ਜਲੰਧਰ - ਪੰਜਾਬ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸਰਪੰਚ ਪਿੰਡਾਂ ਦਾ ਇਕੱਠ ਕਰ ਕੇ ਪਿੰਡ ਦੀ ਲੋੜ ਮੁਤਾਬਕ ਸੜਕਾਂ, ਸਕੂਲ, ਸੋਲਰ ਲਾਈਟਾਂ, ਲਾਇਬ੍ਰੇਰੀਆਂ ਆਦਿ ਦਾ ਮਤਾ ਪਾ ਲੈਣ, ਇਨ੍ਹਾਂ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਕਰਵਾਉਣਾ ਸਰਕਾਰ ਦਾ ਕੰਮ ਹੈ, ਉੱਥੇ ਦੂਜੇ ਪਾਸੇ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਮਾਲੇਗਾਓਂ ਵਿੱਚ ਇੱਕ ਦਿਲਚਸਪ ਅਤੇ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 12 ਬੇਰੁਜ਼ਗਾਰਾਂ ਦੇ ਬੈਂਕ ਖਾਤਿਆਂ ਵਿੱਚ ਅਚਾਨਕ 125 ਕਰੋੜ ਰੁਪਏ ਜਮ੍ਹਾਂ ਹੋ ਗਏ। ਇਸ ਦੌਰਾਨ ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਨੂੰ ਮੁੜ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟੌਪ-10 ਖਬਰਾਂ
1. ਸਹੁੰ ਚੁੱਕ ਸਮਾਗਮ ਮੌਕੇ CM ਮਾਨ ਨੇ ਸਰਪੰਚਾਂ ਲਈ ਕਰ 'ਤਾ ਵੱਡਾ ਐਲਾਨ
ਲੁਧਿਆਣਾ (ਵੈੱਬ ਡੈਸਕ): ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸਰਪੰਚ ਪਿੰਡਾਂ ਦਾ ਇਕੱਠ ਕਰ ਕੇ ਪਿੰਡ ਦੀ ਲੋੜ ਮੁਤਾਬਕ ਸੜਕਾਂ, ਸਕੂਲ, ਸੋਲਰ ਲਾਈਟਾਂ, ਲਾਇਬ੍ਰੇਰੀਆਂ ਆਦਿ ਦਾ ਮਤਾ ਪਾ ਲੈਣ, ਇਨ੍ਹਾਂ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਕਰਵਾਉਣਾ ਸਰਕਾਰ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਅਸੀਂ ਕਦੇ ਨਹੀਂ ਕਿਹਾ ਕਿ ਖਜ਼ਾਨਾ ਖ਼ਾਲੀ ਹੈ, ਖਜ਼ਾਨਾ ਤੁਹਾਡਾ ਹੈ ਤੇ ਖਜ਼ਾਨੇ ਦਾ ਮੂੰਹ ਵੀ ਤੁਹਾਡੇ ਵੱਲ ਰਹੇਗਾ। ਖਜ਼ਾਨੇ ਦੇ ਮਾਲਕ ਤੁਸੀਂ ਹੋ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਸਹੁੰ ਚੁੱਕ ਸਮਾਗਮ ਮੌਕੇ CM ਮਾਨ ਨੇ ਸਰਪੰਚਾਂ ਲਈ ਕਰ 'ਤਾ ਵੱਡਾ ਐਲਾਨ (ਵੀਡੀਓ)
2. DSP ਨਾਲ ਸੁਖਜਿੰਦਰ ਰੰਧਾਵਾ ਦੀ ਖੜਕੀ, ਜੱਗੂ ਭਗਵਾਨਪੁਰੀਆ 'ਤੇ ਲਗਾਏ ਵੱਡੇ ਦੋਸ਼
ਗੁਰਦਾਸਪੁਰ : ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿਚ ਕੁਰੂਕਸ਼ੇਤਰ ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਾਨਪੁਰੀਆ ਵੱਲੋਂ ਲੋਕਾਂ ਨੂੰ ਕਾਂਗਰਸ ਨੂੰ ਵੋਟ ਨਾ ਦੇਣ ਅਤੇ ਫ਼ੋਨ 'ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ। ਰੰਧਾਵਾ ਨੇ ਚੋਣ ਕਮਿਸ਼ਨ ਅਤੇ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਸੁਖਜਿੰਦਰ ਰੰਧਾਵਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਇਹ ਚੋਣ ਕਿਸੇ ਹੋਰ ਵਿਚਾਲੇ ਨਹੀਂ ਸਗੋਂ ਕਾਂਗਰਸ ਅਤੇ ਗੈਂਗਸਟਰਾਂ ਵਿਚਕਾਰ ਹੋ ਰਹੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-DSP ਨਾਲ ਸੁਖਜਿੰਦਰ ਰੰਧਾਵਾ ਦੀ ਖੜਕੀ, ਜੱਗੂ ਭਗਵਾਨਪੁਰੀਆ 'ਤੇ ਲਗਾਏ ਵੱਡੇ ਦੋਸ਼
3. ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਅਧਿਆਪਕਾਂ ਲਈ ਜਾਰੀ ਹੋਏ ਵਿਸ਼ੇਸ਼ ਹੁਕਮ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਵਿਚ ਚੱਲਦੇ ਡਬਲ ਸ਼ਿਫ਼ਟਾਂ ਵਾਲੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਮਿਆਰੀਕਰਨ ਨੂੰ ਧਿਆਨ ਵਿਚ ਰੱਖਦੇ ਹੋਏ ਨਵਾਂ ਹੁਕਮ ਜਾਰੀ ਕੀਤਾ ਹੈ। ਸਰਕਾਰ ਵਲੋਂ ਡਬਲ ਸ਼ਿਫਟਾਂ ਵਾਲੇ ਸਕੂਲਾਂ ਵਿਚ ਸਕੂਲ ਮੁਖੀਆਂ ਅਤੇ ਨਾਨ ਟੀਚਿੰਗ ਸਟਾਫ ਲਈ ਸਮਾਂ ਸਾਰਨੀ ਦੇ ਜਾਰੀ ਕੀਤੇ ਹੁਕਮ ਰੱਦ ਕਰ ਦਿੱਤੇ ਹਨ। ਸਿੱਖਿਆ ਸਕੱਤਰ ਨੇ ਆਪਣੇ ਚਾਰ-ਨੁਕਾਤੀ ਪੱਤਰ ਵਿਚ ਹਦਾਇਤ ਕੀਤੀ ਹੈ ਕਿ ਸਿੱਖਿਆ ਮੰਤਰੀ ਵਲੋਂ ਦਿੱਤੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣ। ਇਨ੍ਹਾਂ ਹੁਕਮਾਂ ਤੋਂ ਬਾਅਦ ਲਾਇਬ੍ਰੇਰੀਅਨ/ਲਾਇਬ੍ਰੇਰੀ ਅਟੈਂਡੈਂਟ ਭਾਵ ਗਰੁੱਪ ਸੀ ਅਤੇ ਡੀ ਦੀ ਇਕੋ ਅਸਾਮੀ ਵਾਲੇ ਡਬਲ ਸ਼ਿਫ਼ਟ ਸਕੂਲਾਂ ਵਿਚ ਇਨ੍ਹਾਂ ਕਰਮਚਾਰੀਆਂ ਦੀ ਠਹਿਰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤਕ ਹੋ ਜਾਵੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਅਧਿਆਪਕਾਂ ਲਈ ਜਾਰੀ ਹੋਏ ਵਿਸ਼ੇਸ਼ ਹੁਕਮ
4. ਪੰਜਾਬ 'ਚ ਜੰਗ ਦਾ ਮੈਦਾਨ ਬਣਿਆ ਛਿੰਝ ਦਾ ਮੇਲਾ
ਜਲੰਧਰ (ਮਹੇਸ਼)- ਜਲੰਧਰ ਵਿਚ ਆਦਮਪੁਰ ਦੇ ਕੋਲ ਪਤਾਰਾ ਵਿਚ ਛਿੰਝ ਮੇਲੇ ਦੌਰਾਨ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਛਿੰਝ ਮੇਲੇ ਦੌਰਾਨ ਕੁਸ਼ਤੀ ਦੰਗਲ ਵਿਚ ਪ੍ਰਬੰਧਕਾਂ ਦੇ ਇਕ ਸੰਗਠਨ ਨਾਲ ਵਿਵਾਦ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਸੰਗਠਨ ਦੇ ਨਾਲ ਆਏ ਕੁਝ ਸ਼ਰਾਰਤੀ ਅਨਸਰਾਂ ਨੇ ਗੋਲ਼ੀਆਂ ਚਲਾ ਦਿੱਤੀਆਂ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ 'ਚ ਜੰਗ ਦਾ ਮੈਦਾਨ ਬਣਿਆ ਛਿੰਝ ਦਾ ਮੇਲਾ, ਚੱਲੀਆਂ ਠਾਹ-ਠਾਹ ਗੋਲ਼ੀਆਂ
5. CM ਲਈ ਆਏ ਸਮੋਸੇ ਤੇ ਕੇਕ ਛਕ ਗਏ ਸੁਰੱਖਿਆ ਮੁਲਾਜ਼ਮ
ਹਿਮਾਚਲ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਲਈ ਤਿਆਰ ਕਰਵਾਏ ਗਏ ਸਮੋਸੇ ਅਤੇ ਕੇਕ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਪਰੋਸ ਦਿੱਤੇ ਗਏ। ਇਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਅਤੇ ਸੀਆਈਡੀ ਜਾਂਚ ਦੀ ਜ਼ਰੂਰਤ ਪੈ ਗਈ। ਇਸ ਮਾਮਲੇ ਨੂੰ "ਸਰਕਾਰ ਵਿਰੋਧੀ" ਕਾਰਵਾਈ ਦੱਸਿਆ ਗਿਆ ਸੀ। ਦੱਸ ਦੇਈਏ ਕਿ 21 ਅਕਤੂਬਰ ਨੂੰ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸਾਈਬਰ ਵਿੰਗ ਸਟੇਸ਼ਨ ਦਾ ਉਦਘਾਟਨ ਕਰਨ ਲਈ ਸੀਆਈਡੀ ਹੈੱਡਕੁਆਰਟਰ ਗਏ ਸਨ। ਇੱਥੇ ਮੁੱਖ ਮੰਤਰੀ ਲਈ ਲਿਆਂਦੇ ਗਏ ਕੇਕ ਅਤੇ ਸਮੋਸੇ ਉਨ੍ਹਾਂ ਦੇ ਸਟਾਫ਼ ਵਿੱਚ ਵੰਡ ਦਿੱਤੇ ਗਏ। ਇਸ ਦੀ ਜਾਂਚ ਸੀ.ਆਈ.ਡੀ. ਵਲੋਂ ਕੀਤੀ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।-CM ਲਈ ਆਏ ਸਮੋਸੇ ਤੇ ਕੇਕ ਛਕ ਗਏ ਸੁਰੱਖਿਆ ਮੁਲਾਜ਼ਮ, CID ਕੋਲ ਪੁੱਜਾ ਮਾਮਲਾ
6. Shocking! ਬੇਰੁਜ਼ਗਾਰਾਂ ਦੇ ਖਾਤਿਆਂ 'ਚ ਅਚਾਨਕ ਆ ਗਏ 125 ਕਰੋੜ ਰੁਪਏ
ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਮਾਲੇਗਾਓਂ ਵਿੱਚ ਇੱਕ ਦਿਲਚਸਪ ਅਤੇ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 12 ਬੇਰੁਜ਼ਗਾਰਾਂ ਦੇ ਬੈਂਕ ਖਾਤਿਆਂ ਵਿੱਚ ਅਚਾਨਕ 125 ਕਰੋੜ ਰੁਪਏ ਜਮ੍ਹਾਂ ਹੋ ਗਏ। ਇਨ੍ਹਾਂ ਨੌਜਵਾਨਾਂ ਦੇ ਖਾਤਿਆਂ 'ਚ ਕਦੇ ਵੀ ਲੱਖਾਂ ਰੁਪਏ ਦਾ ਲੈਣ-ਦੇਣ ਨਹੀਂ ਹੋਇਆ ਪਰ ਇੰਨੀ ਵੱਡੀ ਰਕਮ ਦੇ ਅਚਾਨਕ ਆਉਣ ਨੇ ਸਭ ਨੂੰ ਹੈਰਾਨ ਕਰ ਦਿੱਤਾ। ਜਦੋਂ ਇਨ੍ਹਾਂ ਬੇਰੁਜ਼ਗਾਰਾਂ ਨੇ ਆਪਣੇ ਬੈਂਕ ਖਾਤਿਆਂ 'ਚ ਵੱਡੀ ਰਕਮ ਆਉਣ ਦਾ ਸੁਨੇਹਾ ਦੇਖਿਆ ਤਾਂ ਉਹ ਤੁਰੰਤ ਬੈਂਕ 'ਚ ਪਹੁੰਚੇ ਪਰ ਇਸ ਘਟਨਾ ਤੋਂ ਬੈਂਕ ਅਧਿਕਾਰੀ ਵੀ ਪੂਰੀ ਤਰ੍ਹਾਂ ਹੈਰਾਨ ਰਹਿ ਗਏ, ਕਿਉਂਕਿ ਇੰਨੀ ਰਕਮ ਕਦੇ ਵੀ ਇਨ੍ਹਾਂ ਖਾਤਿਆਂ 'ਚ ਜਮ੍ਹਾ ਨਹੀਂ ਕਰਵਾਈ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।-Shocking! ਬੇਰੁਜ਼ਗਾਰਾਂ ਦੇ ਖਾਤਿਆਂ 'ਚ ਅਚਾਨਕ ਆ ਗਏ 125 ਕਰੋੜ ਰੁਪਏ
7. ਸੇਵਾਮੁਕਤ ਜੱਜਾਂ ਨੂੰ ਮਿਲ ਰਹੀ 15 ਹਜ਼ਾਰ ਰੁਪਏ ਪੈਨਸ਼ਨ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਹਾਈ ਕੋਰਟ ਦੇ ਕੁਝ ਸੇਵਾਮੁਕਤ ਜੱਜਾਂ ਨੂੰ 6 ਹਜ਼ਾਰ ਤੋਂ 15 ਹਜ਼ਾਰ ਰੁਪਏ ਤਕ ਮਾਮੂਲੀ ਪੈਨਸ਼ਨ ਮਿਲਣ ’ਤੇ ਹੈਰਾਨੀ ਜ਼ਾਹਰ ਕੀਤੀ। ਜਸਟਿਸ ਬੀ. ਆਰ. ਗਵਈ, ਜਸਟਿਸ ਪੀ. ਕੇ. ਮਿਸ਼ਰਾ ਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੀ ਬੈਂਚ ਹਾਈ ਕੋਰਟ ਦੇ ਇਕ ਸੇਵਾਮੁਕਤ ਜੱਜ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਨ੍ਹਾਂ ਨੇ ਕਿਹਾ ਕਿ ਜੱਜਾਂ ਨੂੰ ਸਿਰਫ 15 ਹਜ਼ਾਰ ਰੁਪਏ ਪੈਨਸ਼ਨ ਮਿਲ ਰਹੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸੇਵਾਮੁਕਤ ਜੱਜਾਂ ਨੂੰ ਮਿਲ ਰਹੀ 15 ਹਜ਼ਾਰ ਰੁਪਏ ਪੈਨਸ਼ਨ, ਸੁਪਰੀਮ ਕੋਰਟ ਵੀ ਹੈਰਾਨ
8. ਡੌਂਕੀ ਲਗਾ ਅਮਰੀਕਾ ਜਾਣ ਵਾਲਿਆਂ ਲਈ ਅਹਿਮ ਖ਼ਬਰ, ਟਰੰਪ ਕਰਨਗੇ ਇਸ ਕਾਨੂੰਨ ਦੀ ਵਰਤੋਂ
ਵਾਸ਼ਿੰਗਟਨ (ਰਾਜ ਗੋਗਨਾ)- ਡੌਂਕੀ ਲਗਾ ਕੇ ਅਮਰੀਕਾ ਵਿਚ ਦਾਖ਼ਲ ਹੋਣ ਵਾਲਿਆਂ ਖ਼ਿਲਾਫ਼ ਡੋਨਾਲਡ ਟਰੰਪ ਅਹਿਮ ਕਦਮ ਚੁੱਕਣ ਜਾ ਰਹੇ ਹਨ। ਦਰਅਸਲ ਅਮਰੀਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਡੋਨਾਲਡ ਟਰੰਪ ਲਗਭਗ 15 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ ਕਰ ਰਹੇ ਹਨ। ਟਰੰਪ ਦੀ ਟੀਮ ਮੁਤਾਬਕ ਉਹ ਜਨਵਰੀ 'ਚ ਅਹੁਦਾ ਸੰਭਾਲਣ ਤੋਂ ਬਾਅਦ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਲਈ 1798 'ਏਲੀਅਨ ਐਨੀਮੀਜ਼ ਐਕਟ' ਦੀ ਵਰਤੋਂ ਕਰਨ ਜਾ ਰਹੇ ਹਨ। ਇਸ ਕਾਨੂੰਨ ਮੁਤਾਬਕ ਰਾਸ਼ਟਰਪਤੀ ਕੋਲ 14 ਸਾਲ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਅਮਰੀਕਾ ਤੋਂ ਕੱਢਣ ਦਾ ਅਧਿਕਾਰ ਹੈ। ਟਰੰਪ ਇਸ ਕਾਨੂੰਨ ਦੀ ਵਰਤੋਂ ਕਰਨ ਵਾਲੇ ਪਹਿਲੇ ਰਾਸ਼ਟਰਪਤੀ ਹੋਣਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਡੌਂਕੀ ਲਗਾ ਅਮਰੀਕਾ ਜਾਣ ਵਾਲਿਆਂ ਲਈ ਅਹਿਮ ਖ਼ਬਰ, ਟਰੰਪ ਕਰਨਗੇ ਇਸ ਕਾਨੂੰਨ ਦੀ ਵਰਤੋਂ
9. ਤੁਸੀਂ ਵੀ ਸੁਆਦ ਲੈ ਕੇ ਖਾਂਦੇ ਹੋ ਨੂਡਲਜ਼, ਚਿਪਸ ਅਤੇ ਆਈਸਕ੍ਰੀਮ, ਤਾਂ ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਨਵੀਂ ਦਿੱਲੀ - ਜੇਕਰ ਤੁਸੀਂ ਨੂਡਲਜ਼, ਚਿਪਸ, ਕੋਲਡ ਡਰਿੰਕਸ ਜਾਂ ਆਈਸਕ੍ਰੀਮ ਵਰਗੇ ਖਾਣ-ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਨਾ ਪਸੰਦ ਕਰਦੇ ਹੋ ਤਾਂ ਹੁਣ ਤੁਹਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਇੱਕ ਤਾਜ਼ਾ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਉਤਪਾਦ ਬਣਾਉਣ ਵਾਲੀਆਂ ਕਈ ਅੰਤਰਰਾਸ਼ਟਰੀ ਕੰਪਨੀਆਂ ਗਰੀਬ ਦੇਸ਼ਾਂ ਵਿੱਚ ਖਾਣ-ਪੀਣ ਦੀਆਂ ਅਜਿਹੀਆਂ ਵਸਤੂਆਂ ਵੇਚਦੀਆਂ ਹਨ ਜੋ ਸਿਹਤ ਲਈ ਗੁਣਵੱਤਾ ਪੱਧਰ ਤੋਂ 'ਮਾੜੀਆਂ' ਮੰਨੀਆਂ ਜਾਂਦੀਆਂ ਹਨ। ਗਰੀਬ ਦੇਸ਼ਾਂ ਵਿਚ ਇਨ੍ਹਾਂ ਉਤਪਾਦਾਂ ਨੂੰ ਨਿਰਯਾਤ ਕਰਨ ਲਈ ਉਤਪਾਦਨ ਤੋਂ ਲੈ ਕੇ ਪੈਕੇਜਿੰਗ ਤੱਕ ਲਾਗਤ ਬਚਾਉਣ ਲਈ ਗੁਣਵੱਤਾ ਮਾਪਦੰਡਾਂ ਨੂੰ ਅਣਗੋਲਿਆ ਕੀਤਾ ਜਾਂਦਾ ਹੈ। ਸਿਰਫ਼ ਇੰਨਾ ਹੀ ਨਹੀਂ ਗਰੀਬ ਦੇਸ਼ਾਂ ਵਿਚ ਭੇਜੇ ਜਾਣ ਵਾਲੇ ਉਤਪਾਦਾਂ ਵਿਚ ਰਸਾਇਣਕ ਤੱਤਾਂ ਦੀ ਵੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਤੁਸੀਂ ਵੀ ਸੁਆਦ ਲੈ ਕੇ ਖਾਂਦੇ ਹੋ ਨੂਡਲਜ਼, ਚਿਪਸ ਅਤੇ ਆਈਸਕ੍ਰੀਮ, ਤਾਂ ਹੋਸ਼ ਉਡਾ ਦੇਵੇਗੀ ਇਹ ਰਿਪੋਰਟ
10. 1 ਦਿਨ 'ਚ ਹੀ ਮਾਰ ਦੇਵਾਂਗੇ... ਸਲਮਾਨ ਨੂੰ ਮੁੜ ਮਿਲੀ ਧਮਕੀ
ਮੁੰਬਈ- ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਵਾਰ-ਵਾਰ ਧਮਕੀਆਂ ਮਿਲ ਰਹੀਆਂ ਹਨ। ਜੀ ਹਾਂ, ਇੱਕ ਵਾਰ ਫਿਰ ਸਲਮਾਨ ਨੂੰ ਧਮਕੀ ਮਿਲੀ ਹੈ। ਮੁੰਬਈ ਟ੍ਰੈਫਿਕ ਕੰਟਰੋਲ ਰੂਮ ਨੂੰ ਸਲਮਾਨ ਖਾਨ ਦੇ ਨਾਂ 'ਤੇ ਧਮਕੀ ਭਰਿਆ ਸੰਦੇਸ਼ ਮਿਲਿਆ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਲਮਾਨ ਦੇ ਪ੍ਰਸ਼ੰਸਕਾਂ ਦੀ ਚਿੰਤਾ ਫਿਰ ਤੋਂ ਵਧ ਗਈ ਹੈ। ਹਾਲਾਂਕਿ ਇਨ੍ਹਾਂ ਧਮਕੀਆਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਸਲਮਾਨ ਆਪਣੇ ਕੰਮ 'ਤੇ ਧਿਆਨ ਦੇ ਰਹੇ ਹਨ ਅਤੇ ਆਪਣੇ ਆਉਣ ਵਾਲੇ ਪ੍ਰੋਜੈਕਟਸ 'ਚ ਰੁੱਝੇ ਹੋਏ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- 1 ਦਿਨ 'ਚ ਹੀ ਮਾਰ ਦੇਵਾਂਗੇ... ਸਲਮਾਨ ਨੂੰ ਮੁੜ ਮਿਲੀ ਧਮਕੀ
'ਬਾਬਾ ਨਾਨਕ' ਜੀ ਦੇ ਪ੍ਰਕਾਸ਼ ਪੁਰਬ 'ਤੇ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
NEXT STORY