ਜਲੰਧਰ - ਪੰਜਾਬ ’ਚ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ l ਉੱਥੇ ਹੀ ਦੂਜੇ ਪਾਸੇ ਖੇਡ ਜਗਤ ਦੀ ਗੱਲ ਕਰੀਏ ਤਾਂ ਚੈਂਪੀਅਨਜ਼ ਟਰਾਫੀ ਦਾ ਫਾਈਨਲ ਮੈਚ ਅੱਜ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਭਾਰਤ ਹੁਣ ਤੱਕ ਚੈਂਪੀਅਨਜ਼ ਟਰਾਫੀ ਵਿੱਚ ਅਜੇਤੂ ਰਿਹਾ ਹੈ ਜਦੋਂ ਕਿ ਨਿਊਜ਼ੀਲੈਂਡ ਗਰੁੱਪ ਪੜਾਅ ਵਿੱਚ ਭਾਰਤ ਤੋਂ ਸਿਰਫ਼ ਇੱਕ ਮੈਚ ਹਾਰਿਆ ਹੈ। ਅਜਿਹੀ ਸਥਿਤੀ ਵਿੱਚ, ਖਿਤਾਬੀ ਮੁਕਾਬਲੇ ਲਈ ਦੋਵਾਂ ਟੀਮਾਂ ਵਿਚਕਾਰ ਸਖ਼ਤ ਮੁਕਾਬਲਾ ਹੋਵੇਗਾ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣ ਦੇ ਮਾਮਲੇ 'ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਮਹਾਨ ਸੰਸਥਾ ਹੈ, ਜਿਹੜਾ ਵੀ ਇਸ ਨਾਲ ਮੱਥਾ ਲਾਉਂਦਾ ਹੈ ਉਹ ਕਦੇ ਵੀ ਕਾਮਯਾਬ ਨਹੀਂ ਹੋ ਸਕਦਾ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲੇ ਮੰਦਭਾਗਾ ਹੈ। ਕਿਉਂਕਿ ਅੰਤ੍ਰਿੰਗ ਕਮੇਟੀ ਵੱਲੋਂ ਜੋ ਕਾਰਵਾਈ ਕੀਤੀ ਜਾ ਰਹੀ ਹੈ, ਉਹ ਮੰਦਭਾਗੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣ ਦੇ ਮਾਮਲੇ 'ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
2. ਮਜੀਠੀਆ ਦੇ ਬਿਆਨ ਤੋਂ ਦੁਖ਼ੀ ਬਲਵਿੰਦਰ ਭੂੰਦੜ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਬਿਕਰਮ ਸਿੰਘ ਮਜੀਠੀਆ ਅਤੇ ਉਨਾਂ ਦੇ ਨਾਲ ਹੋਰ ਅਕਾਲੀ ਆਗੂਆਂ ਵਲੋਂ ਜਾਰੀ ਬਿਆਨ ਨੇ ਮੇਰੇ ਵਰਗੇ ਪਾਰਟੀ ਅੰਦਰ ਸਭ ਤੋਂ ਬਜ਼ੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਉਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ’ਤੇ ਸਵਾਲ ਚੁੱਕ ਕੇ ਗਲਤ ਕੀਤਾ ਹੈ, ਜਿਸ ਦੇ ਪਹਿਲੇ ਪ੍ਰਧਾਨ ਉਸ ਦੇ ਪੜਦਾਦਾ ਜੀ ਸਤਿਕਾਰਯੋਗ ਸ. ਸੁੰਦਰ ਸਿੰਘ ਮਜੀਠੀਆ ਬਣੇ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਮਜੀਠੀਆ ਦੇ ਬਿਆਨ ਤੋਂ ਦੁਖ਼ੀ ਬਲਵਿੰਦਰ ਭੂੰਦੜ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
3. ਪੰਜਾਬ 'ਚ ਤੜਕਸਾਰ ਹੋ ਗਿਆ ਐਨਕਾਊਂਟਰ, ਗੋਲੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ
ਲੁਧਿਆਣਾ ਜ਼ਿਲ੍ਹੇ 'ਚ ਅੱਜ ਤੜਕੇ ਸਵੇਰੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੁੱਗਰੀ ਪੁਲਸ ਨੇ ਤੜਕੇ ਸਵੇਰੇ ਦੁੱਗਰੀ ਥਾਣੇ ਦੇ ਇਲਾਕੇ 'ਚ ਫਾਇਰਿੰਗ ਕਰਨ ਵਾਲੇ ਦੋ ਦੋਸ਼ੀਆਂ ਦਾ ਐਨਕਾਊਂਟਰ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ 'ਚ ਤੜਕਸਾਰ ਹੋ ਗਿਆ ਐਨਕਾਊਂਟਰ, ਗੋਲੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ
4. ਅਕਾਲੀ ਦਲ ਨੂੰ ਇਕ ਹੋਰ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ l ਮਹਿੰਦਰ ਸਿੰਘ ਵਿਰਕ ਨੇ ਕਿਹਾ ਕਿ ਕੋਈ ਸਮਾਂ ਸੀ, ਜਦੋਂ ਸ਼੍ਰੋਮਣੀ ਅਕਾਲੀ ਦਲ ਸਿੱਖ ਧਰਮ ਦੀ ਪੈਰਵਾਈ ਕਰਦੇ ਹੋਏ ਸਿੱਖਾਂ ਦੇ ਹੱਕ 'ਚ ਫ਼ੈਸਲੇ ਲੈਂਦਾ ਸੀ ਪਰ ਹੁਣ ਬੀਤੇ ਦਿਨਾਂ ਤੋਂ ਸਿੱਖ ਧਰਮ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈl ਵਿਰਕ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਧਾਰਮਿਕ ਦਖ਼ਲ-ਅੰਦਾਜ਼ੀ ਕਰਕੇ ਬਹੁਤ ਸਿੱਖ ਪਹਿਲਾਂ ਹੀ ਅਕਾਲੀ ਦਲ ਤੋਂ ਦੂਰੀ ਬਣਾ ਰਹੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਅਕਾਲੀ ਦਲ ਨੂੰ ਇਕ ਹੋਰ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
5. ਕਾਮਰੇਡ ਮਨਜੀਤ ਕੌਰ ਦੇ ਕਤਲ ਮਾਮਲੇ 'ਚ ਵੱਡੀ ਖ਼ਬਰ, CCTV ਫੁਟੇਜ ਆਈ ਸਾਹਮਣੇ
ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਕੌਂਸਲ ਮੈਂਬਰ ਅਤੇ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਗਾਮੀਵਾਲਾ ਦਾ ਉਨ੍ਹਾਂ ਦੇ ਘਰ ਨਜ਼ਦੀਕ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਹੁਣ ਕਾਮਰੇਡ ਮਨਜੀਤ ਕੌਰ ਦੇ ਕਤਲ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ। ਇਸ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਹਮਲਾਵਰਾਂ ਨੇ ਇੰਨੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਕਾਮਰੇਡ ਮਨਜੀਤ ਕੌਰ ਦੇ ਕਤਲ ਮਾਮਲੇ 'ਚ ਵੱਡੀ ਖ਼ਬਰ, CCTV ਫੁਟੇਜ ਆਈ ਸਾਹਮਣੇ
6. ਵੱਡੇ ਐਕਸ਼ਨ ਦੀ ਤਿਆਰੀ 'ਚ ਅਕਾਲੀ ਦਲ, ਮੀਜੀਠੀਆ ਸਣੇ ਕਈ ਸੀਨੀਅਰ ਆਗੂਆਂ 'ਤੇ ਡਿੱਗੇਗੀ ਗਾਜ
ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦੇ ਹੱਕ ਵਿਚ ਆਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ 'ਤੇ ਹੁਣ ਗਾਜ ਡਿੱਗਣ ਵਾਲੀ ਹੈ। ਸ਼੍ਰੋਮਣੀ ਅਕਾਲੀ ਦਲ ਇਕ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੁਝ ਪਾਰਟੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਫ਼ੈਸਲਿਆਂ ਵਿਰੁੱਧ ਦਿੱਤੇ ਬਿਆਨਾਂ ਅਤੇ ਵੀਡੀਓਜ਼ ਦਾ ਸਖ਼ਤ ਨੋਟਿਸ ਲਿਆ ਹੈ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਕੇ ਵੀ ਦਿੱਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਵੱਡੇ ਐਕਸ਼ਨ ਦੀ ਤਿਆਰੀ 'ਚ ਅਕਾਲੀ ਦਲ, ਮੀਜੀਠੀਆ ਸਣੇ ਕਈ ਸੀਨੀਅਰ ਆਗੂਆਂ 'ਤੇ ਡਿੱਗੇਗੀ ਗਾਜ
7. ਉੱਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਵਿਗੜੀ ਸਿਹਤ, ਏਮਜ਼ 'ਚ ਕਰਵਾਇਆ ਗਿਆ ਦਾਖ਼ਲ
ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਬੇਚੈਨੀ ਅਤੇ ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਨੀਵਾਰ ਦੇਰ ਰਾਤ ਇੱਥੇ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਧਨਖੜ (73) ਨੂੰ ਦੇਰ ਰਾਤ ਕਰੀਬ 2 ਵਜੇ ਹਸਪਤਾਲ ਲਿਆਂਦਾ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਉੱਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਵਿਗੜੀ ਸਿਹਤ, ਏਮਜ਼ 'ਚ ਕਰਵਾਇਆ ਗਿਆ ਦਾਖ਼ਲ
8. ਅਮਰੀਕਾ 'ਚ ਮੁੜ ਹਿੰਦੂ ਮੰਦਰ 'ਤੇ ਹਮਲਾ, ਲਿਖੇ ਗਏ ਭਾਰਤ ਵਿਰੋਧੀ ਨਾਅਰੇ
ਅਮਰੀਕਾ ਵਿੱਚ ਇੱਕ ਵਾਰ ਫਿਰ ਇੱਕ ਹਿੰਦੂ ਮੰਦਰ 'ਤੇ ਹਮਲਾ ਹੋਇਆ ਹੈ। ਇਸ ਵਾਰ ਦੱਖਣੀ ਕੈਲੀਫੋਰਨੀਆ ਦੇ ਸਭ ਤੋਂ ਵੱਡੇ ਹਿੰਦੂ ਮੰਦਰਾਂ ਵਿੱਚੋਂ ਇੱਕ ਸ਼੍ਰੀ ਸਵਾਮੀਨਾਰਾਇਣ ਮੰਦਰ ਦੀ ਬੇਅਦਬੀ ਕੀਤੀ ਗਈ ਅਤੇ ਇਸ ਦੀਆਂ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ। ਪਿਛਲੇ ਕੁਝ ਮਹੀਨਿਆਂ ਵਿੱਚ ਇਹ ਦੂਜੀ ਅਜਿਹੀ ਘਟਨਾ ਹੈ। ਬੀ.ਏ.ਪੀ.ਐਸ ਸਵਾਮੀਨਾਰਾਇਣ ਮੰਦਰ ਪ੍ਰਬੰਧਨ ਨੇ ਪੁਸ਼ਟੀ ਕੀਤੀ ਕਿ ਕੈਲੀਫੋਰਨੀਆ ਦੇ ਚਿਨੋ ਹਿਲਜ਼ ਵਿੱਚ ਉਨ੍ਹਾਂ ਦੇ ਮੰਦਰ ਨੂੰ ਹਿੰਦੂ ਭਾਈਚਾਰੇ ਵਿਰੁੱਧ ਨਫ਼ਰਤ ਦੇ ਇੱਕ ਹੋਰ ਪ੍ਰਦਰਸ਼ਨ ਵਿੱਚ ਨਿਸ਼ਾਨਾ ਬਣਾਇਆ ਗਿਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਅਮਰੀਕਾ 'ਚ ਮੁੜ ਹਿੰਦੂ ਮੰਦਰ 'ਤੇ ਹਮਲਾ, ਲਿਖੇ ਗਏ ਭਾਰਤ ਵਿਰੋਧੀ ਨਾਅਰੇ
9. Ford ਤੋਂ ਬਾਅਦ Volkswagen ਵੀ ਕਰ ਸਕਦੀ ਹੈ ਭਾਰਤ ਤੋਂ ਵਾਪਸੀ, ਜਾਣੋ ਕੀ ਹੈ ਪੂਰਾ ਮਾਮਲਾ
Skoda Auto Volkswagen ਭਾਰਤ ਦੀਆਂ ਮੁਸੀਬਤਾਂ ਖਤਮ ਹੋਣ ਦੇ ਕੋਈ ਸੰਕੇਤ ਨਹੀਂ ਦਿਖਾਈ ਦੇ ਰਹੇ। ਹਜ਼ਾਰਾਂ ਕਰੋੜ ਰੁਪਏ ਦੇ ਟੈਕਸ ਬਕਾਏ ਦਾ ਮਾਮਲਾ ਕੰਪਨੀ ਲਈ ਮੁਸ਼ਕਲਾਂ ਪੈਦਾ ਕਰ ਰਿਹਾ ਹੈ। ਕਸਟਮ ਵਿਭਾਗ ਨੇ ਸਕੋਡਾ ਆਟੋ ਵੋਲਕਸਵੈਗਨ ਇੰਡੀਆ ਨੂੰ 1.4 ਅਰਬ ਡਾਲਰ (ਲਗਭਗ 12,000 ਕਰੋੜ ਰੁਪਏ) ਦਾ ਨੋਟਿਸ ਭੇਜਿਆ ਹੈ। ਪੈਨਲਟੀ ਲੱਗਣ ਤੋਂ ਬਾਅਦ ਇਹ ਟੈਕਸ ਲਗਭਗ 3 ਬਿਲੀਅਨ ਡਾਲਰ ਦਾ ਹੋ ਜਾਵੇਗਾ ਜਿਸ ਦੀ ਕਿ ਕੁੱਲ ਕੀਮਤ 26 ਹਜ਼ਾਰ ਕਰੋੜ ਰੁਪਏ ਬਣਦੀ ਹੈ। ਇਹ ਰਕਮ ਪੂਰੇ ਵਾਕਸਵੈਗਨ ਦੇ ਭਾਰਤ ਸੈਗਮੈਂਟ ਦੇ ਇਕ ਸਾਲ ਦੇ ਰੈਵੇਨਿਊ ਤੋਂ ਵੀ ਜ਼ਿਆਦਾ ਬਣਦੀ ਹੈ। ਦਰਅਸਲ, Skoda Auto Volkswagen India ਨੇ ਆਪਣੇ Import ਬਾਰੇ ਗਲਤ ਜਾਣਕਾਰੀ ਦਿੱਤੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - Ford ਤੋਂ ਬਾਅਦ Volkswagen ਵੀ ਕਰ ਸਕਦੀ ਹੈ ਭਾਰਤ ਤੋਂ ਵਾਪਸੀ, ਜਾਣੋ ਕੀ ਹੈ ਪੂਰਾ ਮਾਮਲਾ
10. IND vs NZ, Champions Trophy Final : ਜਾਣੋ ਕਿਹੜੀ ਟੀਮ ਦਾ ਪਲੜਾ ਹੈ ਭਾਰੀ
ਚੈਂਪੀਅਨਜ਼ ਟਰਾਫੀ ਦਾ ਫਾਈਨਲ ਮੈਚ ਅੱਜ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਭਾਰਤ ਹੁਣ ਤੱਕ ਚੈਂਪੀਅਨਜ਼ ਟਰਾਫੀ ਵਿੱਚ ਅਜੇਤੂ ਰਿਹਾ ਹੈ ਜਦੋਂ ਕਿ ਨਿਊਜ਼ੀਲੈਂਡ ਗਰੁੱਪ ਪੜਾਅ ਵਿੱਚ ਭਾਰਤ ਤੋਂ ਸਿਰਫ਼ ਇੱਕ ਮੈਚ ਹਾਰਿਆ ਹੈ। ਅਜਿਹੀ ਸਥਿਤੀ ਵਿੱਚ, ਖਿਤਾਬੀ ਮੁਕਾਬਲੇ ਲਈ ਦੋਵਾਂ ਟੀਮਾਂ ਵਿਚਕਾਰ ਸਖ਼ਤ ਮੁਕਾਬਲਾ ਹੋਵੇਗਾ। ਜਿੱਥੇ ਭਾਰਤ ਫਾਈਨਲ ਜਿੱਤ ਨਾਲ ਖਿਤਾਬ ਜਿੱਤਣ ਦੀ ਕੋਸ਼ਿਸ਼ ਕਰੇਗਾ। ਦੂਜੇ ਪਾਸੇ, ਨਿਊਜ਼ੀਲੈਂਡ ਪਿਛਲੀ ਵਾਰ ਕੀਤੀਆਂ ਗਲਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਦਾਨ ਵਿੱਚ ਉਤਰੇਗਾ ਤਾਂ ਜੋ ਖਿਤਾਬ ਜਿੱਤਣ ਵਿੱਚ ਕੋਈ ਰੁਕਾਵਟ ਨਾ ਆਵੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - IND vs NZ, Champions Trophy Final : ਜਾਣੋ ਕਿਹੜੀ ਟੀਮ ਦਾ ਪਲੜਾ ਹੈ ਭਾਰੀ
ਮਹਿਲਾ ਤੋਂ 2 ਕਿੱਲੋ 306 ਗ੍ਰਾਮ ਅਫੀਮ ਬਰਾਮਦ, ਮੁਕੱਦਮਾ ਦਰਜ
NEXT STORY