ਜਲੰਧਰ - ਪੰਜਾਬ ’ਚ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਫਰੀਦਕੋਟ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਫਰੀਦਕੋਟ ਵਿਖੇ ਹੋਈ ਗੋਲ਼ੀਬਾਰੀ ਤੋਂ ਬਾਅਦ ਵਿਦੇਸ਼ੀ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਇਕ ਕਾਰਕੁਨ ਮਨਪ੍ਰੀਤ ਸਿੰਘ ਉਰਫ ਮੰਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਸੂਬੇ ਦੇ ਸਨਅਤਕਾਰਾਂ ਨੂੰ ਹੋਲੀ ਮੌਕੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੀ ਕੈਬਨਿਟ ਮੀਟਿੰਗ ਵਿਚ ਮਨਜ਼ੂਰ ਕੀਤੀ ਗਈ ਵਨ ਟਾਈਮ ਸੈਟਲਮੈਂਟ ਸਕੀਮ (OTS) ਦੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਤੜਕਸਾਰ ਹੋਈ ਗੋਲ਼ੀਆਂ ਦੀ ਤਾੜ-ਤਾੜ! ਪੰਜਾਬ ਪੁਲਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ
ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਫਰੀਦਕੋਟ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਫਰੀਦਕੋਟ ਵਿਖੇ ਹੋਈ ਗੋਲ਼ੀਬਾਰੀ ਤੋਂ ਬਾਅਦ ਵਿਦੇਸ਼ੀ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਇਕ ਕਾਰਕੁਨ ਮਨਪ੍ਰੀਤ ਸਿੰਘ ਉਰਫ ਮੰਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਨਪ੍ਰੀਤ ਅਤੇ 2 ਹੋਰ ਸਾਥੀਆਂ ਸਮੇਤ ਕੁੱਲ 3 ਵਿਅਕਤੀਆਂ ਨੂੰ ਪਨਾਹ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ 2 ਦਿਨ ਪਹਿਲਾਂ ਮੋਗਾ ਵਿਚ ਐਨਕਾਊਂਟਰ ਮਗਰੋਂ ਫੜੇ ਗਏ ਬੰਬੀਹਾ ਗੈਂਗ ਦੇ ਹੀ ਸ਼ੂਟਰ ਮਲਕੀਤ ਸਿੰਘ ਉਰਫ ਮਨੂੰ ਦਾ ਸਾਥੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਤੜਕਸਾਰ ਹੋਈ ਗੋਲ਼ੀਆਂ ਦੀ ਤਾੜ-ਤਾੜ! ਪੰਜਾਬ ਪੁਲਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ
2. ਪੰਜਾਬ ਸਰਕਾਰ ਨੇ ਦਿੱਤਾ ਹੋਲੀ ਦਾ ਵੱਡਾ ਤੋਹਫ਼ਾ, ਨੋਟੀਫ਼ਿਕੇਸ਼ਨ ਜਾਰੀ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਨਅਤਕਾਰਾਂ ਨੂੰ ਹੋਲੀ ਮੌਕੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੀ ਕੈਬਨਿਟ ਮੀਟਿੰਗ ਵਿਚ ਮਨਜ਼ੂਰ ਕੀਤੀ ਗਈ ਵਨ ਟਾਈਮ ਸੈਟਲਮੈਂਟ ਸਕੀਮ (OTS) ਦੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਤਰੁਣਪ੍ਰਤੀ ਸਿੰਘ ਸੌਂਧ ਨੇ ਸਮੂਹ ਸਨਅਤਕਾਰਾਂ ਨੂੰ ਹੋਲੀ ਦੀਆਂ ਮੁਬਾਰਕਾਂ ਦਿੰਦਿਆਂ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਸਰਕਾਰ ਨੇ ਦਿੱਤਾ ਹੋਲੀ ਦਾ ਵੱਡਾ ਤੋਹਫ਼ਾ, ਨੋਟੀਫ਼ਿਕੇਸ਼ਨ ਜਾਰੀ
3. ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਉਲਟਫ਼ੇਰ! ਪਾਰਟੀ ਬਦਲਣ ਦੀ ਤਿਆਰੀ 'ਚ ਕਈ ਲੀਡਰ
ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਨੂੰ ਲੈ ਕੇ ਭਾਜਪਾ ਨਾ ਸਿਰਫ਼ ਉਤਸ਼ਾਹਿਤ ਹੈ, ਸਗੋਂ 2027 ਵਿਚ ਸਰਕਾਰ ਬਣਾਉਣ ਲਈ ਵੀ ਪੂਰੀ ਤਰ੍ਹਾਂ ਕਾਨਫੀਡੈਂਟ ਹੈ, ਜਿਸ ਕਾਰਨ ਪਾਰਟੀ ’ਚ ਇਨ੍ਹੀਂ ਦਿਨੀਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਚੱਲ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਵਿਚ ਭਾਜਪਾ ਦੇ ਕਈ ਵੱਡੇ ਨੇਤਾਵਾਂ ਦੇ ਨਾਲ-ਨਾਲ ਪਾਰਟੀ ਦੇ ਸੂਬਾ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ, ਪੰਜਾਬ ਭਾਜਪਾ ਸੂਬਾ ਸੰਗਠਨ ਮੰਤਰੀ ਮੰਥਰੀ ਸ਼੍ਰੀਨਿਵਾਸਲੂ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਉਲਟਫ਼ੇਰ! ਪਾਰਟੀ ਬਦਲਣ ਦੀ ਤਿਆਰੀ 'ਚ ਕਈ ਲੀਡਰ
4. ਪੰਜਾਬ ਪੁਲਸ ਵੱਲੋਂ ਭਵਕੀਰਤ ਮਾਮਲੇ 'ਚ ਇਕ ਹੋਰ ਐਨਕਾਊਂਟਰ, ਇਕ ਕਿਡਨੈਪਰ ਨੂੰ ਬੀਤੇ ਦਿਨੀਂ ਹੀ ਕੀਤਾ ਸੀ ਢੇਰ
ਖੰਨਾ ਦੇ ਪਿੰਡ ਸੀਹਾਂ ਦੋਦ ਤੋਂ ਅਗਵਾ ਕੀਤੇ ਗਏ ਭਵਕੀਰਤ ਸਿੰਘ ਦੇ ਕਿਡਨੈਪਰ ਨੂੰ ਐਨਕਾਊਂਟਰ 'ਚ ਢੇਰ ਕਰਨ ਮਗਰੋਂ ਪੁਲਸ ਵੱਲੋਂ ਇਕ ਹੋਰ ਮੁਲਜ਼ਮ ਦਾ ਐਨਕਾਊਂਟਰ ਕੀਤਾ ਗਿਆ ਹੈ। ਇਸ ਦੌਰਾਨ ਮੁਲਜ਼ਮ ਹਰਪ੍ਰੀਤ ਸਿੰਘ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਵੱਲੋਂ ਭਵਕੀਰਤ ਮਾਮਲੇ 'ਚ ਇਕ ਹੋਰ ਐਨਕਾਊਂਟਰ, ਇਕ ਕਿਡਨੈਪਰ ਨੂੰ ਬੀਤੇ ਦਿਨੀਂ ਹੀ ਕੀਤਾ ਸੀ ਢੇਰ
5. ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਭੂਆ ਘਰ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਰਦੋਝੰਡੇ ਦੇ ਰਹਿਣ ਵਾਲੇ ਨੌਜਵਾਨ ਵਿਜੈ ਸਿੰਘ ਜੋ ਕੇ ਦੇਰ ਸ਼ਾਮ ਆਪਣੀ ਭੂਆ ਦੇ ਘਰ ਪਿੰਡ ਨਵਾਂ ਜਾਣ ਲਈ ਨਿਕਲਿਆ ਸੀ ਪਰ ਸਵੇਰਸਾਰ ਉਸਦੀ ਲਾਸ਼ ਨਵਾਂ ਪਿੰਡ ਨਜ਼ਦੀਕ ਸੜਕ ਕਿਨਾਰੇ ਪਈ ਮਿਲੀ। ਜਿਸ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਭੂਆ ਘਰ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
6. ਗੋਲ਼ੀਆਂ ਨਾਲ ਭੁੰਨ 'ਤਾ ਲਾੜਾ! ਸ਼ਿਵ ਸੈਨਾ ਆਗੂ ਦਾ ਵੀ ਬੇਰਹਿਮੀ ਨਾਲ ਕਤਲ
ਮੋਗਾ ਜ਼ਿਲ੍ਹਾ ਵੱਖ-ਵੱਖ ਥਾਈਂ ਹੋਈ ਫ਼ਾਇਰਿੰਗ ਨਾਲ ਦਹਿਲ ਉੱਠਿਆ, ਜਿੱਥੇ ਸ਼ਿਵ ਸੈਨਾ ਆਗੂ ਦਾ ਬੇਰਹਿਮੀ ਨਾਲ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਨੇੜੇ ਖੜ੍ਹੇ ਇਕ ਛੋਟੇ ਬੱਚੇ ਦੀ ਵੀ ਗੋਲ਼ੀ ਲੱਗ ਗਈ ਤੇ ਇਕ ਹੋਰ ਜਗ੍ਹਾ ਸੈਲੂਨ ਮਾਲਕ ਨੂੰ ਵਿਆਹ ਤੋਂ 4 ਦਿਨ ਪਹਿਲਾਂ ਗੋਲ਼ੀਆਂ ਮਾਰੀਆਂ ਗਈਆਂ, ਜੋ ਇਸ ਵੇਲੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਗੋਲ਼ੀਆਂ ਨਾਲ ਭੁੰਨ 'ਤਾ ਲਾੜਾ! ਸ਼ਿਵ ਸੈਨਾ ਆਗੂ ਦਾ ਵੀ ਬੇਰਹਿਮੀ ਨਾਲ ਕਤਲ
7. ਹਸਪਤਾਲ 'ਚ ਪੈ ਗਏ ਭੱੜਥੂ! ਕਿਲਕਾਰੀਆਂ ਗੂੰਜਣ ਮਗਰੋਂ ਇੱਕਠਿਆਂ 15 ਔਰਤਾਂ...
ਸੰਗਰੂਰ ਦੇ ਸਰਕਾਰੀ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿਚ ਉਸ ਵੇਲੇ ਭੱੜਥੂ ਪੈ ਗਏ ਜਦੋਂ ਬੱਚਿਆਂ ਨੂੰ ਜਨਮ ਦੇਣ ਤੋਂ ਬਾਅਦ ਚੱਲ ਰਹੇ ਇਲਾਜ ਦੌਰਾਨ ਇਕੱਠਿਆਂ 14-15 ਔਰਤਾਂ ਦੀ ਸਿਹਤ ਵਿਗੜ ਗਈ। ਇਨ੍ਹਾਂ ਵਿਚੋਂ ਕੁਝ ਔਰਤਾਂ ਦੀ ਹਾਲਤ ਜ਼ਿਆਦਾ ਵਿਗੜ ਗਈ। ਪੀੜਤ ਪਰਿਵਾਰਾਂ ਵੱਲੋਂ ਹਸਪਤਾਲ ਵਿਚ ਲਗਾਏ ਗਏ ਵੈਕਸੀਨੇਸ਼ਨ ਜਾਂ ਗਲੂਕੋਜ਼ ਨੂੰ ਇਸ ਦਾ ਕਾਰਨ ਮੰਨਿਆ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹਸਪਤਾਲ 'ਚ ਪੈ ਗਏ ਭੱੜਥੂ! ਕਿਲਕਾਰੀਆਂ ਗੂੰਜਣ ਮਗਰੋਂ ਇੱਕਠਿਆਂ 15 ਔਰਤਾਂ...
8. ਸਰਹੱਦੀ ਖੇਤਰ ਦੇ ਇਸ ਪਿੰਡ 'ਚੋਂ ਮਿਲਿਆ ਸ਼ੱਕੀ ਬੈਗ, ਜਦ ਖੋਲ੍ਹਿਆ ਤਾਂ ਅਧਿਕਾਰੀ ਵੀ ਰਹਿ ਗਏ ਦੰਗ
ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਠਾਕਰਪੁਰ ਨੇੜਿਓਂ ਅੱਜ ਅਚਾਨਕ ਖੇਤਾਂ ਵਿੱਚ ਇੱਕ ਕਾਲੇ ਰੰਗ ਦਾ ਬੈਗ ਵੇਖਿਆ ਗਿਆ। ਇਸ ਉਪਰੰਤ ਕਿਸਾਨਾਂ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਤਾਂ ਇਸ 'ਚੋਂ ਹੈਰੋਇਨ ਸਮੇਤ ਕੁਝ ਹਥਿਆਰ ਬਰਾਮਦ ਹੋਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸਰਹੱਦੀ ਖੇਤਰ ਦੇ ਇਸ ਪਿੰਡ 'ਚੋਂ ਮਿਲਿਆ ਸ਼ੱਕੀ ਬੈਗ, ਜਦ ਖੋਲ੍ਹਿਆ ਤਾਂ ਅਧਿਕਾਰੀ ਵੀ ਰਹਿ ਗਏ ਦੰਗ
9. ਤੜਕਸਾਰ ਵਿਛ ਗਈਆਂ ਲਾਸ਼ਾਂ! ਨਾਕਾ ਲਾਈ ਖੜ੍ਹੇ ਪੁਲਸ ਮੁਲਾਜ਼ਮਾਂ ਅਤੇ ਰੋਕੇ ਗਏ ਡਰਾਈਵਰ ਨਾਲ ਵਾਪਰੀ ਅਣਹੋਣੀ
ਚੰਡੀਗੜ੍ਹ ਤੋਂ ਸਵੇਰੇ-ਸਵੇਰੇ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹੋਲੀ ਦੇ ਮੱਦੇਨਜ਼ਰ ਨਾਕੇ 'ਤੇ ਡਿਊਟੀ ਕਰ ਰਹੇ 2 ਪੁਲਸ ਮੁਲਾਜ਼ਮਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ ਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਨਾਕੇ 'ਤੇ ਪੁਲਸ ਮੁਲਾਜ਼ਮਾਂ ਨੂੰ ਗੱਡੀ ਦੇ ਕਾਗਜ਼ ਚੈੱਕ ਕਰਵਾ ਰਹੇ ਕਾਰ ਚਾਲਕ ਦੀ ਵੀ ਜਾਨ ਚਲੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਤੜਕਸਾਰ ਵਿਛ ਗਈਆਂ ਲਾਸ਼ਾਂ! ਨਾਕਾ ਲਾਈ ਖੜ੍ਹੇ ਪੁਲਸ ਮੁਲਾਜ਼ਮਾਂ ਅਤੇ ਰੋਕੇ ਗਏ ਡਰਾਈਵਰ ਨਾਲ ਵਾਪਰੀ ਅਣਹੋਣੀ
10. ਮੋਗਾ 'ਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਵੀਡੀਓ ਪਾ ਕੇ ਇਨ੍ਹਾਂ ਨੌਜਵਾਨਾਂ ਨੇ ਲਈ ਕਤਲ ਦੀ ਜ਼ਿੰਮੇਵਾਰੀ
ਮੋਗਾ ਵਿੱਚ ਬੀਤੀ ਰਾਤ ਗਿੱਲ ਪੈਲਸ ਕੋਲ ਗੋਲ਼ੀਆਂ ਮਾਰ ਕੇ ਕਤਲ ਕੀਤੇ ਸ਼ਿਵ ਸੈਨਾ ਆਗੂ ਮੰਗਤ ਰਾਮ ਮੰਗਾ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਦਰਅਸਲ ਸ਼ਿਵ ਸੈਨਾ ਆਗੂ ਮੰਗਤ ਰਾਮ ਮੰਗਾ ਦਾ ਕਤਲ ਕਰਨ ਦੀ ਜ਼ਿੰਮੇਵਾਰੀ ਕੁਝ ਨੌਜਵਾਨਾਂ ਵੱਲੋਂ ਸੋਸ਼ਲ ਮੀਡੀਆ ਇਕ ਵੀਡੀਓ ਪਾ ਕੇ ਲਈ ਗਈ ਹੈ। ਕਤਲ ਦੀ ਇਕ ਸੀ. ਸੀ. ਟੀ. ਵੀ. ਵੀ ਸਾਹਮਣੇ ਆਈ ਹੈ। ਕਤਲ ਕਰਨ ਵਾਲੇ ਨੌਜਵਾਨਾਂ ਵੱਲੋਂ ਇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮੋਗਾ 'ਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਵੀਡੀਓ ਪਾ ਕੇ ਇਨ੍ਹਾਂ ਨੌਜਵਾਨਾਂ ਨੇ ਲਈ ਕਤਲ ਦੀ ਜ਼ਿੰਮੇਵਾਰੀ
Punjab 'ਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਕਾਤਲਾਂ ਦੀ ਵੀਡੀਓ ਆਈ ਸਾਹਮਣੇ, ਕੀਤੇ ਵੱਡੇ ਖੁਲਾਸੇ
NEXT STORY