Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:32:16 PM

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

  • rbi will continue efforts to control excessive fluctuations in rupee

    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ...

  • parvinder jhota  dig  accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ...

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮੁੱਖ ਮੰਤਰੀ ਨੇ ਫ਼ਸਲਾਂ 'ਤੇ ਪੇਸਟੀਸਾਈਡ ਬੈਨ ’ਤੇ ਪ੍ਰਗਟਾਈ ਚਿੰਤਾ, ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ,

PUNJAB News Punjabi(ਪੰਜਾਬ)

ਮੁੱਖ ਮੰਤਰੀ ਨੇ ਫ਼ਸਲਾਂ 'ਤੇ ਪੇਸਟੀਸਾਈਡ ਬੈਨ ’ਤੇ ਪ੍ਰਗਟਾਈ ਚਿੰਤਾ, ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ,

  • Edited By Sunaina,
  • Updated: 23 Oct, 2024 07:00 PM
Jalandhar
top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਅੱਜ ਪੰਜਾਬ ’ਚ ਜਿੱਥੇ ਬਰਾਮਦਗੀ ਨੂੰ ਲੈ ਕੇ ਐੱਮ. ਐੱਸ. ਐੱਮ. ਈ 'ਤੇ ਨੀਤੀ ਆਯੋਗ ਦੀ ਵਰਕਸ਼ਾਪ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਹਰ ਲਹਿਰ 'ਚ ਮੋਹਰੀ ਰਿਹਾ ਹੈ  ਉੱਥੇ ਹੀ ਦੂਜੇ ਪਾਸੇ ਕਾਂਗਰਸ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਅਮਰੀਕਾ ’ਚ ਮੈਕਡੋਨਲਡ ਦਾ ਬਰਗਰ ਖਾਣ ਨਾਲ ਉੱਥੇ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਆਓ ਝਾਤੀ ਮਾਰੀਏ ਅੱਜ ਦੀਆਂ ਟੌਪ-10 ਖਬਰਾਂ ’ਤੇ :

1. ਪੰਜਾਬ ਨੂੰ ਲੈ ਕੇ CM ਮਾਨ ਨੇ ਆਖੀਆਂ ਅਹਿਮ ਗੱਲਾਂ, ਕਾਰੋਬਾਰੀਆਂ ਨੂੰ ਕੀਤੀ ਅਪੀਲ
ਚੰਡੀਗੜ੍ਹ : ਬਰਾਮਦਗੀ ਨੂੰ ਲੈ ਕੇ ਐੱਮ. ਐੱਸ. ਐੱਮ. ਈ 'ਤੇ ਨੀਤੀ ਆਯੋਗ ਦੀ ਵਰਕਸ਼ਾਪ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਹਰ ਲਹਿਰ 'ਚ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਮ. ਐੱਸ. ਐੱਮ. ਈ. ਦੀਆਂ ਸਭ ਤੋਂ ਵੱਧ ਰਜਿਸਟ੍ਰੇਸ਼ਨਾਂ ਪੰਜਾਬ 'ਚ ਹੋਈਆਂ ਹਨ। ਐੱਮ. ਐੱਸ. ਐੱਮ. ਈ. ਸਾਡੀ ਨੀਂਹ ਹੈ। ਉਨ੍ਹਾਂ ਨੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਹੈ ਉਹ ਪੰਜਾਬ 'ਚ ਆਪਣੀ ਇੰਡਸਟਰੀ ਲੈ ਕੇ ਆਉਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਬਹੁਤ ਸਾਰੀਆਂ ਫ਼ਸਲਾਂ 'ਤੇ ਪੇਸਟੀਸਾਈਡ ਬੈਨ ਕੀਤਾ ਗਿਆ ਹੈ ਕਿਉਂਕਿ ਸਾਨੂੰ ਐਕਸਪੋਰਟ ਕਰਨ 'ਚ ਦਿੱਕਤ ਆਉਂਦੀ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਜਾਬ ਨੂੰ ਲੈ ਕੇ CM ਮਾਨ ਨੇ ਆਖੀਆਂ ਅਹਿਮ ਗੱਲਾਂ, ਕਾਰੋਬਾਰੀਆਂ ਨੂੰ ਕੀਤੀ ਅਪੀਲ (ਵੀਡੀਓ)

2. ਰਾਜਾ ਵੜਿੰਗ ਨੇ ਕੈਪਟਨ-ਬਾਦਲ ਦਾ ਹਵਾਲਾ ਦਿੰਦਿਆਂ ਸੁਖਬੀਰ ਨੂੰ ਦਿੱਤੀ ਸਲਾਹ
ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ): ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਵਿਚੋਂ ਗਿੱਦੜਬਾਹਾ ਹਲਕੇ ਨੂੰ ਸਭ ਤੋਂ ਹੌਟ ਸੀਟ ਮੰਨਿਆ ਜਾ ਰਿਹਾ ਹੈ। ਇੱਥੋਂ ਆਮ ਆਦਮੀ ਪਾਰਟੀ ਵੱਲੋਂ ਡਿੰਪੀ ਢਿੱਲੋਂ, ਕਾਂਗਰਸ ਵੱਲੋਂ ਅੰਮ੍ਰਿਤਾ ਵੜਿੰਗ ਅਤੇ ਭਾਜਪਾ ਵੱਲੋਂ ਮਨਪ੍ਰੀਤ ਬਾਦਲ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਥੇ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਇੱਥੋਂ ਸੁਖਬੀਰ ਬਾਦਲ ਨੂੰ ਆਪ ਚੋਣ ਲੜਣ ਦੀ ਸਲਾਹ ਦਿੱਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-  ਰਾਜਾ ਵੜਿੰਗ ਨੇ ਕੈਪਟਨ-ਬਾਦਲ ਦਾ ਹਵਾਲਾ ਦਿੰਦਿਆਂ ਸੁਖਬੀਰ ਨੂੰ ਦਿੱਤੀ ਸਲਾਹ

3. ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਐਮਰਜੈਂਸੀ ਮੀਟਿੰਗ
ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਐਰਮਜੈਂਸੀ ਮੀਟਿੰਗ ਸੱਦ ਲਈ ਗਈ ਹੈ। ਇਹ ਮੀਟਿੰਗ ਭਲਕੇ 12 ਵਜੇ ਪਾਰਟੀ ਦੇ ਹੈੱਡ ਆਫ਼ਿਸ ਵਿਚ ਹੋਵੇਗੀ। ਮੀਟਿੰਗ ਵਿਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਣਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਐਮਰਜੈਂਸੀ ਮੀਟਿੰਗ

4. ਲੁਧਿਆਣਾ ਪਹੁੰਚੇ DGP ਗੌਰਵ ਯਾਦਵ, ਆਖ਼ੀਆਂ ਇਹ ਗੱਲਾਂ
ਲੁਧਿਆਣਾ (ਗਣੇਸ਼): ਪੰਜਾਬ ਦੇ DGP ਗੌਰਵ ਯਾਦਵ ਅੱਜ ਲੁਧਿਆਣਾ ਪਹੁੰਚੇ। ਉਨ੍ਹਾਂ ਵੱਲੋਂ ਲੁਧਿਆਣਾ ਪੁਲਸ ਨੂੰ 14 PCR ਗੱਡੀਆਂ ਦਿੱਤੀਆਂ ਗਈਆਂ। DGP ਵੱਲੋਂ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਇਨ੍ਹਾਂ ਵਾਹਨਾਂ ਨੂੰ ਹਰੀ ਝੰਡੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੁਧਿਆਣਾ ਦੇ ਕਾਰੋਬਾਰੀਆਂ ਨਾਲ ਵੀ ਮੀਟਿੰਗ ਕੀਤੀ, ਜਿਸ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਚਰਚਾ ਕੀਤੀ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਲੁਧਿਆਣਾ ਪਹੁੰਚੇ DGP ਗੌਰਵ ਯਾਦਵ, ਆਖ਼ੀਆਂ ਇਹ ਗੱਲਾਂ

5. ਪੰਜਾਬ ਦੇ ਉਦਯੋਗਾਂ ਲਈ ਗੁਆਂਢੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ : ਮੁੱਖ ਮੰਤਰੀ
ਚੰਡੀਗੜ੍ਹ : ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ ਰਾਜਾਂ ਦੇ ਬਰਾਬਰ ਰਿਆਇਤਾਂ ਦਿੱਤੀਆਂ ਜਾਣ। ਐੱਮ.ਐੱਸ.ਐੱਮ.ਈਜ਼. ਬਰਾਮਦਾਂ ’ਤੇ ਆਧਾਰਤ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਉਦਯੋਗਾਂ ਨੂੰ ਪੰਜਾਬ ਦੇ ਵਿਕਾਸ ਦੇ ਧੁਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੂੰ ਵੀ ਪਹਾੜੀ ਰਾਜਾਂ ਦੇ ਬਰਾਬਰ ਸਬਸਿਡੀਆਂ ਅਤੇ ਰਿਆਇਤਾਂ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਕਰਕੇ ਪਹਾੜੀ ਰਾਜਾਂ ਦੀ ਤਰਜ਼ ’ਤੇ ਕਾਰੋਬਾਰੀ ਸੌਖ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਮਦਦ ਮਿਲੇਗੀ ਕਿਉਂਕਿ ਪਹਾੜੀ ਖੇਤਰਾਂ ਨੂੰ ਰਿਆਇਤਾਂ ਮਿਲਣ ਕਾਰਨ ਸੂਬਾ ਉਦਯੋਗਿਕ ਵਿਕਾਸ ਵਿਚ ਪਛੜ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਦੇ ਉਦਯੋਗਾਂ ਲਈ ਗੁਆਂਢੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ : ਮੁੱਖ ਮੰਤਰੀ

6. ਵੱਡੀ ਖ਼ਬਰ : ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ
ਨੈਸ਼ਨਲ ਡੈਸਕ : ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੇਂਸ ਬਿਸ਼ਨੋਈ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬਿਸ਼ਨੋਈ ਦੀ ਤਸਵੀਰ ਨਾਲ ਧਮਕੀ ਭਰੇ ਪੋਸਟ 'ਚ ਰਾਹੁਲ ਗਾਂਧੀ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ NSUI ਉੱਤਰ ਪ੍ਰਦੇਸ਼ ਪੂਰਬੀ ਦੇ ਪ੍ਰਧਾਨ ਰਿਸ਼ਭ ਪਾਂਡੇ ਨੇ ਵਾਰਾਣਸੀ ਦੇ ਸਿਗਰਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਧਮਕੀ ਦੇਣ ਵਾਲੇ ਵਿਅਕਤੀ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਵੱਡੀ ਖ਼ਬਰ : ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

7. ਦੀਵਾਲੀ 'ਤੇ ਨਿਵੇਸ਼ ਦਾ ਸ਼ਾਨਦਾਰ ਮੌਕਾ, ਹਰ ਮਹੀਨੇ ਮਿਲੇਗੀ ਗਾਰੰਟੀਸ਼ੁਦਾ ਆਮਦਨ
ਨਵੀਂ ਦਿੱਲੀ- ਪੋਸਟ ਆਫਿਸ ਵਿਚ ਹਰ ਉਮਰ ਅਤੇ ਵਰਗ ਲਈ ਬਹੁਤ ਸਾਰੀਆਂ ਸਰਕਾਰੀ ਬੱਚਤ ਸਕੀਮਾਂ ਹਨ, ਜੋ ਨਾ ਸਿਰਫ਼ ਵਧੀਆ ਰਿਟਰਨ ਦਿੰਦੀਆਂ ਹਨ ਸਗੋਂ ਨਿਵੇਸ਼ ਦੀ ਸੁਰੱਖਿਆ ਦੀ ਗਾਰੰਟੀ ਵੀ ਦਿੰਦੀਆਂ ਹਨ। ਇਨ੍ਹਾਂ ਵਿਸ਼ੇਸ਼ ਸਕੀਮਾਂ 'ਚੋਂ ਇਕ ਪੋਸਟ ਆਫਿਸ ਮਹੀਨੇਵਾਰ ਆਮਦਨ ਸਕੀਮ (POMIS) ਹੈ, ਜੋ ਹਰ ਮਹੀਨੇ ਨਿਯਮਤ ਆਮਦਨ ਦੀ ਸਹੂਲਤ ਦਿੰਦੀ ਹੈ। ਜੇਕਰ ਤੁਸੀਂ ਇਸ ਦੀਵਾਲੀ 'ਤੇ ਨਿਵੇਸ਼ ਸ਼ੁਰੂ ਕਰਨ ਬਾਰੇ ਸੋਚ ਰਹੇ ਹੋ, ਤਾਂ ਇਹ ਸਕੀਮ ਬਿਹਤਰ ਬਦਲ ਹੋ ਸਕਦੀ ਹੈ। ਦੀਵਾਲੀ ਮੌਕੇ ਪੋਸਟ ਆਫਿਸ ਮਹੀਨਾਵਾਰ ਆਮਦਨ ਸਕੀਮ ਇਕ ਵਧੀਆ ਨਿਵੇਸ਼ ਬਦਲ ਹੋ ਸਕਦੀ ਹੈ, ਜੋ ਸੁਰੱਖਿਅਤ ਅਤੇ ਗਾਰੰਟੀਸ਼ੁਦਾ ਰਿਟਰਨ ਦੇ ਨਾਲ ਹਰ ਮਹੀਨੇ ਤੁਹਾਡੀ ਆਮਦਨ ਨੂੰ ਯਕੀਨੀ ਬਣਾਉਂਦੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-  ਦੀਵਾਲੀ 'ਤੇ ਨਿਵੇਸ਼ ਦਾ ਸ਼ਾਨਦਾਰ ਮੌਕਾ, ਹਰ ਮਹੀਨੇ ਮਿਲੇਗੀ ਗਾਰੰਟੀਸ਼ੁਦਾ ਆਮਦਨ
 

8. ਵੱਡੀ ਖ਼ਬਰ: ਉਸਨਾ ਤੇ ਬ੍ਰਾਊਨ ਰਾਈਸ ਦੀ ਨਿਰਯਾਤ ਡਿਊਟੀ 'ਤੇ ਸਰਕਾਰ ਨੇ ਦਿੱਤੀ ਛੋਟ
ਨਵੀਂ ਦਿੱਲੀ : ਸਰਕਾਰ ਨੇ ਉਸਨਾ ਰਾਈਸ ਅਤੇ ਬ੍ਰਾਊਨ ਰਾਈਸ ਨੂੰ ਐਕਸਪੋਰਟ ਡਿਊਟੀ ਤੋਂ ਛੋਟ ਦੇ ਦਿੱਤੀ ਹੈ। ਵਿੱਤ ਮੰਤਰਾਲੇ ਵੱਲੋਂ ਮੰਗਲਵਾਰ ਦੇਰ ਰਾਤ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਉਸਨਾ ਚੌਲ, ਭੂਰੇ ਚੌਲ ਅਤੇ ਝੋਨੇ 'ਤੇ ਨਿਰਯਾਤ ਡਿਊਟੀ 10 ਫ਼ੀਸਦੀ ਤੋਂ ਘਟਾ ਕੇ "ਜ਼ੀਰੋ" ਕਰ ਦਿੱਤੀ ਗਈ ਹੈ। ਇਹ ਛੋਟ 22 ਅਕਤੂਬਰ ਤੋਂ ਲਾਗੂ ਹੋ ਗਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਵੱਡੀ ਖ਼ਬਰ: ਉਸਨਾ ਤੇ ਬ੍ਰਾਊਨ ਰਾਈਸ ਦੀ ਨਿਰਯਾਤ ਡਿਊਟੀ 'ਤੇ ਸਰਕਾਰ ਨੇ ਦਿੱਤੀ ਛੋਟ

9. India ਜੰਗ ਦਾ ਨਹੀਂ ਸਗੋਂ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦਾ ਹੈ:  PM Modi
ਕਜ਼ਾਨ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇੱਥੇ ਬ੍ਰਿਕਸ ਸੰਮੇਲਨ ਵਿਚ ਰੂਸ-ਯੂਕ੍ਰੇਨ ਵਿਵਾਦ ਨੂੰ ਸ਼ਾਂਤੀਪੂਰਨ ਗੱਲਬਾਤ ਰਾਹੀਂ ਸੁਲਝਾਉਣ ਦਾ ਸਪੱਸ਼ਟ ਸੱਦਾ ਦਿੱਤਾ ਅਤੇ ਕਿਹਾ ਕਿ ਭਾਰਤ ਯੁੱਧ ਦਾ ਨਹੀਂ ਸਗੋਂ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦਾ ਹੈ। ਮੋਦੀ ਨੇ ਆਪਣੇ ਸੰਬੋਧਨ 'ਚ ਜੰਗ, ਆਰਥਿਕ ਅਨਿਸ਼ਚਿਤਤਾ, ਜਲਵਾਯੂ ਪਰਿਵਰਤਨ ਅਤੇ ਅੱਤਵਾਦ ਵਰਗੀਆਂ ਚੁਣੌਤੀਆਂ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਬ੍ਰਿਕਸ ਦੁਨੀਆ ਨੂੰ ਸਹੀ ਰਸਤੇ 'ਤੇ ਲਿਜਾਣ 'ਚ ਸਕਾਰਾਤਮਕ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਕਿਹਾ, "ਅਸੀਂ ਯੁੱਧ ਦਾ ਸਮਰਥਨ ਨਹੀਂ ਕਰਦੇ, ਪਰ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦੇ ਹਾਂ।" ਅਤੇ ਜਿਸ ਤਰ੍ਹਾਂ ਅਸੀਂ ਮਿਲ ਕੇ ਕੋਵਿਡ ਵਰਗੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਦੇ ਯੋਗ ਹੋਏ ਹਾਂ, ਅਸੀਂ ਨਿਸ਼ਚਿਤ ਤੌਰ 'ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ, ਮਜ਼ਬੂਤ ​​ਅਤੇ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਨਵੇਂ ਮੌਕੇ ਪੈਦਾ ਕਰਨ ਦੇ ਯੋਗ ਹਾਂ।''
ਹੋਰ ਜਾਣਕਾਰੀ ਲਈ ਕਲਿਕ ਕਰੋ।- India ਜੰਗ ਦਾ ਨਹੀਂ ਸਗੋਂ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦਾ ਹੈ:  PM Modi

10. ਮੈਕਡੋਨਲਡ ਦਾ ਬਰਗਰ ਖਾਣ ਨਾਲ 49 ਲੋਕ ਹੋਏ ਬਿਮਾਰ
ਵਾਸ਼ਿੰਗਟਨ (ਏਜੰਸੀ/ਰਾਜ ਗੋਗਨਾ)- ਅਮਰੀਕਾ ਵਿਚ ਮਸ਼ਹੂਰ ਫੂਡ ਚੇਨ 'ਮੈਕਡੋਨਲਡਜ਼' ਦਾ ਬਰਗਰ ਖਾਣ ਨਾਲ ਈ.ਕੋਲੀ ਬੈਕਟੀਰੀਆ ਦੀ ਲਾਗ ਫੈਲ ਗਈ ਹੈ, ਜਿਸ ਕਾਰਨ 10 ਸੂਬਿਆਂ  ਵਿਚ ਘੱਟੋ-ਘੱਟ 49 ਲੋਕ ਬਿਮਾਰ ਹੋ ਗਏ ਹਨ ਅਤੇ ਉਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ। ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਸੰਘੀ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ 10 ਸੰਕਰਮਿਤ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-  ਮੈਕਡੋਨਲਡ ਦਾ ਬਰਗਰ ਖਾਣ ਨਾਲ 49 ਲੋਕ ਹੋਏ ਬਿਮਾਰ

 

  • Punjab
  • Country
  • Foreign
  • Entertainment
  • Business
  • Sports
  • Top 10 News

ਕਾਂਗਰਸ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਨਸ਼ੇ ਸਮੇਤ ਗ੍ਰਿਫ਼ਤਾਰ

NEXT STORY

Stories You May Like

  • bjp mla rajesh chaudhary receives death threat
    ਭਾਜਪਾ ਵਿਧਾਇਕ ਰਾਜੇਸ਼ ਚੌਧਰੀ ਨੂੰ ਪਾਕਿਸਤਾਨੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ
  • rahul gandhi  opposition leader  tea party
    ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ 'ਤੇ ਜ਼ੋਰ
  • india alliance  shivraj chouhan
    ਰਾਹੁਲ ਗਾਂਧੀ ਨੂੰ ‘ਇੰਡੀਆ’ ਗੱਠਜੋੜ ਨੇ ਕੀਤਾ ਖਾਰਿਜ : ਸ਼ਿਵਰਾਜ ਚੌਹਾਨ
  • rahul gandhi  priyanka gandhi  fir  delhi police
    ਰਾਹੁਲ ਤੇ ਪ੍ਰਿਯੰਕਾ ਗਾਂਧੀ ਖ਼ਿਲਾਫ਼ FIR, ਪੁਲਸ ਮੁਲਾਜ਼ਮਾਂ 'ਤੇ 'ਹਮਲੇ' ਦਾ ਲੱਗਾ ਦੋਸ਼
  • pakistan  ahmadiyya muslim  community
    ਪਾਕਿ 'ਚ ਅਹਿਮਦੀਆ ਭਾਈਚਾਰੇ 'ਤੇ ਹੋਏ ਹਮਲੇ, ਸੁਰੱਖਿਆ ਦੀ ਘਾਟ ਨੂੰ ਲੈ ਕੇ ਪ੍ਰਗਟਾਈ ਚਿੰਤਾ
  • rahul gandhi  india alliance  tea
    ਰਾਹੁਲ ਗਾਂਧੀ ਨੇ ਵਿਰੋਧੀ ਸੰਸਦ ਮੈਂਬਰਾਂ ਨੂੰ ਚਾਹ 'ਤੇ ਬੁਲਾਇਆ, ਗਿਆਨੇਸ਼ ਕੁਮਾਰ ਖ਼ਿਲਾਫ਼ ਤੈਅ ਹੋਵੇਗੀ ਨਵੀਂ ਰਣਨੀਤੀ
  • antilia threat case  bhc stays sachin vajhe  s bail
    ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
  • mallikarjun kharge and rahul gandhi paid tribute on gandhi jayanti
    ਮੱਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੇ ਗਾਂਧੀ ਜਯੰਤੀ 'ਤੇ ਦਿੱਤੀ ਸ਼ਰਧਾਂਜਲੀ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • father refuses to perform parvinder jhota s cremation
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰੇ ਸ਼ਹਿਰ 'ਚ ਤਣਾਅ ਵਾਲਾ...
    • parvinder jhota s son became emotional after his father s death
      ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ...
    • dig s major statement on the parvinder jhota murder case
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ...
    • murder of sikh youth parvinder singh  who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • fraud case
      ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
    • ban on carrying weapons during wedding ceremonies in ferozepur
      ਫਿਰੋਜ਼ਪੁਰ 'ਚ ਵਿਆਹ ਸਮਾਗਮਾਂ ਦੌਰਾਨ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • hotel room couple
      ਪੰਜਾਬ: ਵਿਆਹੀ ਹੋਈ ਪ੍ਰੇਮਿਕਾ ਨੂੰ ਹੋਟਲ ਦੇ ਕਮਰੇ 'ਚ ਲਿਜਾ ਕੇ ਕਤਲ ਕਰਨ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +