ਪਟਿਆਲਾ (ਵੈੱਬ ਡੈਸਕ, ਪਰਮੀਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਕੁਲਦੀਪ ਕੌਰ ਟੌਹੜਾ ਅਤੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨਾਲ ਕਰੋੜਾਂ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਹਰਿੰਦਰਪਾਲ ਟੌਹੜਾ ਵੱਲੋਂ ਪੁਲਸ ਥਾਣੇ 'ਚ ਸ਼ਿਕਾਇਤ ਕੀਤੀ ਗਈ ਹੈ। ਸ਼ਕਾਇਤ ਤੋਂ ਬਾਅਦ ਪਟਿਆਲਾ ਦੇ ਸਿਵਲ ਲਾਈਨਜ਼ ਥਾਣੇ ਵਿਚ ਪੁਲਸ ਵੱਲੋਂ ਕਾਰਵਾਈ ਕਰਦਿਆਂ 15 ਵਿਅਕਤੀਆਂ ਖ਼ਿਲਾਫ਼ ਧਾਰਾ 420 ਅਤੇ 120 ਬੀ ਤਹਿਤ ਪਰਚਾ ਦਰਜ ਕੀਤਾ ਗਿਆ ਹੈ ਅਤੇ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਟਿਆਲਾ : ਰਜਿੰਦਰਾ ਹਸਪਤਾਲ ਦਾ ਹੈਰਾਨ ਕਰਦਾ ਮਾਮਲਾ, 4 ਸਾਲਾ ਬੱਚੇ ਦੇ ਢਿੱਡ ’ਚੋ ਜੋ ਨਿਕਲਿਆ ਦੇਖ ਡਾਕਟਰਾਂ ਦੇ ਵੀ ਉੱਡੇ ਹੋਸ਼
ਮਿਲੀ ਜਾਣਕਾਰੀ ਮੁਤਾਬਕ 2017 ਵਿਚ ਕੁਲਦੀਪ ਕੌਰ ਟੌਹੜਾ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਫੋਨ ਆਇਆ ਕਿ ਮਾਤਾ-ਪਿਤਾ ਦੇ ਵੱਖ-ਵੱਖ ਕੰਪਨੀਆਂ ਵਿਚ ਸ਼ੇਅਰ ਪਏ ਸਨ। ਇਨ੍ਹਾਂ ਸ਼ੇਅਰ ’ਤੇ ਕਾਫੀ ਸਮੇਂ ਤੋਂ ਅਪਡੇਟ ਨਹੀਂ ਹੋਈ ਹੈ ਜਿਨ੍ਹਾਂ ਦੀ ਕੀਮਤ ਕਰੋੜਾਂ ਰੁਪਏ ਵਿਚ ਹੈ। ਅਣਪਛਾਤੇ ਵਿਅਕਤੀਆਂ ਨੇ ਕੁਲਦੀਪ ਕੌਰ ਦੀ ਮਾਤਾ ਨੂੰ ਸ਼ੇਅਰ ਦੇ ਪੈਸੇ ਦਿਵਾਉਣ ਦਾ ਝਾਂਸਾ ਦੇ ਕੇ ਵੱਖ-ਵੱਖ ਖਾਤਿਆਂ ਵਿਚ 1 ਕਰੋੜ 53 ਲੱਖ 85 ਹਜ਼ਾਰ 142 ਰੁਪਏ ਪੁਆ ਲਏ। ਇਸ ਸਬੰਧੀ 6 ਮਾਰਚ ਨੂੰ ਕੁਲਦੀਪ ਕੌਰ ਦੇ ਪੁੱਤਰ ਤੇ ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ ਟੌਹੜਾ ਵਲੋਂ ਪੁਲਸ ਨੂੰ ਦਰਖਾਸਤ ਦਿੱਤੀ ਗਈ, ਜਿਸ ’ਤੇ ਕਾਰਵਾਈ ਕਰਦਿਆਂ ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਦੇ ਸਖ਼ਤ ਹੁਕਮ, ਵਿਦਿਅਕ ਅਦਾਰੇ ਬੰਦ, ਸਿਨੇਮਾ ਘਰਾਂ ਤੇ ਬਾਜ਼ਾਰਾਂ ਲਈ ਹੁਕਮ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਰਜ਼ੇ ਦੀ ਮਾਰ ਹੇਠ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਪੀ ਕੇ ਕੀਤੀ ਖੁਦਕੁਸ਼ੀ
NEXT STORY