ਭਵਾਨੀਗੜ੍ਹ (ਵਿਕਾਸ) : ਕਿਸਾਨ ਅੰਦੋਲਨ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਨੇ ਬੰਦ ਟੋਲ ਪਲਾਜ਼ਿਆਂ ਨੂੰ ਬੁੱਧਵਾਰ ਤੋਂ ਖੋਲ੍ਹਣ ਦਾ ਫ਼ੈਸਲਾ ਲਿਆ ਸੀ ਪਰੰਤੂ ਕੰਪਨੀਆਂ ਵੱਲੋਂ ਟੋਲ ਰੇਟਾਂ ’ਚ ਕੀਤੇ ਵਾਧੇ ਦੇ ਰੋਸ ਵੱਜੋਂ ਆਪਣਾ ਫ਼ੈਸਲਾ ਬਦਲਦਿਆਂ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ’ਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਅਤੇ ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਭਾਕਿਯੂ (ਏਕਤਾ ਡਕੌਂਦਾ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਸਮਾਪਤ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ਾ, ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪਾਂ ਸਮੇਤ ਹੋਰ ਕਾਰਪੋਰੇਟ ਘਰਾਨਿਆਂ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ਾਂ ਨੂੰ ਵਿਰਾਮ ਦੇਣਾ ਸੀ।
ਇਸ ਦਰਮਿਆਨ 32 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਤੋਂ ਟੋਲ ਪਲਾਜ਼ਾ ਦੇ ਵਧੇ ਰੇਟਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਵੱਲੋਂ ਕਿਸਾਨ ਆਗੂਆਂ ਨਾਲ ਸੱਦੀ ਮੀਟਿੰਗ 17 ਦੀ ਬਜਾਏ 20 ਦਸੰਬਰ ਨੂੰ ਕਰਨ ਦੇ ਰੋਸ ਵੱਜੋਂ ਟੋਲ ਪਲਾਜ਼ਾ ਨਾ ਖ਼ਾਲ੍ਹੀ ਕਰਕੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਉਧਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨੇ ਦੱਸਿਆ ਕਿ ਪਿੰਡ ਬਾਲਦ ਕਲਾਂ ਦੇ ਰਿਲਾਇੰਸ ਪੰਪ ’ਤੇ ਕਿਸਾਨਾਂ ਦੇ ਲੱਗੇ ਪੱਕੇ ਮੋਰਚੇ ਨੂੰ ਸਮਾਪਤ ਕਰਕੇ ਪੰਪ ਦੀ ਸਰਵਿਸ ਨੂੰ ਬਹਾਲ ਕਰ ਦਿੱਤਾ ਗਿਆ।
ਜ਼ਹਿਰੀਲੀ ਦਵਾਈ ਖਾਣ ਨਾਲ ਵਿਆਹੁਤਾ ਦੀ ਮੌਤ
NEXT STORY