਤਸਰ ਦੇ ਦੋ ਸਾਲ ਦੇ ਤਨਮੇ ਨੇ ਬਣਾਇਆ ਵਰਲਡ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਅੰਮ੍ਰਿਤਸਰ ’ਚ ਜਨਮੇ ਤਨਮੇ ਨਾਰੰਗ ਨੇ ਮਹਿਜ਼ 1 ਸਾਲ 8 ਮਹੀਨਿਆਂ ਦੀ ਉਮਰ ਵਿਚ ਵਰਲਡ ਰਿਕਾਰਡ ਬਣਾ ਲਿਆ ਹੈ। ਇਸ ਛੋਟੀ ਜਿਹੀ ਉਮਰ ਵਿਚ ਤਨਮੇ 195 ਦੇਸ਼ਾਂ ਦੇ ਫਲੈਗ ਦੀ ਪਛਾਣ ਕਰ ਲੈਂਦਾ ਹੈ।
ਫਿਰੋਜ਼ਪੁਰ 'ਚ ਗੁੰਡਾਗਰਦੀ ਦੀ ਹੱਦ, ਭਰੇ ਬਾਜ਼ਾਰ ’ਚ ਤਲਵਾਰਾਂ ਨਾਲ ਵੱਢ ਦਿੱਤੀ ਜਨਾਨੀ
ਫਿਰੋਜ਼ਪੁਰ ਛਾਉਣੀ ਦੇ ਬਾਜ ਵਾਲਾ ਚੌਂਕ 'ਚ ਮੋਟਰਸਾਈਕਲ ਸਵਾਰ ਨੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਇਕ ਔਰਤ 'ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਕਰ ਦਿੱਤੀ।
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ, ਇਸ ਤਾਰੀਖ਼ ਤਕ ਭੇਜ ਸਕੋਗੇ ਅਰਜ਼ੀਆਂ
NEXT STORY