ਜਲੰਧਰ - ਅੱਜ ਪੰਜਾਬ ’ਚ ਬੰਬਾਂ ਵਾਲੇ ਬਿਆਨ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਦਰਅਸਲ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਕੀਤੀ ਗਈ ਪਟੀਸ਼ਨ 'ਤੇ ਅੱਜ ਸੁਣਵਾਈ ਕੀਤੀ ਗਈ। ਉੱਥੇ ਹੀ ਦੂਜੇ ਪਾਸੇ ਜ਼ਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ! ਖਾਤਿਆਂ 'ਚ ਆ ਰਹੇ 24 ਘੰਟਿਆਂ 'ਚ ਪੈਸੇ, ਹੋਇਆ ਵੱਡਾ ਐਲਾਨ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬੰਗਾ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖ਼ਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ! ਖਾਤਿਆਂ 'ਚ ਆ ਰਹੇ 24 ਘੰਟਿਆਂ 'ਚ ਪੈਸੇ, ਹੋਇਆ ਵੱਡਾ ਐਲਾਨ
2. ਪੰਜਾਬ 'ਚ ਵੱਡਾ ਹਾਦਸਾ, ਦੋ ਬੱਚਿਆਂ ਸਣੇ ਤਿੰਨ ਲੋਕਾਂ ਦੀ ਦਰਦਨਾਕ ਮੌਤ, ਪੈ ਗਿਆ ਚੀਕ-ਚਿਹਾੜਾ
ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹਾਜੀਪੁਰ ਸ਼ਹਿਰ 'ਚ ਉਸ ਵੇਲੇ ਮਾਹੌਲ ਗਮਗੀਨ ਹੋ ਗਿਆ ਜਦੋਂ ਹਾਜੀਪੁਰ ਦੀ ਬਰੜ ਕਾਲੋਨੀ ਵਿਖੇ ਇਕ ਓਵਰਲੋਡ ਟਿੱਪਰ ਨੇ ਇਕ ਐਕਟਿਵਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਵੱਡਾ ਹਾਦਸਾ, ਦੋ ਬੱਚਿਆਂ ਸਣੇ ਤਿੰਨ ਲੋਕਾਂ ਦੀ ਦਰਦਨਾਕ ਮੌਤ, ਪੈ ਗਿਆ ਚੀਕ-ਚਿਹਾੜਾ
3. ਬੰਬਾਂ ਵਾਲੇ ਬਿਆਨ 'ਤੇ ਵਿਵਾਦਾਂ 'ਚ ਘਿਰੇ ਪ੍ਰਤਾਪ ਬਾਜਵਾ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ
ਬੰਬਾਂ ਵਾਲੇ ਬਿਆਨ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਦਰਅਸਲ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਕੀਤੀ ਗਈ ਪਟੀਸ਼ਨ 'ਤੇ ਅੱਜ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਬਾਜਵਾ ਦੇ ਵਕੀਲ ਨੇ ਆਪਣੇ ਪੱਖ ਰੱਖੇ। ਉਥੇ ਹੀ ਹਾਈਕੋਰਟ ਨੇ ਬਾਜਵਾ ਦੀ ਐੱਫ਼. ਆਈ. ਆਰ. ਖਾਰਿਜ ਨਾ ਕਰਦੇ ਹੋਏ ਪੁਲਸ ਨੂੰ ਜਾਂਚ ਜਾਰੀ ਰੱਖਣ ਦੇ ਸਖ਼ਤ ਆਦੇਸ਼ ਦਿੱਤੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਬੰਬਾਂ ਵਾਲੇ ਬਿਆਨ 'ਤੇ ਵਿਵਾਦਾਂ 'ਚ ਘਿਰੇ ਪ੍ਰਤਾਪ ਬਾਜਵਾ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ
4. ਇੰਤਕਾਲਾਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਪੰਜਾਬ 'ਚ ਜਾਰੀ ਹੋਏ ਨਵੇਂ ਹੁਕਮ
ਜ਼ਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਉਨ੍ਹਾਂ ਤਹਿਸੀਲਦਾਰਾਂ ਨੂੰ ਕਿਹਾ ਕਿ ਜਿਨ੍ਹਾਂ ਦੇ ਖੇਤਰਾਂ ਵਿਚ ਇੰਤਕਾਲ ਪੈਂਡਿੰਗ ਪਏ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਇੰਤਕਾਲਾਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਪੰਜਾਬ 'ਚ ਜਾਰੀ ਹੋਏ ਨਵੇਂ ਹੁਕਮ
5. ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਹੁਕਮ ਜਾਰੀ, ਇਨ੍ਹਾਂ ਲਈ ਵਧੀ ਮੁਸੀਬਤ
ਰਿਜਨਲ ਟਰਾਂਸਪੋਰਟ ਅਧਿਕਾਰੀ (ਆਰ. ਟੀ. ਓ.) ਅਧੀਨ ਆਉਂਦੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਨਜ਼ਦੀਕ ਬੱਸ ਸਟੈਂਡ ਵਿਚ ਫੈਲੇ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਨੂੰ ਲੈ ਕੇ ਵਿਜੀਲੈਂਸ ਵਿਭਾਗ ਦੀ ਰੇਡ ਤੋਂ ਬਾਅਦ ਹੁਣ ਸੈਂਟਰ ਦੇ ਸਿਸਟਮ ਵਿਚ ਬਦਲਾਅ ਲਿਆਂਦਾ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਹੁਕਮ ਜਾਰੀ, ਇਨ੍ਹਾਂ ਲਈ ਵਧੀ ਮੁਸੀਬਤ
6. SGPC ਦੇ ਵੱਡੇ ਫ਼ੈਸਲੇ, ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵਧਾਇਆ, ਬੰਦੀ ਸਿੰਘਾਂ ਦੀ ਰਿਹਾਈ ਲਈ SC ਨੂੰ ਅਪੀਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਇਕੱਤਰਤਾ ਵਿਚ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿਚ ਕੇਂਦਰ ਸਰਕਾਰ ਵੱਲੋਂ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਇਸ ਵਰਤਾਰੇ ਨੂੰ ਘੱਟਗਿਣਤੀ ਸਿੱਖਾਂ ਨਾਲ ਅਨਿਆਂ ਕਰਾਰ ਦਿੱਤਾ ਗਿਆ। ਇਸ ਸਬੰਧੀ ਇਕ ਵਿਸ਼ੇਸ਼ ਮਤਾ ਪਾਸ ਕਰਕੇ ਮਾਨਯੋਗ ਸੁਪਰੀਮ ਕੋਰਟ ਪਾਸੋਂ ਮੰਗ ਕੀਤੀ ਗਈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਤੁਰੰਤ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਆਦੇਸ਼ ਕਰੇ ਤਾਂ ਜੋ 2007 ਤੋਂ ਫਾਂਸੀ ਦੀ ਚੱਕੀ ਵਿਚ ਸਜ਼ਾ ਕੱਟ ਰਹੇ ਰਾਜੋਆਣਾ ਨੂੰ ਇਨਸਾਫ਼ ਮਿਲ ਸਕੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- SGPC ਦੇ ਵੱਡੇ ਫ਼ੈਸਲੇ, ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵਧਾਇਆ, ਬੰਦੀ ਸਿੰਘਾਂ ਦੀ ਰਿਹਾਈ ਲਈ SC ਨੂੰ ਅਪੀਲ
7. ਜਸਟਿਸ ਗਵਈ ਹੋਣਗੇ ਦੇਸ਼ ਦੇ ਨਵੇਂ ਚੀਫ਼ ਜਸਟਿਸ, 14 ਮਈ ਸੰਭਾਲਣਗੇ SC ਦਾ ਕੰਮ
ਜਸਟਿਸ ਬੀ. ਆਰ. ਗਵਈ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ। ਇਹ ਐਲਾਨ ਮੌਜੂਦਾ ਚੀਫ਼ ਜਸਟਿਸ ਸੰਜੀਵ ਖੰਨਾ ਨੇ ਬੁੱਧਵਾਰ ਯਾਨੀ ਕਿ ਅੱਜ ਕੀਤਾ। ਜਸਟਿਸ ਖੰਨਾ ਨੇ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਮੋਸਟ ਜੱਜ ਬੀ. ਆਰ. ਗਵਈ ਨੂੰ ਆਪਣਾ ਉੱਤਰਾਧਿਕਾਰੀ ਬਣਾਉਣ ਦੀ ਸਿਫਾਰਿਸ਼ ਕੀਤੀ। ਜਸਟਿਸ ਗਵਈ ਭਾਰਤ ਦੇ 52ਵੇਂ ਚੀਫ਼ ਜਸਟਿਸ ਬਣਨਗੇ। ਬੀ. ਆਰ. ਗਵਈ 14 ਮਈ ਨੂੰ ਸਹੁੰ ਚੁੱਕਣਗੇ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਸਟਿਸ ਗਵਈ ਹੋਣਗੇ ਦੇਸ਼ ਦੇ ਨਵੇਂ ਚੀਫ਼ ਜਸਟਿਸ, 14 ਮਈ ਸੰਭਾਲਣਗੇ SC ਦਾ ਕੰਮ
8. 'self-deport' ਹੋਣ ਵਾਲਿਆਂ ਨੂੰ Trump ਦੇਣਗੇ ਖ਼਼ਾਸ ਸਹੂਲਤ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਦੇਸ਼ ਵਿਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਅਜਿਹੇ ਕਿਸੇ ਵੀ ਪ੍ਰਵਾਸੀ ਨੂੰ ਪੈਸੇ ਅਤੇ ਹਵਾਈ ਜਹਾਜ਼ ਦੀ ਟਿਕਟ ਦੇਣਾ ਚਾਹੁੰਦੇ ਹਨ ਜੋ "ਸਵੈ-ਦੇਸ਼ ਨਿਕਾਲੇ" ਦੀ ਚੋਣ ਕਰਦਾ ਹੈ। ਨਾਲ ਹੀ ਕਿਹਾ ਕਿ ਜਿਹੜੇ ਲੋਕ "ਚੰਗੇ" ਹਨ ਉਹ ਉਨ੍ਹਾਂ ਲੋਕਾਂ ਨੂੰ ਅਮਰੀਕਾ ਵਿੱਚ ਵਾਪਸ ਲਿਆਉਣ ਲਈ ਕੰਮ ਕਰਨਾ ਚਾਹੁੰਦੇ ਹਨ। ਉਕਤ ਬਿਆਨ ਟਰੰਪ ਦੀ ਆਮ ਕੱਟੜਪੰਥੀ ਇਮੀਗ੍ਰੇਸ਼ਨ ਬਿਆਨਬਾਜ਼ੀ ਤੋਂ ਵੱਖਰਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'self-deport' ਹੋਣ ਵਾਲਿਆਂ ਨੂੰ Trump ਦੇਣਗੇ ਖ਼਼ਾਸ ਸਹੂਲਤ
9. ਪਿਛਲੇ ਸਾਰੇ ਰਿਕਾਰਡ ਤੋੜਦਿਆ Gold ਪਹੁੰਚਿਆ ਨਵੇਂ ਸਿਖ਼ਰਾਂ 'ਤੇ, ਜਾਣੋ ਅੱਜ ਦੇ ਭਾਅ
ਸੋਨੇ ਦੀਆਂ ਕੀਮਤਾਂ ਨੇ ਅੱਜ ਇੱਕ ਹੋਰ ਨਵਾਂ ਉੱਚ ਪੱਧਰ ਬਣਾ ਲਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਅਨੁਸਾਰ 1,387 ਰੁਪਏ ਦੇ ਵਾਧੇ ਨਾਲ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 94,489 ਰੁਪਏ ਦੇ ਆਸਪਾਸ ਕਾਰੋਬਾਰ ਕਰ ਰਹੀ ਹੈ। ਇਸ ਤੋਂ ਪਹਿਲਾਂ 10 ਗ੍ਰਾਮ ਸੋਨੇ ਦੀ ਕੀਮਤ ਲਗਭਗ 93,102 ਰੁਪਏ ਸੀ। ਇਸ ਸਾਲ 11 ਅਪ੍ਰੈਲ ਨੂੰ ਸੋਨੇ ਨੇ 93,353 ਰੁਪਏ ਪ੍ਰਤੀ 10 ਗ੍ਰਾਮ ਦਾ ਉੱਚ ਪੱਧਰ ਬਣਾਇਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪਿਛਲੇ ਸਾਰੇ ਰਿਕਾਰਡ ਤੋੜਦਿਆ Gold ਪਹੁੰਚਿਆ ਨਵੇਂ ਸਿਖ਼ਰਾਂ 'ਤੇ, ਜਾਣੋ ਅੱਜ ਦੇ ਭਾਅ
10. ਪੰਜਾਬ ਦੇ 'ਸ਼ੇਰ' ਦਾ ਜ਼ਬਰਦਸਤ ਰਿਕਾਰਡ, ਜੋ ਅੱਜ ਤਕ ਕੋਈ ਨਹੀਂ ਕਰ ਸਕਿਆ ਉਹ ਚਾਹਲ ਨੇ ਕਰ ਵਿਖਾਇਆ
ਭਾਰਤੀ ਕ੍ਰਿਕਟ ਟੀਮ ਦੇ ਤਜਰਬੇਕਾਰ ਲੈੱਗ ਸਪਿਨਰ ਯੁਜਵੇਂਦਰ ਚਾਹਲ ਨੇ ਇਤਿਹਾਸ ਰਚ ਦਿੱਤਾ ਹੈ। ਉਹ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਵੱਧ ਵਾਰ ਇੱਕ ਮੈਚ ਵਿੱਚ ਚਾਰ ਜਾਂ ਵੱਧ ਵਿਕਟਾਂ ਲੈਣ ਵਾਲਾ ਪਹਿਲਾ ਭਾਰਤੀ ਖਿਡਾਰੀ ਬਣ ਗਿਆ ਹੈ। ਇਸ ਤੋਂ ਇਲਾਵਾ, ਉਹ ਦੁਨੀਆ ਦੇ ਹੋਰ ਕ੍ਰਿਕਟਰਾਂ ਦੇ ਮਾਮਲੇ ਵਿੱਚ ਸਾਂਝੇ ਤੌਰ 'ਤੇ ਪਹਿਲਾ ਗੇਂਦਬਾਜ਼ ਬਣ ਗਿਆ ਹੈ। ਖਾਸ ਮਾਮਲੇ ਵਿੱਚ, ਉਸਨੇ ਕਿਸੇ ਹੋਰ ਦੀ ਨਹੀਂ ਸਗੋਂ ਵੈਸਟਇੰਡੀਜ਼ ਕ੍ਰਿਕਟ ਟੀਮ ਦੇ ਜਾਦੂਈ ਸਪਿਨਰ ਸੁਨੀਲ ਨਾਰਾਈਨ ਦੀ ਬਰਾਬਰੀ ਕੀਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ 'ਸ਼ੇਰ' ਦਾ ਜ਼ਬਰਦਸਤ ਰਿਕਾਰਡ, ਜੋ ਅੱਜ ਤਕ ਕੋਈ ਨਹੀਂ ਕਰ ਸਕਿਆ ਉਹ ਚਾਹਲ ਨੇ ਕਰ ਵਿਖਾਇਆ
ਭੁਲੱਥ ਵਿਖੇ ਕਬੱਡੀ ਕੱਪ ਦੌਰਾਨ ਨਿੱਜੀ ਸੁਰੱਖਿਆ ਗਾਰਡ ਦੀ ਪਿਸਤੌਲ ਚੋਰੀ
NEXT STORY