ਜਲੰਧਰ - ਪੰਜਾਬ ’ਚ ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐੱਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਇਸ ਦੌਰਾਨ ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਕੋਇੰਬਟੂਰ ਵਿੱਚ ਪੁਡੂਚੇਰੀ ਪੁਲਸ ਨੇ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਕ੍ਰਿਪਟੋਕਰੰਸੀ ਵਪਾਰ ਦੇ ਨਾਮ 'ਤੇ ਦੇਸ਼ ਭਰ ਵਿੱਚ 50 ਕਰੋੜ ਰੁਪਏ ਤੱਕ ਦੀ ਧੋਖਾਧੜੀ ਕੀਤੀ ਸੀ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਵੱਡੀ ਰਾਹਤ, ਸਰਕਾਰੀ ਨੇ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ ਵਧਾਈ
ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐੱਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿਚ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਾਰੀਖ਼ ਛੇ ਮਹੀਨੇ ਲਈ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਵੱਡੀ ਰਾਹਤ, ਸਰਕਾਰੀ ਨੇ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ ਵਧਾਈ
2. ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਮਗਰੋਂ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ
ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਸਬੰਧੀ ਮੁੜ ਅਪੀਲ ਕਰਨ ਦੇ ਨਾਲ-ਨਾਲ ਪੰਥਕ ਮਾਮਲਿਆਂ ਸੰਬੰਧੀ ਵਿਚਾਰ-ਚਰਚਾ ਕੀਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਮਗਰੋਂ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ
3. ਅਫ਼ਸਰਾਂ ਨਾਲ ਹਾਈ ਲੈਵਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਮੁਲਾਕਾਤ ਕੀਤੀ। ਬੈਠਕ ਦੌਰਾਨ ਮੁੱਖ ਮੰਤਰੀ ਨੇ ਨਵੀਂ ਨਸ਼ਾ ਰੋਕੂ ਅਤੇ ਮੁੜਵਸੇਬਾ ਨੀਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਚਰਚਾ ਕੀਤੀ ਤੇ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਨਿਜਾਤ ਲਈ ਇਸ ਨੀਤੀ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਤੇ ਲੋੜ ਪੈਣ ’ਤੇ ਇਨ੍ਹਾਂ ਉੱਤੇ ਬੁਲਡੋਜ਼ਰ ਚਲਾਏ ਜਾਣ ਦੀ ਕਾਰਵਾਈ ਜਾਰੀ ਰਹੇਗੀ। ਇਸ ਮੀਟਿੰਗ ਵਿਚ ਸੂਬੇ ਵਿਚ ਨਸ਼ਿਆਂ ਨੂੰ ਠੱਲ ਪਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਬਣਾਈ ਗਈ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਸ਼ਾਮਲ ਹੋਈ। ਕਮੇਟੀ ਦੇ ਹੋਰਨਾਂ ਮੈਂਬਰਾਂ ਵਿਚ ਮੰਤਰੀ ਅਮਨ ਅਰੋੜਾ, ਡਾ.ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਤੇ ਤਰਣਪ੍ਰੀਤ ਸਿੰਘ ਸੋਂਧ ਸ਼ਾਮਲ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਫ਼ਸਰਾਂ ਨਾਲ ਹਾਈ ਲੈਵਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਐਲਾਨ
4. ਪੰਜਾਬ 'ਚੋਂ ਲੰਘਣ ਵਾਲੇ ਨੈਸ਼ਨਲ ਹਾਈਵੇਅ ਪ੍ਰਾਜੈਕਟ ਨੂੰ ਵੱਡਾ ਝਟਕਾ, ਹੋਇਆ ਰੱਦ
ਭਾਰਤ ਮਾਲਾ ਪ੍ਰਾਜੈਕਟ ਤਹਿਤ ਦਿੱਲੀ-ਅੰਮ੍ਰਿਤਸਰ-ਕਟੜਾ ਨੈਸ਼ਨਲ ਹਾਈਵੇਅ ਦੇ ਚੱਲ ਰਹੇ ਕੰਮ ਦੌਰਾਨ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ (ਐੱਨਐੱਚਏਆਈ) ਵੱਲੋਂ ਅੰਮ੍ਰਿਤਸਰ ਅਤੇ ਤਰਨਤਾਰਨ ਵਿਚਾਲੇ ਕੰਮ ਕਰ ਰਹੀ ਇਕ ਕੰਪਨੀ ਦਾ ਠੇਕਾ ਰੱਦ ਕਰ ਦਿੱਤਾ ਗਿਆ ਹੈ। ਠੇਕਾ ਰੱਦ ਹੋਣ ਕਾਰਨ ਕੰਮ ਵਿਚ ਖੜੋਤ ਆ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਨਐੱਚਏਆਈ ਵੱਲੋਂ ਬੀਤੇ ਦਿਨ ਠੇਕੇ ’ਤੇ ਉਸਾਰੀ ਸਬੰਧੀ ਕੰਮ ਕਰ ਰਹੀ ਕੰਪਨੀ ਨੂੰ ਪੱਤਰ ਭੇਜ ਕੇ ਇਹ ਇਕਰਾਰਨਾਮਾ ਖ਼ਤਮ ਕਰਨ ਬਾਰੇ ਸੂਚਿਤ ਕੀਤਾ ਗਿਆ ਸੀ। ਕੰਪਨੀ ਵੱਲੋਂ ਤਰਨਤਾਰਨ ਜ਼ਿਲ੍ਹੇ ਹੇਠ ਆਉਂਦੇ ਪਿੰਡ ਧੂੰਦਾ ਵਿਚ ਕੰਮ ਕੀਤਾ ਜਾ ਰਿਹਾ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚੋਂ ਲੰਘਣ ਵਾਲੇ ਨੈਸ਼ਨਲ ਹਾਈਵੇਅ ਪ੍ਰਾਜੈਕਟ ਨੂੰ ਵੱਡਾ ਝਟਕਾ, ਹੋਇਆ ਰੱਦ
5. ਕੇਂਦਰ ਸਰਕਾਰ ਵਲੋਂ ਪੰਜਾਬ ਲਈ ਆਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐੱਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ ₹4,713 ਕਰੋੜ ਤੋਂ ਵਧਾ ਕੇ ₹7,050 ਕਰੋੜ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਦਿੱਤੀ ਇਸ ਮਾਨਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਅਲਾਟਮੈਂਟ ਵਿਚ ਕੀਤਾ ਇਹ ਵਾਧਾ ਕਿਸਾਨਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਪੰਜਾਬ ਦੀ ਵਚਨਬੱਧਤਾ ਦਾ ਸਬੂਤ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੇਂਦਰ ਸਰਕਾਰ ਵਲੋਂ ਪੰਜਾਬ ਲਈ ਆਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
6. ਔਰਤਾਂ ਨੂੰ ਝਟਕਾ! ਨਹੀਂ ਮਿਲਣਗੇ 2100 ਰੁਪਏ
ਹਰਿਆਣਾ ਦੀ ਭਾਜਪਾ ਸਰਕਾਰ ਪ੍ਰਦੇਸ਼ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਨਹੀਂ ਦੇਵੇਗੀ। ਇਹ ਲਾਭ ਸਿਰਫ਼ ਆਰਥਿਕ ਰੂਪ ਤੋਂ ਕਮਜ਼ੋਰ ਔਰਤਾਂ ਨੂੰ ਹੀ ਮਿਲੇਗਾ। ਦੱਸ ਦੇਈਏ ਕਿ ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਔਰਤਾਂ ਨੂੰ 2100 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਸਰਕਾਰ ਨੇ ਇਸ ਨੂੰ 'ਲਾਡੋ ਲਕਸ਼ਮੀ ਯੋਜਨਾ' ਦਾ ਨਾਂ ਦਿੱਤਾ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਔਰਤਾਂ ਨੂੰ ਝਟਕਾ! ਨਹੀਂ ਮਿਲਣਗੇ 2100 ਰੁਪਏ
7. ਟਰੰਪ ਦੀ 'Gold Card' ਪਹਿਲ ਦਾ ਭਾਰਤੀਆਂ ਨੂੰ ਕਿਵੇਂ ਫਾਇਦਾ ਹੋਵੇਗਾ? ਰਾਸ਼ਟਰਪਤੀ ਨੇ ਖੁਦ ਕੀਤਾ ਖੁਲਾਸਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪ੍ਰਸਤਾਵਿਤ 'ਗੋਲਡ ਕਾਰਡ' ਪਹਿਲਕਦਮੀ ਅਮਰੀਕੀ ਕੰਪਨੀਆਂ ਨੂੰ ਹਾਰਵਰਡ ਅਤੇ ਸਟੈਨਫੋਰਡ ਵਰਗੀਆਂ ਚੋਟੀ ਦੀਆਂ ਅਮਰੀਕੀ ਯੂਨੀਵਰਸਿਟੀਆਂ ਤੋਂ ਭਾਰਤੀ ਗ੍ਰੈਜੂਏਟਾਂ ਨੂੰ ਨੌਕਰੀ 'ਤੇ ਰੱਖਣ ਦੀ ਆਗਿਆ ਦੇਵੇਗੀ। ਟਰੰਪ ਨੇ ਬੁੱਧਵਾਰ ਨੂੰ ਅਮੀਰ ਵਿਦੇਸ਼ੀਆਂ ਲਈ 'ਗੋਲਡ ਕਾਰਡ' ਪਹਿਲ ਦੀ ਸ਼ੁਰੂਆਤ ਕੀਤੀ, ਜਿਸ ਦੇ ਤਹਿਤ 50 ਲੱਖ ਅਮਰੀਕੀ ਡਾਲਰ ਦੀ ਫੀਸ ਦੇ ਬਦਲੇ ਉਨ੍ਹਾਂ ਨੂੰ ਅਮਰੀਕਾ ਵਿੱਚ ਰਹਿਣ ਅਤੇ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ ਅਤੇ ਨਾਗਰਿਕਤਾ ਦੀ ਪੇਸ਼ਕਸ਼ ਕੀਤੀ ਜਾਵੇਗੀ। ਸੀ.ਐੱਨ.ਐੱਨ. ਦੀ ਖ਼ਬਰ ਅਨੁਸਾਰ, ਟਰੰਪ ਨੇ ਕਿਹਾ, "ਅਸੀਂ 'ਗੋਲਡ ਕਾਰਡ' ਵੇਚਣ ਜਾ ਰਹੇ ਹਾਂ।"
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਟਰੰਪ ਦੀ 'Gold Card' ਪਹਿਲ ਦਾ ਭਾਰਤੀਆਂ ਨੂੰ ਕਿਵੇਂ ਫਾਇਦਾ ਹੋਵੇਗਾ? ਰਾਸ਼ਟਰਪਤੀ ਨੇ ਖੁਦ ਕੀਤਾ ਖੁਲਾਸਾ
8. ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਆਈ ਗਿਰਾਵਟ, ਜਾਣੋ ਅੱਜ ਦੇ ਰੇਟ
ਅੱਜ ਮਹੀਨੇ ਦੇ ਆਖ਼ਰੀ ਕਾਰੋਬਾਰੀ ਦਿਨ ਸੋਨਾ ਖਰੀਦਣ ਵਾਲਿਆਂ ਲਈ ਰਾਹਤ ਦੀ ਖ਼ਬਰ ਹੈ। ਇਹ ਲਗਾਤਾਰ ਦੂਜਾ ਦਿਨ ਹੈ, ਜਦੋਂ ਸੋਨੇ ਦੀਆਂ ਕੀਮਤਾਂ ਟੁੱਟੀਆਂ ਹਨ। MCX 'ਤੇ ਸੋਨਾ 85,000 ਦੇ ਲੈਵਲ ਤੋਂ ਫਿਸਲ ਕੇ 84,601 ਰੁਪਏ ਜਦਕਿ ਚਾਂਦੀ 94,823 ਰੁਪਏ 'ਤੇ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਆਈ ਗਿਰਾਵਟ, ਜਾਣੋ ਅੱਜ ਦੇ ਰੇਟ
9. ਧਾਕੜ ਖਿਡਾਰੀ 'ਤੇ ਮਸ਼ਹੂਰ ਅਦਾਕਾਰਾ ਵਲੋਂ ਗੰਭੀਰ ਦੋਸ਼, ਸ਼ਰੇਆਮ ਆਖ 'ਤੀ ਵੱਡੀ ਗੱਲ
ਸੁਭਾਸ਼ ਘਈ ਦੁਆਰਾ ਨਿਰਦੇਸ਼ਤ ਫ਼ਿਲਮ 'ਪਰਦੇਸ' ਨਾਲ ਸੁਪਰਹਿੱਟ ਡੈਬਿਊ ਕਰਨ ਵਾਲੀ ਅਦਾਕਾਰਾ ਮਹਿਮਾ ਚੌਧਰੀ ਨਾ ਸਿਰਫ਼ ਆਪਣੀ ਅਦਾਕਾਰੀ ਲਈ ਸਗੋਂ ਆਪਣੇ ਰਿਸ਼ਤੇ ਲਈ ਵੀ ਸੁਰਖੀਆਂ ਵਿੱਚ ਸੀ। ਰਿਪੋਰਟਾਂ ਅਨੁਸਾਰ, ਭਾਰਤੀ ਟੈਨਿਸ ਖਿਡਾਰੀ ਲਿਏਂਡਰ ਪੇਸ ਨਾਲ ਉਸ ਦਾ ਰਿਸ਼ਤਾ 3 ਸਾਲ ਤੱਕ ਚੱਲਿਆ। ਉਸ ਨੂੰ ਕਈ ਮੈਚਾਂ ਵਿੱਚ ਚੀਅਰ ਕਰਦੇ ਵੀ ਦੇਖਿਆ ਗਿਆ ਪਰ ਇਹ ਪ੍ਰੇਮ ਕਹਾਣੀ ਆਪਣੀ ਮੰਜ਼ਿਲ 'ਤੇ ਨਹੀਂ ਪਹੁੰਚੀ। ਮਹਿਮਾ ਚੌਧਰੀ ਨੇ ਪੇਸ 'ਤੇ ਬੇਵਫ਼ਾਈ ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ ਉਸ ਨੇ ਮਾਡਲ ਰੀਆ ਪਿੱਲਈ ਨਾਲ ਉਸ ਨਾਲ ਧੋਖਾ ਕੀਤਾ, ਜੋ ਉਸ ਸਮੇਂ ਅਦਾਕਾਰ ਸੰਜੇ ਦੱਤ ਦੀ ਪਤਨੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਧਾਕੜ ਖਿਡਾਰੀ 'ਤੇ ਮਸ਼ਹੂਰ ਅਦਾਕਾਰਾ ਵਲੋਂ ਗੰਭੀਰ ਦੋਸ਼, ਸ਼ਰੇਆਮ ਆਖ 'ਤੀ ਵੱਡੀ ਗੱਲ
10. 50 ਕਰੋੜ ਦੇ ਮਾਮਲੇ 'ਚ ਫਸੀ ਤਮੰਨਾ ਭਾਟੀਆ ਤੇ ਕਾਜਲ ਅਗਰਵਾਲ, ਪੜ੍ਹੋ ਪੂਰਾ ਮਾਮਲਾ
ਕੋਇੰਬਟੂਰ ਵਿੱਚ ਪੁਡੂਚੇਰੀ ਪੁਲਸ ਨੇ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਕ੍ਰਿਪਟੋਕਰੰਸੀ ਵਪਾਰ ਦੇ ਨਾਮ 'ਤੇ ਦੇਸ਼ ਭਰ ਵਿੱਚ 50 ਕਰੋੜ ਰੁਪਏ ਤੱਕ ਦੀ ਧੋਖਾਧੜੀ ਕੀਤੀ ਸੀ। ਕ੍ਰਿਪਟੋਕਰੰਸੀ ਧੋਖਾਧੜੀ ਮਾਮਲੇ ਵਿੱਚ ਦੱਖਣੀ ਅਭਿਨੇਤਰੀ ਤਮੰਨਾ ਭਾਟੀਆ ਅਤੇ ਕਾਜਲ ਅਗਰਵਾਲ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਪੁਡੂਚੇਰੀ ਸਾਈਬਰ ਕ੍ਰਾਈਮ ਪੁਲਸ ਨੇ ਕ੍ਰਿਪਟੋਕਰੰਸੀ ਧੋਖਾਧੜੀ ਮਾਮਲੇ ਵਿੱਚ ਤਮੰਨਾ ਅਤੇ ਕਾਜਲ ਅਗਰਵਾਲ ਨੂੰ ਤਲਬ ਕਰਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕਰਨ ਦਾ ਫੈਸਲਾ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 50 ਕਰੋੜ ਦੇ ਮਾਮਲੇ 'ਚ ਫਸੀ ਤਮੰਨਾ ਭਾਟੀਆ ਤੇ ਕਾਜਲ ਅਗਰਵਾਲ, ਪੜ੍ਹੋ ਪੂਰਾ ਮਾਮਲਾ
ਅਗਲੇ 24 ਘੰਟੇ ਅਹਿਮ, ਤੂਫਾਨ ਤੇ ਭਾਰੀ ਮੀਂਹ ਦਾ ਅਲਰਟ! ਜਾਰੀ ਹੋ ਗਈ ਚਿਤਾਵਨੀ
NEXT STORY