ਜਲੰਧਰ - ਪੰਜਾਬ ਦੀ ਗੱਲ ਕਰੀਏ ਤਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਪ੍ਰਧਾਨ ਥਾਪ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖ਼ੁਦ ਇਸ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਉਹ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ, ਜਿਸ 'ਚ ਜਨਵਰੀ 2022 'ਚ ਰਾਜ ਦੇ ਦੌਰੇ ਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਰੱਖਿਆ 'ਚ ਹੋਈ ਲਾਪਰਵਾਹੀ ਦੀ ਜਾਂਚ ਸੁਪਰੀਮ ਕੋਰਟ ਦੀ ਸਾਬਕਾ ਜੱਜ ਇੰਦੂ ਮਲਹੋਤਰਾ ਦੇ ਸਾਹਮਣੇ ਗਵਾਹੀ ਦੇਣ ਵਾਲਿਆਂ ਦੇ ਬਿਆਨ ਮੁਹੱਈਆ ਕਰਵਾਏ ਜਾਣ ਦੀ ਅਪੀਲ ਕੀਤੀ ਗਈ ਸੀ। ਇਸ ਦੌਰਾਨ ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਅਮਰੀਕੀ ਅਦਾਲਤ ਵੱਲੋਂ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਦੋਸ਼ ਲੱਗਣ ਤੋਂ ਬਾਅਦ ਗੌਤਮ ਅਡਾਨੀ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਅਡਾਨੀ ਅਤੇ ਉਸ ਦੇ ਭਤੀਜੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਦਲਿਆ ਗਿਆ ਆਮ ਆਦਮੀ ਪਾਰਟੀ ਦਾ ਪ੍ਰਧਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਦਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਥਾਪ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀਆਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ 'ਤੇ ਕੰਮ ਕਰਨਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਦਲਿਆ ਗਿਆ ਆਮ ਆਦਮੀ ਪਾਰਟੀ ਦਾ ਪ੍ਰਧਾਨ
2. ਪ੍ਰਧਾਨ ਬਣਦਿਆਂ ਹੀ ਅਮਨ ਅਰੋੜਾ ਦਾ ਵੱਡਾ ਬਿਆਨ
ਚੰਡੀਗੜ੍ਹ (ਵੈੱਬ ਡੈਸਕ): ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਪ੍ਰਧਾਨ ਥਾਪ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖ਼ੁਦ ਇਸ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਧਾਇਕ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪ੍ਰਧਾਨ ਬਣਦਿਆਂ ਹੀ ਅਮਨ ਅਰੋੜਾ ਦਾ ਵੱਡਾ ਬਿਆਨ
3. ਵੱਡੀ ਖ਼ਬਰ : ਪੰਜਾਬ 'ਚ ਸੀ. ਆਰ. ਪੀ. ਐੱਫ. ਤਾਇਨਾਤ
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ (ਸੀ. ਆਰ. ਪੀ. ਐੱਫ.) ਨੂੰ ਤਾਇਨਾਤ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿਚ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਵੱਡੀ ਖ਼ਬਰ : ਪੰਜਾਬ 'ਚ ਸੀ. ਆਰ. ਪੀ. ਐੱਫ. ਤਾਇਨਾਤ
4. ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ (ਵੀਡੀਓ)
ਜਲੰਧਰ (ਵੈੱਬ ਡੈਸਕ, ਜਸਪ੍ਰੀਤ)- ਜਲੰਧਰ ਵਿਚ ਪੁਲਸ ਵੱਲੋਂ ਵੱਡਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣਏ ਆਈ ਹੈ। ਐਨਕਾਊਂਟਰ ਦੌਰਾਨ ਜਲੰਧਰ ਪੁਲਸ ਨੇ ਲੰਡਾ ਗਰੁੱਪ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਦੋਵੇਂ ਪਾਸਿਓਂ 50 ਤੋਂ ਵੱਧ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ ਹਨ। ਇਸ ਦੀ ਜਾਣਕਾਰੀ ਖ਼ੁਦ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ ਜ਼ਰੀਏ ਦਿੱਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਵੱਡੀ ਖ਼ਬਰ : ਪੰਜਾਬ 'ਚ ਸੀ. ਆਰ. ਪੀ. ਐੱਫ. ਤਾਇਨਾਤ
5. ਪੰਜਾਬ 'ਚ PM ਮੋਦੀ ਦੀ ਸੁਰੱਖਿਆ ਦਾ ਮਾਮਲਾ, ਸੁਪਰੀਮ ਕੋਰਟ ਦੀ ਵੱਡੀ ਕਾਰਵਾਈ
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਉਹ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ, ਜਿਸ 'ਚ ਜਨਵਰੀ 2022 'ਚ ਰਾਜ ਦੇ ਦੌਰੇ ਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਰੱਖਿਆ 'ਚ ਹੋਈ ਲਾਪਰਵਾਹੀ ਦੀ ਜਾਂਚ ਸੁਪਰੀਮ ਕੋਰਟ ਦੀ ਸਾਬਕਾ ਜੱਜ ਇੰਦੂ ਮਲਹੋਤਰਾ ਦੇ ਸਾਹਮਣੇ ਗਵਾਹੀ ਦੇਣ ਵਾਲਿਆਂ ਦੇ ਬਿਆਨ ਮੁਹੱਈਆ ਕਰਵਾਏ ਜਾਣ ਦੀ ਅਪੀਲ ਕੀਤੀ ਗਈ ਸੀ। ਜਸਟਿਸ ਸੂਰਿਆ ਕਾਂਤ ਅਤੇ ਉੱਜਵਲ ਭੁਈਆਂ ਦੀ ਬੈਂਚ ਨੇ ਸੂਬਾ ਸਰਕਾਰ ਨੂੰ ਕਿਹਾ ਕਿ ਉਹ ਬਿਆਨਾਂ ਦੀ ਮਦਦ ਲਏ ਬਿਨਾਂ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸੁਤੰਤਰ ਰੂਪ ਨਾਲ ਜਾਂਚ ਕਰਨ। ਸੁਪਰੀਮ ਕੋਰਟ ਨੇ ਸੁਰੱਖਿਆ 'ਚ ਲਾਪਰਵਾਹੀ ਜਾਂਚ ਲਈ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਪ੍ਰਧਾਨਗੀ 'ਚ 12 ਜਨਵਰੀ 2022 ਨੂੰ ਇਕ ਕਮੇਟੀ ਨਿਯੁਕਤ ਕੀਤੀ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ PM ਮੋਦੀ ਦੀ ਸੁਰੱਖਿਆ ਦਾ ਮਾਮਲਾ, ਸੁਪਰੀਮ ਕੋਰਟ ਦੀ ਵੱਡੀ ਕਾਰਵਾਈ
6. ਕਿਉਂ ਨਹੀਂ ਰੋਕ ਰਹੇ ਟਰੱਕਾਂ ਦੀ ਐਂਟਰੀ? ਪ੍ਰਦੂਸ਼ਣ ਨੂੰ ਲੈ ਕੇ SC ਨੇ ਦਿੱਲੀ ਸਰਕਾਰ ਲਾਈ ਫਟਕਾਰ
ਨਵੀਂ ਦਿੱਲੀ- ਦਿੱਲੀ ਵਿਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਜਸਟਿਸ ਅਭੈ ਐਸ. ਓਕਾ ਅਤੇ ਜਸਟਿਸ ਆਗਸਟਿਨ ਜਾਰਜ ਮਸੀਹ ਦੇ ਬੈਂਚ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਪੁੱਛਿਆ ਕਿ ਦਿਨ ਵੇਲੇ ਵੀ ਟਰੱਕ ਕਿਉਂ ਚੱਲਦੇ ਹਨ? ਅਦਾਲਤ ਨੇ ਦਿੱਲੀ ਸਰਕਾਰ ਅਤੇ ਪੁਲਸ ਨੂੰ 113 ਐਂਟਰੀ ਪੁਆਇੰਟਾਂ 'ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਹੈ। ਬੈਂਚ ਨੇ ਕਿਹਾ ਕਿ ਸਾਡੇ ਲਈ ਇਹ ਮੰਨ ਲੈਣਾ ਬਹੁਤ ਮੁਸ਼ਕਲ ਹੈ ਕਿ ਦਿੱਲੀ ਵਿਚ ਟਰੱਕਾਂ ਦੀ ਐਂਟਰੀ ਰੋਕ ਦਿੱਤੀ ਗਈ ਹੈ। ਬੈਂਚ ਨੇ ਕਿਹਾ ਕਿ ਇਸ ਲਈ ਉਹ ਦਿੱਲੀ ਵਿਚ ਟਰੱਕਾਂ ਦੀ ਐਂਟਰੀ 'ਤੇ ਨਜ਼ਰ ਰੱਖਣ ਲਈ ਕੇਂਦਰ ਨੂੰ 113 ਥਾਵਾਂ 'ਤੇ ਪੁਲਸ ਕਰਮੀਆਂ ਦੀ ਤਾਇਨਾਤੀ ਦਾ ਨਿਰਦੇਸ਼ ਦੇਣ ਦਾ ਪ੍ਰਸਤਾਵ ਰੱਖਦੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਕਿਉਂ ਨਹੀਂ ਰੋਕ ਰਹੇ ਟਰੱਕਾਂ ਦੀ ਐਂਟਰੀ? ਪ੍ਰਦੂਸ਼ਣ ਨੂੰ ਲੈ ਕੇ SC ਨੇ ਦਿੱਲੀ ਸਰਕਾਰ ਲਾਈ ਫਟਕਾਰ
7. ਇਸ ਦਿਨ ਸ਼ੁਰੂ ਹੋਵੇਗਾ ਸਰਦ ਰੁੱਤ ਸੈਸ਼ਨ, 16 ਬਿੱਲ ਪੇਸ਼ ਕਰਨ ਦੀ ਤਿਆਰੀ 'ਚ ਸਰਕਾਰ
ਨਵੀਂ ਦਿੱਲੀ- 25 ਨਵੰਬਰ ਨੂੰ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਰਿਹਾ ਹੈ। ਕੇਂਦਰ ਸਰਕਾਰ ਵਲੋਂ ਵਕਫ਼ ਸੋਧ ਸਮੇਤ 16 ਬਿੱਲਾਂ ਨੂੰ ਸੂਚੀਬੱਧ ਕੀਤਾ ਹੈ। ਇਨ੍ਹਾਂ ਵਿੱਚ ਪੰਜ ਨਵੇਂ ਬਿੱਲ ਵੀ ਸ਼ਾਮਲ ਹਨ। ਦਰਅਸਲ ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ ਸ਼ੁਰੂ ਹੋ ਕੇ 20 ਦਸੰਬਰ ਤੱਕ ਚੱਲੇਗਾ। ਸਰਕਾਰ ਨੇ ਇਸ ਸੈਸ਼ਨ ਦੇ ਏਜੰਡੇ ਵਿਚ 16 ਬਿੱਲਾਂ ਨੂੰ ਸੂਚੀਬੱਧ ਕੀਤਾ ਹੈ। ਇਨ੍ਹਾਂ 'ਚੋਂ ਪੰਜ ਬਿੱਲ ਨਵੇਂ ਹਨ, ਇਸ ਤੋਂ ਇਲਾਵਾ ਬਿੱਲ ਬਾਕੀ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਇਸ ਦਿਨ ਸ਼ੁਰੂ ਹੋਵੇਗਾ ਸਰਦ ਰੁੱਤ ਸੈਸ਼ਨ, 16 ਬਿੱਲ ਪੇਸ਼ ਕਰਨ ਦੀ ਤਿਆਰੀ 'ਚ ਸਰਕਾਰ
8. ਵੱਡੀ ਖ਼ਬਰ : Canada ਸਰਕਾਰ ਦਾ ਯੂ-ਟਰਨ, ਭਾਰਤ ਜਾਣ ਵਾਲੇ ਲੋਕਾਂ 'ਤੇ ਲਾਗੂ ਨਿਯਮ ਹਟਾਇਆ
ਸਰੀ : ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਨੇ ਇਕ ਵਾਰ ਫਿਰ ਯੂ ਟਰਨ ਲਿਆ ਹੈ ਅਤੇ ਆਪਣੇ ਫ਼ੈਸਲੇ ਨੂੰ ਪਲਟ ਦਿੱਤਾ ਹੈ। ਇਸ ਹਫ਼ਤੇ ਦੇ ਸ਼ੁਰੂ ਵਿਚ ਕੈਨੇਡਾ ਸਰਕਾਰ ਨੇ ਕੈਨੇਡਾ ਤੋਂ ਭਾਰਤ ਜਾਣ ਵਾਲੇ ਯਾਤਰੀਆਂ ਲਈ ਨਿਯਮ ਬਣਾਇਆ ਸੀ ਕਿ ਸਾਰੇ ਯਾਤਰੀਆਂ ਦੀ ਖਾਸ ਜਾਂਚ ਕੀਤੀ ਜਾਵੇਗੀ। ਤਾਜ਼ਾ ਐਲਾਨ ਮੁਤਾਬਕ ਹੁਣ ਭਾਰਤ ਜਾਣ ਵਾਲੇ ਯਾਤਰੀਆਂ ਲਈ ਵਾਧੂ ਸੁਰੱਖਿਆ ਸਕ੍ਰੀਨਿੰਗ ਉਪਾਅ ਨੂੰ ਹਟਾ ਦਿੱਤਾ ਗਿਆ ਹੈ। ਸਮਾਚਾਰ ਏਜੰਸੀ ਸੀ.ਬੀ.ਸੀ. ਦੀ ਖ਼ਬਰ ਮੁਤਾਬਕ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਦੇ ਦਫਤਰ ਨੇ ਇਸ ਸਬੰਧੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਕਿ ਇਹ ਉਪਾਅ ਕੈਨੇਡਾ ਅਤੇ ਭਾਰਤ ਦਰਮਿਆਨ ਵਧੇ ਤਣਾਅ ਤੋਂ ਬਾਅਦ ਕੀਤੇ ਗਏ ਸਨ ਜੋ ਕਿ ਹੁਣ ਹਟਾ ਦਿੱਤੇ ਗਏ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਵੱਡੀ ਖ਼ਬਰ : Canada ਸਰਕਾਰ ਦਾ ਯੂ-ਟਰਨ, ਭਾਰਤ ਜਾਣ ਵਾਲੇ ਲੋਕਾਂ 'ਤੇ ਲਾਗੂ ਨਿਯਮ ਹਟਾਇਆ
9. ਗ੍ਰਿਫ਼ਤਾਰੀ ਵਾਰੰਟ ਤੋਂ ਬਾਅਦ ਕੀ ਗ੍ਰਿਫ਼ਤਾਰ ਹੋਣਗੇ ਅਡਾਨੀ ਜਾਂ ਕਰਨਗੇ ਇਹ ਉਪਾਅ
ਨਵੀਂ ਦਿੱਲੀ : ਅਮਰੀਕੀ ਅਦਾਲਤ ਵੱਲੋਂ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਦੋਸ਼ ਲੱਗਣ ਤੋਂ ਬਾਅਦ ਗੌਤਮ ਅਡਾਨੀ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਅਡਾਨੀ ਅਤੇ ਉਸ ਦੇ ਭਤੀਜੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤਾ ਹੈ। ਹਾਲਾਂਕਿ, ਇਸ ਦਾ ਇਹ ਮਤਲਬ ਨਹੀਂ ਹੈ ਕਿ ਅਮਰੀਕੀ ਪੁਲਸ ਹੁਣ ਆਵੇਗੀ ਅਤੇ ਅਡਾਨੀ ਨੂੰ ਗ੍ਰਿਫਤਾਰ ਕਰਕੇ ਲੈ ਜਾਵੇਗੀ। ਅਡਾਨੀ ਕੋਲ ਫਿਲਹਾਲ ਕਈ ਤਰੀਕੇ ਹਨ ਜਿਨ੍ਹਾਂ ਰਾਹੀਂ ਉਹ ਗ੍ਰਿਫਤਾਰੀ ਤੋਂ ਬਚ ਸਕਦੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਗ੍ਰਿਫ਼ਤਾਰੀ ਵਾਰੰਟ ਤੋਂ ਬਾਅਦ ਕੀ ਗ੍ਰਿਫ਼ਤਾਰ ਹੋਣਗੇ ਅਡਾਨੀ ਜਾਂ ਕਰਨਗੇ ਇਹ ਉਪਾਅ
10. ਇਕ ਹੋਰ ਵਿਵਾਦ 'ਚ ਫਸੇ YouTuber ਅਰਮਾਨ ਮਲਿਕ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਹਰਿਦੁਆਰ- ਉਤਰਾਖੰਡ ਦੇ ਹਰਿਦੁਆਰ ਤੋਂ ਯੂਟਿਊਬਰ ਅਤੇ ਬਿੱਗ ਬੌਸ ਮੁਕਾਬਲੇਬਾਜ਼ ਅਰਮਾਨ ਮਲਿਕ ਨਾਲ ਹੰਗਾਮਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਹਰਿਦੁਆਰ ਦੇ ਜਵਾਲਾਪੁਰ ਕੋਤਵਾਲੀ ਇਲਾਕੇ ਦੇ ਖੰਨਾਨਗਰ ਦਾ ਹੈ। YouTuber ਖੰਨਾਨਗਰ ਪਹੁੰਚਿਆ ਅਤੇ ਨੌਜਵਾਨ ਦੇ ਘਰ ਪਹੁੰਚ ਕੇ ਹੰਗਾਮਾ ਕੀਤਾ। ਨੌਜਵਾਨ ਸਥਾਨਕ ਯੂਟਿਊਬਰ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਅਰਮਾਨ ਮਲਿਕ ਦੇ ਪਰਿਵਾਰ ਨੂੰ ਲੈ ਕੇ ਭੱਦੀਆਂ ਟਿੱਪਣੀਆਂ ਕੀਤੀਆਂ ਸਨ। ਜਿਸ ਕਾਰਨ ਅਰਮਾਨ ਨੂੰ ਗੁੱਸਾ ਆ ਗਿਆ। ਉਹ ਆਪਣੇ ਦੋਸਤਾਂ ਨਾਲ ਸਥਾਨਕ ਯੂਟਿਊਬਰ ਸੌਰਭ ਦੇ ਘਰ ਪਹੁੰਚਿਆ। ਦੋਸ਼ ਹੈ ਕਿ ਅਰਮਾਨ ਨੇ ਸੌਰਭ ਦੇ ਘਰ 'ਚ ਹੰਗਾਮਾ ਕੀਤਾ ਅਤੇ ਉਸ ਨਾਲ ਕੁੱਟਮਾਰ ਕੀਤੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਇਕ ਹੋਰ ਵਿਵਾਦ 'ਚ ਫਸੇ YouTuber ਅਰਮਾਨ ਮਲਿਕ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਇਟਲੀ 'ਚ ਨੌਜਵਾਨ ਦੀ ਮੌਤ ਦਾ ਮਾਮਲਾ: NRI ਮੰਤਰੀ ਧਾਲੀਵਾਲ ਨੇ ਮ੍ਰਿਤਕ ਦੇ ਪਰਿਵਾਰ ਨਾਲ ਕੀਤਾ ਦੁਖ ਸਾਂਝਾ
NEXT STORY