ਲੁਧਿਆਣਾ/ਫਿਲੌਰ (ਬਿਊਰੋ)— ਲੁਧਿਆਣਾ ਵਿਖੇ ਟੋਲ ਪਲਾਜ਼ਾ ਨੇੜੇ ਬੁੱਧਵਾਰ ਸਵੇਰੇ ਹੋਈ ਪੀ. ਆਰ. ਟੀ. ਸੀ. ਦੀ ਬੱਸ ਲੁੱਟ ਦੇ ਮਾਮਲੇ ’ਚ ਉਸ ਵੇਲੇ ਟਵਿੱਸਟ ਆ ਗਿਆ ਜਦੋਂ ਲੁੱਟ ਦੀ ਵਾਰਦਾਤ ਨੂੰ ਪੁਲਸ ਕਮਿਸ਼ਨਰ ਨੇ ਖਾਰਜ ਕਰ ਦਿੱਤਾ। ਆਲਾ ਅਧਿਕਾਰੀਆਂ ਵੱਲੋਂ ਜਾਂਚ ਕਰਨ ਤੋਂ ਬਾਅਦ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੌਸਤੁਬ ਸ਼ਰਮਾ ਨੇ ਲੁੱਟ ਦੀ ਵਾਰਦਾਤ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਟੋਲ ਪਲਾਜ਼ਾ ਦੇ ਕੋਲ ਕੋਈ ਲੁੱਟ ਨਹੀਂ ਹੋਈ ਹੈ ਸਗੋਂ ਟੋਲ ਪਲਾਜ਼ਾ ’ਤੇ ਸਿਰਫ਼ ਮਾਮੂਲੀ ਝਗੜਾ ਹੀ ਹੋਇਆ ਸੀ।
ਇਹ ਵੀ ਪੜ੍ਹੋ: ਹੁਣ ਦਿੱਲੀ ਏਅਰਪੋਰਟ ਤੱਕ ਜਾਣਗੀਆਂ ਪੰਜਾਬ ਦੀਆਂ ਬੱਸਾਂ, ਮਨਜ਼ੂਰੀ ਲਈ ਅਫ਼ਸਰਾਂ ਕੋਲ ਪੁੱਜੀਆਂ ਫਾਈਲਾਂ
ਉਨ੍ਹਾਂ ਦਾ ਕਹਿਣਾ ਹੈ ਕਿ ਮਾਮੂਲੀ ਝਗੜੇ ਨੂੰ ਲੈ ਕੇ ਬੱਸ ਲੁੱਟ ਦੀ ਵਾਰਦਾਤ ਨੂੰ ਕਹਿ ਕੇ ਬੱਸ ਕੰਡਕਟਰ ਨੇ ਝੂਠੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਦਕਿ ਸੀ. ਸੀ. ਟੀ. ਵੀ. ਵੇਖਣ ’ਤੇ ਪੂਰਾ ਮਾਮਲਾ ਸਾਹਮਣੇ ਆਇਆ ਹੈ ਕਿ ਇਥੇ ਮਾਮੂਲੀ ਝਗੜਾ ਹੋਇਆ ਸੀ। ਇਥੇ ਤਿੰਨ ਨੌਜਵਾਨਾਂ ’ਚ ਆਪਸ ਵਿਚ ਬਹਿਸ-ਬਾਜ਼ੀ ਹੋਈ ਸੀ। ਉਨ੍ਹਾਂ ਕਿਹਾ ਕਿ ਇਕ ਲੜਕੇ ਦੀ ਪਛਾਣ ਕੀਤੀ ਗਈ ਹੈ, ਜੋਕਿ ਲਾਡੋਵਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: 25 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਦਿੱਤਾ ਧੋਖਾ, ਸਾਹਮਣੇ ਆਈ ਸੱਚਾਈ ਨੂੰ ਜਾਣ ਪਰਿਵਾਰ ਦੇ ਉੱਡੇ ਹੋਸ਼
ਉਨ੍ਹਾਂ ਕਿਹਾ ਕਿ ਇਸ ਦੌਰਾਨ ਨੌਜਵਾਨਾਂ ਵੱਲੋਂ ਬੱਸ ਕੰਡਕਟਰ ਨਾਲ ਗੱਲਬਾਤ ਕਰਨ ਨੂੰ ਲੈ ਕੇ ਬੱਸ ਕੰਡਕਟਰ ਨੂੰ ਹੇਠਾਂ ਉਤਾਰਿਆ ਗਿਆ ਸੀ ਅਤੇ ਇਸ ਦੌਰਾਨ ਗਾਲੀ-ਗਲੋਚ ਹੀ ਹੋਈ ਸੀ। ਬਾਅਦ ’ਚ ਉਕਤ ਨੌਜਵਾਨ ਉਥੋਂ ਚਲੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਵੀ ਸਵਾਰੀ ਨੂੰ ਨੁਕਸਾਨ ਨਹੀਂ ਪਹੁੰਚਿਆ ਹੈ। ਇਸ ਦੌਰਾਨ ਇਥੋ ਹਥਿਆਰਾਂ ਦਾ ਕੋਈ ਵੀ ਸਬੂਤ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ: ਮਾਮਲਾ ਗੰਨਮੈਨ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦਾ, ਲਾਸ਼ ਬਣੇ ਪਿਓ ਨੂੰ ਵੇਖ ਧਾਹਾਂ ਮਾਰ ਰੋਈਆਂ ਕੈਨੇਡਾ ਤੋਂ ਪਰਤੀਆਂ ਧੀਆਂ
ਜ਼ਿਕਰਯੋਗ ਹੈ ਕਿ ਪਹਿਲਾਂ ਖ਼ਬਰ ਸਾਹਮਣੇ ਆਈ ਸੀ ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਟੋਲ ਪਲਾਜ਼ਾ 'ਤੇ ਸਤਲੁਜ ਦਰਿਆ ਨੇੜੇ ਅੱਜ ਸਵੇਰੇ 8 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਪਿਸਤੌਲ ਦੀ ਨੋਕ 'ਤੇ ਪੀ. ਆਰ. ਟੀ. ਸੀ. ਬੱਸ ਦੇ ਕੰਡਕਟਰ ਨੂੰ ਲੁੱਟ ਲਿਆ ਸੀ। ਉਕਤ ਨੌਜਵਾਨ ਕੰਡਕਟਰ ਕੋਲੋਂ ਉਸ ਦਾ ਬੈਗ ਅਤੇ ਸੋਨੇ ਦੀ ਚੇਨ ਖੋਹ ਕੇ ਲੈ ਗਏ, ਜਿਸ ਤੋਂ ਬਾਅਦ ਬੱਸ ਚਾਲਕਾਂ ਨੇ ਪੁਲਸ ਦੀ ਕਾਰਜ ਪ੍ਰਣਾਲੀ ਦੇ ਖ਼ਿਲਾਫ਼ ਹਾਈਵੇਅ ਵਿਚਕਾਰ ਜਾਮ ਲਾ ਦਿੱਤਾ ਸੀ। ਮੌਕੇ 'ਤੇ ਸੈਂਕੜਿਆਂ ਦੀ ਗਿਣਤੀ 'ਚ ਬੱਸਾਂ ਤੋਂ ਨਿਕਲ ਕੇ ਲੋਕ ਇਕੱਠੇ ਹੋਏ ਅਤੇ ਪ੍ਰਸ਼ਾਸਨ ਅਤੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲੱਗੇ। ਕਰੀਬ ਇਕ ਘੰਟੇ ਦੌਰਾਨ ਨੈਸ਼ਨਲ ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ ਤਿੰਨ ਗੈਂਗਸਟਰ ਕੈਦੀ ਤੇ ਹਵਾਲਾਤੀ ਕੋਲੋਂ 3 ਫੋਨ ਬਰਾਮਦ
NEXT STORY