Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    8:45:29 PM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • husband and wife took big step

    ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ...

  • cnn founder ted turner dies at 87

    CNN ਦੇ ਸੰਸਥਾਪਕ ਤੇ ਮੀਡੀਆ ਜਗਤ ਦੇ ਦਿੱਗਜ ਟੈੱਡ...

  • 4 gangsters   associates arrested after police encounter

    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • SGPC ਦੇ ਪ੍ਰਧਾਨਗੀ ਬਾਰੇ ਧਾਮੀ ਦਾ ਵੱਡਾ ਬਿਆਨ ਅਤੇ ਪੁਲਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ, ਜਾਣੋ ਅੱਜ ਦੀਆਂ TOP-10 ਖ਼ਬਰਾਂ

PUNJAB News Punjabi(ਪੰਜਾਬ)

SGPC ਦੇ ਪ੍ਰਧਾਨਗੀ ਬਾਰੇ ਧਾਮੀ ਦਾ ਵੱਡਾ ਬਿਆਨ ਅਤੇ ਪੁਲਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ, ਜਾਣੋ ਅੱਜ ਦੀਆਂ TOP-10 ਖ਼ਬਰਾਂ

  • Edited By Sunaina,
  • Updated: 06 Mar, 2025 06:05 PM
Punjab
top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਉੱਥੇ ਹੀ ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਵਿਚ ਸੂਬਾ ਪੁਲਸ ਦੀ ਸਪੈਸ਼ਲ ਟਾਸਕ ਫ਼ੋਰਸ ਅਤੇ ਪੰਜਾਬ ਪੁਲਸ ਦੇ ਸਾਂਝੇ ਆਪ੍ਰੇਸ਼ਨ ਵਿਚ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਨਾਲ ਕਥਿਤ ਸਬੰਧ ਰੱਖਣ ਵਾਲੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਇਕ ਸਰਗਰਮ ਅੱਤਵਾਦੀ ਨੂੰ ਤੜਕਸਾਰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ  ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਟੀਮ ਇੰਡੀਆ ਦੇ ਦੁਬਈ ਦੇ ਇਕੋ ਸਟੇਡੀਅਮ ਵਿੱਚ ਖੇਡਣ ਬਾਰੇ ਕਈ ਸਵਾਲ ਉੱਠ ਰਹੇ ਹਨ। ਵਿਰੋਧੀ ਟੀਮਾਂ ਦੇ ਕੁਝ ਸਾਬਕਾ ਖਿਡਾਰੀਆਂ ਦਾ ਮੰਨਣਾ ਹੈ ਕਿ ਟੀਮ ਇੰਡੀਆ ਨੂੰ ਇੱਕੋ ਸ਼ਹਿਰ ਅਤੇ ਇੱਕੋ ਮੈਦਾਨ 'ਤੇ ਖੇਡਣ ਦਾ ਫਾਇਦਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ  ਟੌਪ-10 ਖਬਰਾਂ  ’ਤੇ

1. ਪ੍ਰਧਾਨਗੀ ਤੋਂ ਅਸਤੀਫ਼ੇ 'ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਕੱਲ੍ਹ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੈ ਜਿਸ ਤੋਂ ਪਹਿਲਾਂ ਹਰਜਿੰਦਰ ਸਿੰਘ ਧਾਮੀ ਜਥੇਦਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਮੁਲਾਕਾਤ ਮਗਰੋਂ  ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਅਸਤੀਫ਼ਾ ਵਾਪਸ ਨਹੀਂ ਲਵਾਂਗਾ। ਹੁਣ ਵਰਕਿੰਗ ਕਮੇਟੀ ਦਾ ਕੰਮ ਹੈ ਕਿ ਉਹ ਅਸਤੀਫ਼ਾ ਪ੍ਰਵਾਨ ਕਰਦੇ ਹਨ ਜਾਂ ਨਹੀਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪ੍ਰਧਾਨਗੀ ਤੋਂ ਅਸਤੀਫ਼ੇ 'ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ

2. ਨਿਹੰਗ ਸਿੰਘਾਂ ਵੱਲੋਂ ਗੁਰਸਿੱਖ ਨੌਜਵਾਨ ਦਾ ਕਤਲ  
ਅੰਮ੍ਰਿਤਸਰ ਵਿਚ ਨਿਹੰਗ ਸਿੰਘਾਂ ਅਤੇ ਗੁਰਸਿੱਖ ਨੌਜਵਾਨ ਵਿਚਾਲੇ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਨਿਹੰਗ ਸਿੰਘਾਂ ਵੱਲੋਂ ਗੁਰਸਿੱਖ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਫ਼ਿਲਹਾਲ ਇਸ ਝੜਪ ਪਿੱਛੇ ਕਈ ਕਾਰਨਾਂ ਬਾਰੇ ਚਰਚਾ ਹੈ, ਪਰ ਪੁਲਸ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਨਿਹੰਗ ਸਿੰਘਾਂ ਵੱਲੋਂ ਗੁਰਸਿੱਖ ਨੌਜਵਾਨ ਦਾ ਕਤਲ  

3. ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਸੂਬਾ ਵਾਸੀਆਂ ਦੀਆਂ ਲੱਗ ਗਈਆਂ ਮੌਜਾਂ
ਪੰਜਾਬ ਸਰਕਾਰ ਨੇ ਇੱਕ ਨਵਾਂ ਫ਼ਰਮਾਨ ਜਾਰੀ ਕੀਤਾ ਹੈ। ਇਸ 'ਚ ਸਿਰਫ਼ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਹੀ ਆਪਣੇ ਵੱਖ-ਵੱਖ ਲਾਜ਼ਮੀ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡੀ. ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਦੇ ਇਰਾਦੇ ਨਾਲ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ ਅਤੇ ਸਰਪੰਚ, ਨੰਬਰਦਾਰ ਅਤੇ ਕੌਂਸਲਰਾਂ ਨੂੰ ਆਪਣੀਆਂ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨ ਲਈ ਅਧਿਕਾਰਤ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਸੂਬਾ ਵਾਸੀਆਂ ਦੀਆਂ ਲੱਗ ਗਈਆਂ ਮੌਜਾਂ

4. ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ ਨੇੜਿਓਂ ਮਿਲੀ ਲਾਸ਼
ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ ਰੋਡ 'ਤੇ ਸ਼ੇਖੇ ਪਿੰਡ ਵਿੱਚ ਸਥਿਤ ਨਸ਼ਾ ਛਡਾਊ ਕੇਂਦਰ ਨੇੜਿਓਂ ਇਕ ਨੌਜਵਾਨ ਦੀ ਖ਼ੂਨ ਨਾਲ ਲਥਪਥ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਖ਼ੂਨ ਨਾਲ ਲਥਪਥ ਲਾਸ਼ ਉੱਥੇ ਪਈ ਵੇਖ ਕੇ ਇਕ ਰਾਹਗੀਰ ਨੇ ਮਕਸੂਦਾਂ ਥਾਣੇ ਦੀ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਘਟਨਾ ਸਬੰਧੀ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ ਨੇੜਿਓਂ ਮਿਲੀ ਲਾਸ਼

5. ਪੰਜਾਬ ਪੁਲਸ ਤੋਂ ਬਰਖ਼ਾਸਤ DSP ਬਲਵਿੰਦਰ ਸਿੰਘ ਸੇਖੋਂ ਭਾਜਪਾ 'ਚ ਸ਼ਾਮਲ, ਲੜ ਸਕਦੇ ਨੇ ਵਿਧਾਨ ਸਭਾ ਚੋਣ
ਪੰਜਾਬ ਪੁਲਸ ਵਿਚੋਂ ਬਰਖ਼ਾਸਤ ਕੀਤੇ ਗਏ ਡੀ. ਐੱਸ. ਪੀ. ਅਤੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜ ਚੁੱਕੇ ਬਲਵਿੰਦਰ ਸਿੰਘ ਸੇਖੋਂ ਬੁੱਧਵਾਰ ਨੂੰ ਪਾਰਟੀ ਇੰਚਾਰਜ ਵਿਜੇ ਰੂਪਾਣੀ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋ ਗਏ। ਬਲਵਿੰਦਰ ਸਿੰਘ ਸੇਖੋਂ ਪਿਛਲੇ ਲੰਬੇ ਅਰਸੇ ਤੋਂ ਪੰਜਾਬ ਦੇ ਮੁੱਖ ਸਿਆਸੀ ਮੁੱਦਿਆਂ ’ਤੇ ਪ੍ਰਮੁੱਖਤਾ ਨਾਲ ਆਪਣੀ ਗੱਲ ਰੱਖਦੇ ਆ ਰਹੇ ਹਨ। ਇਸ ਤੋਂ ਇਲਾਵਾ ਬਲਵਿੰਦਰ ਸਿੰਘ ਸੇਖੋਂ ਪਿਛਲੇ ਦਿਨਾਂ ਦੌਰਾਨ ਉੱਚ ਅਦਾਲਤ ਦੀ ਮਾਣਹਾਨੀ ਕੇਸ ਵਿਚ ਜੇਲ੍ਹ ਵੀ ਕੱਟ ਚੁੱਕੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਤੋਂ ਬਰਖ਼ਾਸਤ DSP ਬਲਵਿੰਦਰ ਸਿੰਘ ਸੇਖੋਂ ਭਾਜਪਾ 'ਚ ਸ਼ਾਮਲ, ਲੜ ਸਕਦੇ ਨੇ ਵਿਧਾਨ ਸਭਾ ਚੋਣ

6. ਤੜਕਸਾਰ ਪੰਜਾਬ ਪੁਲਸ ਦਾ ਵੱਡਾ ਐਕਸ਼ਨ! UP ਤੋਂ ਫੜਿਆ 'ਬੱਬਰ ਖ਼ਾਲਸਾ' ਦਾ ਅੱਤਵਾਦੀ, ਗ੍ਰਨੇਡ ਤੇ ਹਥਿਆਰ ਬਰਾਮਦ
ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਵਿਚ ਸੂਬਾ ਪੁਲਸ ਦੀ ਸਪੈਸ਼ਲ ਟਾਸਕ ਫ਼ੋਰਸ ਅਤੇ ਪੰਜਾਬ ਪੁਲਸ ਦੇ ਸਾਂਝੇ ਆਪ੍ਰੇਸ਼ਨ ਵਿਚ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਨਾਲ ਕਥਿਤ ਸਬੰਧ ਰੱਖਣ ਵਾਲੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਇਕ ਸਰਗਰਮ ਅੱਤਵਾਦੀ ਨੂੰ ਤੜਕਸਾਰ ਗ੍ਰਿਫ਼ਤਾਰ ਕੀਤਾ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਤੜਕਸਾਰ ਪੰਜਾਬ ਪੁਲਸ ਦਾ ਵੱਡਾ ਐਕਸ਼ਨ! UP ਤੋਂ ਫੜਿਆ 'ਬੱਬਰ ਖ਼ਾਲਸਾ' ਦਾ ਅੱਤਵਾਦੀ, ਗ੍ਰਨੇਡ ਤੇ ਹਥਿਆਰ ਬਰਾਮਦ

7. ਅਰਵਿੰਦ ਕੇਜਰੀਵਾਲ ਦੀ  'Z+' ਸੁਰੱਖਿਆ ਰਹੇਗੀ ਬਰਕਰਾਰ
 ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ Z+ ਸੁਰੱਖਿਆ ਫਿਲਹਾਲ ਬਰਕਰਾਰ ਰਹੇਗੀ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਆਈ. ਬੀ. ਅਤੇ ਦਿੱਲੀ ਪੁਲਸ ਵਲੋਂ ਖ਼ਤਰੇ ਦੇ ਮੁਲਾਂਕਣ ਮਗਰੋਂ ਇਸ 'ਤੇ ਅੱਗੇ ਫ਼ੈਸਲਾ ਲਿਆ ਜਾਵੇਗਾ। ਇਸ ਸਬੰਧ ਵਿਚ ਦਿੱਲੀ ਪੁਲਸ ਦੀ ਸੁਰੱਖਿਆ ਵਿੰਗ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਮੌਜੂਦਾ ਸਥਿਤੀ ਨੂੰ ਲੈ ਕੇ ਰਿਪੋਰਟ ਭੇਜ ਸਕਦੀ ਹੈ। ਰਿਪੋਰਟ ਮਗਰੋਂ ਸੁਰੱਖਿਆ ਜਾਰੀ ਰੱਖਣ 'ਤੇ ਫ਼ੈਸਲਾ ਲਿਆ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਰਵਿੰਦ ਕੇਜਰੀਵਾਲ ਦੀ  'Z+' ਸੁਰੱਖਿਆ ਰਹੇਗੀ ਬਰਕਰਾਰ

8. ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ
ਅਮਰੀਕਾ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨ ਅਮਰੀਕਾ ਵਿੱਚ ਹੋਈ ਗੋਲੀਬਾਰੀ ਵਿਚ ਭਾਰਤ ਦੇ ਤੇਲੰਗਾਨਾ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦਾ ਭਾਰਤ ਦੇ ਤੇਲੰਗਾਨਾ ਦੇ ਨਾਲ ਸਬੰਧ ਸੀ। ਜੋ ਉੱਚ ਸਿੱਖਿਆ ਲਈ ਅਮਰੀਕਾ ਗਿਆ ਸੀ, ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੀ ਮੌਤ ਇੱਕ ਹਮਲਾਵਰ ਦੀ ਗੋਲੀਬਾਰੀ ਨਾਲ ਹੋਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

9. ਰਿਕਾਰਡ ਪੱਧਰ ਵੱਲ ਵਧੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਦੇ ਭਾਅ ਵੀ ਚੜ੍ਹੇ
ਇਕ ਦਿਨ ਦੀ ਰਾਹਤ ਤੋਂ ਬਾਅਦ ਅੱਜ (6 ਮਾਰਚ) ਨੂੰ ਸੋਨੇ ਦੀਆਂ ਕੀਮਤਾਂ 'ਚ ਫਿਰ ਵਾਧਾ ਜਾਰੀ ਰਿਹਾ। MCX 'ਤੇ ਸੋਨੇ ਦੀ ਕੀਮਤ 0.23 ਫੀਸਦੀ ਵਧ ਕੇ 86,028 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਜਦਕਿ ਚਾਂਦੀ ਦੀ ਕੀਮਤ 0.32 ਫੀਸਦੀ ਵਧ ਕੇ 97,854 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਰਿਕਾਰਡ ਪੱਧਰ ਵੱਲ ਵਧੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਦੇ ਭਾਅ ਵੀ ਚੜ੍ਹੇ

10. Final ਤੋਂ ਪਹਿਲਾਂ ਸ਼ੰਮੀ ਦਾ ਹੈਰਾਨ ਕਰਨ ਵਾਲਾ ਬਿਆਨ, ਆਖ਼ ਬੈਠੇ ਰੋਹਿਤ-ਗੰਭੀਰ ਤੋਂ ਵੱਖਰੀ ਗੱਲ
ਟੀਮ ਇੰਡੀਆ ਦੇ ਦੁਬਈ ਦੇ ਇਕੋ ਸਟੇਡੀਅਮ ਵਿੱਚ ਖੇਡਣ ਬਾਰੇ ਕਈ ਸਵਾਲ ਉੱਠ ਰਹੇ ਹਨ। ਵਿਰੋਧੀ ਟੀਮਾਂ ਦੇ ਕੁਝ ਸਾਬਕਾ ਖਿਡਾਰੀਆਂ ਦਾ ਮੰਨਣਾ ਹੈ ਕਿ ਟੀਮ ਇੰਡੀਆ ਨੂੰ ਇੱਕੋ ਸ਼ਹਿਰ ਅਤੇ ਇੱਕੋ ਮੈਦਾਨ 'ਤੇ ਖੇਡਣ ਦਾ ਫਾਇਦਾ ਮਿਲ ਰਿਹਾ ਹੈ। ਹੁਣ ਟੀਮ ਇੰਡੀਆ ਇੱਕ ਵਾਰ ਫਿਰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਫਾਈਨਲ ਖੇਡਣ ਲਈ ਤਿਆਰ ਹੈ। ਇਸ ਦੇ ਨਾਲ ਹੀ, ਫਾਈਨਲ ਮੈਚ ਤੋਂ ਪਹਿਲਾਂ, ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਦਾ ਦੁਬਈ ਵਿੱਚ ਖੇਡਣ ਨੂੰ ਲੈ ਕੇ ਇੱਕ ਵੱਡਾ ਬਿਆਨ ਆਇਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Final ਤੋਂ ਪਹਿਲਾਂ ਸ਼ੰਮੀ ਦਾ ਹੈਰਾਨ ਕਰਨ ਵਾਲਾ ਬਿਆਨ, ਆਖ਼ ਬੈਠੇ ਰੋਹਿਤ-ਗੰਭੀਰ ਤੋਂ ਵੱਖਰੀ ਗੱਲ

 


 

  • Punjab
  • Country
  • Foreign
  • Business
  • Sports
  • Entertainment
  • Top-10
  • Top-10 News
  • Todays Top-10 News

ਮੁੱਖ ਮੰਤਰੀ ਦਾ ਪੰਜਾਬ ਵਾਸੀਆਂ ਨੂੰ ਸੁਨੇਹਾ, ਕਿਹਾ ਤੁਸੀਂ ਸਾਥ ਦਿਓ ਅਸੀਂ...

NEXT STORY

Stories You May Like

  • pentagon warns reopening hormuz may take 6 months
    ਅਜੇ ਲੱਗ ਸਕਦੇ ਨੇ 6 ਮਹੀਨੇ...! Hormuz ਬਾਰੇ ਪੈਂਟਾਗਨ ਦਾ ਵੱਡਾ ਬਿਆਨ
  • sunil jakhar s big statement regarding the victory in west bengal
    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ ਬਾਰੇ ਕੀ ਕਿਹਾ (ਵੀਡੀਓ)
  • major police action in maqboolpura
    ਮਕਬੂਲਪੁਰਾ 'ਚ ਪੁਲਸ ਦਾ ਵੱਡਾ ਧਾਵਾ: ਨਸ਼ਾ ਤਸਕਰ ਮਹਿਲਾ ਦੀ 'ਕੋਠੀ' 'ਤੇ ਚੱਲਿਆ ਪੀਲਾ ਪੰਜਾ
  • corporation takes major action against illegal dairies in islamabad
    ਇਸਲਾਮਾਬਾਦ 'ਚ ਗ਼ੈਰ-ਕਾਨੂੰਨੀ ਡੇਅਰੀਆਂ 'ਤੇ ਨਿਗਮ ਦਾ ਵੱਡਾ ਐਕਸ਼ਨ, 17 ਗਊਆਂ ਭੇਜੀਆਂ ਗਊਸ਼ਾਲਾ
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • drug traffickers  schools  colleges  students
    ਨਸ਼ਾ ਤਸਕਰਾਂ ਦੇ ਨਿਸ਼ਾਨੇ 'ਤੇ ਹੁਣ ਸਕੂਲ-ਕਾਲਜ, ਵਿਦਿਆਰਥੀਆਂ ਨੂੰ ਬਣਾ ਰਹੇ ਮੋਹਰਾ : ਸੁਪਰੀਮ ਕੋਰਟ
  • big statement from israeli minister
    ਬੱਸ ਅਮਰੀਕਾ ਦੀ ਹਾਂ ਤੇ ਫਿਰ ਘਾਤਕ ਜੰਗ ਸ਼ੁਰੂ! ਇਜ਼ਰਾਇਲੀ ਮੰਤਰੀ ਦਾ ਵੱਡਾ ਬਿਆਨ
  • major action by police and excise department in gurdaspur
    ਗੁਰਦਾਸਪੁਰ ’ਚ ਪੁਲਸ ਤੇ ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: 30,780 ਕਿਲੋ ਲਾਹਣ ਕੀਤੀ ਬਰਾਮਦ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • amritsar car
      ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ ਮਿਲੀ ਲਾਵਾਰਿਸ ਗੱਡੀ, ਸ਼ੱਕੀ...
    • punjab children police
      Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ
    • accident in khanna
      ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ
    • wheat procurement in bathinda in final stages
      ਬਠਿੰਡਾ 'ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ
    • salary in punjab employees
      ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
    • punjab new political party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਣ ਦਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +