ਜਲੰਧਰ- ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁੱਕਰਵਾਰ ਨੂੰ ਦਿੱਲੀ ਵੱਲ ਕੂਚ ਦਾ ਪਹਿਲਾਂ ਤੋਂ ਹੀ ਐਲਾਨ ਕੀਤਾ ਹੋਇਆ ਸੀ। ਇਸ ਦੌਰਾਨ ਕਿਸਾਨਾਂ ਨੇ ਸਵੇਰ ਤੋਂ ਹੀ ਕਮਰ ਕੱਸੀ ਤੇ 101 ਮਰਜੀਵੜਿਆਂ ਦਾ ਜਥਾ ਪੰਜਾਬ ਹਰਿਆਣਾ ਬਾਰਡਰ (ਸ਼ੰਭੂ) ਉੱਤੇ ਹਰਿਆਣਾ ਪੁਲਸ ਦੇ ਅੱਗੇ ਡਟ ਗਿਆ। ਹਰਿਆਣਾ ਪੁਲਸ ਨੇ ਇਸ ਜਥੇ ਨੂੰ ਸੂਬੇ ਅੰਦਰ ਦਾਖਲ ਨਾ ਹੋਣ ਦਿੱਤਾ। ਸਵੇਰ ਤੋਂ ਸ਼ਾਮ ਹੋਈ ਕਿਸਾਨਾਂ ਨੇ ਕਈ ਵਾਰ ਕੋਸ਼ਿਸ਼ ਕੀਤੀ, ਜਿਸ ਦੌਰਾਨ ਹਰਿਆਣਾ ਪੁਲਸ ਨੇ ਹੰਝੂ ਗੈਸ ਦੇ ਗੋਲੇ ਵੀ ਛੱਡੇ ਪਰ ਜਥੇ ਨੂੰ ਅੱਗੇ ਵਧਣ ਲਈ ਰਾਹ ਨਾ ਮਿਲਿਆ। ਆਖਰ ਸ਼ਾਮ ਨੂੰ ਕਿਸਾਨ ਆਗੂਆਂ ਦੀ ਬੈਠਕ ਹੋਈ, ਜਿਸ ਵਿਚ ਫੈਸਲਾ ਹੋਇਆ ਕਿ ਹੁਣ ਐਤਵਾਰ ਨੂੰ ਮੁੜ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਜਾਵੇਗਾ। ਬੈਠਕ ਵਿਚ ਕੀ ਫੈਸਲੇ ਹੋਏ ਇਸ ਸਬੰਧੀ ਵਿਸਥਾਰਿਤ ਖਬਰ ਹੇਠਾਂ ਹੈ। ਇਸ ਤੋਂ ਇਲਾਵਾ ਅੱਜ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਦੇ ਨਾਲ ਹੀ ਗੱਲ ਜੇਕਰ ਦੇਸ਼ ਦੀ ਕਰੀਏ ਤਾਂ ਹਰਿਆਣਾ ਦੇ ਕੁਝ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਉੱਥੇ ਹੀ ਵਿਸ਼ਵ ਪੱਧਰ ਦੀਆਂ ਖਬਰਾਂ ਵਿਚ ਅੱਜ ਅਮਰੀਕਾ ਵਿਚ ਆਏ 7 ਤੋਂ ਵਧੇਰੇ ਤੀਬਰਤਾ ਵਾਲੇ ਭੂਚਾਲ ਕਾਰਨ ਹੋਇਆ ਨੁਕਸਾਨ ਚਰਚਾ ਦਾ ਵਿਸ਼ਾ ਬਣਿਆ ਰਿਹਾ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ....
ਹਰਿਆਣਾ ਵੱਲੋਂ ਦਿੱਲੀ ਲਈ ਲਾਂਘਾ ਨਾ ਦਿੱਤੇ ਜਾਣ ਤੋਂ ਬਾਅਦ ਪੰਧੇਰ ਨੇ ਕਰ 'ਤਾ ਵੱਡਾ ਐਲਾਨ
ਪੰਜਾਬ-ਹਰਿਆਣਾ ਸਰਹੱਦ ‘ਤੇ ਡੇਰੇ ਲਾਏ ਹੋਏ ਕਿਸਾਨਾਂ ਵੱਲੋਂ ਅੱਜ ਦੁਪਹਿਰ 1 ਵਜੇ ਦਿੱਲੀ ਕੂਚ ਕੀਤਾ ਗਿਆ ਸੀ। ਦਿੱਲੀ ਅੱਗੇ ਵਧਦੇ ਕਿਸਾਨਾਂ ਨੂੰ ਵੇਖ ਕੇ ਹਰਿਆਣਾ ਪੁਲਸ ਵੱਲੋਂ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਦਾਗੇ ਗਏ ਹਨ। ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਸ ਵੱਲੋਂ ਕੰਡਿਆਲੀ ਤਾਰਾਂ ਅਤੇ ਬੈਰੀਕੇਡਿੰਗ ਕੀਤੀ ਹੋਈ ਹੈ। ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਸਾਢੇ ਤਿੰਨ ਘੰਟੇ ਬਾਅਦ ਕਿਸਾਨ ਆਗੂ ਸਰਵਣ ਦੀ ਕਾਲ ਤੋਂ ਬਾਅਦ 101 ਕਿਸਾਨਾਂ ਦਾ ਜੱਥਾ ਸ਼ੰਭੂ ਸਰਹੱਦ ਤੋਂ ਵਾਪਸ ਪਰਤ ਆਇਆ ਹੈ।
ਪੂਰੀ ਖਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕੀਤਾ ਸ਼ੁਰੂ, ਬੈਰੀਕੇਡਾਂ ਨਾਲ ਰੋਕਿਆ ਗਿਆ
ਪੰਜਾਬ ਅਤੇ ਹਰਿਆਣਾ ਸਰਹੱਦ ਦੇ ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦੇ ਇਕ ਜੱਥੇ ਨੇ ਸ਼ੁੱਕਰਵਾਰ ਨੂੰ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ ਪਰ ਉਨ੍ਹਾਂ ਨੂੰ ਕੁਝ ਮੀਟਰ ਬਾਅਦ ਬਹੁ-ਪੱਧਰੀ ਬੈਰੀਕੇਡ ਲਗਾ ਕੇ ਰੋਕ ਦਿੱਤਾ ਗਿਆ। ਹਰਿਆਣਾ ਪੁਲਸ ਨੇ ਕਿਸਾਨਾਂ ਨੂੰ ਅੱਗੇ ਨਾ ਵਧਣ ਲਈ ਕਿਹਾ ਅਤੇ ਭਾਰਤੀ ਸਿਵਲ ਡਿਫੈਂਸ ਕੋਡ (ਬੀਐੱਨਐੱਸਐੱਸ) ਦੀ ਧਾਰਾ 163 ਦੇ ਤਹਿਤ ਲਗਾਏ ਗਏ ਮਨਾਹੀ ਦੇ ਹੁਕਮਾਂ ਦਾ ਹਵਾਲਾ ਦਿੱਤਾ। ਅੰਬਾਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ 'ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਗੈਰ-ਕਾਨੂੰਨੀ ਰੂਪ ਨਾਲ ਇਕੱਠੇ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ ਮਾਰਚ ਕਰ ਰਹੇ ਹਨ।
ਪੂਰੀ ਖਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ
ਤਰਨਤਾਰਨ ਦੇ ਪਿੰਡ ਅਨੰਦਪੁਰ ਦੇ ਨਿਵਾਸੀ ਨੌਜਵਾਨ ਦੀ ਕੈਨੇਡਾ 'ਚ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਇਸ ਵਾਰਦਾਤ 'ਚ ਮ੍ਰਿਤਕ ਦਾ ਵੱਡਾ ਭਰਾ ਜ਼ਖ਼ਮੀ ਹੋ ਗਿਆ ਹੈ ਜਿਸ ਨੂੰ ਹਸਪਤਾਲ ਵਿੱਚ ਜੇਰੇ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ ਹੈ।
ਪੂਰੀ ਖਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਵੱਡੀ ਖ਼ਬਰ: ਪੰਜਾਬ 'ਚ ਸਿਲੰਡਰ ਫੱਟਣ ਕਾਰਨ ਹੋਇਆ ਧਮਾਕਾ, ਪੈ ਗਈਆਂ ਭਾਜੜਾਂ
ਮਹਾਨਗਰ ਜਲੰਧਰ ਦੇ ਬਾਬੂਲਾਲ ਸਿੰਘ ਨਗਰ ਨਾਲ ਲੱਗਦੇ ਰਾਜ ਨਗਰ ਵਿੱਚ ਅੱਜ ਤੜਕੇ ਇਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਲੰਡਰ ਫਟਣ ਕਾਰਨ ਘਰ ਵਿੱਚ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਆਸ-ਪਾਸ ਦੇ ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਮੌਕੇ 'ਤੇ ਪਹੁੰਚ ਗਈਆਂ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਭਿਆਨਕ ਅੱਗ ਵਿੱਚ ਫਾਇਰ ਵਿਭਾਗ ਦੇ ਦੋ ਕਰਮਚਾਰੀ ਵੀ ਝੁਲਸ ਗਏ।
ਪੂਰੀ ਖਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਸੁਖਬੀਰ ਬਾਦਲ 'ਤੇ ਹੋਏ ਹਮਲੇ 'ਤੇ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ
ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਫਾਇਰਿੰਗ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਫਾਇਰਿੰਗ ਦੀ ਘਿਨਾਉਣੀ ਕਾਰਵਾਈ ਦੀ ਹਰ ਸਿੱਖ ਨੂੰ ਨਿੰਦਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੈਂ ਮੌਕੇ 'ਤੇ ਹੀ ਵੱਖ-ਵੱਖ ਟੀ. ਵੀ. ਚੈਨਲਾਂ ਨਾਲ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਉੱਪਰ ਗੋਲੀ ਚਲਾਉਣ ਦੀ ਘਟਨਾ ਨੂੰ ਬੇਹੱਦ ਮੰਦਭਾਗੀ ਅਤੇ ਘਿਨਾਉਣੀ ਦੱਸਿਆ ਸੀ। ਉਨ੍ਹਾਂ ਬਲਵਿੰਦਰ ਸਿੰਘ ਭੂੰਦੜ ਦੇ ਬਿਆਨ ਉੱਪਰ ਟਿੱਪਣੀ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਰਬਾਰ ਸਾਹਿਬ ਦੇ ਮੁੱਖ ਗੇਟ ਦੇ ਇਕ ਪਾਸੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਸਨ ਤੇ ਮੁੱਖ ਗੇਟ ਦੇ ਦੂਸਰੇ ਪਾਸੇ ਦਾਸ ਵੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਦੀ ਪਾਲਣਾ ਕਰਦਿਆਂ ਬਤੌਰ ਚੋਬਦਾਰ ਸੇਵਾ ਨਿਭਾਅ ਰਿਹਾ ਸੀ।
ਪੂਰੀ ਖਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਬਟਾਲਾ ਦੇ ਕਿਸਾਨਾਂ ਨੂੰ CM ਮਾਨ ਦਾ ਤੋਹਫ਼ਾ, ਸ਼ੁਰੂ ਹੋਈ ਖੰਡ ਮਿੱਲ
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਬਟਾਲਾ ਦੀ ਸਹਿਕਾਰੀ ਖੰਡ ਮਿੱਲ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ 3500 ਟੀ.ਸੀ.ਡੀ. ਸਮਰੱਥਾ ਦੇ ਪਲਾਂਟ, 14 ਮੈਗਾਵਾਟ ਦੇ ਕੋ-ਜਨਰੇਸ਼ਨ ਪ੍ਰੋਜੈਕਟ ਅਤੇ 100 ਟੀ.ਪੀ.ਡੀ. ਸਮਰੱਥਾ ਦੇ ਬਾਇਓ ਸੀ.ਐੱਨ.ਜੀ. ਪਲਾਂਟ ਦਾ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਟਾਲਾ ਦੀ ਇਸ ਖੰਡ ਮਿੱਲ ਦੀ ਸਮਰੱਥਾ ਵਧਣ ਅਤੇ ਕੋ-ਜਨਰੇਸ਼ਨ ਪ੍ਰੋਜੈਕਟ ਲੱਗਣ ਨਾਲ ਜਿੱਥੇ ਇਲਾਕੇ ਦੇ ਕਿਸਾਨਾਂ ਨੂੰ ਲਾਭ ਹੋਵੇਗਾ ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਹੁਣ ਕਿਸਾਨਾਂ ਨੂੰ ਆਪਣਾ ਗੰਨਾ ਦੂਰ ਦੀਆਂ ਮਿੱਲਾਂ 'ਚ ਨਹੀਂ ਲਿਜਾਣਾ ਪਵੇਗਾ, ਇਲਾਕੇ 'ਚ ਹੀ ਗੰਨੇ ਦੀ ਕਾਸ਼ਤ ਨੂੰ ਹੁੰਗਾਰਾ ਮਿਲੇਗਾ ਤੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀ ਨੂੰ ਮਜ਼ਬੂਰੀ ਦੇ ਧੰਦੇ 'ਚੋਂ ਕੱਢ ਕੇ ਲਾਹੇਵੰਦ ਧੰਦਾ ਬਣਾਉਣ ਲਈ ਕਿਸਾਨਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਅਸੀਂ ਕਿਸਾਨ ਅਤੇ ਕਿਰਸਾਨੀ ਨੂੰ ਪੈਰਾਂ 'ਤੇ ਖੜ੍ਹਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਾਂ।
ਪੂਰੀ ਖਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਕਿਸਾਨ ਅੰਦੋਲਨ ਵਿਚਾਲੇ ਸਰਕਾਰ ਦਾ ਵੱਡਾ ਫ਼ੈਸਲਾ, ਇੰਟਰਨੈੱਟ ਬੰਦ ਕਰਨ ਦੇ ਹੁਕਮ
ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਬੀਤੇ 11 ਮਹੀਨਿਆਂ ਤੋਂ ਡਟੇ ਕਿਸਾਨ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ ਕੂਚ ਕਰਨਗੇ। ਅੰਬਾਲਾ ਦੇ ਸ਼ੰਭੂ ਬਾਰਡਰ, ਜੀਂਦ ਦੇ ਖਨੌਰੀ ਅਤੇ ਸੋਨੀਪਤ ਦੇ ਸਿੰਘੂ ਬਾਰਡਰ ਕੋਲ ਪੁਲਸ ਸੁਰੱਖਿਆ ਵਧਾਈ ਗਈ ਹੈ। ਇਸ ਵਿਚ ਕਿਸਾਨ ਅੰਦੋਲਨ ਕਾਰਨ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇੰਟਰਨੈੱਟ ਸੇਵਾਵਾਂ 9 ਦਸੰਬਰ ਤੱਕ ਬੰਦ ਰਹਿਣਗੀਆਂ। ਪੰਜਾਬ ਨਾਲ ਲੱਗਦੇ ਅੰਬਾਲਾ ਦੇ ਪਿੰਡਾਂ 'ਚ 9 ਦਸੰਬਰ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।
ਪੂਰੀ ਖਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਜ਼ੋਰਦਾਰ ਭੂਚਾਲ ਮਗਰੋਂ 53 ਲੱਖ ਲੋਕਾਂ 'ਤੇ ਮੰਡਰਾਇਆ ਖਤਰਾ (ਤਸਵੀਰਾਂ)
ਭੂਚਾਲ ਦੇ ਤੇਜ਼ ਝਟਕਿਆਂ ਨਾਲ ਸਾਰਾ ਅਮਰੀਕਾ ਕੰਬ ਗਿਆ। ਅਮਰੀਕਾ ਦੇ ਉੱਤਰੀ ਕੈਲੀਫੋਰਨੀਆ 'ਚ ਵੀਰਵਾਰ ਨੂੰ 7.0 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਕਰਿਆਨੇ ਦੀ ਦੁਕਾਨ 'ਚ ਰੱਖਿਆ ਸਾਮਾਨ ਡਿੱਗ ਗਿਆ। ਕਾਹਲੀ ਵਿੱਚ ਬੱਚਿਆਂ ਨੂੰ ਸਕੂਲਾਂ ਵਿੱਚ ਮੇਜ਼ਾਂ ਥੱਲੇ ਲਕੋ ਲਿਆ ਗਿਆ। ਅਮਰੀਕੀ ਪੱਛਮੀ ਤੱਟ 'ਤੇ ਰਹਿਣ ਵਾਲੇ 53 ਲੱਖ ਲੋਕਾਂ ਲਈ ਸੁਨਾਮੀ ਦੀ ਚਿਤਾਵਨੀ ਵੀ ਜਾਰੀ ਕਰਨੀ ਪਈ।
ਪੂਰੀ ਖਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
Canada ਨੇ ਹਥਿਆਰਾਂ ਦੇ 324 ਮਾਡਲਾਂ 'ਤੇ ਲਗਾਈ ਪਾਬੰਦੀ; ਯੂਕ੍ਰੇਨ ਭੇਜਣ ਦੀ ਤਿਆਰੀ
ਕੈਨੇਡਾ ਨੇ ਵੱਡਾ ਕਦਮ ਚੁੱਕਿਆ ਹੈ। ਇਸ ਕਦਮ ਨਾਲ ਜਿੱਥੇ ਰੂਸ ਨਾਲ ਚੱਲ ਰਹੇ ਸੰਘਰਸ਼ 'ਚ ਯੂਕ੍ਰੇਨ ਦੀ ਮਦਦ ਹੋਵੇਗੀ, ਉੱਥੇ ਉਹ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਅਤ ਕਰ ਸਕੇਗਾ। ਦਰਅਸਲ ਵੀਰਵਾਰ ਨੂੰ ਇਸ ਨੇ ਅਸਾਲਟ ਹਥਿਆਰਾਂ ਦੇ 324 ਮਾਡਲਾਂ 'ਤੇ ਪਾਬੰਦੀ ਦਾ ਐਲਾਨ ਕੀਤਾ। ਇਨ੍ਹਾਂ ਹਥਿਆਰਾਂ ਨੂੰ ਸਟੋਰਾਂ ਤੋਂ ਇਕੱਠਾ ਕਰਕੇ ਯੂਕ੍ਰੇਨ ਭੇਜਿਆ ਜਾਵੇਗਾ। ਇੱਥੇ ਦੱਸ ਦਈਏ ਕਿ ਵੀਰਵਾਰ ਦੀ ਘੋਸ਼ਣਾ ਤੋਂ ਬਾਅਦ ਕੈਨੇਡੀਅਨ ਹੁਣ 1,800 ਤੋਂ ਵੱਧ ਕਿਸਮ ਦੇ ਹਥਿਆਰਾਂ ਦੀ ਖਰੀਦ, ਵੇਚ ਜਾਂ ਆਯਾਤ ਨਹੀਂ ਕਰ ਸਕਣਗੇ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਪਾਬੰਦੀਸ਼ੁਦਾ ਮਾਡਲਾਂ ਦੀਆਂ ਕਰੀਬ 14500 ਬੰਦੂਕਾਂ ਅਜੇ ਵੀ ਲੋਕਾਂ ਦੇ ਕਬਜ਼ੇ 'ਚ ਹਨ। ਉਨ੍ਹਾਂ ਨੂੰ ਅਗਲੇ ਸਾਲ ਅਕਤੂਬਰ ਤੱਕ ਦਾ ਸਮਾਂ ਦਿੱਤਾ ਜਾਵੇਗਾ। ਇਸ ਤਹਿਤ ਇਹ ਲੋਕ ਬੰਦੂਕਾਂ ਵਾਪਸ ਕਰ ਸਕਦੇ ਹਨ ਅਤੇ ਇਸ ਦੇ ਬਦਲੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਪੂਰੀ ਖਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਕਿਸਾਨਾਂ ਨੂੰ ਲਾਭ ਦੇਣ ਲਈ RBI ਨੇ ਚੁੱਕਿਆ ਵੱਡਾ ਕਦਮ, ਦਿੱਤਾ ਇਹ ਤੋਹਫ਼ਾ
ਭਾਰਤੀ ਰਿਜ਼ਰਵ ਬੈਂਕ (RBI) ਨੇ ਕਿਸਾਨਾਂ ਨੂੰ ਰਾਹਤ ਦੇਣ ਲਈ ਵੱਡਾ ਕਦਮ ਚੁੱਕਿਆ ਹੈ। ਹੁਣ ਕਿਸਾਨ ਬਿਨਾਂ ਕਿਸੇ ਗਰੰਟੀ ਦੇ ਬੈਂਕ ਤੋਂ 2 ਲੱਖ ਰੁਪਏ ਤੱਕ ਦਾ ਕਰਜ਼ਾ ਲੈ ਸਕਣਗੇ। ਪਹਿਲਾਂ ਇਹ ਸੀਮਾ 1.6 ਲੱਖ ਰੁਪਏ ਸੀ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੁੱਧਵਾਰ ਨੂੰ ਮੁਦਰਾ ਨੀਤੀ ਸਮੀਖਿਆ ਦੌਰਾਨ ਕਿਹਾ ਕਿ ਇਹ ਫੈਸਲਾ ਮਹਿੰਗਾਈ ਅਤੇ ਖੇਤੀ ਕੱਚੇ ਮਾਲ ਦੀਆਂ ਵਧਦੀਆਂ ਕੀਮਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਕਦਮ ਦਾ ਉਦੇਸ਼ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਕਰਨਾ ਅਤੇ ਉਨ੍ਹਾਂ ਦੀਆਂ ਵਿੱਤੀ ਲੋੜਾਂ ਨੂੰ ਪੂਰਾ ਕਰਨਾ ਹੈ।
ਪੂਰੀ ਖਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਅੱਲੂ ਅਰਜੁਨ ਦੀ 'ਪੁਸ਼ਪਾ 2' ਨੇ ਲਵਾ 'ਤਾ ਸਰਕਾਰੀ ਬੈਨ, ਫ਼ਿਲਮਾਂ ਵਾਲਿਆਂ ਦੀਆਂ ਵਧ ਗਈਆਂ ਮੁਸ਼ਕਿਲਾਂ
ਇੱਕ ਪਾਸੇ ਜਿੱਥੇ 'ਪੁਸ਼ਪਾ 2' ਬਾਕਸ ਆਫਿਸ 'ਤੇ ਜ਼ਬਰਦਸਤ ਕਲੈਕਸ਼ਨ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਭਗਦੜ 'ਚ ਇੱਕ ਔਰਤ ਦੀ ਮੌਤ ਅਤੇ ਇੱਕ ਬੱਚੇ ਦੇ ਜ਼ਖਮੀ ਹੋਣ ਨਾਲ ਫ਼ਿਲਮ ਦੀ ਟੀਮ ਦੁਖੀ ਹੈ। ਇਸ ਦੇ ਨਾਲ ਹੀ ਮ੍ਰਿਤਕ ਔਰਤ ਦੇ ਪਤੀ ਅਤੇ ਜ਼ਖਮੀ ਬੱਚੇ ਦੇ ਪਿਤਾ ਦੀ ਸ਼ਿਕਾਇਤ 'ਤੇ ਅੱਲੂ ਅਰਜੁਨ ਅਤੇ ਫ਼ਿਲਮ ਦੇ ਨਿਰਮਾਤਾਵਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਈ ਹੈ।
ਪੂਰੀ ਖਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਪੰਜਾਬ ਵਿਚ ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲੇ
NEXT STORY