Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    2:10:17 PM

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • parvinder jhota  mansa city  closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

  • hospitals  treatment  medicines  expenses  rate list

    ਹਸਪਤਾਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਕੇਂਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਦੋ ਵੱਡੇ ਐਨਕਾਊਂਟਰ ਤੇ NSA ਹਟਾ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ, ਜਾਣੋ ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਪੰਜਾਬ 'ਚ ਦੋ ਵੱਡੇ ਐਨਕਾਊਂਟਰ ਤੇ NSA ਹਟਾ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ, ਜਾਣੋ ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 16 Mar, 2025 06:15 PM
Jalandhar
top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਅੱਜ ਪੰਜਾਬ ’ਚ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਲੁਧਿਆਣਾ ਵਿਖੇ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਲੁਧਿਆਣਾ ਵਿਖੇ ਦੁੱਗਰੀ ਥਾਣੇ ਅਧੀਨ ਆਉਂਦੇ ਇਲਾਕੇ ਵਿਚ ਬੀਤੀ ਦੇਰ ਰਾਤ ਪੁਲਸ ਨਾਲ ਹੋਈ ਕਰਾਸ ਫਾਇਰਿੰਗ ਵਿੱਚ ਦੋ ਗੈਂਗਸਟਰ ਗੰਭੀਰ ਜ਼ਖ਼ਮੀ ਹੋ ਗਏ। ਇਸ ਦੌਰਾਨ ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਮਸ਼ਹੂਰ ਟੀਵੀ ਅਦਾਕਾਰਾ ਨੇ ਹਾਲ ਹੀ ਵਿੱਚ ਇੱਕ ਹੋਲੀ ਪਾਰਟੀ ਦੌਰਾਨ ਆਪਣੇ ਨਾਲ ਹੋਈ ਛੇੜਛਾੜ ਬਾਰੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ ...

1. CM ਬਦਲੇ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਕੇਜਰੀਵਾਲ, ਭਗਵੰਤ ਮਾਨ ਹੀ ਬਣੇ ਰਹਿਣਗੇ ਮੁੱਖ ਮੰਤਰੀ
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਅੱਜ 16 ਮਾਰਚ ਨੂੰ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਮੁੱਖ ਮੰਤਰੀ ਬਦਲੇ ਜਾਣ ਦੀਆਂ ਚਰਚਾਵਾਂ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ 5 ਸਾਲ ਪੂਰੇ ਕਰਨਗੇ ਅਤੇ 2027 'ਚ ਹੋਣ ਵਾਲੀਆਂ ਚੋਣਾਂ 'ਚ ਵੀ ਭਗਵੰਤ ਮਾਨ ਹੀ  ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਗਰੀਬਾਂ ਦੀ ਸੇਵਾ ਕਰਨੀ ਪਵੇਗੀ। ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਪਵੇਗਾ। ਇਸ ਲਈ ਅਸੀਂ ਗੁਰੂਆਂ ਦਾ ਅਸ਼ੀਰਵਾਦ ਲੈਣ ਆਏ ਹਾਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- CM ਬਦਲੇ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਕੇਜਰੀਵਾਲ, ਭਗਵੰਤ ਮਾਨ ਹੀ ਬਣੇ ਰਹਿਣਗੇ ਮੁੱਖ ਮੰਤਰੀ

2. 'ਆਪ' ਦੀ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ CM ਮਾਨ ਤੇ ਕੇਜਰੀਵਾਲ ਨੇ ਟੇਕਿਆ ਮੱਥਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਕੇਜਰੀਵਾਲ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਆਦਿ ਮੌਜੂਦ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਆਪ' ਦੀ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ CM ਮਾਨ ਤੇ ਕੇਜਰੀਵਾਲ ਨੇ ਟੇਕਿਆ ਮੱਥਾ

3. NSA ਹਟਾ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! ਡਿਬਰੂਗੜ੍ਹ ਜੇਲ੍ਹ 'ਚ ਹਨ ਬੰਦ 
ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਦੇ ਸਾਥੀਆਂ 'ਤੇ ਐੱਨ. ਐੱਸ. ਏ. (ਨੈਸ਼ਨਲ ਸਕਿਓਰਿਟੀ ਐਕਟ) ਹਟਾਇਆ ਜਾ ਸਕਦਾ ਹੈ, ਜਿਸ ਤੋਂ ਬਾਅਦ ਪੰਜਾਬ ਪੁਲਸ ਉਨ੍ਹਾਂ  ਨੂੰ ਪੰਜਾਬ ਲਿਆਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- NSA ਹਟਾ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! ਡਿਬਰੂਗੜ੍ਹ ਜੇਲ੍ਹ 'ਚ ਹਨ ਬੰਦ 

4. ਪੰਜਾਬ 'ਚ ਇਕ ਹੋਰ ਵੱਡਾ ਐਨਕਾਊਂਟਰ, ਬਦਮਾਸ਼ਾਂ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਲੁਧਿਆਣਾ ਵਿਖੇ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਲੁਧਿਆਣਾ ਵਿਖੇ ਦੁੱਗਰੀ ਥਾਣੇ ਅਧੀਨ ਆਉਂਦੇ ਇਲਾਕੇ ਵਿਚ ਬੀਤੀ ਦੇਰ ਰਾਤ ਪੁਲਸ ਨਾਲ ਹੋਈ ਕਰਾਸ ਫਾਇਰਿੰਗ ਵਿੱਚ ਦੋ ਗੈਂਗਸਟਰ ਗੰਭੀਰ ਜ਼ਖ਼ਮੀ ਹੋ ਗਏ। ਗੈਂਗਸਟਰਾਂ ਦਾ ਪਿੱਛਾ ਕਰਦੇ ਹੋਏ ਗੈਂਗਸਟਰਾਂ ਨੇ ਪੁਲਸ ਟੀਮ 'ਤੇ ਗੋਲ਼ੀਬਾਰੀ ਕਰ ਦਿੱਤੀ। ਪੁਲਸ ਨੇ ਵੀ ਆਪਣੇ ਬਚਾਅ ਵਿਚ ਉਨ੍ਹਾਂ 'ਤੇ ਫਾਇਰਿੰਗ ਕੀਤੀ, ਜਿਸ ਕਾਰਨ ਦੋਵੇਂ ਜ਼ਖ਼ਮੀ ਹੋ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਇਕ ਹੋਰ ਵੱਡਾ ਐਨਕਾਊਂਟਰ, ਬਦਮਾਸ਼ਾਂ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

5. ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਜਿਊਲਰ 'ਤੇ ਗੋਲੀਆਂ ਚਲਾਉਣ ਵਾਲੇ ਨੂੰ ਪੁਲਸ ਨੇ ਮਾਰੀ ਗੋਲੀ
 ਕੁੱਝ ਦਿਨ ਪਹਿਲਾਂ ਜਗਰਾਓਂ ਦੇ ਲੱਖਾ ਜਿਊਲਰ 'ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀ ਦਾ ਅੱਜ ਤੜਕਸਾਰ ਜਗਰਾਓਂ ਪੁਲਸ ਵਲੋਂ ਐਨਕਾਊਂਟਰ ਕੀਤਾ ਗਿਆ। ਇਸ ਦੌਰਾਨ ਕਥਿਤ ਮੁਲਜ਼ਮ ਦੀ ਲੱਤ 'ਚ ਗੋਲੀ ਵੱਜੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਗਰਾਓਂ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮ ਕ੍ਰਿਸ਼ਨ ਵਾਸੀ ਜ਼ੀਰਾ ਦਾ ਰਹਿਣ ਵਾਲਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਜਿਊਲਰ 'ਤੇ ਗੋਲੀਆਂ ਚਲਾਉਣ ਵਾਲੇ ਨੂੰ ਪੁਲਸ ਨੇ ਮਾਰੀ ਗੋਲੀ

6. ਔਰਤ ਪਿਆਰ 'ਚ ਕਿਸੇ ਨਾਲ ਸੰਬੰਧ ਬਣਾਏ ਤਾਂ ਨਹੀਂ ਮੰਨਿਆ ਜਾ ਸਕਦਾ ਜਬਰ ਜ਼ਿਨਾਹ, SC ਦੀ ਵੱਡੀ ਟਿੱਪਣੀ
ਸੁਪਰੀਮ ਕੋਰਟ ਨੇ ਇਕ ਵਿਅਕਤੀ ਖ਼ਿਲਾਫ਼ ਅਪਰਾਧਕ ਕਾਰਵਾਈ ਨੂੰ ਰੱਦ ਕਰ ਦਿੱਤਾ, ਜਿਸ 'ਤੇ ਇਕ ਔਰਤ ਨੇ ਜਬਰ ਜ਼ਿਨਾਹ ਦਾ ਦੋਸ਼ ਲਗਾਇਆ ਸੀ। ਇਹ ਔਰਤ ਪਿਛਲੇ 16 ਸਾਲਾਂ ਤੋਂ ਉਸ ਨਾਲ ਸਹਿਮਤੀ ਨਾਲ ਸੀ ਪਰ ਉਸ ਨੇ ਦਾਅਵਾ ਕੀਤਾ ਕਿ ਦੋਸ਼ੀ ਨੇ ਉਸ ਨਾਲ ਵਿਆਹ ਦਾ ਝੂਠਾ ਵਾਅਦਾ ਕੀਤਾ ਅਤੇ ਸੰਬੰਧ ਬਣਾਉਣ ਲਈ ਮਜ਼ਬੂਰ ਕੀਤਾ। ਸੁਪਰੀਮ ਕੋਰਟ ਨੇ ਇਹ ਜਾਣ ਕੇ ਹੈਰਾਨੀ ਜਤਈ ਕਿ ਸ਼ਿਕਾਇਤਕਰਤਾ, ਜੋ ਕਿ ਇਕ ਉੱਚ ਸਿੱਖਿਆ ਪ੍ਰਾਪਤ ਔਰਤ ਹੈ, ਉਸ ਨੇ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਦਰਜ ਨਹੀਂ ਕਰਵਾਈ। ਇਸ ਨਾਲ ਦਾਅਵੇ ਦੀ ਭਰੋਸੇਯੋਗਤਾ 'ਤੇ ਸਵਾਲ ਉੱਠਦਾ ਹੈ। ਜੇਕਰ ਕੋਈ ਔਰਤ ਪਿਆਰ 'ਚ ਕਿਸੇ ਪੁਰਸ਼ ਨਾਲ ਸੰਬੰਧ ਬਣਾਉਂਦੀ ਹੈ ਤਾਂ ਇਸ ਨੂੰ ਜਬਰ ਜ਼ਿਨਾਹ ਨਹੀਂ ਮੰਨਿਆ ਜਾ ਸਕਦਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਔਰਤ ਪਿਆਰ 'ਚ ਕਿਸੇ ਨਾਲ ਸੰਬੰਧ ਬਣਾਏ ਤਾਂ ਨਹੀਂ ਮੰਨਿਆ ਜਾ ਸਕਦਾ ਜਬਰ ਜ਼ਿਨਾਹ, SC ਦੀ ਵੱਡੀ ਟਿੱਪਣੀ

7. ਭਾਰਤੀ ਮੂਲ ਦੀਆਂ ਇਨ੍ਹਾਂ 2 ਔਰਤਾਂ 'ਤੇ ਕੈਨੇਡਾ ਦੀ ਸਿਹਤ ਤੇ ਉਦਯੋਗ ਦੀ ਜ਼ਿੰਮੇਵਾਰੀ
ਭਾਰਤੀ ਮੂਲ ਦੀ ਕੈਨੇਡੀਅਨ ਨਾਗਰਿਕ ਅਨੀਤਾ ਆਨੰਦ ਅਤੇ ਦਿੱਲੀ ਵਿੱਚ ਜਨਮੀ ਕਮਲ ਖੇੜਾ ਕੈਨੇਡਾ ਦੀ ਸੰਸਦ ਲਈ ਚੁਣੀਆਂ ਗਈਆਂ ਸਭ ਤੋਂ ਘੱਟ ਉਮਰ ਦੀਆਂ ਔਰਤਾਂ ਵਿੱਚੋਂ ਹਨ। ਹੁਣ ਉਨ੍ਹਾਂ ਨੂੰ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਕੈਬਨਿਟ ਦਾ ਹਿੱਸਾ ਬਣਾਇਆ ਗਿਆ ਹੈ। ਲਿਬਰਲ ਪਾਰਟੀ ਦੇ ਇੱਕ ਸਾਬਕਾ ਕੇਂਦਰੀ ਬੈਂਕਰ ਕਾਰਨੀ ਨੇ ਸ਼ੁੱਕਰਵਾਰ ਨੂੰ ਗਵਰਨਰ ਜਨਰਲ ਮੈਰੀ ਸਾਈਮਨ ਦੀ ਪ੍ਰਧਾਨਗੀ ਵਿੱਚ ਇੱਕ ਪ੍ਰੋਗਰਾਮ ਵਿੱਚ 30ਵੇਂ ਕੈਨੇਡੀਅਨ ਮੰਤਰਾਲੇ ਦੇ ਮੈਂਬਰਾਂ ਦੇ ਨਾਲ ਸਹੁੰ ਚੁੱਕੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਾਰਤੀ ਮੂਲ ਦੀਆਂ ਇਨ੍ਹਾਂ 2 ਔਰਤਾਂ 'ਤੇ ਕੈਨੇਡਾ ਦੀ ਸਿਹਤ ਤੇ ਉਦਯੋਗ ਦੀ ਜ਼ਿੰਮੇਵਾਰੀ

8. Gold ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਰਿਕਾਰਡ ਪੱਧਰ 'ਤੇ ਕੀਮਤਾਂ, ਅਜੇ ਹੋਰ ਚਮਕੇਗਾ ਸੋਨਾ
 ਅਮਰੀਕਾ 'ਚ ਨਿਵੇਸ਼ਕਾਂ ਨੇ ਸ਼ੇਅਰ ਬਾਜ਼ਾਰ ਤੋਂ ਦੂਰ ਹੋ ਕੇ ਸੋਨੇ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਮਰੀਕਾ ਵਾਪਸੀ ਤੋਂ ਬਾਅਦ, ਰਾਜਨੀਤਿਕ ਅਤੇ ਆਰਥਿਕ ਅਸਥਿਰਤਾ ਦੇ ਵਿਚਕਾਰ ਗੋਲਡ ਐਕਸਚੇਂਜ ਟਰੇਡਡ ਫੰਡ (ਗੋਲਡ ਈਟੀਐਫ) ਵਿੱਚ ਨਿਵੇਸ਼ ਕਰਨ ਦਾ ਰੁਝਾਨ ਤੇਜ਼ੀ ਨਾਲ ਵੱਧ ਰਿਹਾ ਹੈ। ਨਤੀਜਾ ਇਹ ਹੈ ਕਿ ਸੋਨੇ ਦੀਆਂ ਕੀਮਤਾਂ ਲਗਾਤਾਰ ਨਵੇਂ ਰਿਕਾਰਡ ਬਣਾ ਰਹੀਆਂ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Gold ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਰਿਕਾਰਡ ਪੱਧਰ 'ਤੇ ਕੀਮਤਾਂ, ਅਜੇ ਹੋਰ ਚਮਕੇਗਾ ਸੋਨਾ

9. ਟੀਮ ਇੰਡੀਆ ਦੇ ਇਹ 2 ਖਿਡਾਰੀ ਬਣ ਰਹੇ ਨੇ ਜੀਵਨਸਾਥੀ, ਇਸ ਤਾਰੀਖ ਨੂੰ ਹੋਵੇਗਾ ਵਿਆਹ
ਟੀਮ ਇੰਡੀਆ ਦੇ ਦੋ ਹਾਕੀ ਖਿਡਾਰੀ ਇਕ ਦੂਜੇ ਦੇ ਜੀਵਨਸਾਥੀ ਬਣਨ ਜਾ ਰਹੇ ਹਨ। ਪੈਰਿਸ ਓਲੰਪਿਕ 'ਚ ਕਾਂਸੀ ਤਮਗਾ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀ ਮਨਦੀਪ ਸਿੰਘ ਦਾ ਵਿਆਹ ਮਹਿਲਾ ਹਾਕੀ ਖਿਡਾਰੀ ਉਦਿਤਾ ਕੌਰ ਨਾਲ ਹੋਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਟੀਮ ਇੰਡੀਆ ਦੇ ਇਹ 2 ਖਿਡਾਰੀ ਬਣ ਰਹੇ ਨੇ ਜੀਵਨਸਾਥੀ, ਇਸ ਤਾਰੀਖ ਨੂੰ ਹੋਵੇਗਾ ਵਿਆਹ

10. ਹੋਲੀ ਪਾਰਟੀ 'ਤੇ ਮਸ਼ਹੂਰ ਅਦਾਕਾਰਾ ਨਾਲ ਹੋਈ ਛੇੜਛਾੜ
ਇੱਕ ਮਸ਼ਹੂਰ ਟੀਵੀ ਅਦਾਕਾਰਾ ਨੇ ਹਾਲ ਹੀ ਵਿੱਚ ਇੱਕ ਹੋਲੀ ਪਾਰਟੀ ਦੌਰਾਨ ਆਪਣੇ ਨਾਲ ਹੋਈ ਛੇੜਛਾੜ ਬਾਰੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਘਟਨਾ ਨੇ ਨਾ ਸਿਰਫ਼ ਅਦਾਕਾਰਾ ਨੂੰ ਮਾਨਸਿਕ ਤੌਰ 'ਤੇ ਠੇਸ ਪਹੁੰਚਾਈ ਹੈ, ਸਗੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਲੈ ਕੇ ਪੂਰੀ ਇੰਡਸਟਰੀ ਵਿੱਚ ਚਿੰਤਾ ਦੀ ਲਹਿਰ ਪੈਦਾ ਕਰ ਦਿੱਤੀ ਹੈ। ਅਦਾਕਾਰਾ ਨੇ ਇਸ ਮਾਮਲੇ ਸਬੰਧੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਤੋਂ ਬਾਅਦ ਦੋਸ਼ੀ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹੋਲੀ ਪਾਰਟੀ 'ਤੇ ਮਸ਼ਹੂਰ ਅਦਾਕਾਰਾ ਨਾਲ ਹੋਈ ਛੇੜਛਾੜ


 

  • Punjab
  • Country
  • Foreign
  • Business
  • Sports
  • Entertainment
  • Top-10
  • Top-10 News
  • Todays Top-10 News

ਡਰੱਗ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਲੱਖਾਂ ਰੁਪਏ ਤੇ ਡਾਲਰ ਸਮੇਤ ਦੋ ਗ੍ਰਿਫ਼ਤਾਰ

NEXT STORY

Stories You May Like

  • nsa  custody  supreme court
    ਇਕਬਾਲੀਆ ਬਿਆਨ ਦੇ ਆਧਾਰ ’ਤੇ NSA ਤਹਿਤ ਹਿਰਾਸਤ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • gold silver prices increased  price of 10 grams of gold
    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ ਹੋਈ 10 ਗ੍ਰਾਮ ਸੋਨੇ ਦੀ ਕੀਮਤ
  • a crucial meeting of the punjab cabinet will be held today at 2 pm
    ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਕਈ ਵੱਡੇ ਫੈਸਲੇ
  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • punjab police  asi  ajnala
    ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ ਗੋਲੀ ਮਾਰਨ ਵਾਲੇ ਦਾ ਐਨਕਾਊਂਟਰ
  • goldy brar on fbi s top 10 most wanted list
    ਗੋਲਡੀ ਬਰਾੜ FBI ਦੀ ‘ਟੌਪ 10 ਮੋਸਟ ਵਾਂਟੇਡ’ ਸੂਚੀ 'ਚ, ਗ੍ਰਿਫ਼ਤਾਰੀ ਲਈ 10 ਲੱਖ ਡਾਲਰ ਤੱਕ ਦਾ ਇਨਾਮ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major action by the municipal corporation ahead of gurpurab
      ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • big incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ ਨੂੰ ਪਈਆਂ ਭਾਜੜਾਂ
    • two youths on a motorcycle opened fire
      ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕੀਤੀ ਗੋਲੀਬਾਰੀ
    • punjab setback for applicants arriving for driving tests
      ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ...
    • heritage chairs auctioned in the netherlands  sold for 3 000 euros
      ਨੀਦਰਲੈਂਡ ’ਚ ਵਿਰਾਸਤੀ ਕੁਰਸੀਆਂ ਨਿਲਾਮ, 3000 ਯੂਰੋ ’ਚ ਵਿਕੀਆਂ
    • punjab people shaken by the sound of a loud explosion
      ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ! ਘਰਾਂ ਤੋਂ ਬਾਹਰ ਭੱਜੇ, ਖੜਕੇ...
    • manpreet badal met pm modi with his daughter s wedding invitation
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ...
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ...
    • accident case
      ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +