ਜਲੰਧਰ (ਬਿਊਰੋ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੋਲਾ ਮਹੱਲਾ ਦੇ ਸਮਾਗਮ ਨੂੰ ਮੱਦੇਨਜ਼ਰ ਰੱਖਦੇ ਹੋਏ ਬਾਰ੍ਹਵੀਂ ਸ਼੍ਰੇਣੀ ਦੀਆਂ 20 ਫ਼ਰਵਰੀ 2023 ਤੋਂ ਆਰੰਭ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਵਿਚ ਤਬਦੀਲੀ ਕੀਤੀ ਗਈ ਹੈ। ਉਥੇ ਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ.ਈਜ਼ ਸਕੀਮ ਤਹਿਤ ਫਰਵਰੀ 2019 ਵਿੱਚ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਜਾਰੀ ਕੀਤੇ ਗਏ 303.92 ਕਰੋੜ ਰੁਪਏ ਦੀ ਵੰਡ ਤੇ ਖ਼ਰਚ ਵਿੱਚ ਗੜਬੜੀ ਦੇ ਮਾਮਲੇ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਾਰਜਸ਼ੀਟ ਕੀਤੇ ਗਏ ਆਪਣੇ 4 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।। ਪੜ੍ਹੋ ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ....
ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ.ਈਜ਼ ਸਕੀਮ ਤਹਿਤ ਫਰਵਰੀ 2019 ਵਿੱਚ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਜਾਰੀ ਕੀਤੇ ਗਏ 303.92 ਕਰੋੜ ਰੁਪਏ ਦੀ ਵੰਡ ਤੇ ਖ਼ਰਚ ਵਿੱਚ ਗੜਬੜੀ ਦੇ ਮਾਮਲੇ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਾਰਜਸ਼ੀਟ ਕੀਤੇ ਗਏ ਆਪਣੇ 4 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਕਰੱਪਸ਼ਨ 'ਤੇ ਵਿਰੋਧੀਆਂ ਨੂੰ CM ਭਗਵੰਤ ਮਾਨ ਦਾ ਦੋ ਟੁਕ ਜਵਾਬ, ਅਸੀਂ ਨਹੀਂ ਕਿਸੇ ਨੂੰ ਬਖ਼ਸ਼ਣਾ, ਜਿਹੜਾ ਮਰਜ਼ੀ ਹੋਵੇ
ਪੰਜਾਬ ਦੇ ਮੁੱਖ ਮੰਤਰੀ ਭਗੰਵਤ ਮਾਨ ਨਵਾਂਸ਼ਹਿਰ ਵਿਖੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਯਾਦ ਵਿਚ ਰੱਖੇ ਗਏ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਕੁਲਦੀਪ ਸਿੰਘ ਚਾਂਦਪੁਰੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਦੀਆਂ ਉਪਲੱਬਧੀਆਂ ਨੂੰ ਯਾਦ ਕੀਤਾ, ਉਥੇ ਹੀ ਪਿਛਲੀਆਂ ਸਰਕਾਰਾਂ 'ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ।
CM ਮਾਨ ਵੱਲੋਂ 17 ਰੇਤ ਖੱਡਾਂ ਲੋਕਾਂ ਨੂੰ ਸਮਰਪਿਤ, ਬਿਕਰਮ ਮਜੀਠੀਆ ਨੂੰ ਲੈ ਕੇ ਕਹੀ ਵੱਡੀ ਗੱਲ
ਇਕ ਵੱਡੀ ਲੋਕ-ਪੱਖੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਸਪਲਾਈ ਯਕੀਨੀ ਬਣਾਉਣ ਲਈ ਜਲਦ ਹੀ 150 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ।
ਮੋਹਾਲੀ RPG ਹਮਲਾ: ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 'ਲੰਡਾ' ਦਾ ਕਰੀਬੀ ਗੁਰਪਿੰਦਰ ਪਿੰਦੂ ਗ੍ਰਿਫ਼ਤਾਰ
ਬੀਤੇ ਸਾਲ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਆਰ. ਪੀ. ਜੀ. ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਪੰਜਾਬ ਪੁਲਸ ਨੇ ਮਾਮਲੇ ਨਾਲ ਜੁੜੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪਿੰਦਰ ਉਰਫ਼ ਪਿੰਦੂ ਵਜੋਂ ਹੋਈ ਹੈ।
ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਸ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ
ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਦੇਸ਼ ਵਿਰੋਧੀ ਅਨਸਰਾਂ ਦੀਆਂ ਸਾਜ਼ਿਸ਼ਾਂ ਨੂੰ ਅਸਫ਼ਲ ਕਰਨ ਲਈ ਅੰਤਰਰਾਜੀ ਸਰਹੱਦ ’ਤੇ ਚੈਕਿੰਗ ਵਧਾ ਦਿੱਤੀ ਗਈ ਹੈ। ਪੰਜਾਬ ਪੁਲਸ ਨੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ’ਤੇ ਤਿੱਖੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਦੀ ਡੇਟਸ਼ੀਟ ’ਚ ਤਬਦੀਲੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੋਲਾ ਮਹੱਲਾ ਦੇ ਸਮਾਗਮ ਨੂੰ ਮੱਦੇਨਜ਼ਰ ਰੱਖਦੇ ਹੋਏ ਬਾਰ੍ਹਵੀਂ ਸ਼੍ਰੇਣੀ ਦੀਆਂ 20 ਫ਼ਰਵਰੀ 2023 ਤੋਂ ਆਰੰਭ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਵਿਚ ਤਬਦੀਲੀ ਕੀਤੀ ਗਈ ਹੈ।
ਦੁਨੀਆ ਦੀ ਸਭ ਤੋਂ ਵੱਡੀ ਡੀਲ ਤੋਂ ਬਾਅਦ ਏਅਰ ਇੰਡੀਆ ਨੇ ਕੀਤਾ ਇੱਕ ਹੋਰ ਵੱਡਾ ਐਲਾਨ
ਏਵੀਏਸ਼ਨ ਜਗਤ ’ਚ ਦੁਨੀਆ ਦੀ ਸਭ ਤੋਂ ਵੱਡੀ ਡੀਲ ਕਰਨ ਤੋਂ ਬਾਅਦ ਏਅਰ ਇੰਡੀਆ ਨੇ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ। ਕੰਪਨੀ ਹੁਣ ਇੰਨੀ ਭਾਰੀ ਫਲੀਟ ਨੂੰ ਚਲਾਉਣ ਲਈ ਪਾਇਲਟਾਂ ਦੀ ਭਰਤੀ ਕਰਨ ਜਾ ਰਹੀ ਹੈ। ਕੰਪਨੀ ਮੁਤਾਬਕ ਉਸ ਨੂੰ ਆਉਣ ਵਾਲੇ ਸਾਲਾਂ ’ਚ ਏਅਰਬਸ ਅਤੇ ਬੋਇੰਗ ਤੋਂ ਖ਼ਰੀਦੇ ਜਾ ਰਹੇ 470 ਜਹਾਜ਼ਾਂ ਨੂੰ ਸੰਚਾਲਿਤ ਕਰਨ ਲਈ 6500 ਤੋਂ ਵੱਧ ਪਾਇਲਟਾਂ ਦੀ ਲੋੜ ਹੋਵੇਗੀ।
ਪੰਜਾਬ ਪੁਲਸ ਦੇ ਏ. ਐੱਸ. ਆਈ. ’ਤੇ ਪੁਲਸ ਨੇ ਦਰਜ ਕੀਤਾ ਕੇਸ, ਜਾਣੋ ਕੀ ਹੈ ਪੂਰਾ ਮਾਮਲਾ
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਲੋਪੋ ਚੌਂਕੀ ਇੰਚਾਰਜ ਏ. ਐੱਸ. ਆਈ. ਬਲਬੀਰ ਸਿੰਘ ਅਤੇ ਮਾਸਟਰ ਪਰਮਪਾਲ ਸਿੰਘ ਤੇ ਥਾਣਾ ਬੱਧਨੀ ਕਲਾਂ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਭ੍ਰਿਸ਼ਟਾਚਾਰ ਰੋਕੂ ਐਕਟ 7, 13(2) ਅਤੇ ਆਈ. ਪੀ. ਸੀ. ਦੀ ਧਾਰਾ 420, 406 ਦੇ ਤਹਿਤ ਦਰਜ ਕੀਤਾ ਗਿਆ ਹੈ।
ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ 'ਤੇ ਰੁਖ਼ ਸਾਫ਼ ਕਰੇ ਕੇਂਦਰ, ਫ਼ੈਸਲੇ 'ਚ ਦੇਰੀ 'ਤੇ ਸੁਪਰੀਮ ਕੋਰਟ ਨੇ ਜਤਾਈ ਨਾਰਾਜ਼ਗੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ 'ਚ ਰਾਜੋਆਣਾ ਨੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਅਰਜ਼ੀ ਲਗਾਈ ਸੀ। ਰਾਜੋਆਣਾ ਦੀ ਇਸ ਅਰਜ਼ੀ 'ਤੇ ਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਹੈ।
ਭ੍ਰਿਸ਼ਟਾਚਾਰ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ 'ਆਪ', ਲਾਏ ਵੱਡੇ ਇਲਜ਼ਾਮ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਵਿਖੇ ਆਦਮਪੁਰ ਦੌਰੇ 'ਤੇ ਪਹੁੰਚੇ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਉਥੇ ਹੀ ਆਮ ਆਦਮੀ ਪਾਰਟੀ 'ਤੇ ਵੀ ਤੰਜ ਵੀ ਕੱਸੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਦੇ ਵਿਧਾਇਕ ਦੇ ਪੀ. ਏ. ਵੱਲੋਂ ਰਿਸ਼ਵਤ ਲਿਜਾਣ ਦੇ ਮਾਮਲੇ 'ਤੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਸਾਡੀ ਈਮਾਨਦਾਰ ਪਾਰਟੀ ਹੈ, ਸਾਡੇ ਵਿਧਾਇਕ ਈਮਾਨਦਾਰ ਹਨ ਪਰ ਹੋ ਕੀ ਰਿਹਾ ਹੈ। ਹਰ ਮਹੀਨੇ ਕੋਈ ਨਾ ਕੋਈ ਇਨ੍ਹਾਂ ਦਾ ਵਿਧਾਇਕ ਫੜਿਆ ਜਾ ਰਿਹਾ ਹੈ ਅਤੇ ਫਿਰ ਪਾਰਟੀ ਬਚਾਉਣ ਦੀ ਕੋਸ਼ਿਸ਼ ਕਰਦੀ ਹੈ।
ਸੰਘਰਸ਼ਸ਼ੀਲ ਕਾਲਜ ਅਧਿਆਪਕਾਂ ਦੇ ਮਸਲੇ ਤੁਰੰਤ ਸੁਲਝਾਏ ਜਾਣ : ਪ੍ਰੋ. ਸਰਚਾਂਦ ਸਿੰਘ ਖਿਆਲਾ
NEXT STORY