ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ ਹੈ। 1998 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਮਰਹੂਮ ਗੁਰਚਰਨ ਸਿੰਘ ਟੌਹੜਾ ਵੱਲੋਂ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ, ਜੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਸਨ, ਨੂੰ ਇਹ ਸਲਾਹ ਦਿੱਤੀ ਗਈ ਸੀ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਨੂੰ ਪਾਰਟੀ ਦੀਆਂ ਸਰਗਰਮੀਆਂ ਵਿਚ ਹਿੱਸਾ ਲੈਣ ਲਈ ਸਮਾਂ ਨਹੀਂ ਸੀ ਮਿਲ ਰਿਹਾ। ਇਹ ਸਲਾਹ ਹੀ ਗੁਰਚਰਨ ਸਿੰਗ ਟੌਹੜਾ ਦੀ ਬਰਖ਼ਾਸਤਗੀ ਦਾ ਕਾਰਨ ਬਣੀ ਸੀ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਮੇਹਰ ਚੰਦ ਕਾਲਜ 'ਚ ਖ਼ੁਦਕੁਸ਼ੀ! ਛੁੱਟੀ ਵੇਲੇ ਲੱਭੀ ਲਾਸ਼
ਬਾਦਲ ਧੜੇ ਨੇ ਇਸ ਮੁੱਦੇ 'ਤੇ ਟੌਹੜਾ ਨੂੰ ਘੇਰਿਆ ਅਤੇ ਅੰਤ ਵਿਚ ਉਨ੍ਹਾਂ ਨੂੰ ਕੁਝ ਹਫ਼ਤਿਆਂ ਵਿਚ ਹੀ ਅਹੁਦੇ ਤੋਂ ਹਟਾ ਦਿੱਤਾ ਗਿਆ। ਅਕਾਲ ਤਖ਼ਤ ਦੇ ਤਤਕਾਲੀ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਵੀ ਖ਼ਾਲਸੇ ਦੀ ਸਥਾਪਨਾ ਦੇ ਤੀਹ ਸ਼ਤਾਬਦੀ ਸਮਾਗਮਾਂ ਤੱਕ ਜੰਗਬੰਦੀ ਦਾ ਸੱਦਾ ਦੇਣ ਤੋਂ ਬਾਅਦ ਬਰਖਾਸਤ ਕਰ ਦਿੱਤਾ ਗਿਆ ਸੀ।
ਟੌਹੜਾ ਦੀ ਬਰਖਾਸਤਗੀ ਨਾਲ, ਬਾਦਲ ਨੇ ਅਕਾਲੀ ਦਲ, ਐੱਸ.ਜੀ.ਪੀ.ਸੀ. ਅਤੇ ਅਕਾਲ ਤਖ਼ਤ 'ਤੇ ਆਪਣਾ ਦਬਦਬਾ ਅਤੇ ਪਰਿਵਾਰਕ ਕੰਟਰੋਲ ਜਮਾ ਲਿਆ।
ਟੌਹੜਾ ਨੇ ਬਾਦਲ ਨੂੰ ਆਪਣੀ ਸਲਾਹ ਵਿਚ ਅਕਾਲੀ ਦਲ ਦੀ ਆਦਮਪੁਰ ਜ਼ਿਮਨੀ ਚੋਣ ਹਾਰਨ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਪਾਰਟੀ ਨੂੰ ਹੋਰ ਸਮਾਂ ਚਾਹੀਦਾ ਹੈ। ਉਸ ਵੇਲੇ ਇਨ੍ਹਾਂ ਦੋਵਾਂ ਅਕਾਲੀ ਆਗੂਆਂ ਵਿਚਾਲੇ ਪਹਿਲਾਂ ਹੀ ਤਣਾਅ ਚੱਲ ਰਿਹਾ ਸੀ। 1998 ਦੇ ਅੱਧ ਤੱਕ, ਟੌਹੜਾ ਨੇ ਪੰਜਾਬ ਪ੍ਰਤੀ ਭਾਜਪਾ ਦੇ ਰਵੱਈਏ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਸਨ। ਟੌਹੜਾ ਵੱਲੋਂ ਭਾਜਪਾ ਦੀ ਕਾਂਗਰਸ ਨਾਲ ਤੁਲਨਾ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਨੂੰ ਬਿਨਾਂ ਸ਼ਰਤ ਸਮਰਥਨ ਦੇਣਾ ਬੰਦ ਕਰਨ ਤਕ ਦਾ ਕਿਹਾ ਸੀ, ਕਿਉਂਕਿ ਇਸ ਨੇ ਕਈ ਅਹਿਮ ਮੁੱਦਿਆਂ 'ਤੇ ਅਕਾਲੀ ਦਲ ਨੂੰ ਨਕਾਰ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਦੋਧੀ ਦਾ ਗੋਲ਼ੀਆਂ ਮਾਰ ਕੇ ਕਤਲ
ਟੌਹੜਾ ਦੇ ਬਿਆਨ ਤੋਂ ਬਾਅਦ, ਇਕ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਅਤੇ ਕਈ ਜੂਨੀਅਰ ਅਕਾਲੀ ਨੇਤਾਵਾਂ ਨੂੰ ਅਕਾਲੀ ਦਲ ਦੇ ਖਿਲਾਫ ਬਿਆਨ ਦੇਣ ਲਈ ਤਿਆਰ ਕੀਤਾ ਗਿਆ। ਬਾਦਲ ਅਤੇ ਉਨ੍ਹਾਂ ਦੇ ਧੜੇ ਨੇ ਟੌਹੜਾ 'ਤੇ ਕਾਂਗਰਸ ਨਾਲ ਮਿਲੀਭੁਗਤ ਦਾ ਦੋਸ਼ ਲਗਾਇਆ ਅਤੇ ਉਨ੍ਹਾਂ ਨੂੰ ਕਾਂਗਰਸ 'ਬੀ ਟੀਮ' ਵੀ ਕਿਹਾ। ਕਈ ਸਾਲਾਂ ਬਾਅਦ, ਉਸੇ ਆਗੂਆਂ ਨੇ ਮਾਰਚ 2007 ਵਿਚ ਸੁਖਬੀਰ ਸਿੰਘ ਬਾਦਲ ਦੀ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ ਕੀਤਾ। ਹੁਣ ਸੁਖਬੀਰ ਨੇ ਆਪਣੇ ਸਿਆਸੀ ਜੀਵਨ ਦੇ ਸਭ ਤੋਂ ਗੰਭੀਰ ਸੰਕਟ ਵਿਚੋਂ ਨਿਕਲਣ ਲਈ ਇਕ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੰਗਨਾ 'ਤੇ ਸਿਮਰਨਜੀਤ ਸਿੰਘ ਮਾਨ ਨੂੰ ਟਿੱਪਣੀ ਕਰਨੀ ਪਈ ਭਾਰੀ, ਜਾਰੀ ਹੋ ਗਿਆ ਨੋਟਿਸ
NEXT STORY