ਜਲੰਧਰ - ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਜਹਾਨ ਖੇਲਾ ਵਿਖੇ 2493 ਪੁਲਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਉੱਥੇ ਹੀ ਦੂਜੇ ਪਾਸੇ ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁੱਚੀ ਪਿੰਡ ਦੇ ਕੋਲ ਸੋਨੂੰ ਖੱਤਰੀ ਗੈਂਗ ਦੇ ਦੋ ਗੈਂਗਸਟਰਰਾਂ ਅਤੇ ਪੁਲਸ ਕਮਿਸ਼ਨਰੇਟ ਵਿਚਾਲੇ ਫਾਇਰਿੰਗ ਹੋ ਗਈ। ਇਸ ਦੌਰਾਨ ਜੇਕਰ ਵਿਦੇਸ਼ ਪੱਧਰ ਦੀ ਗੱਲ ਕਰੀਏ ਤਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਹੈਰਾਨ ਕਰਨ ਵਾਲਾ ਕਾਰਜਕਾਰੀ ਆਦੇਸ਼ ਜਾਰੀ ਕੀਤਾ ਹੈ। ਟਰੰਪ ਨੇ ਹੁਣ ਅੰਗਰੇਜ਼ੀ ਨੂੰ ਅਮਰੀਕਾ ਦੀ ਸਰਕਾਰੀ ਭਾਸ਼ਾ ਐਲਾਨ ਦਿੱਤਾ ਹੈ। ਟਰੰਪ ਨੇ ਇਸ ਸਬੰਧੀ ਦਸਤਾਵੇਜ਼ 'ਤੇ ਦਸਤਖ਼ਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਪੰਜਾਬ ਦੇ ਇਸ ਜ਼ਿਲ੍ਹੇ 'ਚ ਚੋਣ ਹੋਈ ਰੱਦ
ਤਰਨਤਾਰਨ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 3 ਦੇ ਬੂਥ ਨੰਬਰ 5,6 ਅਤੇ 7 ਦੀ ਚੋਣ ਰੱਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭਾਰਤੀ ਜਨਤਾ ਪਾਰਟੀ ਦਾ ਚੋਣ ਨਿਸ਼ਾਨ ਵੋਟਿੰਗ ਮਸ਼ੀਨ 'ਤੇ ਨਹੀਂ ਸੀ ਜਿਸ ਕਾਰਨ ਭਾਜਪਾ ਵਰਕਰਾਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ ਅਤੇ ਵੱਡਾ ਵਿਵਾਦ ਖੜ੍ਹਾ ਹੋ ਗਿਆ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਚੋਣ ਰੱਦ ਕਰਨ ਦਾ ਫੈਸਲਾ ਲਿਆ। ਇਸ ਮਾਮਲੇ ਦੀ ਜਾਂਚ ਕਰਵਾਉਣ ਦੇ ਰਿਟਰਨਿੰਗ ਅਧਿਕਾਰੀ ਨੇ ਦਿੱਤੇ ਆਦੇਸ਼ ਜਾਰੀ ਕੀਤੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਚੋਣ ਹੋਈ ਰੱਦ
2. ਫਿਲੌਰ 'ਚ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ, ਨਸ਼ੇ ਦੀ ਕਮਾਈ ਨਾਲ ਬਣਾਏ ਢਾਹ ਦਿੱਤੇ ਘਰ
ਪੰਜਾਬ ਸਰਕਾਰ ਵੱਲੋਂ ਜਿੱਥੇ ਯੁੱਧ ਨਸ਼ੇ ਵਿਰੁੱਧ ਜਾਰੀ ਹੈ, ਉਥੇ ਹੀ ਬੁਲਡੋਜ਼ਰ ਐਕਸ਼ਨ ਵੀ ਲਗਾਤਾਰ ਕੀਤੇ ਜਾ ਰਹੇ ਹਨ। ਹੁਣ ਫਿਲੌਰ ਵਿਚ ਵੱਡੀ ਕਾਰਵਾਈ ਵੇਖਣ ਨੂੰ ਮਿਲੀ ਹੈ। ਫਿਲੌਰ ਦੇ ਪਿੰਡ ਖਾਨਪੁਰ ਅਤੇ ਮੰਡੀ ਵਿਚ ਨਸ਼ਾ ਤਸਕਰਾਂ ਦੇ ਘਰਾਂ 'ਤੇ ਪੀਲਾ ਪੰਜਾ ਚਲਾਇਆ ਗਿਆ ਹੈ। ਜੇ.ਸੀ.ਬੀ. ਮਸ਼ੀਨ ਨਾਲ ਨਸ਼ੇ ਦੀ ਕਮਾਈ ਨਾਲ ਬਣਾ ਮਕਾਨ ਢਾਹ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਜਲੰਧਰ ਦਿਹਾਤੀ ਦੀ ਪੁਲਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਅੱਪਰਾ ਇਲਾਕੇ ਦੇ ਦੋ ਪਿੰਡਾਂ ਖਾਨਪੁਰ ਅਤੇ ਪਿੰਡ ਮੰਡੀ ਵਿਖੇ ਐੱਸ. ਐੱਸ ਪੀ. ਜਲੰਧਰ ਦਿਹਾਤੀ ਸ. ਹਰਕਮਲਪ੍ਰੀਤ ਸਿੰਘ ਖੱਖ, ਐੱਸ. ਪੀ. ਡੀ. ਸ੍ਰੀ ਮੁਖਤਿਆਰ ਰਾਏ ਦੀ ਅਗਵਾਈ ਹੇਠ ਡੀ. ਐੱਸ. ਪੀ ਫਿਲੌਰ ਸ. ਸਰਵਣ ਸਿੰਘ ਬੱਲ, ਐੱਸ. ਐੱਚ. ਓ ਫਿਲੌਰ ਸ੍ਰੀ ਸੰਜੀਵ ਕਪੂਰ ਅਤੇ ਸਬ ਇੰਸਪੈਕਟਰ ਸਾਹਿਬ ਮੀਤ ਸਿੰਘ ਚੌਂਕੀ ਇੰਚਾਰਜ ਅੱਪਰਾ ਦੀ ਟੀਮ ਨੇ ਦੋ ਨਸ਼ਾਂ ਤਸਕਰਾਂ ਦੇ ਘਰਾਂ ਨੂੰ ਜੇ. ਸੀ. ਬੀ ਦੁਆਰਾ ਢਹਿ-ਢੇਰੀ ਕਰ ਦਿੱਤਾ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਫਿਲੌਰ 'ਚ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ, ਨਸ਼ੇ ਦੀ ਕਮਾਈ ਨਾਲ ਬਣਾਏ ਢਾਹ ਦਿੱਤੇ ਘਰ
3. ਪੰਜਾਬ 'ਚ ਫਿਰ ਵੱਡਾ ਐਨਕਾਊਂਟਰ, ਗੈਂਗਸਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ
ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁੱਚੀ ਪਿੰਡ ਦੇ ਕੋਲ ਸੋਨੂੰ ਖੱਤਰੀ ਗੈਂਗ ਦੇ ਦੋ ਗੈਂਗਸਟਰਰਾਂ ਅਤੇ ਪੁਲਸ ਕਮਿਸ਼ਨਰੇਟ ਵਿਚਾਲੇ ਫਾਇਰਿੰਗ ਹੋ ਗਈ। ਪੁਲਸ ਨੇ ਦੋ ਗੈਂਗਸਟਰਾਂ ਨੂੰ ਗੋਲ਼ੀਆਂ ਮਾਰ ਦਿੱਤੀਆਂ। ਹਾਲਾਂਕਿ ਦੋਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਸ ਕਮਿਸ਼ਨਰ ਧਨਪ੍ਰੀਤ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਸੁੱਚੀ ਪਿੰਡ ਸ਼ਮਸ਼ਾਨਘਾਟ ਦੇ ਕੋਲ ਗੈਂਗਸਟਰ ਦੇ ਕੋਲ ਗੈਂਗਸਟਰ ਲੁਕੇ ਹੋਏ ਹਨ। ਪੁਲਸ ਪਾਰਟੀ ਨੇ ਰੇਡ ਕਰਕੇ ਉਨ੍ਹਾਂ ਨੂੰ ਫੜਨਾ ਚਾਹਿਆ ਤਾਂ ਦੋਸ਼ੀਆਂ ਨੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਵੀ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿਚ ਦੋ ਗੈਂਗਸਟਰ ਜ਼ਖ਼ਮੀ ਹੋ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਫਿਰ ਵੱਡਾ ਐਨਕਾਊਂਟਰ, ਗੈਂਗਸਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ
4. ਪੁਲਸ 'ਚ ਨੌਕਰੀਆਂ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਜਹਾਨ ਖੇਲਾ ਵਿਖੇ 2493 ਪੁਲਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਭਰਤੀ ਵੱਖ-ਵੱਖ ਅਸਾਮੀਆਂ ਲਈ ਕੀਤੀ ਜਾਵੇਗੀ ਅਤੇ ਇਸ ਲਈ ਇਕ ਪ੍ਰਸਤਾਵ ਜਲਦੀ ਹੀ ਕੈਬਨਿਟ ਮੀਟਿੰਗ ਵਿੱਚ ਵੀ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਵਿਰੋਧੀ ਤਾਕਤਾਂ ਨੂੰ ਸਲਾਹ ਦਿੱਤੀ ਕਿ ਉਹ ਪੰਜਾਬ 'ਚ ਨਫ਼ਰਤ ਦੇ ਬੀਜ ਬੀਜਣ ਦੀ ਕੋਸ਼ਿਸ਼ ਨਾ ਕਰਨ, ਕਿਉਂਕਿ ਇਥੇ ਨਫ਼ਰਤ ਦੇ ਬੀਜ ਨਹੀਂ ਉੱਗਦੇ। ਸਾਡੇ ਸਾਰੇ ਤਿਉਹਾਰ ਸਾਰੇ ਭਾਈਚਾਰਿਆਂ ਦੇ ਲੋਕ ਇਕੱਠੇ ਮਨਾਉਂਦੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੁਲਸ 'ਚ ਨੌਕਰੀਆਂ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
5. ਧਾਮੀ ਨੂੰ ਮਨਾਉਣ ਪਹੁੰਚੇ ਕਮੇਟੀ ਦੇ 5 ਮੈਂਬਰ, ਮੀਟਿੰਗ ਮਗਰੋਂ ਬਲਦੇਵ ਸਿੰਘ ਕਲਿਆਣ ਨੇ ਦਿੱਤਾ ਵੱਡਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਵਿਚੋਂ ਪੰਜ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ । ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼’ਤੇ ਪਹੁੰਚਣ ਵਾਲੇ 5 ਮੈਂਬਰੀ ਕਮੇਟੀ ’ਚ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕੈਮਪੁਰੀ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ ਸ਼ਾਮਲ ਹੋਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਧਾਮੀ ਨੂੰ ਮਨਾਉਣ ਪਹੁੰਚੇ ਕਮੇਟੀ ਦੇ 5 ਮੈਂਬਰ, ਮੀਟਿੰਗ ਮਗਰੋਂ ਬਲਦੇਵ ਸਿੰਘ ਕਲਿਆਣ ਨੇ ਦਿੱਤਾ ਵੱਡਾ ਬਿਆਨ
6. ਕਾਂਗਰਸ ਵਰਕਰ ਦਾ ਕਤਲ, ਸੂਟਕੇਸ 'ਚ ਮਿਲੀ ਲਾਸ਼
ਕਾਂਗਰਸ ਦੀ ਇਕ ਮਹਿਲਾ ਵਰਕਰ ਦਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਵਰਕਰ ਦੀ ਲਾਸ਼ ਇਕ ਬੰਦ ਸੂਟਕੇਸ 'ਚ ਮਿਲੀ। ਹਰਿਆਣਾ ਦੇ ਰੋਹਤਕ 'ਚ ਸੂਟਕੇਸ 'ਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਅਤੇ ਕਾਂਗਰਸ ਨੇਤਾ ਰਾਜ ਦੀ ਸੈਣੀ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਮਾਮਲੇ 'ਤੇ ਘੇਰਣ ਲੱਗੇ ਹਨ। ਰੋਹਤਕ ਜ਼ਿਲ੍ਹੇ 'ਚ ਸਾਂਪਲਾ ਬੱਸ ਅੱਡੇ ਕੋਲ ਸ਼ਨੀਵਾਰ ਨੂੰ ਸੂਟਕੇਸ 'ਚ ਇਕ ਔਰਤ ਦੀ ਲਾਸ਼ ਮਿਲੀ। ਪੁਲਸ ਨੇ ਦੱਸਿਆ ਕਿ ਔਰਤ ਰੋਹਤਕ ਦੇ ਵਿਜੇ ਨਗਰ ਦੀ ਰਹਿਣ ਵਾਲੀ ਸੀ ਅਤੇ ਉਸ ਦੀ ਉਮਰ ਕਰੀਬ 22 ਸਾਲ ਸੀ। ਕੁਝ ਰਾਹਗੀਰਾਂ ਨੇ ਸੂਟਕੇਸ ਦੇਖਿਆ ਅਤੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਸਾਂਪਲਾ ਥਾਣੇ ਦੇ ਇੰਸਪੈਕਟਰ ਬਿਜੇਂਦਰ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕਾਂਗਰਸ ਵਰਕਰ ਦਾ ਕਤਲ, ਸੂਟਕੇਸ 'ਚ ਮਿਲੀ ਲਾਸ਼
7. Trump ਦੇ ਦਸਤਖ਼ਤ ਨਾਲ 'ਅੰਗਰੇਜ਼ੀ' ਬਣੀ ਅਮਰੀਕਾ ਦੀ ਸਰਕਾਰੀ ਭਾਸ਼ਾ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਹੈਰਾਨ ਕਰਨ ਵਾਲਾ ਕਾਰਜਕਾਰੀ ਆਦੇਸ਼ ਜਾਰੀ ਕੀਤਾ ਹੈ। ਟਰੰਪ ਨੇ ਹੁਣ ਅੰਗਰੇਜ਼ੀ ਨੂੰ ਅਮਰੀਕਾ ਦੀ ਸਰਕਾਰੀ ਭਾਸ਼ਾ ਐਲਾਨ ਦਿੱਤਾ ਹੈ। ਟਰੰਪ ਨੇ ਇਸ ਸਬੰਧੀ ਦਸਤਾਵੇਜ਼ 'ਤੇ ਦਸਤਖ਼ਤ ਕਰ ਦਿੱਤੇ ਹਨ। ਟਰੰਪ ਨੇ ਕਿਹਾ ਕਿ ਇਸ ਨਾਲ ਦੁਨੀਆ ਭਰ ਦੇ ਪ੍ਰਵਾਸੀਆਂ ਵਾਲੇ ਦੇਸ਼ ਵਿਚ ਇਕਜੁਟਤਾ ਆਵੇਗੀ। ਵ੍ਹਾਈਟ ਹਾਊਸ ਨੇ ਟਰੰਪ ਦੇ ਕਾਰਜਕਾਰੀ ਆਦੇਸ਼ ਨੂੰ ਐਕਸ 'ਤੇ ਪੋਸਟ ਕੀਤਾ। ਇਸ ਵਿੱਚ ਕਿਹਾ ਗਿਆ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਅੰਗਰੇਜ਼ੀ ਨੂੰ ਦੇਸ਼ ਦੀ ਸਰਕਾਰੀ ਭਾਸ਼ਾ ਐਲਾਨਿਆ ਜਾਵੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Trump ਦੇ ਦਸਤਖ਼ਤ ਨਾਲ 'ਅੰਗਰੇਜ਼ੀ' ਬਣੀ ਅਮਰੀਕਾ ਦੀ ਸਰਕਾਰੀ ਭਾਸ਼ਾ
8. ਸੋਨਾ ਫਿਰ ਹੋਇਆ ਸਸਤਾ , ਜਾਣੋ ਕਿੰਨੀਆਂ ਡਿੱਗੀਆਂ ਕੀਮਤਾਂ...
ਸੋਨੇ-ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਪਿਛਲੇ ਪੰਜ ਦਿਨਾਂ ਤੋਂ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਜ਼ਿਕਰਯੋਗ ਹੈ ਕਿ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿਚ ਪਿਛਲੇ ਕੁਝ ਸਮੇਂ ਤੋਂ ਕੀਮਤਾਂ ਵਿਚ ਰਿਕਾਰਡ ਤੋੜ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਬਾਜ਼ਾਰ ਵਿੱਚ ਸੋਨੇ ਦੇ ਗਹਿਣੇ ਖਰੀਦਣ ਵਾਲਿਆਂ ਦੀ ਗਿਣਤੀ ਵਿਚ ਕਮੀ ਦੇਖਣ ਨੂੰ ਮਿਲ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੋਨਾ ਫਿਰ ਹੋਇਆ ਸਸਤਾ , ਜਾਣੋ ਕਿੰਨੀਆਂ ਡਿੱਗੀਆਂ ਕੀਮਤਾਂ...
9. ਭਾਰਤ ਦੇ ਟੈਨਿਸ ਖਿਡਾਰੀ ਬੋਲੀਪੱਲੀ ਨੇ ਰਚਿਆ ਇਤਿਹਾਸ, ਜਿੱਤਿਆ ਚਿਲੀ ਓਪਨ ਡਬਲਜ਼ ਖਿਤਾਬ
ਭਾਰਤ ਦੇ ਰਿਤਵਿਕ ਚੌਧਰੀ ਬੋਲੀਪੱਲੀ ਨੇ ਇਤਿਹਾਸ ਰਚਦੇ ਹੋਏ ਨੇ ਕੋਲੰਬੀਆ ਦੇ ਨਿਕੋਲਸ ਬੈਰੀਐਂਟੋਸ ਨਾਲ ਮਿਲ ਕੇ ਸੈਂਟੀਆਗੋ ਵਿੱਚ ਹੋਏ ਚਿਲੀ ਓਪਨ ਟੈਨਿਸ ਟੂਰਨਾਮੈਂਟ ਵਿੱਚ ਚੋਟੀ ਦਾ ਦਰਜਾ ਪ੍ਰਾਪਤ ਅਰਜਨਟੀਨਾ ਦੇ ਐਂਡਰੇਸ ਮੋਲਟੇਨੀ ਅਤੇ ਮੈਕਸਿਮੋ ਗੋਂਜ਼ਾਲੇਜ਼ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ ਜਿੱਤ ਪ੍ਰਾਪਤ ਕੀਤੀ ਤੇ ਖਿਤਾਬ ਆਪਣੇ ਨਾਂ ਕੀਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਭਾਰਤ ਦੇ ਟੈਨਿਸ ਖਿਡਾਰੀ ਬੋਲੀਪੱਲੀ ਨੇ ਰਚਿਆ ਇਤਿਹਾਸ, ਜਿੱਤਿਆ ਚਿਲੀ ਓਪਨ ਡਬਲਜ਼ ਖਿਤਾਬ
10. ਪੰਜਾਬ 'ਚ ਮਸ਼ਹੂਰ ਗਾਇਕ ਦੇ ਚੱਲਦੇ ਸ਼ੋਅ 'ਚ ਪਿਆ ਰੌਲਾ, 20 ਮਿੰਟਾਂ 'ਚ ਕਰ ਗਿਆ Bye Bye
'ਗੁੰਡੇ ਨੰਬਰ 1' ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਣ ਪੰਜਾਬੀ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤਾਂ ਲਈ ਵੀ ਜਾਣਿਆ ਜਾਂਦਾ ਹੈ। ਹਾਲ ਹੀ 'ਚ ਖ਼ਬਰ ਆਈ ਹੈ ਕਿ ਮੋਰਿੰਡਾ 'ਚ ਦਿਲਪ੍ਰੀਤ ਢਿੱਲੋਂ ਦਾ ਲਾਈਵ ਸ਼ੋਅ ਸੀ, ਜਿਸ 'ਚ ਕਾਫ਼ੀ ਹੰਗਾਮਾ ਹੋਇਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਮਸ਼ਹੂਰ ਗਾਇਕ ਦੇ ਚੱਲਦੇ ਸ਼ੋਅ 'ਚ ਪਿਆ ਰੌਲਾ, 20 ਮਿੰਟਾਂ 'ਚ ਕਰ ਗਿਆ Bye Bye
ਫਿਰ ਬਦਲੇਗਾ ਪੰਜਾਬ ਦਾ ਮੌਸਮ, ਜਾਰੀ ਹੋ ਗਿਆ Alert, ਇਸ ਦਿਨ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ
NEXT STORY