ਜਲੰਧਰ - ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਪੁਲਸ ਨੇ 12 ਘੰਟਿਆਂ ਦੇ ਅੰਦਰ ਹੀ ਸੁਲਝਾ ਲਿਆ ਹੈ। ਉੱਥੇ ਹੀ ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੜਕ ਤੋਂ ਲੰਘਣ ਲਈ ਰਸਤਾ ਨਾ ਦੇਣ ਨੂੰ ਲੈ ਕੇ ਹੋਇਆ ਵਿਵਾਦ ਇੰਨਾ ਵਧ ਗਿਆ ਕਿ ਉੱਥੇ ਗੋਲ਼ੀ ਚੱਲ ਗਈ, ਜਿਸ ਕਾਰਨ ਕਿਸਾਨ ਆਗੂ ਸਣੇ ਉਸ ਦੇ ਭਰਾ ਤੇ ਪੁੱਤ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਫੜੇ ਗਏ ਮਨੋਰੰਜਨ ਕਾਲੀਆ ਘਰ ਗ੍ਰਨੇਡ ਸੁੱਟਣ ਵਾਲੇ!
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਹਮਲੇ ਦੇ ਮਾਮਲੇ ਪੁਲਸ ਨੇ ਸੁਲਝਾ ਲਿਆ ਹੈ। ਸੂਤਰਾਂ ਮੁਤਾਬਕ ਪੁਲਸ ਵੱਲੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵਾਰਦਾਤ ਵਿਚ ਵਰਤਿਆ ਗਿਆ ਈ-ਰਿਕਸ਼ਾ ਵੀ ਜ਼ਬਤ ਕਰ ਲਿਆ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਫੜੇ ਗਏ ਮਨੋਰੰਜਨ ਕਾਲੀਆ ਘਰ ਗ੍ਰਨੇਡ ਸੁੱਟਣ ਵਾਲੇ!
2. ਆਰ. ਟੀ. ਏ. ਦਫਤਰ ਬਠਿੰਡਾ 'ਚ ਰੇਡ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਮੁਲਜ਼ਮ ਨਵੀਨ ਕੁਮਾਰ, ਵਾਸੀ ਐੱਨ.ਐੱਫ ਐੱਲ. ਕਾਲੋਨੀ ਬਠਿੰਡਾ ਅਤੇ ਇੰਦਰਜੀਤ ਸਿੰਘ, ਵਾਸੀ ਧੋਬੀਆਣਾ ਰੋਡ, ਬਠਿੰਡਾ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਆਰ. ਟੀ. ਏ. ਦਫਤਰ ਬਠਿੰਡਾ 'ਚ ਰੇਡ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
3. 12 ਅਪ੍ਰੈਲ ਨੂੰ ਹੋਵੇਗੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ, ਸੱਦਿਆ ਗਿਆ ਡੈਲੀਗੇਟ ਇਜਲਾਸ
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਫ਼ੈਸਲਾ ਲਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਆਮ ਡੈਲੀਗੇਟ ਇਜਲਾਸ 12 ਅਪ੍ਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ। ਇਹ ਮੀਟਿੰਗ ਜਿਸ ਦੀ ਪ੍ਰਧਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ, ਵਿਚ ਇਹ ਵੀ ਫ਼ੈਸਲਾ ਲਿਆ ਗਿਆ ਕਿ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਵਿਸ਼ਾਲ ਸਿਆਸੀ ਕਾਨਫਰੰਸ ਵੀ ਕੀਤੀ ਜਾਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-12 ਅਪ੍ਰੈਲ ਨੂੰ ਹੋਵੇਗੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ, ਸੱਦਿਆ ਗਿਆ ਡੈਲੀਗੇਟ ਇਜਲਾਸ
4. ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੀ ਵੀਡੀਓ ਆਈ ਸਾਹਮਣੇ
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਇਕ ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਧਮਾਕਾਖੇਜ਼ ਸਮੱਗਰੀ ਸੁੱਟੀ ਗਈ, ਜਿਸ ਮਗਰੋਂ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ’ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ। ਗ਼ਨੀਮਤ ਰਹੀ ਕਿ ਇਸ ਧਮਾਕੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਹਮਲੇ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੀ ਵੀਡੀਓ ਆਈ ਸਾਹਮਣੇ
5. ਮਨੋਰੰਜਨ ਕਾਲੀਆ ਘਰ ਗ੍ਰਨੇਡ ਹਮਲੇ ਬਾਰੇ ਪੰਜਾਬ ਪੁਲਸ ਦੇ ਵੱਡੇ ਖ਼ੁਲਾਸੇ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਪੁਲਸ ਨੇ 12 ਘੰਟਿਆਂ ਦੇ ਅੰਦਰ ਹੀ ਸੁਲਝਾ ਲਿਆ ਹੈ। ਪੰਜਾਬ ਪੁਲਸ ਵੱਲੋਂ ਇਸ ਮਾਮਲੇ ਵਿਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵਾਰਦਾਤ ਵਿਚ ਵਰਤਿਆ ਗਿਆ ਈ-ਰਿਕਸ਼ਾ ਵੀ ਜ਼ਬਤ ਕਰ ਲਿਆ ਗਿਆ ਹੈ
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਮਨੋਰੰਜਨ ਕਾਲੀਆ ਘਰ ਗ੍ਰਨੇਡ ਹਮਲੇ ਬਾਰੇ ਪੰਜਾਬ ਪੁਲਸ ਦੇ ਵੱਡੇ ਖ਼ੁਲਾਸੇ
6. ਟ੍ਰਿਪਲ ਮਰਡਰ ; ਕਿਸਾਨ ਆਗੂ, ਭਰਾ ਤੇ ਪੁੱਤ ਨੂੰ ਗੋਲ਼ੀਆਂ ਨਾਲ ਭੁੰਨਿਆ, ਤਿੰਨਾਂ ਦੀ ਹੋਈ ਮੌਤ
ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੜਕ ਤੋਂ ਲੰਘਣ ਲਈ ਰਸਤਾ ਨਾ ਦੇਣ ਨੂੰ ਲੈ ਕੇ ਹੋਇਆ ਵਿਵਾਦ ਇੰਨਾ ਵਧ ਗਿਆ ਕਿ ਉੱਥੇ ਗੋਲ਼ੀ ਚੱਲ ਗਈ, ਜਿਸ ਕਾਰਨ ਕਿਸਾਨ ਆਗੂ ਸਣੇ ਉਸ ਦੇ ਭਰਾ ਤੇ ਪੁੱਤ ਦੀ ਜਾਨ ਚਲੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਟ੍ਰਿਪਲ ਮਰਡਰ ; ਕਿਸਾਨ ਆਗੂ, ਭਰਾ ਤੇ ਪੁੱਤ ਨੂੰ ਗੋਲ਼ੀਆਂ ਨਾਲ ਭੁੰਨਿਆ, ਤਿੰਨਾਂ ਦੀ ਹੋਈ ਮੌਤ
7. ਚੈਰਿਟੀ ਕਮਿਸ਼ਨ ਨੇ ਐੱਸਜੀਐੱਸਐੱਸਜੀ ਨੂੰ ਦਿੱਤਾ ਅਲਟੀਮੇਟਮ, ਕਿਹਾ- ਹਟਾ ਦਿਓ ਖਾਲਿਸਤਾਨੀ ਬੈਨਰ...
ਚੈਰਿਟੀ ਕਮਿਸ਼ਨ (ਸੀਸੀ) ਯੂਕੇ ਨੇ ਸ੍ਰੀ ਗੁਰੂ ਸਿੰਘ ਸਭਾ ਸਲੋਹ ਗੁਰਦੁਆਰਾ (ਐੱਸਜੀਐੱਸਐੱਸਜੀ) ਕਮੇਟੀ ਨੂੰ ਗੁਰਦੁਆਰਾ ਕੰਪਲੈਕਸ ਤੋਂ ਖਾਲਿਸਤਾਨੀ ਬੈਨਰ ਹਟਾਉਣ ਲਈ ਅਲਟੀਮੇਟਮ ਦਿੱਤਾ ਹੈ। ਸਥਾਨਕ ਸਿੱਖ ਭਾਈਚਾਰੇ ਦੇ ਵਿਰੋਧ ਦੀ ਚਿੰਤਾ ਵਿਚਾਲੇ ਪ੍ਰਬੰਧਕ ਕਮੇਟੀ ਨੇ (5 ਮਾਰਚ) ਇੱਕ ਅਧਿਕਾਰਤ ਬਿਆਨ ਜਾਰੀ ਕੀਤਾ, ਜਿਸ ਵਿੱਚ ਸੀਸੀ ਦੀ ਕਾਰਵਾਈ ਨੂੰ ਰੋਕਣ ਦੀ ਅਪੀਲ ਕੀਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਚੈਰਿਟੀ ਕਮਿਸ਼ਨ ਨੇ ਐੱਸਜੀਐੱਸਐੱਸਜੀ ਨੂੰ ਦਿੱਤਾ ਅਲਟੀਮੇਟਮ, ਕਿਹਾ- ਹਟਾ ਦਿਓ ਖਾਲਿਸਤਾਨੀ ਬੈਨਰ..
8. Gold ਦੀ ਕੀਮਤ 'ਚ ਆ ਰਹੀ ਵੱਡੀ ਗਿਰਾਵਟ, ਜਾਣੋ ਕਿੰਨੇ ਰੁਪਏ 'ਚ ਖ਼ਰੀਦ ਸਕੋਗੇ 1 ਤੋਲਾ ਸੋਨਾ
ਸੋਨੇ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਨਿਵੇਸ਼ਕ ਇਹ ਜਾਣਨ ਲਈ ਉਤਸੁਕ ਹਨ ਕਿ ਕੀ ਸੋਨੇ ਦੀ ਕੀਮਤ 56,000 ਰੁਪਏ ਤੱਕ ਡਿੱਗ ਸਕਦੀ ਹੈ। ਹਾਲੀਆ ਘਟਨਾਵਾਂ ਅਤੇ ਵਿਸ਼ਵਵਿਆਪੀ ਆਰਥਿਕ ਸਥਿਤੀਆਂ ਦੇ ਮੱਦੇਨਜ਼ਰ, ਬਹੁਤ ਸਾਰੇ ਸੋਨੇ ਦੇ ਬਾਜ਼ਾਰ ਦੇ ਮਾਹਰ ਇਸ ਸੰਭਾਵਨਾ ਬਾਰੇ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-Gold ਦੀ ਕੀਮਤ 'ਚ ਆ ਰਹੀ ਵੱਡੀ ਗਿਰਾਵਟ, ਜਾਣੋ ਕਿੰਨੇ ਰੁਪਏ 'ਚ ਖ਼ਰੀਦ ਸਕੋਗੇ 1 ਤੋਲਾ ਸੋਨਾ
9. RCB ਨੂੰ ਜਿੱਤ ਤੋਂ ਬਾਅਦ ਵੱਡਾ ਝਟਕਾ, ਕਪਤਾਨ ਰਜਤ ਪਾਟੀਦਾਰ ਨੂੰ ਹੋਇਆ ਭਾਰੀ ਜੁਰਮਾਨਾ
ਰਾਇਲ ਚੈਲੰਜਰਜ਼ ਬੈਂਗਲੁਰੂ (ਆਰ.ਸੀ.ਬੀ.) ਦੇ ਕਪਤਾਨ ਰਜਤ ਪਾਟੀਦਾਰ ਨੂੰ ਮੁੰਬਈ ਇੰਡੀਅਨਜ਼ ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਮੈਚ ਦੌਰਾਨ ਹੌਲੀ ਓਵਰ ਰੇਟ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਆਰਸੀਬੀ ਨੇ ਸੋਮਵਾਰ ਨੂੰ ਖੇਡੇ ਗਏ ਇਸ ਮੈਚ ਨੂੰ 12 ਦੌੜਾਂ ਨਾਲ ਜਿੱਤਿਆ ਸੀ। ਪਾਟੀਦਾਰ ਨੇ 32 ਗੇਂਦਾਂ ਵਿੱਚ 64 ਦੌੜਾਂ ਬਣਾ ਕੇ ਆਪਣੀ ਟੀਮ ਦੀ ਜਿੱਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- RCB ਨੂੰ ਜਿੱਤ ਤੋਂ ਬਾਅਦ ਵੱਡਾ ਝਟਕਾ, ਕਪਤਾਨ ਰਜਤ ਪਾਟੀਦਾਰ ਨੂੰ ਹੋਇਆ ਭਾਰੀ ਜੁਰਮਾਨਾ
10. ਨਸ਼ੇ 'ਚ ਟੱਲੀ ਮਸ਼ਹੂਰ TV ਡਾਇਰੈਕਟਰ ਨੇ ਲੋਕਾਂ 'ਤੇ ਚੜ੍ਹਾਈ ਕਾਰ, 1 ਵਿਅਕਤੀ ਦੀ ਮੌਤ
ਮਸ਼ਹੂਰ ਟੀਵੀ ਡਾਇਰੈਕਟਰ ਸਿਧਾਂਤ ਦਾਸ (35) ਨੂੰ ਹਾਲ ਹੀ ਵਿੱਚ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ ਮਹਿਲਾ ਸਹਿ-ਯਾਤਰੀ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਬੰਗਾਲੀ ਨਿਰਦੇਸ਼ਕ 'ਤੇ ਨਸ਼ੇ ਦੀ ਹਾਲਤ ਵਿੱਚ ਲੋਕਾਂ ਨੂੰ ਕੁਚਲਣ ਦਾ ਦੋਸ਼ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਜਾਨ ਵੀ ਚਲੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਨਸ਼ੇ 'ਚ ਟੱਲੀ ਮਸ਼ਹੂਰ TV ਡਾਇਰੈਕਟਰ ਨੇ ਲੋਕਾਂ 'ਤੇ ਚੜ੍ਹਾਈ ਕਾਰ, 1 ਵਿਅਕਤੀ ਦੀ ਮੌਤ
ਦੀਨਾਨਗਰ ਦੇ ਮਗਰਾਲਾ ਰੋਡ ਤੋਂ ਨੌਜਵਾਨ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
NEXT STORY