ਚੰਡੀਗੜ੍ਹ (ਮਨਪ੍ਰੀਤ) : ਪੰਜਾਬ 'ਚ ਇਕ ਮਈ ਨੂੰ ਲੈ ਕੇ ਵੱਡਾ ਐਲਾਨ ਹੋ ਗਿਆ ਹੈ। ਦਰਅਸਲ ਇਸ ਦਿਨ ਸੂਬੇ ਦੇ ਨੈਸ਼ਨਲ ਹਾਈਵੇਅ ਅਤੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪਿਛਲੇ ਸੀਜ਼ਨ ਦੇ ਹੜ੍ਹਾਂ, ਹਾਲੀਆ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਅਤੇ ਕਣਕ ਦੀ ਸੁਸਤ ਖ਼ਰੀਦ ਨੂੰ ਲੈ ਕੇ ਆਜ਼ਾਦ ਕਿਸਾਨ ਮੋਰਚਾ (ਪੰਜਾਬ) ਨੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ : 25 ਲੱਖ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, CBSE 10ਵੀਂ ਜਮਾਤ ਦਾ ਜਾਣੋ ਕਦੋਂ ਆ ਰਿਹਾ Result
ਮੋਰਚੇ ਨੇ ਐਲਾਨ ਕੀਤਾ ਹੈ ਕਿ ਕੇਂਦਰ ਤੇ ਸੂਬਾ ਸਰਕਾਰਾਂ ਨੇ 30 ਅਪ੍ਰੈਲ ਤੱਕ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕੀ ਮੁਆਵਜ਼ਾ ਨਾ ਦਿੱਤਾ ਅਤੇ ਕਣਕ ਦੀ ਖ਼ਰੀਦ ਤੁਰੰਤ ਸੁਚਾਰੂ ਢੰਗ ਨਾਲ ਸ਼ੁਰੂ ਨਾ ਕੀਤੀ ਤਾਂ ਇਕ ਮਈ ਤੋਂ ਪੰਜਾਬ ਦੇ ਸਾਰੇ ਨੈਸ਼ਨਲ ਹਾਈਵੇ ਅਤੇ ਟੋਲ ਪਲਾਜ਼ੇ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਜਾਣਗੇ ਅਤੇ ਕਿਸਾਨ ਆਪਣੇ ਟਰੈਕਟਰਾਂ ਸਮੇਤ ਸੜਕਾਂ ’ਤੇ ਉਤਰਨਗੇ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ! ਸੇਵਾਵਾਂ ਰੈਗੂਲਰ ਕਰਨ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ
ਉਕਤ ਜਾਣਕਾਰੀ ਆਜ਼ਾਦ ਕਿਸਾਨ ਮੋਰਚਾ ਦੇ ਸੀਨੀਅਰ ਆਗੂਆਂ ਸੁੱਖ ਗਿੱਲ ਮੋਗਾ, ਨਛੱਤਰ ਸਿੰਘ, ਜਸਬੀਰ ਸਿੰਘ ਆਹਲੂਵਾਲੀਆ ਅਤੇ ਪਰਮਜੀਤ ਸਿੰਘ ਜੱਬੋਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ, ਬੈਂਕਾਂ ਦੇ ਬਾਹਰ ਲੱਗੀਆਂ ਲਾਈਨਾਂ
NEXT STORY