ਜਲੰਧਰ - ਪੰਜਾਬ ’ਚ ਅਰਪਿਤ ਸ਼ੁਕਲਾ ਆਈ. ਪੀ. ਐੱਸ. ਸਪੈਸ਼ਲ ਡਾਇਰੈਕਟਰ ਜਨਰਲ ਪੁਲਸ ਪੰਜਾਬ ਨੇ ਦੱਸਿਆ ਕਿ ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਨੂੰ ਸੈਕਟਰਾਂ ਵਿਚ ਵੰਡਿਆ ਗਿਆ ਹੈ, ਜਿੱਥੇ 25 ਐੱਸ. ਪੀ. ਅਤੇ 46 ਡੀ. ਐੱਸ. ਪੀ. ਸਮੇਤ ਲਗਭਗ 5000 ਪੁਲਸ ਕਰਮਚਾਰੀ 24x7 ਮੇਲਾ ਖੇਤਰ ’ਤੇ ਨਜ਼ਰ ਰੱਖਣਗੇ। ਉੱਥੇ ਹੀ ਦੂਜੇ ਪਾਸੇ ਦਿੱਲੀ 'ਚ ਹਾਲ ਹੀ 'ਚ ਚੁਣੀ ਗਈ ਭਾਜਪਾ ਸਰਕਾਰ ਨੇ ਪਹਿਲਾ ਹੀ ਫ਼ੈਸਲਾ ਔਰਤਾਂ ਦੇ ਹੱਕ ਵਿਚ ਕਰ ਦਿੱਤਾ ਹੈ। ਚੋਣ ਪ੍ਰਚਾਰ ਦੌਰਾਨ ਭਾਜਪਾ ਨੇ ਔਰਤਾਂ ਨੂੰ ਹਰ ਮਹੀਨੇ 2500-2500 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਹ ਵਾਅਦਾ ਹੁਣ ਪੂਰਾ ਵੀ ਕਰ ਦਿੱਤਾ ਹੈ। ਇਸ ਦੌਰਾਨ ਖੇਡ ਜਗਤ ਦੀ ਗੱਲ ਕਰੀਏ ਤਾਂ ਟੀਮ ਇੰਡੀਆ 2025 ਦੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਨਿਊਜ਼ੀਲੈਂਡ ਦਾ ਸਾਹਮਣਾ ਕਰੇਗੀ। ਇਸ ਮੈਚ ਵਿੱਚ, ਟੀਮ ਇੰਡੀਆ ਤੀਜੀ ਵਾਰ ਚੈਂਪੀਅਨਜ਼ ਟਰਾਫੀ ਜਿੱਤਣ 'ਤੇ ਨਜ਼ਰ ਰੱਖ ਰਹੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਦਾ ਵੱਡਾ ਕਦਮ
ਪੰਜਾਬ ਸਰਕਾਰ ਵੱਲੋਂ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲੈਣ ਲਈ ਸਿੰਗਾਪੁਰ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਿੰਸੀਪਲਾਂ ਨੂੰ ਰਵਾਨਾ ਕੀਤਾ ਗਿਆ। ਇਸ ਬੈਚ ਵਿਚ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਕੌਮਾਂਤਰੀ ਮਹਿਲਾ ਦਿਵਸ ਹੈ ਤੇ ਟ੍ਰੇਨਿੰਗ ਲਈ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੇ ਬੈਚ ਵਿਚ ਵੀ ਜ਼ਿਆਦਾਤਰ ਔਰਤਾਂ ਹੀ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਦਾ ਵੱਡਾ ਕਦਮ
2. ਪੰਜਾਬ ਦਾ ਇਹ ਸ਼ਹਿਰ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਪੱਸਰੀ ਸੁੰਨ, ਵੱਡੀਆਂ-ਵੱਡੀਆਂ ਦੁਕਾਨਾਂ ਨੂੰ ਲੱਗੇ ਤਾਲ਼ੇ
ਗਊਸ਼ਾਲਾ ਦੀ ਇਮਾਰਤ ਢਾਹੁਣ ਅਤੇ ਸੰਚਾਈ ਵਿਭਾਗ ਦੇ ਅਧਿਕਾਰੀ ਦੀ ਧੱਕੇਸ਼ਾਹੀ ਖ਼ਿਲਾਫ ਅੱਜ ਬੁਢਲਾਡਾ ਪੂਰੀ ਤਰ੍ਹਾਂ ਬੰਦ ਰਿਹਾ। ਸਥਾਨਕ ਸ਼ਹਿਰ ਅੰਦਰ ਗਊਸ਼ਾਲਾ ਅੰਦਰ ਨਹਿਰੀ ਪਾਣੀ ਦੀ ਪਾਈਪ ਦੌਰਾਨ ਨਾਜਾਇਜ਼ ਤੌਰ 'ਤੇ ਗਊਸ਼ਾਲਾ ਦੀ ਇਮਾਰਤ ਨੂੰ ਢਾਹੁਣ ਅਤੇ ਭਾਈਚਾਰਕ ਸਾਂਝ ਵਿਚ ਦਰਾਰ ਪਾਉਣ ਵਾਲੇ ਸੰਚਾਈ ਵਿਭਾਗ ਦੇ ਅਧਿਕਾਰੀ ਖ਼ਿਲਾਫ ਰੋਸ ਪ੍ਰਗਟ ਕਰਨ ਲਈ ਬੁਢਲਾਡਾ ਸ਼ਹਿਰ 8 ਮਾਰਚ ਨੂੰ ਬੰਦ ਕਰਨ ਦਾ ਫੈਂਸਲਾ ਕੀਤਾ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਤੇ ਵਪਾਰਕ ਸੰਗਠਨਾਂ ਨੇ ਅਧਿਕਾਰੀ ਦੀ ਧੱਕੇਸ਼ਾਹੀ ਖ਼ਿਲਾਫ ਰੋਸ ਪ੍ਰਗਟ ਕਰਦਿਆਂ ਸ਼ਹਿਰ ਨੂੰ ਬੰਦ ਕਰਨ ਦਾ ਫੈਂਸਲਾ ਕੀਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਪੰਜਾਬ ਦਾ ਇਹ ਸ਼ਹਿਰ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਪੱਸਰੀ ਸੁੰਨ, ਵੱਡੀਆਂ-ਵੱਡੀਆਂ ਦੁਕਾਨਾਂ ਨੂੰ ਲੱਗੇ ਤਾਲ਼ੇ
3. ਪੰਜਾਬ ਦੀ ਸਰਹੱਦ ਕੀਤੀ ਗਈ ਸੀਲ ! ਵੱਡੀ ਗਿਣਤੀ 'ਚ ਪੁਲਸ ਤਾਇਨਾਤ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਪੁਲਸ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਸਿਲਸਿਲੇ ’ਚ ਪੰਜਾਬ-ਹਰਿਆਣਾ ਸਰਹੱਦ ’ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਐੱਸ. ਐੱਸ. ਪੀ. ਅਮਨੀਤ ਕੌਂਡਲ ਦੇ ਹੁਕਮਾਂ ’ਤੇ ਬਠਿੰਡਾ ਪੁਲਸ ਨੇ ਸ਼ੁੱਕਰਵਾਰ ਨੂੰ 8 ਅੰਤਰਰਾਜੀ ਨਾਕੇ ਲਗਾ ਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਸ਼ੁਰੂ ਕਰ ਦਿੱਤੀ ਹੈ। ਥਾਣਾ ਰਾਮਾਂ ਇਲਾਕੇ ਵਿਚ ਚਾਰ, ਜਦੋਂ ਕਿ ਥਾਣਾ ਤਲਵੰਡੀ ਸਾਬੋ ਅਤੇ ਥਾਣਾ ਸੰਗਤ ਅਧੀਨ ਪੈਂਦੇ ਡੂੰਮਵਾਲੀ ਖੇਤਰ ਵਿਚ ਵੀ ਚੈਕਿੰਗ ਮੁਹਿੰਮ ਚਲਾਈ ਗਈ। ਪੁਲਸ ਦਾ ਮੁੱਖ ਉਦੇਸ਼ ਨਸ਼ਾ ਸਮੱਗਲਿੰਗ ਨੂੰ ਪੂਰੀ ਤਰ੍ਹਾਂ ਰੋਕਣਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਪੰਜਾਬ ਦੀ ਸਰਹੱਦ ਕੀਤੀ ਗਈ ਸੀਲ ! ਵੱਡੀ ਗਿਣਤੀ 'ਚ ਪੁਲਸ ਤਾਇਨਾਤ
4. ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਨੂੰ Notice ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਲ੍ਹਾ ਪੁਲਸ ਨੇ ਰੇਲ ਮੰਤਰੀ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਵਿਰੁੱਧ ਇਕ ਅਪਰਾਧਿਕ ਮਾਮਲੇ ’ਚ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ’ਤੇ ਜੁਗਰਾਜ ਸਿੰਘ ਦੀ ਅਦਾਲਤ ਨੇ ਨੋਟਿਸ ਲੈਂਦੇ ਹੋਏ ਬਿੱਟੂ, ਆਸ਼ੂ ਅਤੇ ਤਲਵਾੜ ਨੂੰ 17 ਮਾਰਚ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਨੂੰ Notice ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
5. ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ ਤਾਇਨਾਤੀ
ਅਰਪਿਤ ਸ਼ੁਕਲਾ ਆਈ. ਪੀ. ਐੱਸ. ਸਪੈਸ਼ਲ ਡਾਇਰੈਕਟਰ ਜਨਰਲ ਪੁਲਸ ਪੰਜਾਬ ਨੇ ਦੱਸਿਆ ਕਿ ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਨੂੰ ਸੈਕਟਰਾਂ ਵਿਚ ਵੰਡਿਆ ਗਿਆ ਹੈ, ਜਿੱਥੇ 25 ਐੱਸ. ਪੀ. ਅਤੇ 46 ਡੀ. ਐੱਸ. ਪੀ. ਸਮੇਤ ਲਗਭਗ 5000 ਪੁਲਸ ਕਰਮਚਾਰੀ 24x7 ਮੇਲਾ ਖੇਤਰ ’ਤੇ ਨਜ਼ਰ ਰੱਖਣਗੇ। ਇਸ ਵਾਰ 150 ਸੀ. ਸੀ. ਟੀ. ਵੀ. ਕੈਮਰੇ ਵੀ ਲਾਏ ਗਏ ਹਨ, ਜਿਸ ਨਾਲ ਗੈਰ-ਸਮਾਜੀ ਅਨਸਰਾਂ ਤੇ ਹੁੱਲੜਬਾਜ਼ਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ ਤਾਇਨਾਤੀ
6. ਔਰਤਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ, ਫ਼ੈਸਲੇ 'ਤੇ ਸਰਕਾਰ ਦੀ ਮੋਹਰ
ਦਿੱਲੀ 'ਚ ਹਾਲ ਹੀ 'ਚ ਚੁਣੀ ਗਈ ਭਾਜਪਾ ਸਰਕਾਰ ਨੇ ਪਹਿਲਾ ਹੀ ਫ਼ੈਸਲਾ ਔਰਤਾਂ ਦੇ ਹੱਕ ਵਿਚ ਕਰ ਦਿੱਤਾ ਹੈ। ਚੋਣ ਪ੍ਰਚਾਰ ਦੌਰਾਨ ਭਾਜਪਾ ਨੇ ਔਰਤਾਂ ਨੂੰ ਹਰ ਮਹੀਨੇ 2500-2500 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਹ ਵਾਅਦਾ ਹੁਣ ਪੂਰਾ ਵੀ ਕਰ ਦਿੱਤਾ ਹੈ। ਅੱਜ ਯਾਨੀ ਕਿ ਸ਼ਨੀਵਾਰ ਨੂੰ ਸਰਕਾਰ ਨੇ ਐਲਾਨ ਕਰਦਿਆਂ ਦੱਸਿਆ ਕਿ ਹੁਣ ਦਿੱਲੀ ਦੀਆਂ ਔਰਤਾਂ ਦੇ ਖ਼ਾਤਿਆਂ ਵਿਚ ਹਰ ਮਹੀਨੇ 2500-2500 ਰੁਪਏ ਆਉਣਗੇ। ਸਰਕਾਰ ਨੇ ਇਸ ਯੋਜਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਔਰਤਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ, ਫ਼ੈਸਲੇ 'ਤੇ ਸਰਕਾਰ ਦੀ ਮੋਹਰ
7.Trump ਪ੍ਰਸ਼ਾਸਨ ਵਿਰੁੱਧ 20 ਸੂਬਿਆਂ ਨੇ ਦਾਇਰ ਕੀਤਾ ਮੁੱਕਦਮਾ, ਲਾਏ ਇਹ ਦੋਸ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਸਖ਼ਤ ਨੀਤੀਆਂ ਕਾਰਨ ਦੇਸ਼ ਵਿਚ ਹੀ ਵਿਰੋਧ ਦਾ ਸਾਹਮਣਾ ਕਰ ਰਹੇ ਹਨ। ਟਰੰਪ ਪ੍ਰਸ਼ਾਸਨ ਵੱਲੋਂ ਹਜ਼ਾਰਾਂ ਸੰਘੀ ਕਰਮਚਾਰੀਆਂ ਨੂੰ ਬਰਖਾਸਤ ਕੀਤੇ ਜਾਣ 'ਤੇ ਅਮਰੀਕਾ ਵਿੱਚ ਵਿਰੋਧ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਮੈਰੀਲੈਂਡ ਅਤੇ 19 ਹੋਰ ਸੂਬੇ ਸੰਘੀ ਏਜੰਸੀਆਂ 'ਤੇ ਮੁਕੱਦਮਾ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਮਾਮਲੇ ਵਿੱਚ ਉਨ੍ਹਾਂ ਦਾ ਦੋਸ਼ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਹਜ਼ਾਰਾਂ ਸੰਘੀ ਕਰਮਚਾਰੀਆਂ ਨੂੰ ਗੈਰ-ਕਾਨੂੰਨੀ ਤੌਰ 'ਤੇ ਨੌਕਰੀ ਤੋਂ ਕੱਢ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Trump ਪ੍ਰਸ਼ਾਸਨ ਵਿਰੁੱਧ 20 ਸੂਬਿਆਂ ਨੇ ਦਾਇਰ ਕੀਤਾ ਮੁੱਕਦਮਾ, ਲਾਏ ਇਹ ਦੋਸ਼
8. ਇਕ ਹਫਤੇ 'ਚ 1,000 ਰੁਪਏ ਤੋਂ ਜ਼ਿਆਦਾ ਮਹਿੰਗਾ ਹੋਇਆ ਸੋਨਾ, ਚਾਂਦੀ 'ਚ ਵੀ ਭਾਰੀ ਉਛਾਲ
ਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਦੇਖਣ ਨੂੰ ਮਿਲਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ ਸ਼ੁੱਕਰਵਾਰ (28 ਫਰਵਰੀ) ਨੂੰ 24 ਕੈਰੇਟ ਸੋਨੇ ਦੀ ਕੀਮਤ 85,056 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 1,003 ਰੁਪਏ ਵਧ ਕੇ 86,059 ਰੁਪਏ 'ਤੇ ਪਹੁੰਚ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਇਕ ਹਫਤੇ 'ਚ 1,000 ਰੁਪਏ ਤੋਂ ਜ਼ਿਆਦਾ ਮਹਿੰਗਾ ਹੋਇਆ ਸੋਨਾ, ਚਾਂਦੀ 'ਚ ਵੀ ਭਾਰੀ ਉਛਾਲ
9. ਚੈਂਪੀਅਨਜ਼ ਟਰਾਫੀ ਦੇ ਫਾਈਨਲ ਤੋਂ ਪਹਿਲਾਂ ਸਟਾਰ ਭਾਰਤੀ ਖਿਡਾਰੀ ਨੂੰ ਲੱਗੀ ਸੱਟ, ਟ੍ਰੇਨਿੰਗ ਸੈਸ਼ਨ ਦੌਰਾਨ ਵਾਪਰੀ ਘਟਨਾ
ਟੀਮ ਇੰਡੀਆ 2025 ਦੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਨਿਊਜ਼ੀਲੈਂਡ ਦਾ ਸਾਹਮਣਾ ਕਰੇਗੀ। ਇਸ ਮੈਚ ਵਿੱਚ, ਟੀਮ ਇੰਡੀਆ ਤੀਜੀ ਵਾਰ ਚੈਂਪੀਅਨਜ਼ ਟਰਾਫੀ ਜਿੱਤਣ 'ਤੇ ਨਜ਼ਰ ਰੱਖ ਰਹੀ ਹੈ। ਇਸ ਦੇ ਨਾਲ ਹੀ, ਇਸ ਮੈਚ ਤੋਂ ਪਹਿਲਾਂ, ਟੀਮ ਇੰਡੀਆ ਦਾ ਸਟਾਰ ਖਿਡਾਰੀ ਜ਼ਖਮੀ ਹੋ ਗਿਆ ਸੀ। ਦੋਵਾਂ ਟੀਮਾਂ ਵਿਚਕਾਰ ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਗਰਾਊਂਡ 'ਤੇ ਖੇਡਿਆ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਚੈਂਪੀਅਨਜ਼ ਟਰਾਫੀ ਦੇ ਫਾਈਨਲ ਤੋਂ ਪਹਿਲਾਂ ਸਟਾਰ ਭਾਰਤੀ ਖਿਡਾਰੀ ਨੂੰ ਲੱਗੀ ਸੱਟ, ਟ੍ਰੇਨਿੰਗ ਸੈਸ਼ਨ ਦੌਰਾਨ ਵਾਪਰੀ ਘਟਨਾ
10. ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਬਾਰੇ ਵੱਡੀ ਖ਼ਬਰ, ਲਿਆ ਜਾ ਸਕਦੈ ਵੱਡਾ Action!
ਟੀ.ਵੀ. ਸਭ ਤੋਂ ਮਸ਼ਹੂਰ ਕਾਮੇਡੀ ਸ਼ੋਅ "ਦਿ ਕਪਿਲ ਸ਼ਰਮਾ ਸ਼ੋਅ" ਦੇ ਕਪਿਲ ਸ਼ਰਮਾ ਵਿਵਾਦਾਂ ਵਿੱਚ ਘਿਰੇ ਹੋਏ ਨਜ਼ਰ ਆ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਕਪਿਲ ਸ਼ਰਮਾ ਆਪਣੇ ਸ਼ੋਅ ਦੌਰਾਨ ਟੋਡਰਮਲ 'ਤੇ ਦਿੱਤੇ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਵਿਰੁੱਧ ਕੋਈ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮਾਮਲੇ ਵਿੱਚ ਲੋਕਾਂ ਵੱਲੋਂ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਕਪਿਲ ਸ਼ਰਮਾ ਵੱਲੋਂ ਆਪਣੇ ਸ਼ੋਅ ਵਿੱਚ ਟੋਡਰਮਲ ਦਾ ਮਜ਼ਾਕ ਉਡਾਉਣਾ ਗਲਤ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਬਾਰੇ ਵੱਡੀ ਖ਼ਬਰ, ਲਿਆ ਜਾ ਸਕਦੈ ਵੱਡਾ Action!
ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
NEXT STORY