ਜਲੰਧਰ - ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ ਨੇ ਉੱਤਰੀ ਰਾਜਾਂ 'ਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਉੱਥੇ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ Z+ ਸਕਿਓਰਿਟੀ ਛੱਡ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ Z+ ਸਕਿਓਰਿਟੀ ਵਾਪਸ ਕਰਨ ਦੀ ਅਪੀਲ ਕੀਤੀ ਜਾ ਰਹੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ। ਉੱਥੇ ਦੂਜੇ ਪਾਸੇ ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਕੈਨੇਡਾ ਦੇ ਬਰੈਂਪਟਨ ਸਥਿਤ ਤ੍ਰਿਵੇਣੀ ਮੰਦਰ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ 17 ਨਵੰਬਰ ਨੂੰ ਭਾਰਤੀ ਕੌਂਸਲੇਟ ਦੁਆਰਾ ਆਯੋਜਿਤ ਇੱਕ ਸਮਾਗਮ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਪੰਜਾਬ ਦੇ ਬਿਜਲੀ ਮੰਤਰੀ ਨੇ ਕੇਂਦਰ ਅੱਗੇ ਰੱਖੀ ਖ਼ਾਸ ਮੰਗ
ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ ਨੇ ਉੱਤਰੀ ਰਾਜਾਂ 'ਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਦੌਰਾਨ ਇਸ ਮੁੱਦੇ 'ਤੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਮੰਤਰੀ ਹਰਭਜਨ ਸਿੰਘ ਈ. ਟੀ. ਓ ਨੇ ਜ਼ੋਰ ਦਿੱਤਾ ਕਿ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਪ੍ਰਤੀ ਮੈਗਾਵਾਟ ਪੰਜ ਕਰੋੜ ਦੀ ਸਬਸਿਡੀ ਮੁਹੱਈਆ ਹੋਣ ਨਾਲ ਪੰਜਾਬ ਅਤੇ ਉੱਤਰੀ ਭਾਰਤ ਦੇ ਹੋਰ ਸੂਬਿਆਂ ਨੂੰ ਪਰਾਲੀ ਜਲਣ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ ਨਾਲ ਨਜਿੱਠਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਕੇਂਦਰੀ ਮੰਤਰਾਲਾ 4.8 ਟਨ ਰੋਜ਼ਾਨਾ ਕੰਪਰੈਸਡ ਬਾਇਓਗੈਸ (ਸੀ. ਬੀ. ਜੀ) ਪੈਦਾਵਾਰ ਵਾਲੇ ਪਲਾਂਟ ਲਈ 4000 ਕਰੋੜ ਦੀ ਸਬਸਿਡੀ ਮੁਹੱਈਆ ਕਰਵਾਉਂਦਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਦੇ ਬਿਜਲੀ ਮੰਤਰੀ ਨੇ ਕੇਂਦਰ ਅੱਗੇ ਰੱਖੀ ਖ਼ਾਸ ਮੰਗ, ਪੜ੍ਹੋ ਪੂਰੀ ਖ਼ਬਰ
2. ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z+ ਸਕਿਓਰਿਟੀ
ਅੰਮ੍ਰਿਤਸਰ/ਚੰਡੀਗੜ੍ਹ (ਵੈੱਬ ਡੈਸਕ/ਸਰਬਜੀਤ): ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ Z+ ਸਕਿਓਰਿਟੀ ਛੱਡ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ Z+ ਸਕਿਓਰਿਟੀ ਵਾਪਸ ਕਰਨ ਦੀ ਅਪੀਲ ਕੀਤੀ ਜਾ ਰਹੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ। ਪਹਿਲਾਂ ਅਰਧ ਸੈਨਿਕ ਬਲਾਂ ਦੇ ਜਵਾਨ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਰਹਿੰਦੇ ਸਨ, ਪਰ ਹੁਣ ਸਿਰਫ਼ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਹੀ ਉਨ੍ਹਾਂ ਦੀ ਸੁਰੱਖਿਆ ਕੀਤੀ ਜਾਵੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z+ ਸਕਿਓਰਿਟੀ
3. ਪੰਜਾਬ 'ਚ ਨਿਗਮ ਚੋਣਾਂ ਲਈ ਚੋਣ ਪ੍ਰਕਿਰਿਆ ਸ਼ੁਰੂ, ਜਾਣੋ ਕਦੋਂ ਪੈਣਗੀਆਂ ਵੋਟਾਂ
ਚੰਡੀਗੜ੍ਹ/ਜਲੰਧਰ- ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਹਲਚਲ ਤੇਜ਼ ਕਰ ਦਿੱਤੀ ਗਈ ਹੈ। ਦਰਅਸਲ ਸੂਬਾ ਚੋਣ ਕਮਿਸ਼ਨ ਵੱਲੋਂ ਵੋਟਰ ਲਿਸਟ ਤਿਆਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਕੱਲ੍ਹ ਤੋਂ ਨਵੀਂ ਵੋਟਰ ਲਿਸਟ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। 7 ਦਸੰਬਰ ਤੱਕ ਫਾਈਨਲ ਵੋਟਰ ਲਿਸਟ ਤਿਆਰ ਕੀਤੀ ਜਾਵੇਗੀ। 5 ਨਗਰ ਨਿਗਮਾਂ ਅਤੇ 43 ਕੌਂਸਲ ਤੇ ਨਗਰ ਪੰਚਾਇਤਾਂ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਸੂਬਾ ਚੋਣ ਕਮਿਸ਼ਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਨਿਗਮ ਚੋਣਾਂ ਲਈ ਚੋਣ ਪ੍ਰਕਿਰਿਆ ਸ਼ੁਰੂ, ਜਾਣੋ ਕਦੋਂ ਪੈਣਗੀਆਂ ਵੋਟਾਂ
4. 2 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ, ਵਿਧਾਨ ਸਭਾ 'ਚ ਹੋ ਗਿਆ ਐਲਾਨ
ਹਰਿਆਣਾ : ਹਰਿਆਣਾ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਜਾਰੀ ਹੈ। ਰਾਜਪਾਲ ਬੰਡਾਰੂ ਦੱਤਾਤ੍ਰੇਅ ਦਾ ਸੰਬੋਧਨ ਸਭ ਤੋਂ ਪਹਿਲਾਂ ਹੋਇਆ। ਇਸ ਦੌਰਾਨ ਰਾਜਪਾਲ ਨੇ ਐਲਾਨ ਕੀਤਾ ਕਿ ਜੇਕਰ ਸੀ.ਈ.ਟੀ. ਪਾਸ ਉਮੀਦਵਾਰਾਂ ਨੂੰ ਨੌਕਰੀ ਨਹੀਂ ਮਿਲਦੀ ਤਾਂ ਸਰਕਾਰ ਉਨ੍ਹਾਂ ਨੂੰ 2 ਸਾਲਾਂ ਲਈ 9,000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਵੇਗੀ। ਇਸ ਤੋਂ ਇਲਾਵਾ ਰਾਜਪਾਲ ਨੇ ਕਿਹਾ ਕਿ ਰਾਜ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਸਰਕਾਰ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- 2 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ, ਵਿਧਾਨ ਸਭਾ 'ਚ ਹੋ ਗਿਆ ਐਲਾਨ
5. ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਕੇਂਦਰ ਨੇ ਜਾਰੀ ਕੀਤਾ ਨੋਟੀਫ਼ਿਕੇਸ਼ਨ
ਚੰਡੀਗੜ੍ਹ- ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਦਾ ਨਵਾਂ ਭਵਨ ਬਣਨ ਦਾ ਰਾਹ ਸਾਫ਼ ਹੋ ਗਿਆ ਹੈ। ਦਰਅਸਲ ਕੇਂਦਰ ਸਰਕਾਰ ਦੇ ਦਖ਼ਲ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਨੂੰ ਵਿਧਾਨ ਸਭਾ ਭਵਨ ਬਣਾਏ ਜਾਣ ਲਈ ਜ਼ਮੀਨ ਦੇਣ ਦੇ ਪ੍ਰਸਤਾਵ 'ਤੇ ਸਹਿਮਤੀ ਦਿੱਤੀ। ਚੰਡੀਗੜ੍ਹ ਪ੍ਰਸ਼ਾਸਨ ਨੇ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਦੇਣ ਦੇ ਪ੍ਰਸਤਾਵ 'ਤੇ ਸਹਿਮਤੀ ਜਤਾਈ ਸੀ ਪਰ ਵਾਤਾਵਰਨ ਅਤੇ ਜੰਗਲਾਂ ਦੀ ਮਨਜ਼ੂਰੀ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਬਦਲਾਅ ਲਈ ਕੇਂਦਰੀ ਵਾਤਾਵਰਣ ਮੰਤਰਾਲੇ ਨੂੰ ਪ੍ਰਸਤਾਵ ਭੇਜਿਆ ਸੀ। ਜਿਸ 'ਤੇ ਕੇਂਦਰ ਸਰਕਾਰ ਨੇ ਹੁਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪ੍ਰਸ਼ਾਸਨ ਮੁਤਾਬਕ ਪੰਚਕੂਲਾ ਖੇਤਰ ਤੋਂ ਹਰਿਆਣਾ ਨੂੰ ਮਿਲੀ ਜ਼ਮੀਨ ਚੰਡੀਗੜ੍ਹ ਦੇ ਆਈ. ਟੀ ਪਾਰਕ ਦੀ 123 ਏਕੜ ਜ਼ਮੀਨ ਦੇ ਨਾਲ ਲੱਗਦੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਕੇਂਦਰ ਨੇ ਜਾਰੀ ਕੀਤਾ ਨੋਟੀਫ਼ਿਕੇਸ਼ਨ
6. ਜੱਫੀ ਪਾਉਣਾ ਜਾਂ KISS ਕਰਨਾ, ਨਹੀਂ ਹੈ ਅਪਰਾਧ : ਹਾਈਕੋਰਟ
ਨੈਸ਼ਨਲ ਡੈਸਕ : ਮਦਰਾਸ ਹਾਈ ਕੋਰਟ ਦੀ ਮਦੁਰਾਈ ਬੈਂਚ ਨੇ ਇੱਕ ਮਹੱਤਵਪੂਰਨ ਫ਼ੈਸਲੇ ਵਿੱਚ ਕਿਸ਼ੋਰਾਂ ਦੇ ਵਿੱਚ ਆਪਸੀ ਸਹਿਮਤੀ ਨਾਲ ਕੀਤੇ ਗਏ ਪਿਆਰ ਦੇ ਇਸ਼ਾਰਿਆਂ ਨੂੰ ਅਪਰਾਧ ਦੀ ਸ਼੍ਰੈਣੀ ਤੋਂ ਮੁਕਤ ਕਰ ਦਿੱਤਾ ਹੈ। ਅਦਾਲਤ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 354-ਏ (1) (ਆਈ) ਦੇ ਤਹਿਤ ਇਕ ਨੌਜਵਾਨ ਖ਼ਿਲਾਫ਼ ਦਰਜ ਕੀਤੀ ਅਪਰਾਧਿਕ ਕਾਰਵਾਈ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਆਪਸੀ ਸਹਿਮਤੀ ਵਾਲੇ ਰਿਸ਼ਤੇ ਵਿੱਚ ਜੱਫੀ ਪਾਉਣਾ ਜਾਂ ਚੁੰਮਣਾ ਕੁਦਰਤੀ ਹੈ। ਇਸ ਨੂੰ ਅਪਰਾਧ ਨਹੀਂ ਮੰਨਿਆ ਜਾ ਸਕਦਾ। ਅਦਾਲਤ ਨੇ ਇਹ ਵੀ ਕਿਹਾ ਕਿ ਅਜਿਹੇ ਸਬੰਧਾਂ ਵਿੱਚ ਅਪਰਾਧਿਕ ਕਾਨੂੰਨ ਨੂੰ ਦਖ਼ਲ ਨਹੀਂ ਦੇਣਾ ਚਾਹੀਦਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਜੱਫੀ ਪਾਉਣਾ ਜਾਂ KISS ਕਰਨਾ, ਨਹੀਂ ਹੈ ਅਪਰਾਧ : ਹਾਈਕੋਰਟ
7. ਅਰਸ਼ ਡੱਲਾ ਦੇ ਕੈਨੇਡਾ 'ਚ ਗ੍ਰਿਫਤਾਰ ਹੋਣ ਦੀ ਪੁਸ਼ਟੀ, ਅੱਜ ਹੋਵੇਗੀ ਅਦਾਲਤ 'ਚ ਪੇਸ਼ੀ
ਇੰਟਰਨੈਸ਼ਨਲ ਡੈਸਕ- ਕੈਨੇਡੀਅਨ ਪੁਲਸ ਨੇ ਗੈਂਗਸਟਰ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡਾ ਦੇ ਨਿਊਜ਼ ਚੈਨਲ CTV ਨੇ ਅਰਸ਼ ਡੱਲਾ ਦੇ ਗ੍ਰਿਫ਼ਤਾਰ ਹੋਣ ਦੀ ਪੁਸ਼ਟੀ ਕੀਤੀ ਹੈ। ਡੱਲਾ ਨੂੰ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਅੱਤਵਾਦੀ ਘੋਸ਼ਿਤ ਕੀਤਾ ਹੈ ਅਤੇ ਉਸ ਨੂੰ ਮਾਰੇ ਗਏ ਖਾਲਿਸਤਾਨ ਪੱਖੀ ਨੇਤਾ ਹਰਦੀਪ ਸਿੰਘ ਨਿੱਝਰ ਦਾ ਨਜ਼ਦੀਕੀ ਸਾਥੀ ਮੰਨਿਆ ਜਾਂਦਾ ਹੈ। ਡੱਲਾ ਨੂੰ ਬੁੱਧਵਾਰ ਯਾਨੀ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਤੈਅ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਅਰਸ਼ ਡੱਲਾ ਦੇ ਕੈਨੇਡਾ 'ਚ ਗ੍ਰਿਫਤਾਰ ਹੋਣ ਦੀ ਪੁਸ਼ਟੀ, ਅੱਜ ਹੋਵੇਗੀ ਅਦਾਲਤ 'ਚ ਪੇਸ਼ੀ
8. ਬਰੈਂਪਟਨ ਟੈਂਪਲ 'ਚ ਪ੍ਰੋਗਰਾਮ ਰੱਦ ਹੋਣ 'ਤੇ Canada Police ਨੇ ਜਾਰੀ ਕੀਤਾ ਬਿਆਨ
ਟੋਰਾਂਟੋ- ਕੈਨੇਡਾ ਦੇ ਬਰੈਂਪਟਨ ਸਥਿਤ ਤ੍ਰਿਵੇਣੀ ਮੰਦਰ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ 17 ਨਵੰਬਰ ਨੂੰ ਭਾਰਤੀ ਕੌਂਸਲੇਟ ਦੁਆਰਾ ਆਯੋਜਿਤ ਇੱਕ ਸਮਾਗਮ ਨੂੰ ਰੱਦ ਕਰ ਦਿੱਤਾ। ਮੰਦਰ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਇਹ ਕਦਮ ਪੀਲ ਰੀਜਨਲ ਪੁਲਸ ਤੋਂ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਚੁੱਕਿਆ ਹੈ। ਜਿਸ ਵਿੱਚ ਹਿੰਸਕ ਪ੍ਰਦਰਸ਼ਨਾਂ ਦਾ ਖਤਰਾ ਜ਼ਿਆਦਾ ਸੀ। ਮੰਦਰ ਦੀ ਇਸ ਦਲੀਲ 'ਤੇ ਹੁਣ ਕੈਨੇਡਾ ਦੀ ਪੀਲ ਰੀਜਨਲ ਪੁਲਸ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਅਰਸ਼ ਡੱਲਾ ਦੇ ਕੈਨੇਡਾ 'ਚ ਗ੍ਰਿਫਤਾਰ ਹੋਣ ਦੀ ਪੁਸ਼ਟੀ, ਅੱਜ ਹੋਵੇਗੀ ਅਦਾਲਤ 'ਚ ਪੇਸ਼ੀ
9. 50 ਰੁਪਏ ਦਾ ਨੋਟ ਤੁਹਾਨੂੰ ਬਣਾ ਸਕਦਾ ਹੈ ਕਰੋੜਪਤੀ
ਨਵੀਂ ਦਿੱਲੀ - ਅੱਜਕਲ ਖਾਸ ਨੰਬਰਾਂ ਅਤੇ ਦੁਰਲੱਭ ਸੀਰੀਅਲ ਵਾਲੇ ਪੁਰਾਣੇ ਨੋਟਾਂ ਦੀ ਬਾਜ਼ਾਰ 'ਚ ਭਾਰੀ ਮੰਗ ਹੈ। ਕੁਲੈਕਟਰ ਅਤੇ ਹੋਰ ਅਜਿਹੇ ਵਿਲੱਖਣ ਨੋਟਾਂ ਲਈ ਮੋਟੀ ਰਕਮ ਦੇਣ ਲਈ ਤਿਆਰ ਹੋ ਜਾਂਦੇ ਹਨ। ਜੇਕਰ ਤੁਹਾਡੇ ਕੋਲ ਵਿਸ਼ੇਸ਼ ਨੰਬਰਾਂ ਵਾਲਾ 50 ਰੁਪਏ ਦਾ ਨੋਟ ਹੈ, ਤਾਂ ਤੁਸੀਂ ਇਸ ਨੂੰ ਵੱਧ ਕੀਮਤ 'ਤੇ ਵੇਚ ਸਕਦੇ ਹੋ। ਜਾਣੋ ਖਾਸ ਨੰਬਰਾਂ ਵਾਲੇ ਅਜਿਹੇ ਨੋਟ, ਜਿਨ੍ਹਾਂ ਨੂੰ ਵੇਚ ਕੇ ਤੁਸੀਂ ਚੰਗੀ ਆਮਦਨ ਕਮਾ ਸਕਦੇ ਹੋ:
ਹੋਰ ਜਾਣਕਾਰੀ ਲਈ ਕਲਿਕ ਕਰੋ।- 50 ਰੁਪਏ ਦਾ ਨੋਟ ਤੁਹਾਨੂੰ ਬਣਾ ਸਕਦਾ ਹੈ ਕਰੋੜਪਤੀ, ਜਾਣੋ ਕਿਵੇਂ
10. IndiGo ਦਾ ਧਮਾਕੇਦਾਰ ਆਫ਼ਰ, ਟ੍ਰੇਨ ਨਾਲੋਂ ਸਸਤੀ ਹੋਵੇਗੀ ਫਲਾਈਟ ਦੀ ਟਿਕਟ
ਨਵੀਂ ਦਿੱਲੀ - ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਨੇ ਆਪਣੀ ਨਵੀਂ ਗੇਟਵੇ ਸੇਲ ਸ਼ੁਰੂ ਕਰ ਦਿੱਤੀ ਹੈ, ਜਿਸ 'ਚ ਯਾਤਰੀਆਂ ਨੂੰ ਸਿਰਫ 1111 ਰੁਪਏ 'ਚ ਘਰੇਲੂ ਉਡਾਣਾਂ ਲਈ ਟਿਕਟ ਬੁੱਕ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਹ ਪੇਸ਼ਕਸ਼ ਅਜਿਹੇ ਦਿਨ ਕੀਤੀ ਗਈ ਹੈ ਜਦੋਂ ਏਅਰ ਇੰਡੀਆ ਅਤੇ ਵਿਸਤਾਰਾ ਦਾ ਰਲੇਵਾਂ ਪੂਰਾ ਹੋ ਗਿਆ ਹੈ ਅਤੇ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਮੁਕਾਬਲਾ ਹੋਰ ਵਧ ਗਿਆ ਹੈ। ਇੰਨਾ ਹੀ ਨਹੀਂ ਇਸ ਆਫਰ ਦੇ ਨਾਲ ਇੰਡੀਗੋ ਨੇ ਏਅਰ ਇੰਡੀਆ ਐਕਸਪ੍ਰੈਸ ਦੇ ਸਸਤੇ ਫਲਾਈਟ ਟਿਕਟਾਂ ਦੇ ਆਫਰ ਨੂੰ ਵੀ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- IndiGo ਦਾ ਧਮਾਕੇਦਾਰ ਆਫ਼ਰ, ਟ੍ਰੇਨ ਨਾਲੋਂ ਸਸਤੀ ਹੋਵੇਗੀ ਫਲਾਈਟ ਦੀ ਟਿਕਟ
ਕੁੱਲ੍ਹੜ ਪਿੱਜ਼ਾ ਕੱਪਲ ਨੂੰ ਮਿਲੀ ਸਕਿਓਰਿਟੀ, ਤਾਇਨਾਤ ਹੋਏ ਗੰਨਮੈਨ
NEXT STORY