ਜਲੰਧਰ - ਪੰਜਾਬ ’ਚ ਅੱਜ ਝਬਾਲ ਅਟਾਰੀ ਰੋਡ 'ਤੇ ਪਿੰਡ ਗੰਡੀਵਿੰਡ ਨੇੜੇ ਦੋਦੇ ਵਾਲੇ ਨਹਿਰ ਪੁੱਲ ਵਿਖੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ ਵਿਚ ਪਤੀ-ਪਤਨੀ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਉੱਥੇ ਹੀ ਦੂਜੇ ਪਾਸੇ ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇਸ ਨਾਲ ਟਰੱਕ ਇਕ ਪਾਸੇ ਨੂੰ ਪਲਟ ਗਿਆ ਤੇ ਬੱਸ ਸਿੱਧਾ ਨਾਲੇ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 6 ਲੋਕਾਂ ਦੀ ਮੌਤ ਦੀ ਖ਼ਬਰ ਹੈ। ਇਸ ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਚੈਂਪੀਅਨਜ਼ ਟਰਾਫੀ ਅਜੇ ਸ਼ੁਰੂ ਵੀ ਨਹੀਂ ਹੋਈ ਹੈ ਪਰ ਇਸ ਤੋਂ ਪਹਿਲਾਂ ਹੀ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਇੰਡੀਆ ਦੇ ਗੇਂਦਬਾਜ਼ੀ ਕੋਚ ਮੋਰਨੇ ਮੋਰਕਲ ਦੇ ਅਚਾਨਕ ਦੁਬਈ ਤੋਂ ਘਰ ਪਰਤਣ ਦੀ ਖ਼ਬਰ ਹੈ। ਇਸ ਦੇ ਨਾਲ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਪੰਜਾਬ 'ਚ ਵੱਡਾ ਹਾਦਸਾ! ਪੁਲ਼ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 6 ਲੋਕਾਂ ਦੀ ਮੌਤ, ਵੇਖੋ ਖ਼ੌਫ਼ਨਾਕ ਮੰਜ਼ਰ
ਪੰਜਾਬ 'ਚ ਅੱਜ ਤੜਕਸਾਰ ਹੀ ਭਿਆਨਕ ਹਾਦਸਾ ਵਾਪਰ ਗਿਆ। ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇਸ ਨਾਲ ਟਰੱਕ ਇਕ ਪਾਸੇ ਨੂੰ ਪਲਟ ਗਿਆ ਤੇ ਬੱਸ ਸਿੱਧਾ ਨਾਲੇ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 6 ਲੋਕਾਂ ਦੀ ਮੌਤ ਦੀ ਖ਼ਬਰ ਹੈ। ਫ਼ਿਲਹਾਲ ਮੌਕੇ 'ਤੇ ਸਵਾਰੀਆਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ 'ਚ ਵੱਡਾ ਹਾਦਸਾ! ਪੁਲ਼ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 6 ਲੋਕਾਂ ਦੀ ਮੌਤ, ਵੇਖੋ ਖ਼ੌਫ਼ਨਾਕ ਮੰਜ਼ਰ
2. ਪੰਜਾਬ ਤੋਂ ਵੱਡੀ ਖ਼ਬਰ, SDM ਦੀ ਗੱਡੀ ਨਾਲ ਵਾਪਰਿਆ ਹਾਦਸਾ, ਮਾਂ-ਪੁੱਤ ਦੀ ਮੌਤ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੌਹੁਕਾ 'ਚ ਬੇਹੱਦ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ ਮੋਟਰਸਾਈਕਲ ਦੀ ਵਿਚਕਾਰ ਭਿਆਨਕ ਟੱਕਰ 'ਚ ਮਾਂ-ਪੁੱਤ ਦੀ ਮੌਕੇ 'ਤੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪੱਟੀ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਤਿੰਨੇ ਜਣੇ ਤਰਨਤਾਰਨ ਨੂੰ ਕਿਸੇ ਕੰਮ ਜਾ ਰਹੇ ਸਨ। ਇਸ ਦੌਰਾਨ ਪੱਟੀ ਵਾਲੀ ਸਾਈਡ ਆ ਰਹੀ ਐੱਸ. ਡੀ. ਐੱਮ ਭੱਟੀ ਪ੍ਰੀਤ ਇੰਦਰ ਸਿੰਘ ਦੀ ਗੱਡੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ 'ਚ ਮਾਂ-ਪੁੱਤ ਦੀ ਮੌਕੇ 'ਤੇ ਮੌਤ ਅਤੇ ਭਤੀਜਾ ਗੰਭੀਰ ਜ਼ਖ਼ਮੀ ਹੋ ਗਿਆ। ਭਜੀਜੇ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਹੀ ਐੱਸ. ਡੀ. ਐੱਮ ਵੀ ਜ਼ਖ਼ਮੀ ਹੋ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ ਤੋਂ ਵੱਡੀ ਖ਼ਬਰ, SDM ਦੀ ਗੱਡੀ ਨਾਲ ਵਾਪਰਿਆ ਹਾਦਸਾ, ਮਾਂ-ਪੁੱਤ ਦੀ ਮੌਤ
3. ਪੰਜਾਬ ਦੀ ਪੰਥਕ ਸਿਆਸਤ 'ਚ ਭੂਚਾਲ, ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੋਂ ਬਾਅਦ ਇਕ ਹੋਰ ਧਮਾਕਾ
ਪੰਜਾਬ ਦੀ ਪੰਥਕ ਸਿਆਸਤ ਵਿਚ ਆਇਆ ਭੂਚਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਰਜਿੰਦਰ ਸਿੰਘ ਧਾਮੀ ਵਲੋਂ ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਅਤੇ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਕਿਰਪਾਲ ਸਿੰਘ ਬਡੂੰਗਰ ਨੇ ਵੀ ਫਾਰਗ ਕੀਤੇ ਜਾਣ ਦੀ ਗੱਲ ਆਖੀ ਹੈ। ਕਿਰਪਾਲ ਸਿੰਘ ਬਡੂੰਗਰ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿੱਖ ਕੇ ਆਖਿਆ ਹੈ ਕਿ ਮੈਨੂੰ ਸੱਤ ਮੈਂਬਰੀ ਕਮੇਟੀ ਤੋਂ ਫਾਰਗ ਕੀਤਾ ਜਾਵੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ ਦੀ ਪੰਥਕ ਸਿਆਸਤ 'ਚ ਭੂਚਾਲ, ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੋਂ ਬਾਅਦ ਇਕ ਹੋਰ ਧਮਾਕਾ
4. ਪੰਜਾਬ ਵਿਚ ਇਕ ਹੋਰ ਵੱਡਾ Accident, ਕਈ ਘਰਾਂ 'ਚ ਵਿਛੇ ਸੱਥਰ
ਝਬਾਲ ਅਟਾਰੀ ਰੋਡ 'ਤੇ ਪਿੰਡ ਗੰਡੀਵਿੰਡ ਨੇੜੇ ਦੋਦੇ ਵਾਲੇ ਨਹਿਰ ਪੁੱਲ ਵਿਖੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ ਵਿਚ ਪਤੀ-ਪਤਨੀ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਗੰਡੀਵਿੰਡ ਆਪਣੀ ਪਤਨੀ ਮਾਨਸੀ ਕੌਰ ਸਮੇਤ ਮੋਟਰਸਾਈਕਲ ਨੰਬਰ ਪੀਬੀ46 ਏਕੇ 6865 'ਤੇ ਸਵਾਰ ਹੋਕੇ ਪਿੰਡ ਤੋਂ ਕਸਬਾ ਝਬਾਲ ਵੱਲ ਜਾ ਰਿਹਾ ਸੀ ਜਦਕਿ ਪਿੰਡ ਗਹਿਰੀ ਦੇ ਰਹਿਣ ਵਾਲੇ ਦੋ ਨੌਜਵਾਨ ਰਾਹੁਲਦੀਪ ਸਿੰਘ ਪੁੱਤਰ ਬਿੱਟੂ ਸਿੰਘ ਅਤੇ ਜਸ਼ਨਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਝਬਾਲ ਤੋਂ ਆਪਣੇ ਪਿੰਡ ਜਾ ਰਹੇ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ ਵਿਚ ਇਕ ਹੋਰ ਵੱਡਾ Accident, ਕਈ ਘਰਾਂ 'ਚ ਵਿਛੇ ਸੱਥਰ
7. CM ਭਗਵੰਤ ਮਾਨ ਵਲੋਂ ਅਚਨਚੇਤ ਚੀਮਾ ਮੰਡੀ ਦਾ ਦੌਰਾ, ਜਾਰੀ ਕੀਤੀਆਂ ਹਦਾਇਤਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਸਰਕਾਰ ਵੱਲੋਂ ਚੀਮਾ ਮੰਡੀ ਵਿਖੇ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ। ਤਕਰੀਬਨ 5 ਕਰੋੜ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਚੁੱਕੇ ਤਹਿਸੀਲ ਕੰਪਲੈਕਸ ਵਿਖੇ ਪੰਹੁਚੇ ਮੁੱਖ ਮੰਤਰੀ ਵਲੋਂ ਤਸੱਲੀ ਪ੍ਰਗਟ ਕੀਤੀ ਗਈ। ਇਸ ਤੋਂ ਉਪਰੰਤ ਉਨ੍ਹਾਂ ਕਰੋੜਾਂ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਰਹੇ ਰੂਰਲ ਹਸਪਤਾਲ ਦੀ ਬਿਲਡਿੰਗ ਦਾ ਜਾਇਜ਼ਾ ਲਿਆ ਅਤੇ ਇਸ ਦੇ ਚੱਲ ਰਹੇ ਕੰਮ ਬਾਰੇ ਹਸਪਤਾਲ ਵਿਖੇ ਡਿਊਟੀ 'ਤੇ ਹਾਜ਼ਰ ਡਾ. ਨਿਹਾਰਿਕਾ ਗੋਇਲ ਨਾਲ ਗਲਬਾਤ ਕੀਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - CM ਭਗਵੰਤ ਮਾਨ ਵਲੋਂ ਅਚਨਚੇਤ ਚੀਮਾ ਮੰਡੀ ਦਾ ਦੌਰਾ, ਜਾਰੀ ਕੀਤੀਆਂ ਹਦਾਇਤਾਂ
6. ਆ ਗਿਆ Cancer ਦਾ ਟੀਕਾ, ਭਾਰਤ 'ਚ ਜਲਦ ਹੋਵੇਗਾ ਲਾਂਚ : ਕੇਂਦਰੀ ਮੰਤਰੀ
ਕੇਂਦਰੀ ਸਿਹਤ ਰਾਜ ਮੰਤਰੀ ਪ੍ਰਤਾਪਰਾਓ ਜਾਧਵ ਨੇ ਮੰਗਲਵਾਰ ਨੂੰ ਕਿਹਾ ਕਿ ਔਰਤਾਂ ਨੂੰ ਹੋਣ ਵਾਲੇ ਕੈਂਸਰ ਦੇ ਇਲਾਜ ਲਈ ਪੰਜ ਤੋਂ ਛੇ ਮਹੀਨਿਆਂ 'ਚ ਟੀਕਾ ਉਪਲਬਧ ਹੋ ਜਾਵੇਗਾ ਅਤੇ 9 ਤੋਂ 16 ਸਾਲ ਦੀ ਉਮਰ ਦੀਆਂ ਕੁੜੀਆਂ ਇਸ ਦੇ ਲਈ ਯੋਗ ਹੋਣਗੀਆਂ। ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਆਯੁਸ਼ ਮੰਤਰੀ ਨੇ ਕਿਹਾ ਕਿ ਟੀਕੇ 'ਤੇ ਖੋਜ ਕਾਰਜ ਲਗਭਗ ਪੂਰਾ ਹੋ ਗਿਆ ਹੈ ਅਤੇ ਟਰਾਇਲ ਜਾਰੀ ਹਨ। ਜਾਧਵ ਨੇ ਕਿਹਾ,''ਦੇਸ਼ 'ਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵਧੀ ਹੈ ਅਤੇ ਕੇਂਦਰ ਸਰਕਾਰ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਕਦਮ ਚੁੱਕੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਆ ਗਿਆ Cancer ਦਾ ਟੀਕਾ, ਭਾਰਤ 'ਚ ਜਲਦ ਹੋਵੇਗਾ ਲਾਂਚ : ਕੇਂਦਰੀ ਮੰਤਰੀ
7. ਪੰਜਾਬ 'ਚ ਵੱਡਾ ਧਮਾਕਾ! ਟੁੱਟ ਗਏ ਦੁਕਾਨਾਂ ਦੇ ਸ਼ੀਸ਼ੇ, ਇੱਧਰ-ਉਧਰ ਭੱਜਣ ਲੱਗੇ ਲੋਕ
ਫਾਜ਼ਿਲਕਾ ਦੇ ਮੇਨ ਬਾਜ਼ਾਰ ਮਹਾਰਾਜਾ ਅਗਰਸੇਨ ਚੌਂਕ ਨੇੜੇ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਵੈਲਡਿੰਗ ਕਰਦੇ ਸਮੇਂ ਗੈਸ ਵੈਲਡਿੰਗ ਦੀ ਟੈਂਕੀ ਫੱਟ ਗਈ। ਜਾਣਕਾਰੀ ਦਿੰਦੇ ਹੋਏ ਬਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਵੈਲਡਿੰਗ ਦੀ ਦੁਕਾਨ 'ਤੇ ਕੰਮ ਕਰ ਰਿਹਾ ਸੀ। ਪਾਈਪ ਦਾ ਜੁਆਇੰਟ ਢਿੱਲਾ ਹੋਣ ਕਾਰਨ ਅਚਾਨਕ ਗੈਸ ਬੈਕ ਹੋ ਗਈ ਅਤੇ ਗੈਸ ਦੀ ਟੈਂਕੀ ਫਟ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ -ਪੰਜਾਬ 'ਚ ਵੱਡਾ ਧਮਾਕਾ! ਟੁੱਟ ਗਏ ਦੁਕਾਨਾਂ ਦੇ ਸ਼ੀਸ਼ੇ, ਇੱਧਰ-ਉਧਰ ਭੱਜਣ ਲੱਗੇ ਲੋਕ
8. ਸਮੁੰਦਰ ਰਾਹੀਂ ਡੰਕੀ ਲਾਉਣ ਦੀ ਕੋਸ਼ਿਸ਼, ਮਸਾਂ ਮੌਤ ਦੇ ਮੂੰਹ 'ਚੋਂ ਬਚਾਏ ਗਏ ਪ੍ਰਵਾਸੀ
ਟਿਊਨੀਸ਼ੀਆ ਦੇ ਉੱਤਰੀ ਤੱਟ 'ਤੇ ਡੁੱਬ ਰਹੀ ਕਿਸ਼ਤੀ ਵਿੱਚੋਂ 7 ਪ੍ਰਵਾਸੀਆਂ ਨੂੰ ਬਚਾਇਆ ਗਿਆ ਹੈ। ਇਹ ਜਾਣਕਾਰੀ ਟਿਊਨੀਸ਼ੀਆ ਦੇ ਨੈਸ਼ਨਲ ਗਾਰਡ ਨੇ ਸੋਮਵਾਰ ਨੂੰ ਦਿੱਤੀ। ਨੈਸ਼ਨਲ ਗਾਰਡ ਦੇ ਫੇਸਬੁੱਕ ਪੇਜ 'ਤੇ ਦਿੱਤੇ ਗਏ ਇੱਕ ਬਿਆਨ ਅਨੁਸਾਰ, ਬਚਾਅ ਕਾਰਜ ਬਿਜ਼ਰਤੇ ਸੂਬੇ ਦੇ ਸਿਦੀ ਮੇਚਰੇਗ ਦੇ ਤੱਟ 'ਤੇ ਕੀਤਾ ਗਿਆ। ਬਿਆਨ ਵਿੱਚ ਬਚਾਅ ਦਾ ਸਮਾਂ ਜਾਂ ਪ੍ਰਵਾਸੀਆਂ ਦੀ ਕੌਮੀਅਤ ਨਹੀਂ ਦੱਸੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਸਮੁੰਦਰ ਰਾਹੀਂ ਡੰਕੀ ਲਾਉਣ ਦੀ ਕੋਸ਼ਿਸ਼, ਮਸਾਂ ਮੌਤ ਦੇ ਮੂੰਹ 'ਚੋਂ ਬਚਾਏ ਗਏ ਪ੍ਰਵਾਸੀ
9. Champions Trophy ਤੋਂ ਪਹਿਲਾਂ Team India ਨੂੰ ਵੱਡਾ ਝਟਕਾ, ਦਿੱਗਜ ਦੇ ਪਿਤਾ ਦਾ ਦਿਹਾਂਤ, ਦੁਬਈ ਤੋਂ ਘਰ ਪਰਤਿਆ
ਚੈਂਪੀਅਨਜ਼ ਟਰਾਫੀ ਅਜੇ ਸ਼ੁਰੂ ਵੀ ਨਹੀਂ ਹੋਈ ਹੈ ਪਰ ਇਸ ਤੋਂ ਪਹਿਲਾਂ ਹੀ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਇੰਡੀਆ ਦੇ ਗੇਂਦਬਾਜ਼ੀ ਕੋਚ ਮੋਰਨੇ ਮੋਰਕਲ ਦੇ ਅਚਾਨਕ ਦੁਬਈ ਤੋਂ ਘਰ ਪਰਤਣ ਦੀ ਖ਼ਬਰ ਹੈ। ਇਸ ਪਿੱਛੇ ਕਾਰਨ ਨਿੱਜੀ ਦੱਸਿਆ ਜਾ ਰਿਹਾ ਹੈ। ਰਿਪੋਰਟਸ ਮੁਤਾਬਕ ਮੋਰਕਲ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਮੋਰਕਲ 17 ਫਰਵਰੀ ਨੂੰ ਟੀਮ ਇੰਡੀਆ ਦੇ ਅਭਿਆਸ ਸੈਸ਼ਨ ਦਾ ਵੀ ਹਿੱਸਾ ਨਹੀਂ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - Champions Trophy ਤੋਂ ਪਹਿਲਾਂ Team India ਨੂੰ ਵੱਡਾ ਝਟਕਾ, ਦਿੱਗਜ ਦੇ ਪਿਤਾ ਦਾ ਦਿਹਾਂਤ, ਦੁਬਈ ਤੋਂ ਘਰ ਪਰਤਿਆ
10. ਇਨ੍ਹਾਂ ਦੇ ਦਿਮਾਗ 'ਚ ਗੰਦਗੀ ਭਰੀ ਹੈ-Ranveer Allahbadia ਨੂੰ SC ਦੀ ਫਟਕਾਰ
ਸਮੈ ਰੈਨਾ ਦੇ ਸ਼ੋਅ ‘ਇੰਡੀਆ ਗੌਟ ਲੇਟੈਂਟ’ ਨਾਲ ਜੁੜੇ ਵਿਵਾਦ ‘ਚ ਰਣਵੀਰ ਇਲਾਹਾਬਾਦੀਆ ਨੂੰ ਰਾਹਤ ਦੇ ਨਾਲ-ਨਾਲ ਤਾੜਨਾ ਵੀ ਮਿਲੀ ਹੈ। ਸੁਪਰੀਮ ਕੋਰਟ ਨੇ ਮੰਗਲਵਾਰ, 18 ਫਰਵਰੀ ਨੂੰ ਯੂਟਿਊਬਰ ਰਣਵੀਰ ਇਲਾਹਾਬਾਦੀਆ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਕਿ ਤੁਹਾਡਾ ਦਿਮਾਗ ਗੰਦਗੀ ਨਾਲ ਭਰਿਆ ਹੋਇਆ ਹੈ। ਇਹ ਗੈਰ-ਜ਼ਿੰਮੇਵਾਰੀ ਦਾ ਸਿਖਰ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਰਣਵੀਰ ਇਲਾਹਾਬਾਦੀਆ ਨੂੰ ਗ੍ਰਿਫਤਾਰੀ ਤੋਂ ਰਾਹਤ ਦੇ ਦਿੱਤੀ ਹੈ।ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐੱਨ ਕੋਟੇਸ਼ਵਰ ਸਿੰਘ ਦੀ ਬੈਂਚ ਨੇ ਰਣਵੀਰ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਇਨ੍ਹਾਂ ਦੇ ਦਿਮਾਗ 'ਚ ਗੰਦਗੀ ਭਰੀ ਹੈ-Ranveer Allahbadia ਨੂੰ SC ਦੀ ਫਟਕਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਭਿਆਨਕ ਹਾਦਸਾ, ਮੌਕੇ 'ਤੇ ਭਿਆਨਕ ਬਣੇ ਹਾਲਾਤ
NEXT STORY