ਜਲੰਧਰ - ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਦੂਜੇ ਪਾਸੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ 500 ਅਤੇ 10 ਰੁਪਏ ਦੇ ਨਵੇਂ ਨੋਟ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਇਸ ਕਦਮ ਦੇ ਤਹਿਤ ਇਨ੍ਹਾਂ ਦੋਹਾਂ ਨੋਟਾਂ 'ਚ ਕੁਝ ਮਹੱਤਵਪੂਰਨ ਬਦਲਾਅ ਕੀਤੇ ਜਾਣਗੇ, ਜਿਸ ਨਾਲ ਕਰੰਸੀ ਪ੍ਰਣਾਲੀ ਹੋਰ ਵੀ ਸੁਰੱਖਿਅਤ ਅਤੇ ਸੁਵਿਧਾਜਨਕ ਹੋ ਜਾਵੇਗੀ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਸਰਪੰਚਾਂ, ਨੰਬਰਦਾਰਾਂ ਤੇ ਕੌਂਸਲਰਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ
ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ (ਐੱਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐੱਸ.ਈ.ਜੀ.ਐੱਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਐੱਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰ ਸਕਣ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਸਰਪੰਚਾਂ, ਨੰਬਰਦਾਰਾਂ ਤੇ ਕੌਂਸਲਰਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ
2. ਪੰਜਾਬ 'ਚ ਬਦਲੇਗੀ ਸੜਕਾਂ ਦੀ ਨੁਹਾਰ, ਸਰਕਾਰ ਨੇ ਚੁੱਕਿਆ ਵੱਡਾ ਕਦਮ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਬਦਲੇਗੀ ਸੜਕਾਂ ਦੀ ਨੁਹਾਰ, ਸਰਕਾਰ ਨੇ ਚੁੱਕਿਆ ਵੱਡਾ ਕਦਮ
3. ਪੰਜਾਬ 'ਚ ਸਵੇਰੇ-ਸਵੇਰੇ ਵਾਪਰ ਗਿਆ ਭਿਆਨਕ ਹਾਦਸਾ ; ਨਾਲ਼ੇ 'ਚ ਜਾ ਡਿੱਗੀ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ
ਪੰਜਾਬ 'ਚ ਸਵੇਰੇ-ਸਵੇਰੇ ਇਕ ਵੱਡਾ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਬੱਚਿਆਂ ਨਾਲ ਭਰੀ ਇਕ ਸਕੂਲ ਬੱਸ ਸੰਤੁਲਨ ਗੁਆ ਬੈਠੀ ਤੇ ਸੜਕ ਕੰਢੇ ਹੀ ਇਕ ਨਾਲੇ 'ਚ ਜਾ ਪਲਟੀ। ਇਹ ਹਾਦਸਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਹਸਤੀਵਾਲਾ ਵਿਖੇ ਵਾਪਰਿਆ, ਜਿੱਥੇ ਇਕ ਨਿੱਜੀ ਸਕੂਲ ਦੀ ਬੱਸ ਪੁਲ ਤੇ ਗਰਿੱਲ ਨਾਲ ਟਕਰਾਉਣ ਮਗਰੋਂ ਨਾਲੇ 'ਚ ਜਾ ਡਿੱਗੀ। ਇਸ ਹਾਦਸੇ 'ਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਡਰਾਈਵਰ ਸਣੇ ਬਾਕੀ ਸਾਰੇ ਬੱਚਿਆਂ ਦਾ ਸੱਟ ਤੋਂ ਬਚਾਅ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਸਵੇਰੇ-ਸਵੇਰੇ ਵਾਪਰ ਗਿਆ ਭਿਆਨਕ ਹਾਦਸਾ ; ਨਾਲ਼ੇ 'ਚ ਜਾ ਡਿੱਗੀ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ
4. ਫਿਰੋਜ਼ਪੁਰ ਸਕੂਲ ਬੱਸ ਹਾਦਸੇ ਨੂੰ ਲੈ ਕੇ CM ਮਾਨ ਦਾ ਬਿਆਨ, ਲੈ ਰਿਹਾ ਪਲ-ਪਲ ਦੀ ਅਪਡੇਟ
ਪੰਜਾਬ 'ਚ ਸਵੇਰੇ-ਸਵੇਰੇ ਇਕ ਵੱਡਾ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਬੱਚਿਆਂ ਨਾਲ ਭਰੀ ਇਕ ਸਕੂਲ ਬੱਸ ਸੰਤੁਲਨ ਗੁਆ ਬੈਠੀ ਤੇ ਸੜਕ ਕੰਢੇ ਹੀ ਇਕ ਨਾਲੇ 'ਚ ਜਾ ਪਲਟੀ। ਇਹ ਹਾਦਸਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਹਸਤੀਵਾਲਾ ਵਿਖੇ ਵਾਪਰਿਆ, ਜਿੱਥੇ ਇਕ ਨਿੱਜੀ ਸਕੂਲ ਦੀ ਬੱਸ ਪੁਲ ਤੇ ਗਰਿੱਲ ਨਾਲ ਟਕਰਾਉਣ ਮਗਰੋਂ ਨਾਲੇ 'ਚ ਜਾ ਡਿੱਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਫਿਰੋਜ਼ਪੁਰ ਸਕੂਲ ਬੱਸ ਹਾਦਸੇ ਨੂੰ ਲੈ ਕੇ CM ਮਾਨ ਦਾ ਬਿਆਨ, ਲੈ ਰਿਹਾ ਪਲ-ਪਲ ਦੀ ਅਪਡੇਟ
5. ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ
ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ
6. ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਲਾਗੂ ਹੋ ਗਈ ਨਵੀਂ ਯੋਜਨਾ
ਦਿੱਲੀ 'ਚ ਅੱਜ ਤੋਂ ਆਯੂਸ਼ਮਾਨ ਭਾਰਤ ਯੋਜਨਾ ਲਾਗੂ ਹੋ ਗਈ ਹੈ। ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ 'ਚ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਲਈ ਕੇਂਦਰ ਨਾਲ ਸਮਝੌਤਾ ਮੰਗ ਪੱਤਰ 'ਤੇ ਦਸਤਖ਼ਤ ਕੀਤੇ ਹਨ। ਇਸ ਦੇ ਨਾਲ ਦਿੱਲੀ ਇਸ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨ ਵਾਲਾ 35ਵਾਂ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਗਿਆ ਹੈ। ਪੱਛਮੀ ਬੰਗਾਲ ਹੁਣ ਇਕਲੌਤਾ ਰਾਜ ਹੈ ਜਿਸ ਨੇ ਇਸ ਯੋਜਨਾ ਨੂੰ ਲਾਗੂ ਨਹੀਂ ਕੀਤਾ ਹੈ। ਆਯੁਸ਼ਮਾਨ ਭਾਰਤ ਯੋਜਨਾ 27 ਵਿਸ਼ੇਸ਼ਤਾਵਾਂ 'ਚ 1,961 ਡਾਕਟਰੀ ਪ੍ਰਕਿਰਿਆਵਾਂ ਲਈ ਮੁਫ਼ਤ ਅਤੇ 'ਨਕਦੀ ਰਹਿਤ' ਇਲਾਜ ਪ੍ਰਦਾਨ ਕਰਦੀ ਹੈ, ਜਿਸ 'ਚ ਦਵਾਈਆਂ, ਡਾਇਗਨੌਸਟਿਕ ਸੇਵਾਵਾਂ, ਹਸਪਤਾਲ ਵਿੱਚ ਭਰਤੀ, ਆਈਸੀਯੂ ਦੇਖਭਾਲ, ਸਰਜਰੀਆਂ ਅਤੇ ਹੋਰ ਖਰਚੇ ਸ਼ਾਮਲ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਲਾਗੂ ਹੋ ਗਈ ਨਵੀਂ ਯੋਜਨਾ
7. ਕੈਨੇਡਾ ਦੀ ਧਰਤੀ 'ਤੇ ਹੋ ਗਈ ਵੱਡੀ ਵਾਰਦਾਤ ; ਭਾਰਤੀ ਨਾਗਰਿਕ ਦਾ ਚਾਕੂ ਮਾਰ-ਮਾਰ ਕਰ'ਤਾ ਕਤਲ
ਕੈਨੇਡਾ ਤੋਂ ਇਕ ਸਨਸਨੀਖੇਜ਼ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਇਕ ਭਾਰਤੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ 'ਚ ਪੁਲਸ ਨੇ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਸਵੇਰੇ ਓਟਾਵਾ ਦੇ ਨੇੜੇ ਰੌਕਲੈਂਡ 'ਚ ਵਾਪਰੀ। ਇਸ ਮਾਮਲੇ ਦੀ ਹੋਰ ਜਾਣਕਾਰੀ ਲਈ ਜਾਂਚ ਕੀਤੀ ਜਾ ਰਹੀ ਹੈ ਤੇ ਭਾਰਤੀ ਹਾਈ ਕਮਿਸ਼ਨ ਨੇ ਮ੍ਰਿਤਕ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿਵਾਇਆ ਹੈ। ਹਾਲਾਂਕਿ ਮ੍ਰਿਤਕ ਦੀ ਪਛਾਣ ਤੇ ਕਤਲ ਕਿਸ ਕਾਰਨ ਕੀਤਾ ਗਿਆ ਹੈ, ਇਸ ਬਾਰੇ ਹਾਲੇ ਪੁਲਸ ਵੱਲੋਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਲਾਗੂ ਹੋ ਗਈ ਨਵੀਂ ਯੋਜਨਾ
8. RBI ਨੇ 500 ਅਤੇ 10 ਰੁਪਏ ਦੇ ਨੋਟਾਂ 'ਤੇ ਲਿਆ ਵੱਡਾ ਫੈਸਲਾ, ਜੇਕਰ ਘਰ 'ਚ ਰੱਖੀ ਕਰੰਸੀ ਤਾਂ...
ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ 500 ਅਤੇ 10 ਰੁਪਏ ਦੇ ਨਵੇਂ ਨੋਟ ਜਾਰੀ ਕਰਨ ਦਾ ਫੈਸਲਾ ਕੀਤਾ ਹੈ।ਇਸ ਕਦਮ ਦੇ ਤਹਿਤ ਇਨ੍ਹਾਂ ਦੋਹਾਂ ਨੋਟਾਂ 'ਚ ਕੁਝ ਮਹੱਤਵਪੂਰਨ ਬਦਲਾਅ ਕੀਤੇ ਜਾਣਗੇ, ਜਿਸ ਨਾਲ ਕਰੰਸੀ ਪ੍ਰਣਾਲੀ ਹੋਰ ਵੀ ਸੁਰੱਖਿਅਤ ਅਤੇ ਸੁਵਿਧਾਜਨਕ ਹੋ ਜਾਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- RBI ਨੇ 500 ਅਤੇ 10 ਰੁਪਏ ਦੇ ਨੋਟਾਂ 'ਤੇ ਲਿਆ ਵੱਡਾ ਫੈਸਲਾ, ਜੇਕਰ ਘਰ 'ਚ ਰੱਖੀ ਕਰੰਸੀ ਤਾਂ...
9. ਪੰਜਾਬ ਦੀ ਧੀ ਸਿਫ਼ਤ ਕੌਰ ਨੇ ਵਿਸ਼ਵ ਕੱਪ 'ਚ ਗੱਡੇ ਝੰਡੇ, Gold 'ਤੇ ਲਾਇਆ ਨਿਸ਼ਾਨਾ
ਭਾਰਤੀ ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੇ ਅਰਜਨਟੀਨਾ ਦੇ ਬਿਊਨਸ ਆਇਰਸ ਵਿੱਚ ਚੱਲ ਰਹੇ ਐਫ ਸ਼ੂਟਿੰਗ ਵਿਸ਼ਵ ਕੱਪ ਵਿੱਚ ਮਹਿਲਾਵਾਂ ਦੀ 50 ਮੀਟਰ ਰਾਈਫਲ 3 ਪੋਜੀਸ਼ਨ (3P) ਦੇ ਫਾਈਨਲ ਵਿੱਚ ਪਛੜਨ ਤੋਂ ਬਾਅਦ ਸ਼ਾਨਦਾਰ ਵਾਪਸੀ ਕਰਦਿਆਂ ਸੋਨ ਤਗਮਾ ਜਿੱਤਿਆ। ਇਹ ISSF ਵਿਸ਼ਵ ਕੱਪ ਵਿੱਚ ਉਸਦਾ ਪਹਿਲਾ ਵਿਅਕਤੀਗਤ ਸੋਨ ਤਗਮਾ ਹੈ। ਫਰੀਦਕੋਟ ਦੀ 23 ਸਾਲਾ ਸਿਫਤ ਨੇ ਸ਼ੁੱਕਰਵਾਰ ਦੇਰ ਰਾਤ ਟੀਰੋ ਫੈਡਰਲ ਅਰਜਨਟੀਨੋ ਡੀ ਬਿਊਨਸ ਆਇਰਸ ਸ਼ੂਟਿੰਗ ਰੇਂਜ ਵਿੱਚ ਸੀਜ਼ਨ ਦੇ ਪਹਿਲੇ ਵਿਸ਼ਵ ਕੱਪ ਵਿੱਚ ਭਾਰਤ ਨੂੰ ਆਪਣਾ ਪਹਿਲਾ ਸੋਨ ਤਗਮਾ ਦਿਵਾਇਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੀ ਧੀ ਸਿਫ਼ਤ ਕੌਰ ਨੇ ਵਿਸ਼ਵ ਕੱਪ 'ਚ ਗੱਡੇ ਝੰਡੇ, Gold 'ਤੇ ਲਾਇਆ ਨਿਸ਼ਾਨਾ
10. ਪੰਜ ਤੱਤਾਂ 'ਚ ਵਿਲੀਨ ਹੋਏ ਮਨੋਜ ਕੁਮਾਰ, ਵੱਡੇ ਪੁੱਤਰ ਨੇ ਦਿੱਤੀ ਮੁੱਖ ਅਗਨੀ
ਭਰਤ ਕੁਮਾਰ ਯਾਨੀ ਅਦਾਕਾਰ ਮਨੋਜ ਕੁਮਾਰ ਹੁਣ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਉਨ੍ਹਾਂ ਦੀ ਵੀਡੀਓ ਸ਼ਮਸ਼ਾਨਘਾਟ ਤੋਂ ਸਾਹਮਣੇ ਆਈ ਹੈ। ਅਦਾਕਾਰ ਮਨੋਜ ਕੁਮਾਰ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਵੱਡੇ ਪੁੱਤਰ ਕੁਨਾਲ ਗੋਸਵਾਮੀ ਨੇ ਕੀਤਾ। ਉਨ੍ਹਾਂ ਦੇ ਅੰਤਿਮ ਸੰਸਕਾਰ ਦੌਰਾਨ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ। ਮਨੋਜ ਕੁਮਾਰ ਨੂੰ ਸਰਕਾਰੀ ਸਨਮਾਨਾਂ ਨਾਲ ਵਿਦਾਇਗੀ ਦਿੱਤੀ ਗਈ ਹੈ। ਪੁਲਸ ਅਧਿਕਾਰੀ ਮਨੋਜ ਕੁਮਾਰ ਦੀ ਮ੍ਰਿਤਕ ਦੇਹ ਨੂੰ ਸ਼ਮਸ਼ਾਨਘਾਟ ਲੈ ਗਏ। ਇਸ ਦੌਰਾਨ ਮਨੋਜ ਕੁਮਾਰ ਦੇ ਪੁੱਤਰ ਅਤੇ ਪੋਤੇ ਨੂੰ ਸਾਰੀਆਂ ਰਸਮਾਂ ਨਿਭਾਉਂਦੇ ਦੇਖਿਆ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜ ਤੱਤਾਂ 'ਚ ਵਿਲੀਨ ਹੋਏ ਮਨੋਜ ਕੁਮਾਰ, ਵੱਡੇ ਪੁੱਤਰ ਨੇ ਦਿੱਤੀ ਮੁੱਖ ਅਗਨੀ
ਪਤਨੀ ਦੇ ਸ਼ਰਮਨਾਕ ਕਾਰੇ ਤੋਂ ਦੁਖੀ ਪਤੀ ਨੇ ਗਲ ਲਾਈ ਮੌਤ, ਖ਼ਬਰ ਪੜ੍ਹ ਕੇ ਉੱਡ ਜਾਣਗੇ ਹੋਸ਼
NEXT STORY