ਜਲੰਧਰ- ਪੰਜਾਬ ’ਚ ਅੱਜ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਝੋਨੇ ਦੀ ਖ਼ਰੀਦ ਸਬੰਧੀ ਪੰਜਾਬ ਭਵਨ ਵਿਖੇ ਕਿਸਾਨ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ, ਓਧਰ ਹੀ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਹਾਈ ਕੋਰਟ ਨੇ ਮਸ਼ਹੂਰ ਕੁੱਲੜ ਪੀਜ਼ਾ ਕਪਲ ਦੀ ਸਿਕਿਓਰਿਟੀ ਦੀ ਪਟੀਸ਼ਨ ਪਾਸ ਕਰ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਅੱਜ ਦੀਅਾਂ ਟੌਪ-10 ਖਬਰਾਂ ਹੇਠਾਂ ਦਰਦ ਹਨ।
1. ਕਿਸਾਨਾਂ ਨਾਲ CM ਭਗਵੰਤ ਮਾਨ ਦੀ ਮੀਟਿੰਗ ਤੋਂ ਬਾਅਦ ਹੋ ਗਏ ਵੱਡੇ ਐਲਾਨ
ਜਲੰਧਰ/ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਝੋਨੇ ਦੀ ਖ਼ਰੀਦ ਸਬੰਧੀ ਪੰਜਾਬ ਭਵਨ ਵਿਖੇ ਕਿਸਾਨ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਹ ਖ਼ੁਦ ਰੋਜ਼ਾਨਾ ਮੰਡੀਆਂ ਵਿੱਚ ਹੋ ਰਹੀ ਫ਼ਸਲ ਦੀ ਖ਼ਰੀਦ ਸਬੰਧੀ ਰਿਪੋਰਟ ਲੈ ਰਹੇ ਹਨ। ਮੀਟਿੰਗ ਤੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਕਿਸਾਨਾਂ ਨਾਲ CM ਭਗਵੰਤ ਮਾਨ ਦੀ ਮੀਟਿੰਗ ਤੋਂ ਬਾਅਦ ਹੋ ਗਏ ਵੱਡੇ ਐਲਾਨ
2. ਪੰਜਾਬ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐੱਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਰਾਜ ਪੱਧਰੀ ਇੰਪਲੀਮੈਨਟੇਸ਼ਨ ਅਤੇ ਮੌਨੀਟਰਿੰਗ ਕਮੇਟੀ (ਐੱਸ.ਐੱਲ.ਆਈ.ਐੱਮ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਪੰਜਾਬ ਵਿਚ ਸਹਿਕਾਰੀ ਲਹਿਰ ਦੀ ਰੀੜ੍ਹ ਦੀ ਹੱਡੀ ਵਜੋਂ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੀ ਮਹੱਤਤਾ ਦੀ ਨਿਸ਼ਾਨਦੇਹੀ ਕੀਤੀ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਪੰਜਾਬ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
3. ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਦੇ ਕਤਲ ਕਾਂਡ 'ਚ ਅੰਮ੍ਰਿਤਪਾਲ ਸਿੰਘ 'ਤੇ ਵੱਡੀ ਕਾਰਵਾਈ
ਚੰਡੀਗੜ੍ਹ : ਪੰਜਾਬ ਪੁਲਸ ਨੇ ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਅਜਿਹੇ ਸਬੂਤ ਮਿਲੇ ਹਨ, ਜੋ ਕਤਲ ਦੀ ਸਾਜ਼ਿਸ਼ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਨੂੰ ਦਰਸਾਉਂਦੇ ਹਨ। ਪੁਲਸ ਨੇ ਦਾਅਵਾ ਕੀਤਾ ਕਿ ਜਾਂਚ ਦੌਰਾਨ ਦਰਜ ਕੀਤੇ ਗਏ ਕੁਝ ਬਿਆਨਾਂ ਅਨੁਸਾਰ ਇਹ ਕਤਲ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਦਾ 9 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਇਸ ਕਤਲ ਕਾਂਡ ਵਿਚ ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਦਾ ਨਾਂ ਵੀ ਦਰਜ ਕੀਤਾ ਹੈ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਦੇ ਕਤਲ ਕਾਂਡ 'ਚ ਅੰਮ੍ਰਿਤਪਾਲ ਸਿੰਘ 'ਤੇ ਵੱਡੀ ਕਾਰਵਾਈ
4. ਚੰਡੀਗੜ੍ਹ Airport 'ਤੇ ਫਲਾਈਟ 'ਚ ਬੰਬ ਦੀ ਖ਼ਬਰ! ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਬਾਹਰ
ਮੋਹਾਲੀ (ਲਲਨ) : ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਫਲਾਈਟ 'ਚ ਬੰਬ ਦੀ ਸੂਚਨਾ ਨੇ ਅਚਾਨਕ ਹਫੜਾ-ਦਫੜੀ ਮਚਾ ਦਿੱਤੀ। ਜਾਣਕਾਰੀ ਮੁਤਾਬਕ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਹੈਦਰਾਬਾਦ ਤੋਂ ਚੰਡੀਗੜ੍ਹ ਹਵਾਈ ਅੱਡੇ 'ਤੇ ਆਈ ਸੀ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਚੰਡੀਗੜ੍ਹ Airport 'ਤੇ ਫਲਾਈਟ 'ਚ ਬੰਬ ਦੀ ਖ਼ਬਰ! ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਬਾਹਰ
5. 20 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਨਵੀਂ ਦਿੱਲੀ/ਮੁੰਬਈ (ਭਾਸ਼ਾ)- ਵੱਖ-ਵੱਖ ਭਾਰਤੀ ਹਵਾਬਾਜ਼ੀ ਕੰਪਨੀਆਂ ਦੀਆਂ 20 ਤੋਂ ਵੱਧ ਉਡਾਣਾਂ 'ਚ ਸ਼ਨੀਵਾਰ ਨੂੰ ਬੰਬ ਹੋਣ ਦੀ ਧਮਕੀ ਮਿਲੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਏਅਰ ਇੰਡੀਆ, ਇੰਡੀਗੋ, ਅਕਾਸਾ ਏਅਰ, ਵਿਸਤਾਰਾ, ਸਪਾਈਸਜੈੱਟ, ਸਟਾਰ ਏਅਰ ਅਤੇ ਏਲਾਇੰਸ ਏਅਰ ਦੀਆਂ ਉਡਾਣਾਂ ਨੂੰ ਧਮਕੀਆਂ ਮਿਲੀਆਂ ਹਨ। ਇਨ੍ਹਾਂ 'ਚੋਂ ਇੰਡੀਗੋ ਦੀ ਦਿੱਲੀ ਅਤੇ ਮੁੰਬਈ ਤੋਂ ਇਸਤਾਂਬੁਲ ਅਤੇ ਜੋਧਪੁਰ ਤੋਂ ਦਿੱਲੀ ਦੀਆਂ ਉਡਾਣਾਂ ਅਤੇ ਵਿਸਤਾਰਾ ਦੀਆਂ ਉਦੇਪੁਰ ਤੋਂ ਮੁੰਬਈ ਦੀਆਂ ਉਡਾਣਾਂ ਸ਼ਾਮਲ ਹਨ। ਇੰਡੀਗੋ ਨੇ 2 ਵੱਖ-ਵੱਖ ਬਿਆਨਾਂ 'ਚ ਕਿਹਾ ਕਿ ਉਹ ਮੁੰਬਈ ਮੁੰਬਈ ਇਸਤਾਂਬੁਲ ਜਾਣ ਵਾਲੀ ਉਡਾਣ 6ਈ17 ਅਤੇ ਦਿੱਲੀ ਤੋਂ ਇਸਤਾਂਬੁਲ ਜਾਣ ਵਾਲੀ ਉਡਾਣ 6ਈ11 ਨਾਲ ਜੁੜੀ ਸਥਿਤੀ ਤੋਂ ਜਾਣੂ ਹੈ।
ਹੋਰ ਜਾਣਕਾਰੀ ਲਈ ਕਲੀਕ ਕਰੋ।- 20 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
6. ਪੰਜਾਬ ਦੇ ਸਕੂਲ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ
ਪੰਚਕੂਲਾ- ਪੰਜਾਬ ਦੇ ਇਕ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਡਰਾਈਵਰ ਵੱਲੋਂ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ। ਬੱਸ ਪੰਜਾਬ ਦੇ ਮਲੇਰਕੋਟਲਾ ਦੇ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ। ਬੱਸ ਇਥੇ ਡੂੰਗੀ ਖੱਡ ਵਿਚ ਜਾ ਡਿੱਗੀ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਪੰਜਾਬ ਦੇ ਸਕੂਲ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ
7. ਹਰਿਆਣਾ ਦੇ ਜਵਾਈ ਬਣਨਗੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੇ ਵੱਡੇ ਪੁੱਤਰ
ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ 17 ਅਕਤੂਬਰ, 2024 ਨੂੰ ਮੰਗਣੀ ਹੋ ਗਈ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਗਣੀ ਦਾ ਪ੍ਰੋਗਰਾਮ ਵੀਰਵਾਰ ਰਾਤ ਨੂੰ ਦਿੱਲੀ ਦੇ ਇੱਕ ਹੋਟਲ ਵਿੱਚ ਰੱਖਿਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੰਗਣੀ ਵਿੱਚ ਦੋਵਾਂ ਪਰਿਵਾਰਾਂ ਦੇ 50 ਲੋਕ ਸ਼ਾਮਲ ਹੋਏ ਸਨ। ਇਸ ਮੰਗਣੀ 'ਚ ਦੋਵਾਂ ਪਰਿਵਾਰਾਂ ਦੇ ਕਰੀਬੀ ਲੋਕ ਹੀ ਸ਼ਾਮਲ ਹੋਏ ਸਨ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਹਰਿਆਣਾ ਦੇ ਜਵਾਈ ਬਣਨਗੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੇ ਵੱਡੇ ਪੁੱਤਰ, 2 ਦਿਨ ਪਹਿਲਾਂ ਹੋਈ ਮੰਗਣੀ
8. ਕੁੱਲ੍ਹੜ ਪੀਜ਼ਾ ਜੋੜੇ ਨੂੰ ਮਿਲਣਗੇ ਸਕਿਊਰਟੀ ਗਾਰਡ, ਹਾਈਕੋਰਟ ਨੇ ਦਿੱਤੇ ਹੁਕਮ
ਜਲੰਧਰ (ਬਿਊਰੋ) - ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਨੂੰ ਸਕਿਊਰਟੀ ਮਿਲ ਗਈ ਹੈ। ਦਰਅਸਲ, ਪੰਜਾਬ- ਹਰਿਆਣਾ ਹਾਈਕੋਰਟ ਨੇ ਕੁੱਲ੍ਹੜ ਪੀਜ਼ਾ ਕਪਲ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੁਲਸ ਨੂੰ ਅਰੋੜਾ ਪਰਿਵਾਰ ਦੀ ਸੁਰੱਖਿਆ ਦੇ ਹੁਕਮ ਵੀ ਦਿੱਤੇ ਹਨ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਕੁੱਲ੍ਹੜ ਪੀਜ਼ਾ ਜੋੜੇ ਨੂੰ ਮਿਲਣਗੇ ਸਕਿਊਰਟੀ ਗਾਰਡ, ਹਾਈਕੋਰਟ ਨੇ ਦਿੱਤੇ ਹੁਕਮ
9. ਸਲਮਾਨ ਖ਼ਾਨ ਨੇ ਦੁਬਈ ਤੋਂ ਮੰਗਵਾਈ ਬੁਲੇਟ ਪਰੂਫ ਕਾਰ
ਮੁੰਬਈ- ਬਾਬਾ ਸਿੱਦੀਕੀ ਦੀ ਮੌਤ ਤੋਂ ਬਾਅਦ ਸਲਮਾਨ ਖ਼ਾਨ ਦੀ ਸੁਰੱਖਿਆ ਕਾਫੀ ਵਧਾ ਦਿੱਤੀ ਗਈ ਹੈ। ਹਾਲ ਹੀ 'ਚ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਸੁੱਖਾ ਉਰਫ ਸੁਖਬੀਰ ਬਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਸੁੱਖਾ ਉਨ੍ਹਾਂ ਦੋਸ਼ੀਆਂ 'ਚ ਸ਼ਾਮਲ ਹੈ ਜੋ ਸਲਮਾਨ ਖ਼ਾਨ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਕਥਿਤ ਮੈਂਬਰ ਵੱਲੋਂ ਸਲਮਾਨ ਖ਼ਾਨ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਸਲਮਾਨ ਖ਼ਾਨ ਨੇ ਦੁਬਈ ਤੋਂ ਮੰਗਵਾਈ ਬੁਲੇਟ ਪਰੂਫ ਕਾਰ
10. ਤੁਸੀਂ ਵੀ ਕਰਦੇ ਓ ਸੋਸ਼ਲ਼ ਮੀਡੀਆ ਦਾ ਇਸਤੇਮਾਲ ਤਾਂ ਸਾਵਧਾਨ! X ਨੇ ਬਦਲੇ ਨਿਯਮ
ਨਵੀਂ ਦਿੱਲੀ - ਐਲੋਨ ਮਸਕ ਦੁਆਰਾ ਚਲਾਏ ਜਾ ਰਹੇ ਸੋਸ਼ਲ ਮੀਡੀਆ ਪਲੇਟਫਾਰਮ X, ਜੋ ਪਹਿਲਾਂ ਟਵਿੱਟਰ ਵਜੋਂ ਜਾਣਿਆ ਜਾਂਦਾ ਸੀ, ਨੇ ਹਾਲ ਹੀ ਵਿੱਚ ਆਪਣੀ ਗੋਪਨੀਯਤਾ ਨੀਤੀ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਹਨ। ਇਹ ਬਦਲਾਅ ਸਿਰਫ਼ ਤਕਨੀਕੀ ਪਹਿਲੂਆਂ ਤੱਕ ਹੀ ਸੀਮਤ ਨਹੀਂ ਹਨ, ਸਗੋਂ ਆਮ ਯੂਜ਼ਰ ਦੀ ਜਾਣਕਾਰੀ ਅਤੇ ਨਿੱਜਤਾ 'ਤੇ ਸਿੱਧਾ ਅਸਰ ਪਵੇਗਾ। ਇਸ ਲੇਖ ਵਿਚ ਅਸੀਂ ਇਸ ਤਬਦੀਲੀ ਦੇ ਸਾਰੇ ਮਹੱਤਵਪੂਰਨ ਪਹਿਲੂਆਂ ਦਾ ਵਿਸਥਾਰ ਨਾਲ ਵਿਸ਼ਲੇਸ਼ਣ ਕਰਾਂਗੇ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਤੁਸੀਂ ਵੀ ਕਰਦੇ ਓ ਸੋਸ਼ਲ਼ ਮੀਡੀਆ ਦਾ ਇਸਤੇਮਾਲ ਤਾਂ ਸਾਵਧਾਨ! X ਨੇ ਬਦਲੇ ਨਿਯਮ
ਕਿਸਾਨਾਂ ਨਾਲ CM ਭਗਵੰਤ ਮਾਨ ਦੀ ਮੀਟਿੰਗ ਤੋਂ ਬਾਅਦ ਹੋ ਗਏ ਵੱਡੇ ਐਲਾਨ
NEXT STORY