ਜਲੰਧਰ - ਅੱਜ ਪੰਜਾਬ ਵਿਚ ਜਿੱਥੇ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉੱਥੇ ਦੂਜੇ ਪਾਸੇ ਸ਼ਨੀਵਾਰ ਨੂੰ ਭਾਰਤੀ ਏਅਰਲਾਈਨਜ਼ ਦੇ 30 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਕੈਨੇਡਾ ਵਿਖੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 43ਵੀਂ 93 ਮੈਂਬਰੀ ਵਿਧਾਨ ਸਭਾ ਚੋਣਾਂ ਲਈ ਬੀਤੇ ਦਿਨ ਵੋਟਿੰਗ ਹੋਈ ਸੀ ਜਿਸ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਵਪਾਰ ਅਤੇ ਖੇਡਾਂ ਨਾਲ ਸਬੰਧਤ ਅੱਜ ਦੀਆਂ 10 ਮੁੱਖ ਖਬਰਾਂ ਹੇਠਾਂ ਦਰਜ ਹਨ :
1. ਪੰਜਾਬ 'ਚ ਜ਼ਿਮਨੀ ਚੋਣਾਂ ਲਈ AAP ਵਲੋਂ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਮੁਤਾਬਕ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦੋਂ ਕਿ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚੱਬੇਵਾਲ ਤੋਂ ਇਸ਼ਾਨ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ ਅਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਜ਼ਿਮਨੀ ਚੋਣਾਂ ਲਈ AAP ਵਲੋਂ ਉਮੀਦਵਾਰਾਂ ਦਾ ਐਲਾਨ (ਵੀਡੀਓ)
2. ਦਲਬੀਰ ਗੋਲਡੀ ਦੀ ਕੱਟੀ ਗਈ ਟਿਕਟ! ਜਾਣੋ AAP ਉਮੀਦਵਾਰਾਂ ਦਾ ਸਿਆਸੀ ਪਿਛੋਕੜ
ਚੰਡੀਗੜ੍ਹ : ਪੰਜਾਬ 'ਚ ਜ਼ਿਮਨੀ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਅੱਜ ਆਮ ਆਦਮੀ ਪਾਰਟੀ ਵਲੋਂ 4 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਭ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਗੁਰਦੀਪ ਸਿੰਘ ਰੰਧਾਵਾ ਨੂੰ ਟਿਕਟ ਮਿਲੀ ਹੈ। ਗੁਰਦੀਪ ਸਿੰਘ ਰੰਧਾਵਾ ਇਸ ਵੇਲੇ ਡੇਰਾ ਬਾਬਾ ਨਾਨਕ ਦੇ ਹਲਕਾ ਇੰਚਾਰਜ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਦਲਬੀਰ ਗੋਲਡੀ ਦੀ ਕੱਟੀ ਗਈ ਟਿਕਟ! ਜਾਣੋ AAP ਉਮੀਦਵਾਰਾਂ ਦਾ ਸਿਆਸੀ ਪਿਛੋਕੜ (ਵੀਡੀਓ)
3. ਆਦਮਪੁਰ ਏਅਰਪੋਰਟ 'ਤੇ ਫਲਾਈਟ 'ਚ ਬੰਬ ਹੋਣ ਦੀ ਖ਼ਬਰ
ਜਲੰਧਰ (ਸਲਵਾਨ)- ਜਲੰਧਰ ਵਿਖੇ ਆਦਮਪੁਰ ਏਅਰਪੋਰਟ 'ਤੇ ਸਟਾਰ ਏਅਰਲਾਈਂਸ ਦੀ ਫਲਾਈਟ ਨੰਬਰ ਐੱਸ-5 (234) ਵਿਚ ਬੰਬ ਹੋਣ ਦੀ ਸੂਚਨਾ ਨਾਲ ਭਾਜੜਾਂ ਮਚ ਗਈਆਂ। ਮਿਲੀ ਜਾਣਕਾਰੀ ਮੁਤਾਬਕ ਸਟਾਰ ਏਅਰਲਾਈਂਸ ਦੀਆਂ ਕੁੱਲ੍ਹ ਚਾਰ ਫਲਾਈਟਾਂ ਵਿਚ ਬੰਬ ਹੋਣ ਦੀ ਸੂਚਨਾ ਮਿਲੀ ਸੀ, ਜਿਸ ਵਿਚ ਇਕ ਆਦਮਪੁਰ ਹਿੰਡਨ ਦੀ ਫਲਾਈਟ ਵੀ ਸ਼ਾਮਲ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਆਦਮਪੁਰ ਏਅਰਪੋਰਟ 'ਤੇ ਫਲਾਈਟ 'ਚ ਬੰਬ ਹੋਣ ਦੀ ਖ਼ਬਰ
4. ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਪਟਿਆਲਾ (ਕੰਵਲ)- ਕਰਵਾਚੌਥ ਦੇ ਮੌਕੇ ਪਟਿਆਲਾ 'ਚ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨਸ਼ੇ 'ਚ ਧੁੱਤ ਟਰੈਕਟਰ ਚਾਲਕ ਨੇ ਮਹਿੰਦੀ ਲਗਵਾ ਰਹੀ ਔਰਤ 'ਤੇ ਹੀ ਟਰੈਕਟਰ ਚੜ੍ਹਾ ਦਿੱਤਾ। ਇਸ ਦੌਰਾਨ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਦੱਸ ਦੇਈਏ ਘਟਨਾ ਦੌਰਾਨ ਔਰਤ ਦਾ ਪਤੀ ਵੀ ਮੌਕੇ 'ਤੇ ਮੌਜੂਦ ਸੀ ਅਤੇ ਉਸ ਵੱਲੋਂ ਟਰੈਕਟਰ ਚਾਲਕ ਦੀ ਕੁੱਟਮਾਰ ਵੀ ਕੀਤੀ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
5. ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ
ਨੈਸ਼ਨਲ ਡੈਸਕ : ਅਕਤੂਬਰ ਮਹੀਨੇ ਦਾ ਅੱਧੇ ਤੋਂ ਜ਼ਿਆਦਾ ਬੀਤ ਚੁੱਕਾ ਹੈ। ਨਵੰਬਰ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। ਨਵੰਬਰ ਦਾ ਮਹੀਨਾ ਸ਼ੁਰੂ ਹੁੰਦੇ ਹੀ ਪੰਜਾਬ ਅਤੇ ਦੇਸ਼ ਦੇ ਬਾਰੀ ਰਾਜਾਂ ਵਿਚ ਛੁੱਟੀਆਂ ਦਾ ਸੀਜ਼ਨ ਸ਼ੁਰੂ ਹੋ ਜਾਵੇਗਾ। ਇਹਨਾਂ ਛੁੱਟੀਆਂ ਦਾ ਸਭ ਤੋਂ ਜ਼ਿਆਦਾ ਫ਼ਾਇਦਾ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਹੋਣ ਵਾਲਾ ਹੈ, ਕਿਉਂਕਿ ਦਫ਼ਤਰਾਂ ਅਤੇ ਹੋਰ ਅਦਾਰਿਆਂ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਛੁੱਟੀਆਂ ਸਿਰਫ਼ ਖ਼ਾਸ ਹੀ ਹੁੰਦੀਆਂ ਹਨ। ਨਵੰਬਰ ਮਹੀਨੇ ਵਿੱਚ ਕਿਹੜੀਆਂ ਛੁੱਟੀਆਂ ਹੋਣ ਵਾਲੀਆਂ ਹਨ, ਦੇ ਬਾਰੇ ਆਓ ਜਾਣਦੇ ਹਾਂ...
ਹੋਰ ਜਾਣਕਾਰੀ ਲਈ ਕਲਿਕ ਕਰੋ।- ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ
6. ਵੱਡੀ ਖ਼ਬਰ : 32 ਉਡਾਣਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਹਾਈ ਅਲਰਟ 'ਤੇ ਏਜੰਸੀਆਂ
ਨੈਸ਼ਨਲ ਡੈਸਕ- ਜਹਾਜ਼ਾਂ ਦੀਆਂ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਭਾਰਤੀ ਏਅਰਲਾਈਨਜ਼ ਦੇ 30 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਨ੍ਹਾਂ ਲਗਾਤਾਰ ਧਮਕੀਆਂ ਨੇ ਸੁਰੱਖਿਆ ਏਜੰਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹਵਾਈ ਅੱਡੇ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹਨ। ਪਿਛਲੇ ਸੱਤ ਦਿਨਾਂ ਵਿੱਚ 70 ਤੋਂ ਵੱਧ ਜਹਾਜ਼ਾਂ ਨੂੰ ਬੰਬ ਦੀ ਧਮਕੀ ਮਿਲ ਚੁੱਕੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਵੱਡੀ ਖ਼ਬਰ : 32 ਉਡਾਣਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਹਾਈ ਅਲਰਟ 'ਤੇ ਏਜੰਸੀਆਂ
7. ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 99 ਉਮੀਦਵਾਰਾਂ ਦੀ ਪਹਿਲੀ ਸੂਚੀ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਤਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 99 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਪਾਰਟੀ ਨੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਨਾਗਪੁਰ ਦੱਖਣ-ਪੱਛਮ ਤੋਂ ਅਤੇ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੂੰ ਕਾਮਠੀ ਤੋਂ ਉਮੀਦਵਾਰ ਬਣਾਇਆ ਹੈ। ਭਾਜਪਾ ਵੱਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਇਸ ਸੂਚੀ ਨੂੰ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ 16 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਅੰਤਿਮ ਰੂਪ ਦਿੱਤਾ ਗਿਆ। ਮਹਾਰਾਸ਼ਟਰ ਦੀ 288 ਮੈਂਬਰੀ ਵਿਧਾਨ ਸਭਾ ਲਈ 20 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 99 ਉਮੀਦਵਾਰਾਂ ਦੀ ਪਹਿਲੀ ਸੂਚੀ
8. ਬ੍ਰਿਟਿਸ਼ ਕੋਲੰਬੀਆ ਚੋਣਾਂ 'ਚ 10 ਪੰਜਾਬੀਆਂ ਦੀ ਜਿੱਤ, 1 ਚੱਲ ਰਿਹੈ ਅੱਗੇ
ਟੋਰਾਂਟੋ- ਕੈਨੇਡਾ ਵਿਖੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 43ਵੀਂ 93 ਮੈਂਬਰੀ ਵਿਧਾਨ ਸਭਾ ਚੋਣਾਂ ਲਈ ਬੀਤੇ ਦਿਨ ਵੋਟਿੰਗ ਹੋਈ। ਅੱਜ ਇਸ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਨਤੀਜਿਆਂ ਮੁਤਾਬਕ ਰਾਜਨੀਤਿਕ ਸਫਲਤਾ ਦੇ ਇੱਕ ਸ਼ਾਨਦਾਰ ਪ੍ਰਦਰਸ਼ਨ ਵਿੱਚ ਪੰਜਾਬੀ ਮੂਲ ਦੇ 10 ਉਮੀਦਵਾਰ ਜਿੱਤੇ ਹਨ ਅਤੇ ਇੱਕ ਹਾਲੀਆ ਬ੍ਰਿਟਿਸ਼ ਕੋਲੰਬੀਆ (BC) ਸੂਬਾਈ ਚੋਣਾਂ ਵਿੱਚ ਅੱਗੇ ਚੱਲ ਰਿਹਾ ਹੈ, ਜਿਸ ਨਾਲ ਕੈਨੇਡੀਅਨ ਰਾਜਨੀਤੀ ਵਿੱਚ ਭਾਈਚਾਰੇ ਦਾ ਪ੍ਰਭਾਵ ਹੋਰ ਮਜ਼ਬੂਤ ਹੋਇਆ ਹੈ। ਇਹ ਜਿੱਤਾਂ ਅਜਿਹੇ ਸਮੇਂ ਵਿੱਚ ਹੋਈਆਂ ਹਨ ਜਦੋਂ ਇੰਡੋ-ਕੈਨੇਡੀਅਨ ਆਬਾਦੀ, ਖਾਸ ਕਰਕੇ ਪੰਜਾਬੀ ਭਾਈਚਾਰਾ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਆਕਾਰ ਅਤੇ ਪ੍ਰਮੁੱਖਤਾ ਵਿੱਚ ਲਗਾਤਾਰ ਵਧ ਰਿਹਾ ਹੈ। ਨਿਊ ਡੈਮੋਕ੍ਰੈਟਿਕ ਪਾਰਟ (ਐਨ.ਡੀ.ਪੀ) ਅਤੇ ਕੰਜ਼ਰਵੇਟਿਵ ਨੇ ਕ੍ਰਮਵਾਰ 46-45 ਸੀਟਾਂ ਜਿੱਤੀਆਂ ਹਨ, ਜਦੋਂ ਕਿ ਗ੍ਰੀਨ ਪਾਰਟੀ ਬੀਸੀ ਹਾਊਸ ਦੀਆਂ 93 ਸੀਟਾਂ ਵਿੱਚੋਂ ਦੋ ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਬ੍ਰਿਟਿਸ਼ ਕੋਲੰਬੀਆ ਚੋਣਾਂ 'ਚ 10 ਪੰਜਾਬੀਆਂ ਦੀ ਜਿੱਤ, 1 ਚੱਲ ਰਿਹੈ ਅੱਗੇ
9. EPFO ਖਾਤੇ 'ਚੋਂ ਕਢਵਾਉਣ ਜਾ ਰਹੇ ਹੋ ਪੈਸੇ, ਤਾਂ ਜਾਣ ਲਓ ਇਨ੍ਹਾਂ ਨਵੇਂ ਨਿਯਮਾਂ ਬਾਰੇ
ਨਵੀਂ ਦਿੱਲੀ - ਨੌਕਰੀ ਕਰਨ ਵਾਲੇ ਮੁਲਾਜ਼ਮਾਂ ਦੀ EPFO ਖ਼ਾਤੇ ਵਿੱਚ ਹਰ ਮਹੀਨੇ ਤਨਖਾਹ ਦੀ ਇੱਕ ਨਿਸ਼ਚਿਤ ਰਕਮ ਜਮ੍ਹਾਂ ਹੁੰਦੀ ਹੈ। ਮੂਲ ਤਨਖਾਹ ਦਾ 12 ਪ੍ਰਤੀਸ਼ਤ ਹਰ ਮਹੀਨੇ EPF ਖਾਤੇ ਵਿੱਚ ਜਮ੍ਹਾ ਹੁੰਦਾ ਹੈ। ਪੀਐਫ ਫੰਡ ਵਿੱਚ ਜਮ੍ਹਾਂ ਕੀਤੀ ਗਈ ਰਕਮ 'ਤੇ ਵਿਆਜ ਮਿਲਦਾ ਹੈ ਅਤੇ ਜਮ੍ਹਾ ਕੀਤੀ ਗਈ ਰਕਮ ਰਿਟਾਇਰਮੈਂਟ ਤੋਂ ਬਾਅਦ ਕਢਵਾਈ ਜਾ ਸਕਦੀ ਹੈ। ਹਾਲਾਂਕਿ ਕਿਸੇ ਵੀ ਵਿੱਤੀ ਸੰਕਟ ਦੀ ਸਥਿਤੀ ਵਿੱਚ ਕਰਮਚਾਰੀਆਂ ਨੂੰ ਆਪਣੇ ਜਮ੍ਹਾ ਪੈਸੇ ਲਈ ਆਸਾਨ ਪਹੁੰਚ ਪ੍ਰਦਾਨ ਕਰਨ ਲਈ, EPFO ਨੇ PF ਨਿਕਾਸੀ ਨਿਯਮਾਂ ਵਿੱਚ ਸੋਧ ਕੀਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- EPFO ਖਾਤੇ 'ਚੋਂ ਕਢਵਾਉਣ ਜਾ ਰਹੇ ਹੋ ਪੈਸੇ, ਤਾਂ ਜਾਣ ਲਓ ਇਨ੍ਹਾਂ ਨਵੇਂ ਨਿਯਮਾਂ ਬਾਰੇ
10. ਫਲਾਇੰਗ ਪਰੀ ਸੀਮਾ ਨੇ ਰਚਿਆ ਇਤਿਹਾਸ, ਏਸ਼ੀਆ ਪੱਧਰ 'ਤੇ 10000 ਮੀਟਰ ਦੌੜ 'ਚ ਜਿੱਤਿਆ ਸੋਨਾ
ਚੰਬਾ (ਰਣਵੀਰ) : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੀ ਫਲਾਇੰਗ ਪਰੀ ਅਤੇ ਗੋਲਡਨ ਗਰਲ ਵਜੋਂ ਜਾਣੀ ਜਾਂਦੀ ਸੀਮਾ ਨੇ ਹਾਂਗਕਾਂਗ 'ਚ ਹੋਈ ਏਸ਼ੀਆ ਪੱਧਰੀ 10000 ਮੀਟਰ ਦੌੜ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤਿਆ। ਇਸ ਪ੍ਰਾਪਤੀ ਨਾਲ ਸੀਮਾ ਨੇ ਨਾ ਸਿਰਫ ਆਪਣੀ ਮਿਹਨਤ ਅਤੇ ਲਗਨ ਦਾ ਸਬੂਤ ਦਿੱਤਾ ਹੈ ਸਗੋਂ ਪੂਰੇ ਭਾਰਤ ਦਾ ਨਾਂ ਵੀ ਉੱਚਾ ਕੀਤਾ ਹੈ। ਚੰਬਾ ਦੀ ਪਰੀ ਦਾ ਇਹ ਇਤਿਹਾਸਕ ਪ੍ਰਦਰਸ਼ਨ ਭਾਰਤ ਦੇ ਖੇਡ ਜਗਤ ਲਈ ਇੱਕ ਅਹਿਮ ਪ੍ਰਾਪਤੀ ਹੈ। ਸੀਮਾ ਨੇ ਪੂਰੇ ਆਤਮ ਵਿਸ਼ਵਾਸ ਨਾਲ ਆਪਣੀ ਦੌੜ ਪੂਰੀ ਕੀਤੀ ਅਤੇ ਆਪਣੇ ਮੁਕਾਬਲੇਬਾਜ਼ਾਂ ਨੂੰ ਪਿੱਛੇ ਛੱਡਦੇ ਹੋਏ ਸੋਨ ਤਮਗਾ ਜਿੱਤਿਆ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਫਲਾਇੰਗ ਪਰੀ ਸੀਮਾ ਨੇ ਰਚਿਆ ਇਤਿਹਾਸ, ਏਸ਼ੀਆ ਪੱਧਰ 'ਤੇ 10000 ਮੀਟਰ ਦੌੜ 'ਚ ਜਿੱਤਿਆ ਸੋਨਾ
ਪੰਚਾਇਤੀ ਚੋਣਾਂ ਦੇ ਨਤੀਜਿਆਂ ਨੇ 2027 ਦੀ ਜਿੱਤ ਲਈ ਰਾਹ ਪੱਧਰਾ ਕੀਤੈ : ਧਾਲੀਵਾਲ
NEXT STORY