ਜਲੰਧਰ - ਪੰਜਾਬ 'ਚ ਪਿਛਲੇ ਕੁੱਝ ਸਮੇਂ ਦੌਰਾਨ ਲਗਾਤਾਰ ਐਨਕਾਊਂਟਰ ਦੀਆਂ ਖ਼ਬਰਾਂ ਦੇਖਣ ਅਤੇ ਸੁਣਨ ਨੂੰ ਮਿਲ ਰਹੀਆਂ ਹਨ। ਪੁਲਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਆਂ ਚੱਲਣ ਦੀਆਂ ਖ਼ਬਰਾਂ ਆਮ ਹੋ ਗਈਆਂ ਹਨ। ਉੱਥੇ ਹੀ ਦੂਜੇ ਪਾਸੇ ਟ੍ਰੈਫਿਕ ਪੁਲਸ ਨੇ ਸ਼ਹਿਰ ’ਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਆਟੋ ਰਿਕਸ਼ਾ ਅਤੇ ਈ-ਰਿਕਸ਼ਾ ਚਾਲਕਾਂ ਖ਼ਿਲਾਫ ਸਖ਼ਤ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਕਾਰਵਾਈ ਤਹਿਤ ਦੋ ਦਰਜਨ ਤੋਂ ਵੱਧ ਵਾਹਨਾਂ ਨੂੰ ਰੋਕ ਕੇ ਚਲਾਨ ਕੀਤੇ ਗਏ। ਇਸ ਦੌਰਾਨ ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ 'ਜੱਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਇੰਟਰਵਿਊ ਦੌਰਾਨ ਸਿਆਸਤ ਵਿਚ ਆਉਣ ਨੂੰ ਲੈਕੇ ਖੁੱਲ੍ਹ ਕੇ ਚਰਚਾ ਕੀਤੀ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ ...
1. ਪੰਜਾਬ 'ਚ ਹੋ ਰਹੇ ਐਨਕਾਊਂਟਰਾਂ ਬਾਰੇ ਹੈਰਾਨੀਜਨਕ ਖ਼ੁਲਾਸਾ! ਪੜ੍ਹੋ ਕੀ ਹੈ ਪੂਰੀ ਖ਼ਬਰ
ਪੰਜਾਬ 'ਚ ਪਿਛਲੇ ਕੁੱਝ ਸਮੇਂ ਦੌਰਾਨ ਲਗਾਤਾਰ ਐਨਕਾਊਂਟਰ ਦੀਆਂ ਖ਼ਬਰਾਂ ਦੇਖਣ ਅਤੇ ਸੁਣਨ ਨੂੰ ਮਿਲ ਰਹੀਆਂ ਹਨ। ਪੁਲਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਆਂ ਚੱਲਣ ਦੀਆਂ ਖ਼ਬਰਾਂ ਆਮ ਹੋ ਗਈਆਂ ਹਨ। ਇਕ ਪੰਜਾਬੀ ਅਖ਼ਬਾਰ ਦੀ ਖ਼ਬਰ ਦੇ ਮੁਤਾਬਕ ਮੌਜੂਦਾ ਸਾਲ ਦੌਰਾਨ ਜਨਵਰੀ ਤੋਂ ਲੈ ਕੇ 31 ਮਾਰਚ ਤੱਕ 41 ਐਨਕਾਊਂਟਰ ਹੋ ਚੁੱਕੇ ਹਨ, ਜੋ ਕਿ ਪਿਛਲੇ ਸਾਲ ਹੋਏ ਕੁੱਲ 64 ਮੁਕਾਬਲਿਆਂ ਨਾਲੋਂ ਕਿਤੇ ਜ਼ਿਆਦਾ ਹੈ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਸੂਬੇ ਦੀ ਮਾਨ ਸਰਕਾਰ ਨਸ਼ਿਆਂ ਖ਼ਿਲਾਫ਼ ਸਖ਼ਤ ਰੁਖ ਅਪਣਾ ਰਹੀ ਹੈ ਅਤੇ ਅਪਰਾਧੀਆਂ ਨੂੰ ਸਬਕ ਸਿਖਾਇਆ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਹੋ ਰਹੇ ਐਨਕਾਊਂਟਰਾਂ ਬਾਰੇ ਹੈਰਾਨੀਜਨਕ ਖ਼ੁਲਾਸਾ! ਪੜ੍ਹੋ ਕੀ ਹੈ ਪੂਰੀ ਖ਼ਬਰ
2. ਪੰਜਾਬ 'ਚ ਰੂਹ ਕੰਬਾਊ ਕਾਂਡ, I PHONE 11 ਲਈ ਦੋਸਤ ਦਾ ਕਤਲ, ਸਰੀਰ ਦੇ ਹੋਏ ਦੋ ਟੋਟੇ
ਪਟਿਆਲਾ ਵਿਚ ਹੈਰਾਨ ਕਰ ਦੇਣ ਵਾਲਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪਟਿਆਲਾ ਹਲਕਾ ਦੇ ਰਾਜਪੂਰਾ ਦੇ ਰੇਲਵੇ ਲਾਈਨਾਂ ਤੋਂ ਇਕ 17 ਸਾਲਾ ਨਵਜੋਤ ਨਾਮ ਦੇ ਨਾਬਾਲਗ ਲੜਕੇ ਦੀ 2 ਹਿੱਸਿਆਂ ਵਿਚ ਲਾਸ਼ ਬਰਾਮਦ ਹੋਈ ਜਿਸ ਦੀ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਦਾ ਇਸਦੇ ਹੀ ਸਾਥੀ ਵੱਲੋਂ ਕਤਲ ਕੀਤਾ ਗਿਆ ਹੈ ਜਿਸ ਦੀ ਉਮਰ ਤਕਰੀਬਨ 16 ਸਾਲ ਦੀ ਹੈ ਜਿਸਦਾ ਨਾਮ ਅਮਨਜੋਤ ਸਿੰਘ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਰੂਹ ਕੰਬਾਊ ਕਾਂਡ, I PHONE 11 ਲਈ ਦੋਸਤ ਦਾ ਕਤਲ, ਸਰੀਰ ਦੇ ਹੋਏ ਦੋ ਟੋਟੇ
3. ਗਰਮੀਆਂ 'ਚ ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਸਾਰੇ ਜ਼ਿਲ੍ਹਿਆਂ ਨੂੰ ਕੀਤਾ ਗਿਆ Alert
ਗਰਮੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਪੀਣ ਵਾਲੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਦਾ ਖ਼ਤਰਾ ਵੱਧ ਗਿਆ ਹੈ। ਇਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਚੌਕਸ ਰਹਿੰਦਿਆਂ ਜ਼ਰੂਰੀ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਪਿਛਲੇ ਸਾਲ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਕਾਰਨ 17 ਥਾਵਾਂ 'ਤੇ ਮਹਾਂਮਾਰੀ ਦੇ ਹਾਲਾਤ ਪੈਦਾ ਹੋ ਗਏ ਸਨ। ਇਨ੍ਹਾਂ 'ਚੋਂ 8 ਥਾਵਾਂ 'ਤੇ ਹਾਲਾਤ ਕਾਫੀ ਵਿਗੜ ਗਏ ਸਨ ਅਤੇ 6 ਥਾਵਾਂ 'ਤੇ ਹੈਜਾ ਅਤੇ ਤਿੰਨ ਥਾਵਾਂ 'ਤੇ ਹੈਪੇਟਾਈਟਿਸ-ਏ ਦੇ ਮਰੀਜ਼ ਸਾਹਮਣੇ ਆਏ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਗਰਮੀਆਂ 'ਚ ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਸਾਰੇ ਜ਼ਿਲ੍ਹਿਆਂ ਨੂੰ ਕੀਤਾ ਗਿਆ Alert
4. ਪੰਜਾਬ 'ਚ ਵਧੀ ਸਖ਼ਤੀ, ਇਨ੍ਹਾਂ ਵਾਹਨ ਚਾਲਕਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਟ੍ਰੈਫਿਕ ਪੁਲਸ ਨੇ ਸ਼ਹਿਰ ’ਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਆਟੋ ਰਿਕਸ਼ਾ ਅਤੇ ਈ-ਰਿਕਸ਼ਾ ਚਾਲਕਾਂ ਖ਼ਿਲਾਫ ਸਖ਼ਤ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਕਾਰਵਾਈ ਤਹਿਤ ਦੋ ਦਰਜਨ ਤੋਂ ਵੱਧ ਵਾਹਨਾਂ ਨੂੰ ਰੋਕ ਕੇ ਚਲਾਨ ਕੀਤੇ ਗਏ। ਅਧਿਕਾਰੀਆਂ ਅਨੁਸਾਰ ਆਉਣ ਵਾਲੇ ਦਿਨਾਂ ’ਚ ਵੀ ਇਹ ਮੁਹਿੰਮ ਜਾਰੀ ਰਹੇਗੀ। ਟ੍ਰੈਫਿਕ ਪੁਲਸ ਨੇ ਤਿੰਨ ਦਰਜਨ ਤੋਂ ਵੱਧ ਆਟੋ ਅਤੇ ਈ-ਰਿਕਸ਼ਿਆਂ ਦੇ ਚਲਾਨ ਕੱਟੇ ਗਏ। ਸੱਤ ਆਟੋ ਅਤੇ 20 ਈ-ਰਿਕਸ਼ਾ ਬਿਨਾਂ ਆਰਸੀ ਅਤੇ ਦਸਤਾਵੇਜ਼ਾਂ ਦੇ ਫੜੇ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਵਧੀ ਸਖ਼ਤੀ, ਇਨ੍ਹਾਂ ਵਾਹਨ ਚਾਲਕਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
5. ਹੰਸ ਰਾਜ ਹੰਸ ਨੂੰ ਵੱਡਾ ਸਦਮਾ, ਪਤਨੀ ਦਾ ਦੇਹਾਂਤ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਮਸ਼ਹੂਰ ਪੰਜਾਬੀ ਸੂਫੀ ਗਾਇਕ ਪਦਮਸ਼੍ਰੀ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਰੇਸ਼ਮ ਕੌਰ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਅੱਜ ਦੁਪਹਿਰ ਇੱਥੇ ਇਕ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹੰਸ ਰਾਜ ਹੰਸ ਨੂੰ ਵੱਡਾ ਸਦਮਾ, ਪਤਨੀ ਦਾ ਦੇਹਾਂਤ
6. ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਮਤਲਬ ਕਿ 3 ਅਪ੍ਰੈਲ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਸਵੇਰੇ 10.40 ਵਜੇ ਹੋਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ
7. ਮਹਿੰਗੀ ਹੋਈ ਬਿਜਲੀ, ਜਾਰੀ ਹੋਈਆਂ ਨਵੀਆਂ ਦਰਾਂ
ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (HERC) ਨੇ 2025-26 ਲਈ ਨਵੇਂ ਬਿਜਲੀ ਦਰਾਂ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਘਰੇਲੂ ਅਤੇ ਉਦਯੋਗਿਕ ਸ਼੍ਰੇਣੀਆਂ ਲਈ ਦਰਾਂ 'ਚ ਪਿਛਲੇ ਸਾਲ ਦੇ ਮੁਕਾਬਲੇ 20 ਤੋਂ 30 ਪੈਸੇ ਪ੍ਰਤੀ ਕਿਲੋਵਾਟ/KVAH ਦਾ ਵਾਧਾ ਕੀਤਾ ਗਿਆ ਹੈ। HERC ਦਾ ਹੁਕਮ ਮੰਗਲਵਾਰ ਦੇਰ ਰਾਤ ਜਾਰੀ ਕੀਤਾ ਗਿਆ ਸੀ। HERC ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 'ਚ 20 ਪੈਸੇ ਪ੍ਰਤੀ ਕਿਲੋਵਾਟ ਦਾ ਵਾਧਾ ਕੀਤਾ ਹੈ। 0 ਤੋਂ 50 ਯੂਨਿਟ ਦੇ ਸਲੈਬ ਵਿਚ ਦਰ 2 ਰੁਪਏ ਪ੍ਰਤੀ ਕਿਲੋਵਾਟ ਤੋਂ ਵਧਾ ਕੇ 2.20 ਰੁਪਏ ਕਰ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮਹਿੰਗੀ ਹੋਈ ਬਿਜਲੀ, ਜਾਰੀ ਹੋਈਆਂ ਨਵੀਆਂ ਦਰਾਂ
8. ਰਾਹਤ ਨਹੀਂ ਮਿਲੀ, ਅੱਜ ਫਿਰ ਅਸਮਾਨ 'ਤੇ ਪਹੁੰਚ ਗਈਆਂ ਸੋਨੇ ਦੀਆਂ ਕੀਮਤਾਂ, ਜਾਣੋ ਤਾਜ਼ਾ ਰੇਟ
ਬੁੱਧਵਾਰ (2 ਅਪ੍ਰੈਲ) ਨੂੰ ਸੋਨਾ-ਚਾਂਦੀ ਖਰੀਦਣ ਵਾਲਿਆਂ ਨੂੰ ਕੋਈ ਰਾਹਤ ਨਹੀਂ ਮਿਲੀ। ਅੱਜ ਵੀ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਹੈ। MCX 'ਤੇ ਸੋਨੇ ਦੀ ਕੀਮਤ 0.17 ਫੀਸਦੀ ਵਧ ਕੇ 91,029 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ, ਜਦਕਿ ਚਾਂਦੀ ਦੀ ਕੀਮਤ 0.41 ਫੀਸਦੀ ਵਧ ਕੇ 99,870 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਰਾਹਤ ਨਹੀਂ ਮਿਲੀ, ਅੱਜ ਫਿਰ ਅਸਮਾਨ 'ਤੇ ਪਹੁੰਚ ਗਈਆਂ ਸੋਨੇ ਦੀਆਂ ਕੀਮਤਾਂ, ਜਾਣੋ ਤਾਜ਼ਾ ਰੇਟ
9. 'ਪੰਜਾਬ ਦੀ ਟੈਨਸ਼ਨ' ਵਾਲੇ ਬਿਆਨ 'ਤੇ ਰਿਸ਼ਭ ਪੰਤ ਨੂੰ ਕਿੰਗਜ਼ ਦਾ ਠੋਕਵਾਂ ਜਵਾਬ
ਪੰਜਾਬ ਕਿੰਗਜ਼ (PBKS) ਨੇ ਇੰਡੀਅਨ ਪ੍ਰੀਮੀਅਰ ਲੀਗ 2025 (IPL 2025) ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਗੁਜਰਾਤ ਟਾਈਟਨਜ਼ ਵਿਰੁੱਧ ਪਹਿਲਾ ਮੈਚ ਜਿੱਤਿਆ। ਇਸ ਤੋਂ ਬਾਅਦ, ਮੰਗਲਵਾਰ (1 ਅਪ੍ਰੈਲ) ਨੂੰ, ਉਨ੍ਹਾਂ ਨੇ ਲਖਨਊ ਸੁਪਰ ਜਾਇੰਟਸ (LSG) ਨੂੰ ਉਨ੍ਹਾਂ ਦੇ ਹੀ ਘਰ ਵਿੱਚ ਹਰਾਇਆ। ਇਸ ਜਿੱਤ ਤੋਂ ਬਾਅਦ, ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਰਿਸ਼ਭ ਪੰਤ ਨੂੰ ਢੁਕਵਾਂ ਜਵਾਬ ਦਿੱਤਾ, ਜਿਨ੍ਹਾਂ ਨੇ ਮੈਗਾ ਨਿਲਾਮੀ ਤੋਂ ਬਾਅਦ ਪੰਜਾਬ ਕਿੰਗਜ਼ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ।'
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਪੰਜਾਬ ਦੀ ਟੈਨਸ਼ਨ' ਵਾਲੇ ਬਿਆਨ 'ਤੇ ਰਿਸ਼ਭ ਪੰਤ ਨੂੰ ਕਿੰਗਜ਼ ਦਾ ਠੋਕਵਾਂ ਜਵਾਬ
10. ਕੀ ਸਿਆਸਤ 'ਚ ਆਉਣਗੇ Babbu Maan?
ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ 'ਜੱਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਇੰਟਰਵਿਊ ਦੌਰਾਨ ਸਿਆਸਤ ਵਿਚ ਆਉਣ ਨੂੰ ਲੈਕੇ ਖੁੱਲ੍ਹ ਕੇ ਚਰਚਾ ਕੀਤੀ। ਇਸ ਦੌਰਾਨ ਜਦੋਂ ਉਨ੍ਹਾਂ ਕੋਲੋਂ ਜਦੋਂ ਪੁੱਛਿਆ ਗਿਆ ਕਿ ਕੀ ਕਦੇ ਤੁਹਾਡਾ ਮਨ ਹੋਇਆ ਕਿ ਤੁਸੀਂ ਵੀ ਕਿਸੇ ਸਿਆਸੀ ਜਮਾਤ ਦਾ ਹਿੱਸਾ ਬਣੋ, ਕਿਉਂਕਿ ਸਿਸਟਮ ਠੀਕ ਕਰਨ ਲਈ ਸਿਸਟਮ ਵਿਚ ਆਉਣਾ ਪੈਂਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੀ ਸਿਆਸਤ 'ਚ ਆਉਣਗੇ Babbu Maan?
ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਦੋ ਬੱਚਿਆਂ ਦੇ ਸਿਰੋਂ ਉੱਠਿਆ ਮਾਂ ਦਾ ਸਾਇਆ
NEXT STORY