ਜਲੰਧਰ - ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਉੱਥੇ ਹੀ ਦੂਜੇ ਪਾਸੇ ਜਲੰਧਰ ਦੇ ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ’ਚ ਯੂ-ਟਿਊਬਰ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਰੋਜਰ ਸੰਧੂ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਆਈਪੀਐਲ 2025 ਦੇ 32ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ ਦਿੱਲੀ ਕੈਪੀਟਲਜ਼ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਦਾ ਨਤੀਜਾ ਸੁਪਰ ਰਾਹੀਂ ਤੈਅ ਹੋਇਆ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਪੰਜਾਬ ਦੀ ਸਿਆਸਤ ਮੁੜ ਭਖੀ, ਰਾਜਾ ਵੜਿੰਗ ਦਾ ਸੁਨੀਲ ਜਾਖੜ ਨੂੰ ਖੁੱਲ੍ਹਾ ਚੈਲੰਜ
ਪੰਜਾਬ ਦੀ ਸਿਆਸਤ ਇਕ ਵਾਰ ਫਿਰ ਤੋਂ ਭਖਣੀ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਖੁੱਲ੍ਹਾ ਚੈਲੰਜ ਦੇ ਦਿੱਤਾ ਹੈ। ਦਰਅਸਲ ਰਾਜਾ ਵੜਿੰਗ ਨੇ ਭਾਜਪਾ ਆਗੂ ਸੁਨੀਲ ਜਾਖੜ ਨੂੰ ਵੱਡੀ ਚੁਣੌਤੀ ਦਿੰਦੇ ਹੋਏ ਕਿਹਾ ਕਿ ਸੁਨੀਲ ਜਾਖੜ ਅਬੋਹਰ ਤੋਂ ਸੰਦੀਪ ਜਾਖੜ ਦਾ ਅਸਤੀਫ਼ਾ ਦਿਵਾਉਣ ਅਤੇ ਬਾਅਦ ਵਿਚ ਉਹ ਖ਼ੁਦ ਵਿਧਾਇਕ ਦੇ ਅਹੁਦੇ ਦੀ ਚੋਣ ਲੜਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੀ ਸਿਆਸਤ ਮੁੜ ਭਖੀ, ਰਾਜਾ ਵੜਿੰਗ ਦਾ ਸੁਨੀਲ ਜਾਖੜ ਨੂੰ ਖੁੱਲ੍ਹਾ ਚੈਲੰਜ
2. ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਚੋਣਾਂ ਲਈ ਐਲਾਨਿਆ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਵਿੱਚ ਕੰਮ ਕਰ ਰਹੇ ਸਨ। ਇਸ ਤੋਂ ਪਹਿਲਾਂ ਉਹ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਚੋਣਾਂ ਲਈ ਐਲਾਨਿਆ ਉਮੀਦਵਾਰ
3. ਸੁਖਬੀਰ ਬਾਦਲ ਵੱਲੋਂ 5 ਮੈਂਬਰੀ ਕਮੇਟੀ ਦਾ ਐਲਾਨ, ਸੌਂਪੀ ਅਹਿਮ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 5 ਮੈਂਬਰੀ ਪ੍ਰਚਾਰ ਕਮੇਟੀ ਦਾ ਵੀ ਗਠਨ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੁਖਬੀਰ ਬਾਦਲ ਵੱਲੋਂ 5 ਮੈਂਬਰੀ ਕਮੇਟੀ ਦਾ ਐਲਾਨ, ਸੌਂਪੀ ਅਹਿਮ ਜ਼ਿੰਮੇਵਾਰੀ
4. ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਮੌਕੇ ਜਦੋਂ ਅਕਾਲੀ ਉਮੀਦਵਰ ਤੇ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ
5. ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਕਰੇਗੀ NIA,ਸਾਹਮਣੇ ਆਈਆਂ ਕਈ ਗੱਲਾਂ
ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਦੀ ਜਾਂਚ ਹੁਣ ਐੱਨ. ਆਈ. ਏ. ਵੱਲੋਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਉਥੇ ਹੀ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਹੈਂਡ ਗ੍ਰੇਨੇਡ ਹਮਲੇ ਦੇ ਮਾਮਲੇ ਵਿਚ ਵੱਡੀ ਲਾਪਰਾਵਾਹੀ ਸਾਹਮਣੇ ਆਈ ਹੈ। ਵਾਰਦਾਤ ਵਿਚ ਸ਼ਾਮਲ ਜਿਸ ਈ-ਰਿਕਸ਼ਾ ਚਾਲਕ ਸਤੀਸ਼ ਦੇ ਭਰਾ ਹੈਰੀ ਦੇ ਯੂ. ਪੀ. ਆਈ. ਵਿਚ 3700 ਰੁਪਏ ਟਰਾਂਸਫ਼ਰ ਕੀਤੇ ਗਏ ਸਨ, ਉਹ ਚੋਰੀ ਦਾ ਮੋਬਾਇਲ ਤਾਂ ਸੀ ਹੀ ਪਰ ਉਸ ਦੇ ਚੋਰੀ ਹੋਣ ਦੀ ਪੁਲਸ ਨੂੰ ਸ਼ਿਕਾਇਤ ਨਹੀਂ ਦਿੱਤੀ ਗਈ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਕਰੇਗੀ NIA,ਸਾਹਮਣੇ ਆਈਆਂ ਕਈ ਗੱਲਾਂ
6. ਜਲੰਧਰ 'ਚ ਯੂ-ਟਿਊਬਰ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਖ਼ਬਰ, ਫ਼ੌਜ ਦਾ ਜਵਾਨ ਗ੍ਰਿਫ਼ਤਾਰ
ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ’ਚ ਯੂ-ਟਿਊਬਰ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਰੋਜਰ ਸੰਧੂ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਸ ਹਮਲੇ ਦੇ ਮਾਮਲੇ ’ਚ ਭਾਰਤੀ ਫ਼ੌਜ ਦੇ ਰਾਜੌਰੀ ਦੇ ਨੁਸ਼ਹਿਰਾ ਸੈਕਟਰ ਤੋਂ ਸੁਖਚੈਨ ਸਿੰਘ ਫ਼ੌਜੀ ਨੂੰ ਜਲੰਧਰ ਦਿਹਾਤੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਵੱਡੀ ਗੱਲ ਇਹ ਸਾਹਮਣੇ ਆਈ ਹੈ ਗ੍ਰਨੇਡ ਸੁੱਟਣ ਵਾਲਿਆਂ ਨੂੰ ਭਾਰਤੀ ਫ਼ੌਜ ਦਾ ਫ਼ੌਜੀ ਗ੍ਰਨੇਡ ਚਲਾਉਣ ਦੀ ਟ੍ਰੇਨਿੰਗ ਦਿੰਦਾ ਸੀ। ਗ੍ਰਿਫ਼ਤਾਰ ਕੀਤਾ ਗਿਆ ਫ਼ੌਜੀ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਹਾਨ ਬਦਾਰ ਦਾ ਰਹਿਣ ਵਾਲਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਲੰਧਰ 'ਚ ਯੂ-ਟਿਊਬਰ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਖ਼ਬਰ, ਫ਼ੌਜ ਦਾ ਜਵਾਨ ਗ੍ਰਿਫ਼ਤਾਰ
7. ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਪਿਆ ਚੀਕ-ਚਿਹਾੜਾ
ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਦੀ ਜਾਂਚ ਹੁਣ ਐੱਨ. ਆਈ. ਏ. ਵੱਲੋਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਉਥੇ ਹੀ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਹੈਂਡ ਗ੍ਰੇਨੇਡ ਹਮਲੇ ਦੇ ਮਾਮਲੇ ਵਿਚ ਵੱਡੀ ਲਾਪਰਾਵਾਹੀ ਸਾਹਮਣੇ ਆਈ ਹੈ। ਵਾਰਦਾਤ ਵਿਚ ਸ਼ਾਮਲ ਜਿਸ ਈ-ਰਿਕਸ਼ਾ ਚਾਲਕ ਸਤੀਸ਼ ਦੇ ਭਰਾ ਹੈਰੀ ਦੇ ਯੂ. ਪੀ. ਆਈ. ਵਿਚ 3700 ਰੁਪਏ ਟਰਾਂਸਫ਼ਰ ਕੀਤੇ ਗਏ ਸਨ, ਉਹ ਚੋਰੀ ਦਾ ਮੋਬਾਇਲ ਤਾਂ ਸੀ ਹੀ ਪਰ ਉਸ ਦੇ ਚੋਰੀ ਹੋਣ ਦੀ ਪੁਲਸ ਨੂੰ ਸ਼ਿਕਾਇਤ ਨਹੀਂ ਦਿੱਤੀ ਗਈ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਪਿਆ ਚੀਕ-ਚਿਹਾੜਾ
8. Gold ਦੀਆਂ ਕੀਮਤਾਂ ਨੇ ਫਿਰ ਤੋੜੇ ਸਾਰੇ ਰਿਕਾਰਡ, ਜਾਣੋ 24 ਕੈਰੇਟ ਸੋਨੇ ਦੇ 10 ਗ੍ਰਾਮ ਦਾ ਨਵਾਂ ਰੇਟ
ਗਲੋਬਲ ਬਾਜ਼ਾਰਾਂ ਵਿੱਚ ਚੱਲ ਰਹੀ ਅਨਿਸ਼ਚਿਤਤਾ ਅਤੇ ਅਮਰੀਕਾ-ਚੀਨ ਵਪਾਰ ਯੁੱਧ ਦੇ ਵਧਦੇ ਤਣਾਅ ਵਿਚਕਾਰ, ਸੋਨੇ ਦੀ ਚਮਕ ਇੱਕ ਵਾਰ ਫਿਰ ਵਧ ਗਈ ਹੈ। ਜਿੱਥੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ 3350 ਸਪੈਕਟੇਟਰ ਇੰਡੈਕਸ ਨੂੰ ਪਾਰ ਕਰ ਗਿਆ ਹੈ, ਉੱਥੇ ਹੀ ਭਾਰਤੀ ਬਾਜ਼ਾਰਾਂ ਵਿੱਚ ਵੀ ਇਸ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Gold ਦੀਆਂ ਕੀਮਤਾਂ ਨੇ ਫਿਰ ਤੋੜੇ ਸਾਰੇ ਰਿਕਾਰਡ, ਜਾਣੋ 24 ਕੈਰੇਟ ਸੋਨੇ ਦੇ 10 ਗ੍ਰਾਮ ਦਾ ਨਵਾਂ ਰੇਟ
9. ਜੇਕਰ ਸੁਪਰ ਓਵਰ ਵੀ ਹੁੰਦਾ ਹੈ ਟਾਈ ਤਾਂ ਕਿਵੇਂ ਨਿਕਲਦਾ ਹੈ ਮੈਚ ਦਾ ਨਤੀਜਾ? ਜਾਣੋ ਪੂਰਾ ਨਿਯਮ
ਆਈਪੀਐਲ 2025 ਦੇ 32ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ ਦਿੱਲੀ ਕੈਪੀਟਲਜ਼ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਦਾ ਨਤੀਜਾ ਸੁਪਰ ਰਾਹੀਂ ਤੈਅ ਹੋਇਆ। ਦੋਵੇਂ ਟੀਮਾਂ 20-20 ਓਵਰਾਂ ਵਿੱਚ 188-188 ਦੌੜਾਂ ਹੀ ਬਣਾ ਸਕੀਆਂ, ਜਿਸ ਕਾਰਨ ਮੈਚ ਟਾਈ ਹੋ ਗਿਆ। ਮਿਸ਼ੇਲ ਸਟਾਰਕ ਨੇ ਸੁਪਰ ਓਵਰ ਵਿੱਚ ਸ਼ਾਨਦਾਰ ਗੇਂਦਬਾਜ਼ੀ ਕਰਕੇ ਦਿੱਲੀ ਕੈਪੀਟਲਜ਼ ਨੂੰ ਜਿੱਤ ਦਿਵਾਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜੇਕਰ ਸੁਪਰ ਓਵਰ ਵੀ ਹੁੰਦਾ ਹੈ ਟਾਈ ਤਾਂ ਕਿਵੇਂ ਨਿਕਲਦਾ ਹੈ ਮੈਚ ਦਾ ਨਤੀਜਾ? ਜਾਣੋ ਪੂਰਾ ਨਿਯਮ
10. ਜਲਦ ਹੋਵੇਗਾ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਤਲਾਕ!
ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਅਦਾਕਾਰ ਵਿੱਕੀ ਕੌਸ਼ਲ ਬਾਲੀਵੁੱਡ ਦੇ ਪਾਵਰ ਕਪਲਸ ਵਿੱਚੋਂ ਇੱਕ ਹਨ, ਜੋ ਹਮੇਸ਼ਾ ਆਪਣੀ ਕੈਮਿਸਟਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੇ ਦਿਖਾਈ ਦਿੰਦੇ ਹਨ। ਪਰ ਹੁਣ ਹਾਲ ਹੀ ਵਿੱਚ ਇਸ ਜੋੜੇ ਬਾਰੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਵਿੱਕੀ ਅਤੇ ਕੈਟਰੀਨਾ ਜਲਦੀ ਹੀ ਤਲਾਕ ਲੈ ਲੈਣਗੇ। ਅਜਿਹਾ ਦਾਅਵਾ ਇੱਕ ਜੋਤਸ਼ੀ ਨੇ ਕੀਤਾ ਹੈ, ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਲਦ ਹੋਵੇਗਾ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਤਲਾਕ!
ਪੰਜਾਬ ਦੇ ਇਸ ਇਲਾਕੇ 'ਚ ਨਿਹੰਗ ਸਿੰਘਾਂ ਦਾ ਪੈ ਗਿਆ ਵੱਡਾ ਰੌਲਾ, ਭਖ ਗਿਆ ਮਾਹੌਲ
NEXT STORY