ਜਲੰਧਰ - ਪੰਜਾਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਈ, ਜਿਸ ਦੌਰਾਨ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਹਰਿਆਣਾ ਦੇ ਪੰਚਕੂਲਾ ਵਿੱਚ ਮੋਰਨੀ ਨੇੜੇ ਬਾਲਦਵਾਲਾ ਪਿੰਡ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਲੜਾਕੂ ਜਹਾਜ਼ ਅਚਾਨਕ ਕਰੈਸ਼ ਹੋ ਗਿਆ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਜਥੇਦਾਰ ਦੇ ਅਹੁਦੇ ਤੋਂ ਹਟਾਏ ਗਏ ਗਿਆਨੀ ਰਘਬੀਰ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਈ, ਜਿਸ ਦੌਰਾਨ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਗਿਆਨੀ ਸੁਲਤਾਨ ਸਿੰਘ ਨੂੰ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸੇਵਾਵਾਂ ਤੋਂ ਹਟਾ ਦਿੱਤਾ ਗਿਆ ਹੈ। ਮੀਟਿੰਗ ਉਪੰਰਤ ਪੱਤਰਕਾਰਾਂ ਨੂੰ SGPC ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਦੱਸਿਆ ਕਿ ਅੱਜ ਬੈਠਕ ਦੌਰਾਨ ਗਿਆਨੀ ਰਘਬੀਰ ਸਿੰਘ ਦੀਆਂ ਜਥੇਦਾਰ ਵਜੋਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹਾਲਾਂਕਿ ਉਹ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਦੇ ਨਾਲ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਹੈੱਡ ਗ੍ਰੰਥੀ ਬਣੇ ਰਹਿਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਥੇਦਾਰ ਦੇ ਅਹੁਦੇ ਤੋਂ ਹਟਾਏ ਗਏ ਗਿਆਨੀ ਰਘਬੀਰ ਸਿੰਘ
2. ਗਿਆਨੀ ਰਘਬੀਰ ਸਿੰਘ ਨੂੰ ਹਟਾਉਣ ਪਿੱਛੋਂ ਨਵੇਂ ਜਥੇਦਾਰਾਂ ਦੀ ਨਿਯੁਕਤੀ
ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਹਟਾਉਣ ਤੋਂ ਬਾਅਦ ਨਵੇਂ ਜਥੇਦਾਰਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਸੰਤ ਬਾਬਾ ਟੇਕ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਭਾਈ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਜੋਂ ਸੇਵਾਵਾਂ ਨਿਭਾਉਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਗਿਆਨੀ ਰਘਬੀਰ ਸਿੰਘ ਨੂੰ ਹਟਾਉਣ ਪਿੱਛੋਂ ਨਵੇਂ ਜਥੇਦਾਰਾਂ ਦੀ ਨਿਯੁਕਤੀ
3. ਪੰਜਾਬ ਦੀਆਂ ਔਰਤਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰਾਜੈਕਟ ‘ਹਿਫ਼ਾਜ਼ਤ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮਕਸਦ ਔਰਤਾਂ ਤੇ ਬੱਚਿਆਂ ਵਿਰੁੱਧ ਹਿੰਸਾ ਦੇ ਪੀੜਤਾਂ ਲਈ ਪ੍ਰਤੀਕਿਰਿਆ ਵਿਧੀ ਨੂੰ ਮਜ਼ਬੂਤ ਕਰਨਾ ਹੈ। ਪੰਜਾਬ ਸਰਕਾਰ ਦੇ ਮਿਸ਼ਨ ਤਹਿਤ ਸਭ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤਾ ਗਿਆ ਇਹ ਪ੍ਰਾਜੈਕਟ ਪੀੜਤਾਂ ਨਾਲ ਆਖ਼ਰੀ ਮੀਲ ਤੱਕ ਸੰਪਰਕ ਵਧਾਉਣ ਅਤੇ ਏਕੀਕ੍ਰਿਤ ਸਹਾਇਤਾ ਢਾਂਚਾ ਪ੍ਰਦਾਨ ਕਰਨ ਵਿਚ ਸਹਾਈ ਹੋਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੀਆਂ ਔਰਤਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
4. ਪੰਜਾਬ 'ਚ ਟਲੀ ਵੱਡੀ ਵਾਰਦਾਤ! ਬੱਬਰ ਖ਼ਾਲਸਾ ਦੇ 3 ਮੈਂਬਰ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
ਪੰਜਾਬ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਬੈਠੇ ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਪੰਜਾਬ ਪੁਲਸ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿਚ ਤਿੰਨ ਲੋਕਾਂ ਦੀ ਗ੍ਰਿਫ਼ਤਾਰੀ ਨਾਲ ਕਤਲ ਦੀ ਵੱਡੀ ਸਾਜਿਸ਼ ਨਾਕਾਮ ਕੀਤੀ ਗਈ ਹੈ। ਇਸ ਨੂੰ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਵੱਲੋਂ ਰਚੀ ਗਈ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਟਲੀ ਵੱਡੀ ਵਾਰਦਾਤ! ਬੱਬਰ ਖ਼ਾਲਸਾ ਦੇ 3 ਮੈਂਬਰ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
5. ਜਲੰਧਰ 'ਚ ਚੱਲੀਆਂ ਗੋਲ਼ੀਆਂ, ਅਫ਼ਵਾਹ ਜਾਂ ਐਨਕਾਊਂਟਰ, ਮਿੰਟਾਂ 'ਚ ਪਈਆਂ ਭਾਜੜਾਂ
ਜਲੰਧਰ ਵਿਖੇ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਚੌਂਕ 'ਤੇ ਦੁਪਹਿਰ ਵੇਲੇ ਗੋਲ਼ੀਆਂ ਚੱਲਣ ਦੀ ਅਫ਼ਵਾਹ ਉੱਡੀ। ਇਸ ਦੇ ਬਾਅਦ ਮੌਕੇ ਉਤੇ ਉਥੇ ਭਾਜੜਾਂ ਪੈ ਗਈਆਂ। ਸੂਚਨਾ ਮਿਲੀ ਸੀ ਕਿ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਤਿੰਨ ਤੋਂ ਚਾਰ ਫਾਇਰ ਹੋਏ ਪਰ ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਉੱਥੇ ਅਜਿਹਾ ਕੁਝ ਵੀ ਨਹੀਂ ਮਿਲਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਲੰਧਰ 'ਚ ਚੱਲੀਆਂ ਗੋਲ਼ੀਆਂ, ਅਫ਼ਵਾਹ ਜਾਂ ਐਨਕਾਊਂਟਰ, ਮਿੰਟਾਂ 'ਚ ਪਈਆਂ ਭਾਜੜਾਂ
6. ਭਲਕੇ ਖਾਤਿਆਂ 'ਚ ਆਉਣਗੇ 2500 ਰੁਪਏ, ਸਿਰਫ਼ ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਭ
ਦਿੱਲੀ 'ਚ ਭਾਜਪਾ ਸਰਕਾਰ ਦੀ ਮਹਿਲਾ ਸਮ੍ਰਿੱਧੀ ਯੋਜਨਾ ਕੱਲ੍ਹ ਯਾਨੀ 8 ਮਾਰਚ ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿੱਲੀ 'ਚ 21-60 ਸਾਲ ਉਮਰ ਵਰਗ ਦੀਆਂ ਉਹ ਔਰਤਾਂ ਜਿਨ੍ਹਾਂ ਦੀ ਸਾਲਾਨਾ ਆਮਦਨ 2.5 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ ਇਸ ਯੋਜਨਾ ਦੇ ਅਧੀਨ 2,500 ਰੁਪਏ ਦੀ ਸਾਲਾਨਾ ਮਦਦ ਮਿਲੇਗੀ। ਯੋਜਨਾ ਨਾਲ ਜੁੜੇ ਇਕ ਅਧਿਕਾਰੀ ਨੇ ਦੱਸਇਆ ਕਿ ਦਿੱਲੀ ਦੇ ਮੁੱਖ ਸਕੱਤਰ ਦੀ ਮੌਜੂਦਗੀ 'ਚ ਇਕ ਬੈਠਕ 'ਚ ਯੋਗਤਾ ਦੇ ਮਾਪਦੰਡਾਂ 'ਤੇ ਚਰਚਾ ਕੀਤੀ ਗਈ। ਇਹ ਯੋਜਨਾ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਇਕ ਪ੍ਰਮੁੱਖ ਚੋਣ ਵਾਅਦਾ ਸੀ। ਅਧਿਕਾਰੀ ਨੇ ਦੱਸਿਆ,''ਮਹਿਲਾ ਸਮ੍ਰਿੱਧੀ ਯੋਜਨਾ ਦੇ ਅਧੀਨ ਰਜਿਸਟਰੇਸ਼ਨ ਲਈ ਯੋਗ ਔਰਤਾਂ ਦੀ ਸਾਲਾਨਾ ਆਮਦਨ 2.5 ਲੱਖ ਰੁਪਏ ਹੋਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਲਕੇ ਖਾਤਿਆਂ 'ਚ ਆਉਣਗੇ 2500 ਰੁਪਏ, ਸਿਰਫ਼ ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਭ
7. ਹਵਾਈ ਫੌਜ ਦਾ ਲੜਾਕੂ ਜਹਾਜ਼ ਹੋ ਗਿਆ ਕ੍ਰੈਸ਼, ਦੂਰ-ਦੂਰ ਤਕ ਖਿੱਲਰੇ ਟੁਕੜੇ
ਹਰਿਆਣਾ ਦੇ ਪੰਚਕੂਲਾ ਵਿੱਚ ਮੋਰਨੀ ਨੇੜੇ ਬਾਲਦਵਾਲਾ ਪਿੰਡ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਲੜਾਕੂ ਜਹਾਜ਼ ਅਚਾਨਕ ਕਰੈਸ਼ ਹੋ ਗਿਆ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਪਿੰਡ ਵਾਸੀਆਂ ਦੇ ਅਨੁਸਾਰ, ਜੈੱਟ ਦਾ ਪਾਇਲਟ ਪੈਰਾਸ਼ੂਟ ਦੀ ਮਦਦ ਨਾਲ ਸੁਰੱਖਿਅਤ ਉਤਰਨ 'ਚ ਸਫਲ ਰਿਹਾ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਸਥਾਨਕ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਹਾਦਸੇ ਦੀ ਜਾਂਚ ਲਈ ਮਾਹਿਰਾਂ ਦੀ ਇੱਕ ਟੀਮ ਵੀ ਭੇਜੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹਵਾਈ ਫੌਜ ਦਾ ਲੜਾਕੂ ਜਹਾਜ਼ ਹੋ ਗਿਆ ਕ੍ਰੈਸ਼, ਦੂਰ-ਦੂਰ ਤਕ ਖਿੱਲਰੇ ਟੁਕੜੇ
8. ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦਾ ਰਸਤਾ ਸਾਫ, ਅਮਰੀਕੀ ਸੁਪਰੀਮ ਕੋਰਟ ਨੇ ਅਰਜ਼ੀ ਕੀਤੀ ਰੱਦ
ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। 2008 ਦੇ ਮੁੰਬਈ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਅਮਰੀਕੀ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਭਾਰਤ ਹਵਾਲਗੀ ਰੋਕਣ ਦੀ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਜੱਜ ਏਲੇਨਾ ਕਾਗਨ ਨੇ ਤਹਵੁਰ ਰਾਣਾ ਦੀ ਭਾਰਤ ਹਵਾਲਗੀ ਰੋਕਣ ਦੀ ਪਟੀਸ਼ਨ ਰੱਦ ਕਰ ਦਿੱਤੀ। 26/11 ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੇ ਭਾਰਤ ਹਵਾਲਗੀ ਤੋਂ ਬਚਣ ਲਈ ਅਦਾਲਤ ਦਾ ਰੁਖ ਕੀਤਾ ਸੀ। ਰਾਣਾ (64) ਇਸ ਸਮੇਂ ਲਾਸ ਏਂਜਲਸ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਬੰਦ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦਾ ਰਸਤਾ ਸਾਫ, ਅਮਰੀਕੀ ਸੁਪਰੀਮ ਕੋਰਟ ਨੇ ਅਰਜ਼ੀ ਕੀਤੀ ਰੱਦ
9. ਵਿਕਾਸ ਦਰ ਬਣਾਉਣ ਲਈ RBI ਨੂੰ ਦੇਣੇ ਪੈ ਸਕਦੇ ਨੇ 3 ਲੱਖ ਕਰੋੜ
ਭਾਰਤੀ ਬੈਂਕਿੰਗ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਦਰ ਵਧਾਉਣ ਲਈ ਲਗਭਗ 3 ਲੱਖ ਕਰੋੜ ਰੁਪਏ ਦੀ ਲੋੜ ਹੈ। ਇਸ ਦਾ ਮਤਲਬ ਹੈ ਕਿ ਰਿਜ਼ਰਵ ਬੈਂਕ ਨੂੰ ਇਕ ਵਾਰ ਫਿਰ ਸਮੱਸਿਆ ਨਿਵਾਰਕ ਦੀ ਭੂਮਿਕਾ ਨਿਭਾਉਣੀ ਪਵੇਗੀ। ਇਸ ਨਾਲ ਬੈਂਕਾਂ ਲਈ ਕਰਜ਼ੇ ਵੰਡਣਾ ਆਸਾਨ ਹੋ ਜਾਵੇਗਾ ਅਤੇ ਵਿਕਾਸ ਦਰ ਵੀ ਵਧਾਈ ਜਾ ਸਕਦੀ ਹੈ। ਇਸ ਲਈ ਬੈਂਕਿੰਗ ਪ੍ਰਣਾਲੀ ’ਚ ਪੈਸਾ ਪਾਉਣਾ ਪਵੇਗਾ ਅਤੇ ਇਕ ਵਾਰ ਫਿਰ ਰਿਜ਼ਰਵ ਬੈਂਕ ਨੂੰ ਅੱਗੇ ਆਉਣਾ ਪਵੇਗਾ। ਅਜਿਹੀ ਸਥਿਤੀ ’ਚ, ਸਵਾਲ ਇਹ ਉੱਠਦਾ ਹੈ ਕਿ ਆਰਬੀਆਈ ਇੰਨੀ ਵੱਡੀ ਰਕਮ ਦਾ ਪ੍ਰਬੰਧ ਕਿੱਥੋਂ ਕਰੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵਿਕਾਸ ਦਰ ਬਣਾਉਣ ਲਈ RBI ਨੂੰ ਦੇਣੇ ਪੈ ਸਕਦੇ ਨੇ 3 ਲੱਖ ਕਰੋੜ
10. ਰਾਸ਼ਟਰੀ ਪੁਰਸਕਾਰ ਜੇਤੂ ਸੰਗੀਤ ਨਿਰਦੇਸ਼ਕ ਡੀ ਇਮਾਨ ਦਾ ਐਕਸ ਅਕਾਊਂਟ ਹੈਕ!
ਰਾਸ਼ਟਰੀ ਪੁਰਸਕਾਰ ਜੇਤੂ ਸੰਗੀਤ ਨਿਰਦੇਸ਼ਕ ਡੀ ਇਮਾਨ ਨੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨੂੰ ਸੁਚੇਤ ਕੀਤਾ ਹੈ ਕਿ ਉਨ੍ਹਾਂ ਦਾ ਅਧਿਕਾਰਤ ਐਕਸ ਹੈਂਡਲ ਹੈਕ ਹੋ ਗਿਆ ਹੈ। ਇੰਸਟਾਗ੍ਰਾਮ 'ਤੇ ਆਪਣੀ ਟਾਈਮਲਾਈਨ 'ਤੇ ਡੀ ਇਮਾਨ ਨੇ ਲਿਖਿਆ, "ਮੇਰਾ ਅਧਿਕਾਰਤ ਐਕਸ (ਟਵਿੱਟਰ) ਅਕਾਊਂਟ @immancomposer ਹੈਕ ਹੋ ਗਿਆ ਹੈ। ਕਿਰਪਾ ਕਰਕੇ ਕਿਸੇ ਵੀ ਅਣਅਧਿਕਾਰਤ ਪੋਸਟ ਨੂੰ ਨਜ਼ਰਅੰਦਾਜ਼ ਕਰੋ। ਰਿਕਵਰੀ 'ਤੇ ਕੰਮ ਕਰ ਰਿਹਾ ਹਾਂ। ਮੈਂ X (ਟਵਿੱਟਰ) @Support ਨੂੰ ਮੇਰੇ ਅਕਾਊਂਟ ਨੂੰ ਬਹਾਲ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਬੇਨਤੀ ਕਰਦਾ ਹਾਂ।" ਸੰਗੀਤ ਨਿਰਦੇਸ਼ਕ ਨੇ ਇੰਸਟਾਗ੍ਰਾਮ 'ਤੇ ਇੱਕ ਪੋਸਟਰ ਦੇ ਰੂਪ ਵਿੱਚ ਇੱਕ ਬਿਆਨ ਵੀ ਜਾਰੀ ਕੀਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਰਾਸ਼ਟਰੀ ਪੁਰਸਕਾਰ ਜੇਤੂ ਸੰਗੀਤ ਨਿਰਦੇਸ਼ਕ ਡੀ ਇਮਾਨ ਦਾ ਐਕਸ ਅਕਾਊਂਟ ਹੈਕ!
ਕੱਲ੍ਹ ਨੂੰ ਪੰਜਾਬ ਦਾ ਇਹ ਸ਼ਹਿਰ ਰਹੇਗਾ ਬੰਦ
NEXT STORY