ਜਲੰਧਰ - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਵੱਡਾ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਸਖ਼ਤ ਹੁਕਮ ਜਾਰੀ ਕਰਦੇ ਹੋਏ ਪੰਜਾਬ ਦੇ ਸਾਰੇ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੂੰ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਰਾਖਵੀਆਂ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉੱਥੇ ਹੀ ਦੂਜੇ ਪਾਸੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵੱਲੋਂ ਬਣਾਈ ਅਫ਼ਸਰ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਜੇਕਰ ਵਿਦੇਸ਼ ਪੱਧਰ ਦੀ ਗੱਲ ਕਰੀਏ ਤਾਂ ਕੈਨੇਡਾ ਜਾ ਕੇ ਪੜ੍ਹਨ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰਦੇ ਹੋਏ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਇਸ ਦਾ ਸਭ ਤੋਂ ਜ਼ਿਆਦਾ ਅਸਰ ਭਾਰਤੀਆਂ ਉਤੇ ਪੈਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
1. New Admissions ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਵੱਡਾ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਸਖ਼ਤ ਹੁਕਮ ਜਾਰੀ ਕਰਦੇ ਹੋਏ ਪੰਜਾਬ ਦੇ ਸਾਰੇ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੂੰ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਰਾਖਵੀਆਂ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਿੱਖਿਆ ਦਾ ਅਧਿਕਾਰ ਐਕਟ 2009 ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਕਰਨ ਲਈ ਲੋੜੀਂਦੇ ਕਦਮ ਚੁੱਕਣੇ ਹੋਣਗੇ ਕਿ ਅਕਾਦਮਿਕ ਸੈਸ਼ਨ 2025-26 ਤੋਂ ਉਕਤ ਹੁਕਮਾਂ ਦੀ ਪਾਲਣਾ ਯਕੀਨੀ ਕੀਤੀ ਜਾਵੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - New Admissions ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ
2. ਪੰਜਾਬ 'ਚ ਵਿਛਾਈ ਜਾਵੇਗੀ ਨਵੀਂ Railway Line, ਕਈ ਗੁਣਾ ਵਧੇਗਾ ਜ਼ਮੀਨਾਂ ਦਾ ਭਾਅ, ਜਲਦ ਹੋਣਗੀਆਂ ਐਕੁਆਇਰ
ਰੇਲਵੇ ਵੱਲੋਂ ਦਿੱਲੀ ਤੋਂ ਜੰਮੂ-ਕਸ਼ਮੀਰ ਤਕ ਇਕ ਨਵੀਂ ਰੇਲਵੇ ਲਾਈਨ ਵਿਛਾਈ ਜਾ ਰਹੀ ਹੈ। ਇਹ ਰੇਲ ਲਾਈਨ ਪੰਜਾਬ ਵਿਚੋਂ ਲੰਘੇਗੀ, ਜਿਸ ਨਾਲ ਸੂਬਿਆਂ ਵਿਚਾਲੇ ਸੰਪਰਕ ਵਧੇਗਾ। ਇਸ ਪ੍ਰਾਜੈਕਟ ਦੇ ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਵੀ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਪ੍ਰਾਜੈਕਟ ‘ਤੇ ਕੰਮ ਕਰ ਰਹੀ ਕੰਪਨੀ ਨੇ ਸਰਵੇਖਣ ਨਾਲ ਸਬੰਧਤ ਰਿਪੋਰਟ ਅੰਬਾਲਾ ਡਿਵੀਜ਼ਨਲ ਰੇਲਵੇ ਮੈਨੇਜਰ ਨੂੰ ਸੌਂਪ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ 'ਚ ਵਿਛਾਈ ਜਾਵੇਗੀ ਨਵੀਂ Railway Line, ਕਈ ਗੁਣਾ ਵਧੇਗਾ ਜ਼ਮੀਨਾਂ ਦਾ ਭਾਅ, ਜਲਦ ਹੋਣਗੀਆਂ ਐਕੁਆਇਰ
3. ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, IPS ਤੇ DSPs ਕੀਤੇ ਇਧਰੋਂ-ਉੱਧਰ, ਪੜ੍ਹੋ ਪੂਰੀ LIST
ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਇਕ ਆਈ. ਪੀ. ਐੱਸ. ਅਤੇ 4 ਡੀ. ਐੱਸ. ਪੀਜ਼. ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਆਈ. ਪੀ. ਐੱਸ. ਅਲਕਾ ਮੀਨਾ ਦਾ ਤਬਾਦਲਾ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, IPS ਤੇ DSPs ਕੀਤੇ ਇਧਰੋਂ-ਉੱਧਰ, ਪੜ੍ਹੋ ਪੂਰੀ LIST
4. ਸੂਬੇ ਦੇ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਨਿਵੇਕਲੀ ਪਹਿਲ
ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦੇ ਸੁਫ਼ਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਇਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਪਤਾ ਕਰਨ, ਉਨ੍ਹਾਂ ਨੂੰ ਸਮਝਣ ਤੇ ਪੂਰਾ ਕਰਨ ਵਿਚ ਮਦਦ ਕਰਨ ਦੇ ਉਦੇਸ਼ ਨਾਲ ਆਨਲਾਈਨ ਫਾਰਮ ਭਰਵਾਇਆ ਗਿਆ ਹੈ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਵੱਲੋਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇਣ ਵਾਲੇ ਸਾਰੇ ਵਿਦਿਆਰਥੀਆਂ ਨਾਲ ਇਕ ਗੂਗਲ ਫਾਰਮ ਸਾਂਝਾ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਸੂਬੇ ਦੇ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਨਿਵੇਕਲੀ ਪਹਿਲ
5. Punjab ਦੇ ਮੁਲਾਜ਼ਮਾਂ ਦੀ ਤਨਖਾਹਾਂ ਨੂੰ ਲੈ ਕੇ ਅਹਿਮ ਖ਼ਬਰ, ਲੱਗਣ ਵਾਲੀ ਹੈ ਮੌਜ
ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵੱਲੋਂ ਬਣਾਈ ਅਫ਼ਸਰ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਫੈਸਲੇ ਦਾ ਉਦੇਸ਼ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਯੂਨੀਅਨ ਵੱਲੋਂ ਉਠਾਏ ਮਸਲਿਆਂ ਨੂੰ ਤੇਜ਼ੀ ਨਾਲ ਹੱਲ ਕਰਨਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - Punjab ਦੇ ਮੁਲਾਜ਼ਮਾਂ ਦੀ ਤਨਖਾਹਾਂ ਨੂੰ ਲੈ ਕੇ ਅਹਿਮ ਖ਼ਬਰ, ਲੱਗਣ ਵਾਲੀ ਹੈ ਮੌਜ
6. ਪੰਜਾਬ ਦੇ ਸਕੂਲ 'ਚ ਰੂਹ ਕੰਬਾਊ ਘਟਨਾ, ਜਨਰੇਟਰ 'ਚ ਵਾਲ ਫਸਣ ਕਾਰਨ ਔਰਤ ਦੀ ਦਰਦਨਾਕ ਮੌਤ
ਫਗਵਾੜਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਨਿਊ ਮਾਡਲ ਟਾਊਨ ਵਿੱਚ ਵੀਰਵਾਰ ਸਵੇਰੇ ਇਕ ਮਹਿਲਾ ਕਰਮਚਾਰੀ ਦੇ ਵਾਲ ਸਕੂਲ ਦੇ ਜਨਰੇਟਰ ਵਿੱਚ ਫਸ ਜਾਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸੀਤਾ ਦੇਵੀ (40) ਵਜੋਂ ਹੋਈ ਹੈ, ਜੋ ਰਤਨਪੁਰਾ ਇਲਾਕੇ ਦੀ ਰਹਿਣ ਵਾਲੀ ਸੀ ਅਤੇ ਇਕ ਨਿੱਜੀ ਸਕੂਲ ਦੀ ਕਰਮਚਾਰੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ ਦੇ ਸਕੂਲ 'ਚ ਰੂਹ ਕੰਬਾਊ ਘਟਨਾ, ਜਨਰੇਟਰ 'ਚ ਵਾਲ ਫਸਣ ਕਾਰਨ ਔਰਤ ਦੀ ਦਰਦਨਾਕ ਮੌਤ
7. ਦਿੱਲੀ ਦੀ CM ਬਣੀ ਰੇਖਾ ਗੁਪਤਾ, ਅਹੁਦੇ ਦੀ ਚੁੱਕੀ ਸਹੁੰ
ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (DUSU) ਦੀ ਸਾਬਕਾ ਪ੍ਰਧਾਨ ਅਤੇ ਪਹਿਲੀ ਵਾਰ ਵਿਧਾਇਕ ਚੁਣੀ ਗਈ ਰੇਖਾ ਗੁਪਤਾ ਵੀਰਵਾਰ ਨੂੰ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਬਣ ਗਈ ਹੈ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਰਾਜਧਾਨੀ ਦੇ ਇਤਿਹਾਸਕ ਰਾਮਲੀਲਾ ਮੈਦਾਨ 'ਚ ਆਯੋਜਿਤ ਇਕ ਸ਼ਾਨਦਾਰ ਸਮਾਰੋਹ 'ਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਰੇਖਾ ਨੇ ਭਗਵਾਨ ਦੇ ਨਾਂ 'ਤੇ ਹਿੰਦੀ 'ਚ ਸਹੁੰ ਚੁੱਕੀ। ਇਸ ਦੇ ਨਾਲ ਹੀ ਭਾਜਪਾ 27 ਸਾਲਾਂ ਬਾਅਦ ਦਿੱਲੀ 'ਚ ਸੱਤਾ 'ਚ ਵਾਪਸੀ ਕੀਤੀ ਹੈ। ਰੇਖਾ ਗੁਪਤਾ ਹਾਲ ਹੀ 'ਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ 'ਚ ਸ਼ਾਲੀਮਾਰ ਬਾਗ ਤੋਂ ਵਿਧਾਇਕ ਚੁਣੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਦਿੱਲੀ ਦੀ CM ਬਣੀ ਰੇਖਾ ਗੁਪਤਾ, ਅਹੁਦੇ ਦੀ ਚੁੱਕੀ ਸਹੁੰ
8. ਕੈਨੇਡਾ 'ਚ ਪੜ੍ਹਾਈ ਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਵੱਡਾ ਝਟਕਾ, ਨਵੇਂ ਨਿਯਮ ਹੋਏ ਲਾਗੂ
ਕੈਨੇਡਾ ਜਾ ਕੇ ਪੜ੍ਹਨ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰਦੇ ਹੋਏ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਇਸ ਦਾ ਸਭ ਤੋਂ ਜ਼ਿਆਦਾ ਅਸਰ ਭਾਰਤੀਆਂ ਉਤੇ ਪੈਣਾ ਲਾਜ਼ਮੀ ਹੈ। ਨਵੇਂ ਨਿਯਮਾਂ ਤਹਿਤ ਬਾਰਡਰ ਅਤੇ ਇਮੀਗ੍ਰੇਸ਼ਨ ਅਧਿਕਾਰੀ ਸਟੱਡੀ ਅਤੇ ਵਰਕ ਪਰਮਿਟ ਵਰਗੇ ਅਸਥਾਈ ਰਿਹਾਇਸ਼ੀ ਵੀਜ਼ੇ ਨੂੰ ਰੱਦ ਕਰ ਸਕਣਗੇ। ਇਹ ਪਾਬੰਦੀਆਂ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਦੁਆਰਾ ਲਾਗੂ ਕੀਤੀਆਂ ਗਈਆਂ ਹਨ। ਨਵੇਂ ਨਿਯਮ 31 ਜਨਵਰੀ, 2025 ਤੋਂ ਲਾਗੂ ਹੋ ਗਏ ਹਨ। ਅਧਿਕਾਰੀ ਇਲੈਕਟ੍ਰਾਨਿਕ ਟਰੈਵਲ ਅਥਾਰਾਈਜ਼ੇਸ਼ਨ (ਈਟੀਏ) ਅਤੇ ਪਰਮਾਨੈਂਟ ਰੈਜ਼ੀਡੈਂਸ ਵੀਜ਼ਾ (ਟੀਆਰਵੀ) ਵੀ ਹੁਣ ਨਵੇਂ ਨਿਯਮਾਂ ਤਹਿਤ ਵੀਜ਼ਾ ਰੱਦ ਕਰ ਸਕਦੇ ਹਨ। ਇਸ ਦੇ ਨਾਲ ਹੀ ਇਹ ਨਿਯਮ ਕੈਨੇਡਾ ਗਜ਼ਟ II ਵਿਚ ਪ੍ਰਕਾਸ਼ਿਤ ਕੀਤੇ ਗਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਕੈਨੇਡਾ 'ਚ ਪੜ੍ਹਾਈ ਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਵੱਡਾ ਝਟਕਾ, ਨਵੇਂ ਨਿਯਮ ਹੋਏ ਲਾਗੂ
9. Google Pay ਰਾਹੀਂ ਭੁਗਤਾਨ ਕਰਨ ਵਾਲਿਆਂ ਲਈ ਬੁਰੀ ਖ਼ਬਰ! ਕਰਨਾ ਹੋਵੇਗਾ ਚਾਰਜ ਦਾ ਭੁਗਤਾਨ
ਭਾਰਤ 'ਚ ਜ਼ਿਆਦਾਤਰ ਲੋਕ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਦਾ ਭੁਗਤਾਨ UPI ਰਾਹੀਂ ਕਰ ਰਹੇ ਹਨ, ਜਿਸ ਕਾਰਨ ਲੈਣ-ਦੇਣ ਦਾ ਵੱਡਾ ਹਿੱਸਾ ਡਿਜੀਟਲ ਹੋ ਗਿਆ ਹੈ। ਹਰ ਦਿਨ, ਦੇਸ਼ ਭਰ ਵਿੱਚ ਕਰੋੜਾਂ ਯੂਪੀਆਈ ਲੈਣ-ਦੇਣ ਹੁੰਦੇ ਹਨ, ਜਿਸ ਰਾਹੀਂ ਸੈਂਕੜੇ ਕਰੋੜ ਰੁਪਏ ਦਾ ਆਦਾਨ-ਪ੍ਰਦਾਨ ਹੁੰਦਾ ਹੈ। Paytm, Google Pay ਅਤੇ PhonePe ਵਰਗੀਆਂ ਕੰਪਨੀਆਂ UPI ਭੁਗਤਾਨ ਸੇਵਾਵਾਂ ਵਿੱਚ ਮੋਹਰੀ ਹਨ ਅਤੇ ਹੁਣ ਤੱਕ ਇਹ ਸੇਵਾਵਾਂ ਜ਼ਿਆਦਾਤਰ ਮੁਫਤ ਸਨ ਪਰ ਹੁਣ ਸ਼ਾਇਦ ਲੋਕਾਂ ਲਈ ਇਹ ਮੁਫਤ ਸੇਵਾਵਾਂ ਜਲਦੀ ਬੰਦ ਹੋ ਸਕਦੀਆਂ ਹਨ ਅਤੇ ਤੁਹਾਨੂੰ ਵੱਖ-ਵੱਖ ਸੇਵਾਵਾਂ ਲਈ ਫੀਸ ਅਦਾ ਕਰਨੀ ਪੈ ਸਕਦੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - Google Pay ਰਾਹੀਂ ਭੁਗਤਾਨ ਕਰਨ ਵਾਲਿਆਂ ਲਈ ਬੁਰੀ ਖ਼ਬਰ! ਕਰਨਾ ਹੋਵੇਗਾ ਚਾਰਜ ਦਾ ਭੁਗਤਾਨ
10. Team India ਵੱਲੋਂ ਅਣਚਾਹੇ ਰਿਕਾਰਡ ਨਾਲ Champions Trophy ਦੀ ਸ਼ੁਰੂਆਤ! ਕਰ ਬੈਠੇ ਨੀਦਰਲੈਂਡ ਦੀ ਬਰਾਬਰੀ
ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ, ਭਾਰਤੀ ਟੀਮ ਨੇ ਦੁਬਈ ਦੇ ਮੈਦਾਨ ਵਿੱਚ ਖੇਡੇ ਜਾ ਰਹੇ ਗਰੁੱਪ ਏ ਦੇ ਦੂਜੇ ਮੈਚ ਵਿੱਚ ਬੰਗਲਾਦੇਸ਼ ਵਿਰੁੱਧ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੈਚ ਵਿੱਚ ਬੰਗਲਾਦੇਸ਼ ਟੀਮ ਦੇ ਕਪਤਾਨ ਨਜ਼ਮੁਲ ਹੁਸੈਨ ਸ਼ਾਂਤੋ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਹਰਸ਼ਿਤ ਰਾਣਾ ਨੂੰ ਵੀ ਟੀਮ ਇੰਡੀਆ ਦੇ ਪਲੇਇੰਗ 11 ਵਿੱਚ ਜਗ੍ਹਾ ਮਿਲੀ ਹੈ। ਇਸ ਦੇ ਨਾਲ ਹੀ, ਭਾਰਤੀ ਟੀਮ ਨੂੰ ਵੀ ਇਹ ਟਰਾਫੀ ਜਿੱਤਣ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ, ਇਸ ਲਈ ਉਹ ਜਿੱਤ ਨਾਲ ਸ਼ੁਰੂਆਤ ਕਰਨਾ ਚਾਹੇਗੀ। ਹਾਲਾਂਕਿ, ਜਿਵੇਂ ਹੀ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਇਸ ਮੈਚ ਵਿੱਚ ਟਾਸ ਹਾਰਿਆ, ਭਾਰਤੀ ਟੀਮ ਨੇ ਇੱਕ ਖਾਸ ਸੂਚੀ ਵਿੱਚ ਨੀਦਰਲੈਂਡ ਦੀ ਬਰਾਬਰੀ ਕਰ ਲਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - Team India ਵੱਲੋਂ ਅਣਚਾਹੇ ਰਿਕਾਰਡ ਨਾਲ Champions Trophy ਦੀ ਸ਼ੁਰੂਆਤ! ਕਰ ਬੈਠੇ ਨੀਦਰਲੈਂਡ ਦੀ ਬਰਾਬਰੀ
ਸੂਬੇ ਦੇ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਨਿਵੇਕਲੀ ਪਹਿਲ
NEXT STORY