ਜਲੰਧਰ : ਪੰਜਾਬ ਦੀ ਮਾਨ ਸਰਕਾਰ ਇਕ ਹੋਰ ਅਹਿਮ ਫੈਸਲੇ ਤਹਿਤ ਕਾਲੋਨਾਈਜ਼ਰਾਂ ਵੱਲੋਂ ਬਣਾਈਆਂ ਗਈਆਂ ਗੈਰ-ਕਾਨੂੰਨੀ ਕਾਲੋਨੀਆਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਦੂਜੇ ਪਾਸੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-
ਪਿਛਲੀਆਂ ਸਰਕਾਰਾਂ ਸਮੇਂ ਬਣਾਈਆਂ ਗਈਆਂ ਗੈਰ-ਕਾਨੂੰਨੀ ਕਾਲੋਨੀਆਂ ਦੀ ਜਾਂਚ ਕਰੇਗੀ ਮਾਨ ਸਰਕਾਰ
ਪਿਛਲੀਆਂ ਸਰਕਾਰਾਂ ਸਮੇਂ ਵੱਖ-ਵੱਖ ਕਾਲੋਨਾਈਜ਼ਰਾਂ ਵੱਲੋਂ ਬਣਾਈਆਂ ਗਈਆਂ ਗੈਰ-ਕਾਨੂੰਨੀ ਕਾਲੋਨੀਆਂ 'ਤੇ ਪੰਜਾਬ ਸਰਕਾਰ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ 'ਚ ਬਣਾਈਆਂ ਗਈਆਂ ਗੈਰ-ਕਾਨੂੰਨੀ ਕਾਲੋਨੀਆਂ ਦਾ ਰਿਕਾਰਡ ਇਕੱਠਾ ਕਰਨ ਦਾ ਫ਼ੈਸਲਾ ਲਿਆ ਹੈ।
ਚੰਡੀਗੜ੍ਹ ’ਚ ਮਾਸਕ ਪਹਿਨਣਾ ਹੋਇਆ ਲਾਜ਼ਮੀ, ਨਹੀਂ ਤਾਂ ਭਰਨਾ ਪਵੇਗਾ ਜੁਰਮਾਨਾ
ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਅਹਿਮ ਫ਼ੈਸਲਾ ਲੈਂਦਿਆਂ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਇਸ ਫ਼ੈਸਲੇ ਤਹਿਤ ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਜੁਰਮਾਨਾ ਭਰਨਾ ਪਵੇਗਾ।
CBSE ਨੇ 9ਵੀਂ ਤੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਨੇ 2022-23 ਦੇ ਸੈਸ਼ਨ 'ਚ ਮੁੜ ਤੋਂ ਪਹਿਲਾਂ ਵਾਂਗ ਸਲਾਨਾ ਸਿਸਟਮ ਦੇ ਮੁਤਾਬਕ ਹੀ 9ਵੀਂ ਤੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲੈਣ ਦਾ ਫ਼ੈਸਲਾ ਕੀਤਾ ਹੈ।
ਜ਼ਿਲ੍ਹਾ ਸੰਗਰੂਰ ਦੇ ਪੁਲਸ ਥਾਣਾ ਛਾਜਲੀ ਨੂੰ ਚੁਣਿਆ ਗਿਆ ਪੰਜਾਬ ਦਾ ਸਰਵੋਤਮ ਪੁਲਸ ਥਾਣਾ
ਭਾਰਤ ਸਰਕਾਰ ਦਾ ਗ੍ਰਹਿ ਮੰਤਰਾਲਾ ਦੇਸ਼ ਦੇ ਸਰਵੋਤਮ ਪੁਲਸ ਥਾਣਿਆਂ ਦੀ ਚੋਣ ਕਰਨ ਅਤੇ ਦਰਜਾਬੰਦੀ ਕਰਨ ਲਈ ਪੁਲਸ ਥਾਣਿਆਂ ਦੇ ਮੁਲਾਂਕਣ ਲਈ ਇੱਕ ਸਲਾਨਾ ਸਰਵੇਖਣ ਕਰਵਾਉਂਦਾ ਹੈ। ਚੋਟੀ ਦੇ 10 ਚੁਣੇ ਹੋਏ ਪੁਲਸ ਥਾਣਿਆਂ ਦੇ ਨਾਮ ਦਾ ਐਲਾਨ ਕੀਤਾ ਜਾਂਦਾ ਹੈ।
ਭਾਜਪਾ ਦੇ ਨੌਜਵਾਨ ਆਗੂ ਵਿਸ਼ਾਲ ਕਮਰਾ ਨੇ ਕੀਤੀ ਖ਼ੁਦਕੁਸ਼ੀ
ਵੋਹਰਾ ਕਾਲੋਨੀ ਦੇ ਵਸਨੀਕ ਤੇ ਭਾਜਪਾ ਦੇ ਨੌਜਵਾਨ ਆਗੂ ਵਿਸ਼ਾਲ ਕਮਰਾ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਫ਼ਿਲਮ ਦੀ ਟੀਮ ਨਾਲ ਮੁਲਾਕਾਤ ਤੋਂ ਬਾਅਦ ਮਨੀਸ਼ਾ ਗੁਲਾਟੀ ਦੇ ਭੁਲੇਖੇ ਹੋਏ ਦੂਰ, 'ਨੀ ਮੈਂ ਸੱਸ ਕੁੱਟਣੀ' ਹੋਵੇਗੀ ਰਿਲੀਜ਼
ਪਾਲੀਵੁੱਡ ਫ਼ਿਲਮ 'ਨੀ ਮੈਂ ਸੱਸ ਕੁੱਟਣੀ' ਦੀ ਰਿਲੀਜ਼ਿੰਗ ਨੂੰ ਲੈ ਕੇ ਜੋ ਵਿਵਾਦ ਖੜ੍ਹਾ ਹੋਇਆ ਸੀ, ਹੁਣ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੱਤੀ।
ਕੇਂਦਰੀ ਬਿਜਲੀ ਮੰਤਰੀ RK ਸਿੰਘ ਨਾਲ CM ਮਾਨ ਵੱਲੋਂ ਮੁਲਾਕਾਤ, ਬਿਜਲੀ ਸਪਲਾਈ ਨੂੰ ਲੈ ਕੇ ਕੀਤੀ ਇਹ ਮੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਤੋਂ ਝੋਨੇ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਿਤ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
ਇਕੋ ਸਮੇਂ 78 ਹਜ਼ਾਰ ਤੋਂ ਵੱਧ ਤਿਰੰਗੇ ਝੰਡੇ ਲਹਿਰਾ ਕੇ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ 'ਚ ਭਾਰਤ ਨੇ ਇਕੋ ਸਮੇਂ ਰਾਸ਼ਟਰੀ ਝੰਡੇ ਲਹਿਰਾਉਣ ਦਾ ਰਿਕਾਰਡ ਬਣਾਇਆ ਹੈ। 23 ਅਪ੍ਰੈਲ 2022 ਨੂੰ ਬਿਹਾਰ ਦੇ ਭੋਜਪੁਰ ਦੇ ਜਗਦੀਸ਼ਪੁਰ ਸਥਿਤ ਦੁਲੌਰ ਮੈਦਾਨ ਵਿੱਚ ਵੀਰ ਕੁੰਵਰ ਸਿੰਘ ਵਿਜੇਉਤਸਵ ਪ੍ਰੋਗਰਾਮ 'ਚ ਇਕੋ ਸਮੇਂ 78 ਹਜ਼ਾਰ 220 ਤਿਰੰਗੇ ਝੰਡੇ ਲਹਿਰਾ ਕੇ ਭਾਰਤ ਨੇ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ 'ਚ ਆਪਣਾ ਨਾਂ ਦਰਜ ਕੀਤਾ।
ਭਾਰਤ ਦੀ ਧੀ ਨੇ ਵਧਾਇਆ ਮਾਣ, ਇਸਰੋ ਦੀ ਯੁਵਾ ਵਿਗਿਆਨੀਆਂ ਦੀ ਟੀਮ ਦਾ ਹੋਵੇਗੀ ਹਿੱਸਾ
ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦੇ ਪੇਂਡੂ ਖੇਤਰ ਦੀ 10ਵੀਂ ਜਮਾਤ ਦੀ ਵਿਦਿਆਰਥਣ ਰਿਸ਼ਿਕਾ ਅਗਰਵਾਲ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵੱਲੋਂ ਆਯੋਜਿਤ ਇਕ ਪ੍ਰੋਗਰਾਮ ’ਚ ਦੇਸ਼ ਭਰ ’ਚੋਂ ਚੁਣੇ ਗਏ 150 ਜੂਨੀਅਰ ਵਿਗਿਆਨੀਆਂ ਦੀ ਟੀਮ ਦਾ ਹਿੱਸਾ ਹੋਵੇਗੀ।
ਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਦੀ 119 ਸਾਲ ਦੀ ਉਮਰ 'ਚ ਮੌਤ
ਦੁਨੀਆ ਦੀ ਸਭ ਤੋਂ ਬਜ਼ੁਰਗ ਵਿਅਕਤੀ ਵਜੋਂ ਪ੍ਰਮਾਣਿਤ ਇਕ ਜਾਪਾਨੀ ਔਰਤ ਦੀ 119 ਸਾਲ ਦੀ ਉਮਰ ਵਿਚ ਮੌਤ ਹੋ ਗਈ।ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਭਾਜਪਾ ਦੇ ਨੌਜਵਾਨ ਆਗੂ ਵਿਸ਼ਾਲ ਕਮਰਾ ਨੇ ਕੀਤੀ ਖ਼ੁਦਕੁਸ਼ੀ
NEXT STORY