ਜਲੰਧਰ - ਪੰਜਾਬ 'ਚ 7-8 ਅਪ੍ਰੈਲ ਦੀ ਦਰਮਿਆਨੀ ਰਾਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਅੰਦਰ ਹੈਂਡ ਗ੍ਰਨੇਡ ਹਮਲਾ ਕਰਨ ਵਾਲੇ ਮੁੱਖ ਮੁਲਜ਼ਮਾਂ ਨੂੰ ਜਲੰਧਰ ਅਦਾਲਤ ਪੇਸ਼ ਕੀਤਾ ਗਿਆ । ਉੱਥੇ ਦੂਜੇ ਪਾਸੇ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਸਕੂਲਾਂ ਵਿਚ ਪ੍ਰਿੰਸੀਪਲ ਪ੍ਰਮੋਸ਼ਨ ਦਾ ਕੋਟਾ ਵਧਾ ਦਿੱਤਾ ਹੈ। ਹੁਣ ਸਕੂਲਾਂ ਵਿਚ ਪ੍ਰਮੋਸ਼ਨ ਦੇ ਆਧਾਰ 'ਤੇ 75 ਫੀਸਦੀ ਪ੍ਰਿੰਸੀਪਲਾਂ ਦੀ ਭਰਤੀ ਹੋ ਸਕੇਗੀ। ਇਸ ਫ਼ੈਸਲੇ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 500 ਨਵੇਂ ਪ੍ਰਿੰਸੀਪਲਾਂ ਦੀ ਭਰਤੀ ਹੋਵੇਗੀ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ
1. ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਅਜਨਾਲਾ ਕੋਰਟ ’ਚ ਪੇਸ਼, ਮਿਲਿਆ 3 ਦਿਨ ਦਾ ਰਿਮਾਂਡ
ਫਰਵਰੀ 2023 ’ਚ ਅਜਨਾਲਾ ਥਾਣੇ ’ਤੇ ਹਮਲਾ ਕਰਨ ਦੇ ਦੋਸ਼ ਵਿਚ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਮੁਖੀ ਲੋਕ ਸਭਾ ਮੈਂਬਰ ਖਡੂਰ ਸਾਹਿਬ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਅਤੇ ਉਸਦੇ ਸਾਥੀਆਂ ’ਤੇ ਥਾਣਾ ਅਜਨਾਲਾ ’ਚ ਮੁਕੱਦਮਾ ਨੰਬਰ 39 ਵਿਚ ਧਾਰਾ 307,353,186 ਤਹਿਤ ਕੀਤੇ ਗਏ ਮੁਕੱਦਮੇ ’ਚ ਸ਼ਾਮਲ ਡਿਬੜੂਗੜ੍ਹ ਜੇਲ੍ਹ ’ਚੋਂ ਲਿਆਂਦੇ ਗਏ ਪਪਲਪ੍ਰੀਤ ਸਿੰਘ ਨੂੰ ਭਾਰੀ ਸੁਰੱਖਿਆ ਪੁਲਸ ਬਲ ਨਾਲ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਅਜਨਾਲਾ ਕੋਰਟ ’ਚ ਪੇਸ਼, ਮਿਲਿਆ 3 ਦਿਨ ਦਾ ਰਿਮਾਂਡ
2. ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ 4 ਦਿਨ ਦੇ ਰਿਮਾਂਡ 'ਤੇ, ਵੱਡੇ ਖੁਲਾਸੇ ਹੋਣ ਦੀ ਉਮੀਦ
7-8 ਅਪ੍ਰੈਲ ਦੀ ਦਰਮਿਆਨੀ ਰਾਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਅੰਦਰ ਹੈਂਡ ਗ੍ਰਨੇਡ ਹਮਲਾ ਕਰਨ ਵਾਲੇ ਮੁੱਖ ਮੁਲਜ਼ਮਾਂ ਨੂੰ ਜਲੰਧਰ ਅਦਾਲਤ ਪੇਸ਼ ਕੀਤਾ ਗਿਆ । ਇਸ ਦੌਰਾਨ 2 ਮੁਲਜ਼ਮਾਂ ਨੂੰ ਚਾਰ ਦਿਨਾਂ ਦੇ ਰਿਮਾਂਡ ਪੁਲਸ ਰਿਮਾਂਡ ਭੇਜ ਦਿੱਤਾ ਗਿਆ ਹੈ। ਰਿਮਾਂਡ ਦੌਰਾਨ ਪੁਲਸ ਮੁਲਜ਼ਮਾਂ ਕੋਲੋਂ ਪੁੱਛ-ਗਿੱਛ ਕਰੇਗੀ ਜਿਸ ਤੋਂ ਬਾਅਦ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ 4 ਦਿਨ ਦੇ ਰਿਮਾਂਡ 'ਤੇ, ਵੱਡੇ ਖੁਲਾਸੇ ਹੋਣ ਦੀ ਉਮੀਦ
3. ਪੰਜਾਬ ਵਾਸੀ ਦੇਣ ਧਿਆਨ, ਸੂਬੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ
ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ 16 ਅਪ੍ਰੈਲ ਤੋਂ ਬਦਲ ਜਾਵੇਗਾ। ਨਵੇਂ ਸਮੇਂ ਮੁਤਾਬਕ ਹਸਪਤਾਲ ਹੁਣ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲਣਗੇ। ਇਨ੍ਹਾਂ ਸਿਹਤ ਸੰਸਥਾਵਾਂ ਵਿਚ ਸਾਰੇ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨ ਹਸਪਤਾਲ, ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ਆਯੁਸ਼ਮਾਨ ਹੈਲਥ ਐਂਡ ਵੈਲਨੈੱਸ ਸੈਂਟਰ ਅਤੇ ਈਐੱਸਆਈ ਹਸਪਤਾਲ ਸ਼ਾਮਲ ਹਨ। ਇਹ ਸਮਾਂ 15 ਅਕਤੂਬਰ ਤੱਕ ਲਾਗੂ ਰਹੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਵਾਸੀ ਦੇਣ ਧਿਆਨ, ਸੂਬੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ
4. ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਮੋਸ਼ਨ ਕੋਟਾ ਵਧਾਇਆ
ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਸਕੂਲਾਂ ਵਿਚ ਪ੍ਰਿੰਸੀਪਲ ਪ੍ਰਮੋਸ਼ਨ ਦਾ ਕੋਟਾ ਵਧਾ ਦਿੱਤਾ ਹੈ। ਹੁਣ ਸਕੂਲਾਂ ਵਿਚ ਪ੍ਰਮੋਸ਼ਨ ਦੇ ਆਧਾਰ 'ਤੇ 75 ਫੀਸਦੀ ਪ੍ਰਿੰਸੀਪਲਾਂ ਦੀ ਭਰਤੀ ਹੋ ਸਕੇਗੀ। ਇਸ ਫ਼ੈਸਲੇ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 500 ਨਵੇਂ ਪ੍ਰਿੰਸੀਪਲਾਂ ਦੀ ਭਰਤੀ ਹੋਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਮੋਸ਼ਨ ਕੋਟਾ ਵਧਾਇਆ
5. 'ਆਪ' ਨੇ ਸੋਨੀਆ ਮਾਨ ਸਣੇ ਇਨ੍ਹਾਂ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਮੁਕਤੀ ਮੋਰਚੇ ਦਾ ਗਠਨ ਕੀਤਾ ਗਿਆ ਹੈ। ਪਾਰਟੀ ਵੱਲੋਂ ਸੀਨੀਅਰ ਲੀਡਰ ਬਲਤੇਜ ਪੰਨੂ ਨੂੰ ਇਸ ਨਸ਼ਾ ਮੁਕਤੀ ਮੋਰਚੇ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਜ਼ੋਨਲ ਕੋਆਰਡੀਨੇਟਰ ਵੀ ਨਿਯੁਕਤ ਕੀਤੇ ਗਏ ਹਨ, ਜਿਸ ਵਿਚ ਅਦਾਕਾਰ ਸੋਨੀਆ ਮਾਨ ਦਾ ਨਾਂ ਵੀ ਸ਼ਾਮਲ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਆਪ' ਨੇ ਸੋਨੀਆ ਮਾਨ ਸਣੇ ਇਨ੍ਹਾਂ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
6. ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹਸਪਤਾਲ ਤੋਂ ਬੱਚਾ ਚੋਰੀ ਹੋਇਆ ਤਾਂ ਲਾਇਸੈਂਸ ਰੱਦ
ਨਵਜਾਤ ਸ਼ਿਸ਼ੂ ਤਸਕਰੀ ਦੇ ਇਕ ਮਾਮਲੇ 'ਚ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਫਟਕਾਰ ਲਗਾਈ ਅਤੇ ਰਾਜਾਂ ਲਈ ਕੁਝ ਜ਼ਰੂਰੀ ਨਿਯਮ ਜਾਰੀ ਕੀਤੇ। ਕੋਰਟ ਨੇ ਕਿਹਾ,''ਜੇਕਰ ਕਿਸੇ ਹਸਪਤਾਲ ਤੋਂ ਨਵਜਾਤ ਦੀ ਤਸਕਰੀ ਹੁੰਦੀ ਹੈ ਤਾਂ ਉਸ ਦਾ ਲਾਇਸੈਂਸ ਤੁਰੰਤ ਰੱਦ ਕੀਤਾ ਜਾਵੇ। ਡਿਲਿਵਰੀ ਤੋਂ ਬਾਅਦ ਬੱਚਾ ਗਾਇਬ ਹੁੰਦਾ ਹੈ ਤਾਂ ਹਸਪਤਾਲ ਦੀ ਜਵਾਬਦੇਹੀ ਹੋਵੇਗੀ।''
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹਸਪਤਾਲ ਤੋਂ ਬੱਚਾ ਚੋਰੀ ਹੋਇਆ ਤਾਂ ਲਾਇਸੈਂਸ ਰੱਦ
7. ਹਾਈਵੇ 'ਤੇ ਵਾਪਰੇ ਭਿਆਨਕ ਹਾਦਸੇ ਨੇ ਵਿਛਾ'ਤੀਆਂ ਲਾਸ਼ਾਂ, 10 ਦੀ ਗਈ ਜਾਨ, ਕਈ ਜ਼ਖ਼ਮੀ
ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਟਰੱਕ ਤੇ ਸਵਾਰੀਆਂ ਨਾਲ ਭਰੀ ਇਕ ਗੱਡੀ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ ਕੇ 8 ਹੋਰ ਜ਼ਖ਼ਮੀ ਹੋ ਗਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹਾਈਵੇ 'ਤੇ ਵਾਪਰੇ ਭਿਆਨਕ ਹਾਦਸੇ ਨੇ ਵਿਛਾ'ਤੀਆਂ ਲਾਸ਼ਾਂ, 10 ਦੀ ਗਈ ਜਾਨ, ਕਈ ਜ਼ਖ਼ਮੀ
8. Gold ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਸੋਨੇ-ਚਾਂਦੀ ਦੀਆਂ ਕੀਮਤਾਂ ਦੇ ਤਾਜ਼ਾ ਭਾਅ
ਅੱਜ, ਮੰਗਲਵਾਰ (15 ਅਪ੍ਰੈਲ) ਨੂੰ ਸੋਨੇ ਅਤੇ ਚਾਂਦੀ ਦੀ ਕੀਮਤ ਵਿੱਚ ਵੱਡਾ ਬਦਲਾਅ ਆਇਆ ਹੈ। ਐਮਸੀਐਕਸ 'ਤੇ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ ਜਦੋਂ ਕਿ ਚਾਂਦੀ ਖਰੀਦਦਾਰਾਂ ਨੂੰ ਕੁਝ ਰਾਹਤ ਮਿਲੀ ਹੈ। ਸੋਨੇ ਦੀ ਕੀਮਤ 93,343 ਰੁਪਏ ਪ੍ਰਤੀ 10 ਗ੍ਰਾਮ ਹੈ। ਚਾਂਦੀ ਦੀ ਗੱਲ ਕਰੀਏ ਤਾਂ ਇਹ 0.12 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 94,760 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Gold ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਸੋਨੇ-ਚਾਂਦੀ ਦੀਆਂ ਕੀਮਤਾਂ ਦੇ ਤਾਜ਼ਾ ਭਾਅ
9. 'ਸਰਪੰਚ ਸਾਬ੍ਹ' ਨੇ ਪਾਈ ਧੱਕ! ਵੱਡੇ-ਵੱਡੇ ਖਿਡਾਰੀਆਂ ਨੂੰ ਪਛਾੜ ਜਿੱਤਿਆ ICC ਦਾ ਇਹ ਐਵਾਰਡ
ਭਾਰਤ ਦੀ ਚੈਂਪੀਅਨਜ਼ ਟਰਾਫੀ ਜਿੱਤ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਕਲਾਤਮਕ ਬੱਲੇਬਾਜ਼ ਸ਼੍ਰੇਅਸ ਅਈਅਰ ਨੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਦਾ ਮਾਰਚ ਮਹੀਨੇ ਦਾ ਸਰਵੋਤਮ ਪੁਰਸ਼ ਖਿਡਾਰੀ ਪੁਰਸਕਾਰ ਜਿੱਤਿਆ। ਅਈਅਰ ਨੇ ਚੈਂਪੀਅਨਜ਼ ਟਰਾਫੀ ਇੱਕ ਰੋਜ਼ਾ ਮੁਕਾਬਲੇ ਵਿੱਚ ਸਭ ਤੋਂ ਵੱਧ 243 ਦੌੜਾਂ ਬਣਾਈਆਂ। ਉਸਨੇ ਇਸ ਪੁਰਸਕਾਰ ਦੀ ਦੌੜ ਵਿੱਚ ਨਿਊਜ਼ੀਲੈਂਡ ਦੇ ਜੈਕਬ ਡਫੀ ਅਤੇ ਰਾਚਿਨ ਰਵਿੰਦਰ ਨੂੰ ਪਿੱਛੇ ਛੱਡ ਦਿੱਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਸਰਪੰਚ ਸਾਬ੍ਹ' ਨੇ ਪਾਈ ਧੱਕ! ਵੱਡੇ-ਵੱਡੇ ਖਿਡਾਰੀਆਂ ਨੂੰ ਪਛਾੜ ਜਿੱਤਿਆ ICC ਦਾ ਇਹ ਐਵਾਰਡ
10. ਮਸ਼ਹੂਰ ਰੈਪਰ ਦਾ ਚਿਹਰਾ ਹੋਇਆ ਪੈਰਾਲਾਈਜ਼ਡ, ਹਸਪਤਾਲ ਤੋਂ ਵੀਡੀਓ ਆਈ ਸਾਹਮਣੇ
ਰੈਪਰ ਲਿਲ ਨਾਸ ਐਕਸ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ 26 ਸਾਲਾ ਰੈਪਰ ਨੇ ਹਸਪਤਾਲ ਤੋਂ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਆਪਣੇ ਚਿਹਰੇ ਦੇ ਸੱਜੇ ਪਾਸੇ ਨੂੰ ਹਿਲਾਉਣ ਲਈ ਸੰਘਰਸ਼ ਕਰਦਾ ਦਿਖਾਇਆ ਗਿਆ ਹੈ। ਰੈਪਰ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਆਪਣੇ ਚਿਹਰੇ ਦੇ ਸੱਜੇ ਪਾਸੇ ਦਾ ਕੰਟਰੋਲ ਗੁਆ ਦਿੱਤਾ ਹੈ। ਜਿਵੇਂ ਹੀ ਇਹ ਵੀਡੀਓ ਵਾਇਰਲ ਹੋਇਆ, ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਚਿੰਤਾ ਹੋਣ ਲੱਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮਸ਼ਹੂਰ ਰੈਪਰ ਦਾ ਚਿਹਰਾ ਹੋਇਆ ਪੈਰਾਲਾਈਜ਼ਡ, ਹਸਪਤਾਲ ਤੋਂ ਵੀਡੀਓ ਆਈ ਸਾਹਮਣੇ
ਕੂਲਰ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
NEXT STORY