ਜਲੰਧਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲ ਹੀ ਵਿਚ ਵਧੇ ਤਣਾਅ ਦਰਮਿਆਨ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਭਾਰਤ-ਪਾਕਿਸਤਾਨ ਸਰਹੱਦ 'ਤੇ ਮੌਜੂਦ ਇਕ ਭਾਰਤੀ ਸਰਹੱਦ ਸੁਰੱਖਿਆ ਫੋਰਸ (BSF) ਦਾ ਜਵਾਨ ਗਲਤੀ ਨਾਲ ਪਾਕਿਸਤਾਨ ਦੀ ਸਰਹੱਦ 'ਚ ਚੱਲਾ ਗਿਆ। ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਨੇ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੀ ਜੇਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਨਾਲ ਸੀਮਾ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਕੀਤੀ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਗਲਤੀ ਨਾਲ ਜ਼ੀਰੋ ਲਾਈਨ ਪਾਰ ਕਰ ਗਿਆ BSF ਜਵਾਨ, ਫੜ ਕੇ ਲੈ ਗਏ ਪਾਕਿਸਤਾਨੀ ਰੇਂਜਰਸ
ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲ ਹੀ ਵਿਚ ਵਧੇ ਤਣਾਅ ਦਰਮਿਆਨ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਭਾਰਤ-ਪਾਕਿਸਤਾਨ ਸਰਹੱਦ 'ਤੇ ਮੌਜੂਦ ਇਕ ਭਾਰਤੀ ਸਰਹੱਦ ਸੁਰੱਖਿਆ ਫੋਰਸ (BSF) ਦਾ ਜਵਾਨ ਗਲਤੀ ਨਾਲ ਪਾਕਿਸਤਾਨ ਦੀ ਸਰਹੱਦ 'ਚ ਚੱਲਾ ਗਿਆ। ਜਿਸ ਤੋਂ ਬਾਅਦ ਪਾਕਿਸਤਾਨੀ ਰੇਂਜਰਸ ਨੇ ਉਸ ਨੂੰ ਫੜ ਲਿਆ ਅਤੇ ਹਿਰਾਸਤ 'ਚ ਲੈ ਲਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਗਲਤੀ ਨਾਲ ਜ਼ੀਰੋ ਲਾਈਨ ਪਾਰ ਕਰ ਗਿਆ BSF ਜਵਾਨ, ਫੜ ਕੇ ਲੈ ਗਏ ਪਾਕਿਸਤਾਨੀ ਰੇਂਜਰਸ
2. ਪਹਿਲਗਾਮ ਹਮਲੇ ਮਗਰੋਂ ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਲਈ ਜਾਰੀ ਕੀਤਾ ਸਖ਼ਤ ਫਰਮਾਨ
ਸਰਕਾਰ ਨੇ ਜੰਮੂ ਕਸ਼ਮੀਰ 'ਚ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਕੈਬਨਿਟ ਦੀ ਸੁਰੱਖਿਆ ਮਾਮਲਿਆਂ ਦੀ ਕਮੇਟੀ ਵਲੋਂ ਲਏ ਗਏ ਫ਼ੈਸਲਿਆਂ ਦੇ ਕ੍ਰਮ 'ਚ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਤੋਂ ਸਸਪੈਂਡ ਕਰਨ ਦਾ ਫ਼ੈਸਲਾ ਕੀਤਾ। ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਭਾਰਤ ਵਲੋਂ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਸਾਰੇ ਮੌਜੂਦਾ ਵੈਧ ਵੀਜ਼ਾ 27 ਅਪ੍ਰੈਲ ਤੋਂ ਰੱਦ ਕਰ ਦਿੱਤੇ ਗਏ ਹਨ। ਹਾਲਾਂਕਿ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਵੀਜ਼ਾ ਸਿਰਫ਼ 29 ਅਪ੍ਰੈਲ ਤੱਕ ਵੈਧ ਹੋਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪਹਿਲਗਾਮ ਹਮਲੇ ਮਗਰੋਂ ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਲਈ ਜਾਰੀ ਕੀਤਾ ਸਖ਼ਤ ਫਰਮਾਨ
3. 'ਪਾਣੀ ਰੋਕਣਾ ਜੰਗ ਨੂੰ ਸੱਦਾ ਦੇਣ ਬਰਾਬਰ...' ਭਾਰਤ ਦੇ ਸਖ਼ਤ ਐਕਸ਼ਨ ਮਗਰੋਂ ਰੋ ਪਿਆ ਪਾਕਿਸਤਾਨ
ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ 1 ਨੇਪਾਲੀ ਨਾਗਰਿਕ ਸਣੇ 26 ਟੂਰਿਸਟਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਭਾਰਤ ਨੇ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਵਾਹਘਾ ਬਾਰਡਰ ਬੰਦ ਕਰਨ, ਪਾਕਿਸਤਾਨੀ ਨਾਗਰਿਕਾਂ ਨੂੰ ਵੀਜ਼ਾ ਦੇਣ 'ਤੇ ਪਾਬੰਦੀ ਤੇ ਸਿੰਧੂ ਜਲ ਸੰਧੀ ਰੱਦ ਕਰਨ ਸਣੇ ਕਈ ਅਹਿਮ ਕਦਮ ਚੁੱਕੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਪਾਣੀ ਰੋਕਣਾ ਜੰਗ ਨੂੰ ਸੱਦਾ ਦੇਣ ਬਰਾਬਰ...' ਭਾਰਤ ਦੇ ਸਖ਼ਤ ਐਕਸ਼ਨ ਮਗਰੋਂ ਰੋ ਪਿਆ ਪਾਕਿਸਤਾਨ
4. ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਹੋਈ ਹੈ, ਜਿਸ 'ਚ 26 ਲੋਕਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਨ੍ਹਾਂ 'ਚ ਜ਼ਿਆਦਾਤਰ ਸੈਲਾਨੀ ਸਨ ਅਤੇ ਇਕ ਨੇਪਾਲੀ ਨਾਗਰਿਕ ਵੀ ਸ਼ਾਮਲ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
5. ਵਿਦੇਸ਼ੀ ਰਾਜਦੂਤਾਂ ਨਾਲ MEA ਦੀ ਬੈਠਕ, ਪਹਿਲਗਾਮ ਹਮਲੇ ਦੀ ਦਿੱਤੀ ਜਾਣਕਾਰੀ
ਜੰਮੂ-ਕਸ਼ਮੀਰ ਦੇ ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਵੱਧ ਗਿਆ ਹੈ। ਇਸ ਹਮਲੇ ਮਗਰੋਂ ਭਾਰਤ ਦਾ ਸਖ਼ਤ ਰਵੱਈਆ ਵੇਖਣ ਨੂੰ ਮਿਲ ਰਿਹਾ ਹੈ। ਵਿਦੇਸ਼ ਮੰਤਰਾਲੇ (MEA) ਨੇ ਪਹਿਲਗਾਮ ਅੱਤਵਾਦੀ ਹਮਲੇ ਬਾਰੇ ਅਮਰੀਕਾ, ਬ੍ਰਿਟੇਨ ਸਮੇਤ G20 ਦੇਸ਼ਾਂ ਦੇ ਚੋਣਵੇਂ ਰਾਜਦੂਤਾਂ ਨੂੰ ਜਾਣਕਾਰੀ ਦਿੱਤੀ। ਇਹ ਮੁਲਾਕਾਤ 30 ਮਿੰਟ ਤੱਕ ਚੱਲੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
6. ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ BSF ਦਾ ਵੱਡਾ ਫੈਸਲਾ
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਅਤੇ ਬੀ. ਐੱਸ. ਐੱਫ਼. ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਬੀ. ਐੱਸ. ਐੱਫ਼. ਨੇ ਕਿਹਾ ਕਿ ਉਹ ਬੀਟਿੰਗ ਦੀ ਰੀਟ੍ਰੀਟ ਸੈਰਮਨੀ ਤੋਂ ਬਾਅਦ ਹੱਥ ਨਹੀਂ ਮਿਲਾਉਣਗੇ। ਇਸ ਤੋਂ ਇਲਾਵਾ ਅਟਾਰੀ, ਹੁਸੈਨੀਵਾਲਾ ਤੇ ਸਾਦਕੀ ਬਾਰਡਰ ਦੇ ਗੇਟ ਬੰਦ ਰਹਿਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ BSF ਦਾ ਵੱਡਾ ਫੈਸਲਾ
7. ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ 'ਚ NIA ਦਾ ਵੱਡਾ ਐਕਸ਼ਨ, ਹੋਟਲਾਂ 'ਚ ਰੇਡ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਕਾਰਨ ਪੰਜਾਬ ਵਿੱਚ ਵੀ ਪੁਲਸ ਅਲਰਟ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਐੱਨ. ਆਈ. ਏ. ਨੇ ਅੱਜ ਹੋਟਲਾਂ ਵਿੱਚ ਛਾਪੇਮਾਰੀ ਕੀਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ 'ਚ NIA ਦਾ ਵੱਡਾ ਐਕਸ਼ਨ, ਹੋਟਲਾਂ 'ਚ ਰੇਡ
8. ਪੰਜਾਬ ਸਰਕਾਰ ਵੱਲੋਂ ਹੋਮ ਗਾਰਡ ਦੇ ਜਵਾਨ ਭਰਤੀ ਕਰਨ ਦਾ ਐਲਾਨ
ਪੰਜਾਬ ਸਰਕਾਰ ਨੇ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੀ ਜੇਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਨਾਲ ਸੀਮਾ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਕੀਤੀ। ਜਿਸ ਵਿਚ ਪੰਜਾਬ ਦੀ ਸਰਹੱਦ 'ਤੇ ਸੈਕਿੰਡ ਲਾਈਨ ਆਫ ਡਿਫੈਂਸ ਨੂੰ ਮਜ਼ਬੂਤ ਕਰਨ ਲਈ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰਨ ਦਾ ਫ਼ੈਸਲਾ ਲਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਪੰਜਾਬ ਸਰਕਾਰ ਵੱਲੋਂ ਹੋਮ ਗਾਰਡ ਦੇ ਜਵਾਨ ਭਰਤੀ ਕਰਨ ਦਾ ਐਲਾਨ
9. ਇਕ ਦਿਨ ਦੀ ਰਾਹਤ ਤੋਂ ਬਾਅਦ ਫਿਰ ਮਹਿੰਗਾ ਹੋ ਗਿਆ ਸੋਨਾ, ਜਾਣੋ ਅੱਜ ਦੀਆਂ ਤਾਜ਼ਾ ਕੀਮਤਾਂ
ਇੱਕ ਦਿਨ ਦੀ ਰਾਹਤ ਤੋਂ ਬਾਅਦ, ਅੱਜ ਸੋਨੇ ਦੀਆਂ ਕੀਮਤਾਂ ਫਿਰ ਵੱਧ ਰਹੀਆਂ ਹਨ, ਹਾਲਾਂਕਿ ਚਾਂਦੀ ਵਿੱਚ ਗਿਰਾਵਟ ਆਈ ਹੈ। 24 ਅਪ੍ਰੈਲ ਨੂੰ, MCX 'ਤੇ ਸੋਨੇ ਦੀ ਕੀਮਤ 1.24 ਪ੍ਰਤੀਸ਼ਤ ਦੇ ਵਾਧੇ ਨਾਲ 95,893 ਰੁਪਏ ਪ੍ਰਤੀ 10 ਗ੍ਰਾਮ ਹੈ। ਚਾਂਦੀ ਦੀ ਗੱਲ ਕਰੀਏ ਤਾਂ ਇਸ ਵਿੱਚ 0.37 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ, ਇਹ 97,440 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ। ਬੁੱਧਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਇਕ ਦਿਨ ਦੀ ਰਾਹਤ ਤੋਂ ਬਾਅਦ ਫਿਰ ਮਹਿੰਗਾ ਹੋ ਗਿਆ ਸੋਨਾ, ਜਾਣੋ ਅੱਜ ਦੀਆਂ ਤਾਜ਼ਾ ਕੀਮਤਾਂ
10. ਵੱਡੀ ਖ਼ਬਰ ; ਭਾਰਤ ਦੇ ਧਾਕੜ ਕ੍ਰਿਕਟਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪਹਿਲਗਾਮ ਹਮਲੇ ਵਾਲੇ ਦਿਨ ਹੀ...
ਇਕ ਪਾਸੇ ਜਿੱਥੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਕਾਰਨ ਦੇਸ਼ ਹੀ ਨਹੀਂ, ਪੂਰੀ ਦੁਨੀਆ 'ਚ ਸੋਗ ਦੀ ਲਹਿਰ ਛਾਈ ਹੋਈ ਹੈ, ਉੱਥੇ ਹੀ ਅਜਿਹਾ ਹੀ ਇਕ ਹੋਰ ਗੰਭੀਰ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵੱਡੀ ਖ਼ਬਰ ; ਭਾਰਤ ਦੇ ਧਾਕੜ ਕ੍ਰਿਕਟਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪਹਿਲਗਾਮ ਹਮਲੇ ਵਾਲੇ ਦਿਨ ਹੀ...
ਪੰਜਾਬ ਸਰਕਾਰ ਵੱਲੋਂ ਹੋਮ ਗਾਰਡ ਦੇ ਜਵਾਨ ਭਰਤੀ ਕਰਨ ਦਾ ਐਲਾਨ
NEXT STORY