ਫਤਹਿਗੜ੍ਹ ਸਾਹਿਬ (ਜਗਦੇਵ) : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਪੰਜਾਬੀ ਨੌਜਵਾਨਾਂ ਦੀ ਬਜਾਏ ਹੋਰਨਾਂ ਸੂਬਿਆਂ ਦੇ ਗੈਰ-ਪੰਜਾਬੀ ਵਿਅਕਤੀਆਂ ਨੂੰ ਨੌਕਰੀਆਂ ਦੇਣ ਦੇ ਰੋਸ ਵਿਚ ਅੱਜ ਸਮਰਾਲਾ ਦੇ ਘੁਲਾਲ ਟੋਲ ਪਲਾਜ਼ਾ ਨੂੰ ਫਰੀ ਕਰ ਦਿੱਤਾ ਹੈ। ਜਥੇਬੰਦੀ ਦੇ ਦੋਸ਼ ਲਗਾਇਆ ਕਿ ਪੰਜਾਬ ਦੀ ਧਰਤੀ 'ਤੇ ਬਣੇ ਟੋਲ ਪਲਾਜ਼ਾ 'ਤੇ ਨਾ ਸਿਰਫ ਪੰਜਾਬੀਆਂ ਦੀ ਬਜਾਏ ਗੈਰ ਪੰਜਾਬੀ ਮੁਲਾਜ਼ਮ ਭਰਤੀ ਕੀਤੇ ਜਾ ਰਹੇ ਹਨ ਬਲਕਿ ਉਨ੍ਹਾਂ ਨੂੰ ਵੀ ਘੱਟ ਤਨਖਾਹਾਂ ਦੇ ਕੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੁਲਸ ਨੇ ਸੀਲ ਕੀਤੀਆਂ ਪੰਜਾਬ ਦੀ ਹੱਦਾਂ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਪੰਜਾਬ ਦੇ ਟੋਲ ਪਲਾਜ਼ਾ 'ਤੇ ਗੈਰ ਪੰਜਾਬੀ ਕਾਮਿਆਂ ਦੀ ਬਜਾਏ ਪੰਜਾਬੀਆਂ ਦੀ ਭਰਤੀ ਕਰਾਉਣ ਲਈ ਅੱਜ ਸਵੇਰੇ ਧਰਨਾ ਦੇ ਕੇ ਲੁਧਿਆਣਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ਤੋਂ ਲੰਘਣ ਵਾਲੇ ਵਾਹਨਾਂ ਨੂੰ ਟੋਲ ਤੋਂ ਫਰੀ ਕਰ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਕਾਦੀਆਂ ਨੇ ਦੱਸਿਆ ਕਿ ਪੰਜਾਬ ਦੀ ਧਰਤੀ 'ਤੇ ਬਣੇ ਟੋਲ ਪਲਾਜ਼ਾ 'ਤੇ ਗੈਰ ਪੰਜਾਬੀਆਂ ਨੂੰ ਘੱਟ ਤਨਖਾਹਾਂ 'ਤੇ ਮੁਲਾਜ਼ਮ ਰੱਖੇ ਜਾ ਰਹੇ ਹਨ ਜਦ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਹ ਕੰਪਨੀਆਂ ਨੌਕਰੀਆਂ ਤੋਂ ਵਾਂਝੇ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਟੋਲ ਪਲਾਜ਼ਾ 'ਤੇ ਪੰਜਾਬੀ ਨੌਜਵਾਨਾਂ ਨੂੰ 28 ਹਜ਼ਾਰ ਰੁਪਏ ਮਹੀਨਾਂ ਤਨਖਾਹ ਦੇਣ ਦੀ ਬਜਾਏ ਕਥਿਤ ਤੌਰ 'ਤੇ ਗੈਰ ਪੰਜਾਬੀਆਂ ਨੂੰ 14-14 ਹਜ਼ਾਰ ਰੁਪਏ 'ਤੇ ਭਰਤੀ ਕਰਕੇ 12-12 ਘੰਟੇ ਡਿਊਟੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਟੋਲ ਪਲਾਜ਼ਾ ' ਤੇ ਬਾਹਰਲੇ ਸੂਬਿਆਂ ਦੇ ਗੈਰ ਪੰਜਾਬੀ ਨੌਜਵਾਨਾਂ ਦੀ ਥਾਂ ਪੰਜਾਬੀ ਨੌਜਵਾਨਾਂ ਨੂੰ ਭਰਤੀ ਕਰਨ ਦੀ ਮੰਗ ਪੂਰੀ ਨਹੀਂ ਹੁੰਦੀ ਤਾਂ ਜਥੇਬੰਦੀ ਇਸ ਟੋਲ ਪਲਾਜ਼ੇ ਨੂੰ ਰੱਖੇਗੀ ਅਤੇ ਕਿਸੇ ਵੀ ਵਾਹਨ ਤੋਂ ਟੋਲ ਨਹੀਂ ਵਸੂਲ ਹੋਵੇਗਾ।
ਇਹ ਵੀ ਪੜ੍ਹੋ : ਪੈਨਸ਼ਨ ਨੂੰ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਉਧਰ ਟੋਲ ਪਲਾਜ਼ਾ ਦੇ ਮੈਨੇਜਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਟੋਲ ਪਲਾਜ਼ਾ 'ਤੇ 28 ਕਰਮਚਾਰੀ ਨਿਯੁਕਤ ਕੀਤੇ ਹੋਏ ਹਨ ਅਤੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ' ਤੇ ਕੰਪਨੀ ਵੱਲੋਂ ਵੀ 5 ਤੋਂ 10 ਮੁਲਾਜ਼ਮ ਨਿਯੁਕਤ ਕੀਤੇ ਹੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਾ ਟੋਲ ਪਲਾਜ਼ਾ ਹੈ ਜਿੱਥੇ ਜਥੇਬੰਦੀਆਂ ਵਲੋਂ ਹੋਰ ਮੁਲਾਜ਼ਮ ਭਰਤੀ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਹਿਾ ਕਿ ਇਸ ਮਾਮਲੇ ਦੀ ਸਾਰੀ ਰਿਪੋਰਟ ਕੰਪਨੀ ਨੂੰ ਭੇਜ ਦਿੱਤੀ ਗਈ ਹੈ ।
ਇਹ ਵੀ ਪੜ੍ਹੋ : ਮੋਗਾ ਬਰਾਤ ਲੈ ਕੇ ਪੁੱਜਿਆ ਲਾੜਾ, ਨਾ ਲਾੜੀ ਮਿਲੀ ਨਾ ਲਾੜੀ ਦਾ ਘਰ, ਫਿਰ ਜੋ ਹੋਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਔਰਤ ਨੂੰ ਖਿਡੌਣੇ ਵਾਂਗ ਵੇਚਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਤੱਕ ਪੁੱਜਾ, ਸਖ਼ਤ ਹੁਕਮ ਜਾਰੀ
NEXT STORY