ਜਲੰਧਰ - ਪੰਜਾਬ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ। ਹੁਣ ਅਧਿਕਾਰੀ ਅਤੇ ਕਰਮਚਾਰੀਆਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦੇ ਵਿਚਕਾਰ ਕੀਤੇ ਜਾਣਗੇ। ਉੱਥੇ ਹੀ ਦੂਜੇ ਪਾਸੇ ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਕਸ਼ਮੀਰ ਦੌਰੇ 'ਤੇ ਗਏ ਹਨ। ਇਸ ਦੌਰਾਨ ਉਨ੍ਹਾਂ ਪਹਿਲਗਾਮ ਅੱਤਵਾਦੀ ਹਮਲੇ ਵਿਚ ਜ਼ਖ਼ਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
1. ਬਿਕਰਮ ਮਜੀਠੀਆ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਮਾਮਲੇ ਵਿਚ ਸੁਣਵਾਈ ਦੌਰਾਨ ਅਹਿਮ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਆਖਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਐੱਸ. ਆਈ. ਟੀ. ਨੂੰ ਲੈ ਕੇ ਮੀਡੀਆ ਵਿਚ ਕੋਈ ਬਿਆਨ ਨਹੀਂ ਦੇਣਗੇ। ਮਜੀਠੀਆ ਸਿੱਟ ਦੇ ਕਿਸੇ ਵੀ ਮੈਂਬਰ ਨੂੰ ਲੈ ਕੇ ਮੀਡੀਆ ਸਾਹਮਣੇ ਕੋਈ ਟਿੱਪਣੀ ਨਹੀਂ ਕਰ ਸਕਦੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਬਿਕਰਮ ਮਜੀਠੀਆ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
2. ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਵਿਭਾਗਾਂ ਦੇ ਮੁਖੀਆਂ ਨੂੰ ਹੁਕਮ ਜਾਰੀ
ਪੰਜਾਬ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ। ਹੁਣ ਅਧਿਕਾਰੀ ਅਤੇ ਕਰਮਚਾਰੀਆਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦੇ ਵਿਚਕਾਰ ਕੀਤੇ ਜਾਣਗੇ। ਇਸ ਤੋਂ ਬਾਅਦ ਆਮ ਤਬਾਦਲਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਹ ਹੁਕਮ ਪ੍ਰਸੋਨਲ ਵਿਭਾਗ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਜ਼ਿਲ੍ਹਿਆਂ ਦੇ ਡੀਸੀਜ਼ ਸਮੇਤ ਸਾਰੇ ਮੁਖੀਆਂ ਨੂੰ ਜਾਰੀ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਵਿਭਾਗਾਂ ਦੇ ਮੁਖੀਆਂ ਨੂੰ ਹੁਕਮ ਜਾਰੀ
3. ਪੰਜਾਬ 'ਚ ਵੱਧ ਰਹੀ ਗਰਮੀ ਅਤੇ ਹੀਟ ਵੇਵ ਦੀ ਚਿਤਾਵਨੀ ਦਰਮਿਆਨ ਸਕੂਲਾਂ ਲਈ ਨਵੇਂ ਹੁਕਮ ਜਾਰੀ
ਪੰਜਾਬ ਵਿਚ ਵੱਧ ਰਹੀ ਗਰਮੀ ਅਤੇ ਭਵਿੱਖ ਵਿਚ ਹੀਟ ਵੇਵ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਕੂਲਾਂ ਲਈ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਨਵੀਂ ਦਿੱਲੀ ਵੱਲੋਂ ਜਾਰੀ ਕੀਤੀਆਂ ਗਈਆਂ 'ਪ੍ਰੀਵੈਂਸ਼ਨ ਐਂਡ ਮੈਨੇਜਮੈਂਟ ਆਫ ਹੀਟ-ਵੇਵ ਸਬੰਧੀ ਗਾਈਡਲਾਈਨਜ਼ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਪੰਜਾਬ 'ਚ ਵੱਧ ਰਹੀ ਗਰਮੀ ਅਤੇ ਹੀਟ ਵੇਵ ਦੀ ਚਿਤਾਵਨੀ ਦਰਮਿਆਨ ਸਕੂਲਾਂ ਲਈ ਨਵੇਂ ਹੁਕਮ ਜਾਰੀ
4. ਪਹਿਲਗਾਮ ਪਿੱਛੋਂ ਦਹਿਲ ਜਾਣਾ ਸੀ ਪੰਜਾਬ, 4 ਕਿੱਲੋ ਤੋਂ ਵੱਧ RDX ਸਮੇਤ ਹਥਿਆਰਾਂ ਦਾ ਜ਼ਖੀਰਾ ਬਰਾਮਦ
ਅਜਨਾਲਾ ਪੁਲਸ ਅਤੇ ਬੀ.ਐੱਸ.ਐੱਫ਼. ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਜਦ ਪਹਿਲਗਾਮ ਦੀ ਤਰ੍ਹਾਂ ਪੰਜਾਬ ਦਹਿਲਾਉਣ ਦੀ ਸਾਜ਼ਿਸ਼ ਬੇਨਕਾਬ ਹੋ ਗਈ। ਜਾਣਕਾਰੀ ਮੁਤਾਬਕ ਬੀ.ਐੱਸ.ਐੱਫ਼. 117 ਬਟਾਲੀਅਨ ਵੱਲੋਂ ਅਜਨਾਲਾ ਪੁਲਸ ਨਾਲ ਮਿਲ ਕੇ ਸਾਂਝੇ ਤੌਰ 'ਤੇ ਚਲਾਏ ਅਭਿਆਨ ਦੌਰਾਨ ਵੱਡੀ ਮਾਤਰਾ ਵਿਚ ਅਸਲਾ ਅਤੇ ਆਰ.ਡੀ.ਐਕਸ. ਬਰਾਮਦ ਹੋਣ ਦਾ ਸਮਾਚਾਰ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪਹਿਲਗਾਮ ਪਿੱਛੋਂ ਦਹਿਲ ਜਾਣਾ ਸੀ ਪੰਜਾਬ, 4 ਕਿੱਲੋ ਤੋਂ ਵੱਧ RDX ਸਮੇਤ ਹਥਿਆਰਾਂ ਦਾ ਜ਼ਖੀਰਾ ਬਰਾਮਦ
5. ਪੰਜਾਬ ਵਿਜੀਲੈਂਸ ਦੇ ਚੀਫ਼ ਸਣੇ ਏ. ਆਈ. ਜੀ ਅਤੇ ਐੱਸ. ਐੱਸ. ਪੀ. ਸਸਪੈਂਡ
ਪੰਜਾਬ ਸਰਕਾਰ ਨੇ ਵੱਡਾ ਅਤੇ ਸਖ਼ਤ ਕਦਮ ਚੁੱਕਦਿਆਂ ਵਿਜੀਲੈਂਸ ਚੀਫ ਨੂੰ ਸਸਪੈਂਡ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਡਰਾਈਵਿੰਗ ਲਾਇਸੈਂਸ ਘਪਲੇ ਵਿਚ ਵਿਜੀਲੈਂਸ ਮੁਖੀ ਐੱਸ. ਪੀ. ਐੱਸ. ਪਰਮਾਰ ਨੂੰ ਸਸਪੈਂਡ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਸਾਫ ਅਤੇ ਸਪੱਸ਼ਟ ਸ਼ਬਦਾਂ ਵਿਚ ਆਖ ਚੁੱਕੇ ਹਨ ਕਿ ਜਿਹੜਾ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਏਗਾ, ਉਹ ਨਹੀਂ ਬਚੇਗਾ। ਇਹ ਕਾਰਵਾਈ ਵੀ ਘਪਲੇਬਾਜ਼ਾਂ ਨੂੰ ਬਚਾਉਣ ਦੇ ਮਾਮਲੇ ਵਿਚ ਹੋਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਵਿਜੀਲੈਂਸ ਦੇ ਚੀਫ਼ ਸਣੇ ਏ. ਆਈ. ਜੀ ਅਤੇ ਐੱਸ. ਐੱਸ. ਪੀ. ਸਸਪੈਂਡ
6. CM ਮਾਨ ਨੇ ਗਿਆਨੀ ਰਘਬੀਰ ਸਿੰਘ ਮਾਮਲੇ 'ਚ ਕੇਂਦਰ ਨੂੰ ਕੀਤੀ ਕਾਰਵਾਈ ਦੀ ਅਪੀਲ
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੇ ਮੁਲਾਜ਼ਮਾਂ ਵੱਲੋਂ ਦਿੱਲੀ ਏਅਰਪੋਰਟ 'ਤੇ ਕੀਤੇ ਦੁਰਵਿਵਹਾਰ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਸਿੰਘ ਮਾਨ ਨੇ ਵੀ ਇਸ ਮਾਮਲੇ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- CM ਮਾਨ ਨੇ ਗਿਆਨੀ ਰਘਬੀਰ ਸਿੰਘ ਮਾਮਲੇ 'ਚ ਕੇਂਦਰ ਨੂੰ ਕੀਤੀ ਕਾਰਵਾਈ ਦੀ ਅਪੀਲ
7. ਪਹਿਲਗਾਮ ਹਮਲੇ ਦੇ ਪੀੜਤਾਂ ਨੂੰ ਮਿਲੇ ਰਾਹੁਲ, ਕਿਹਾ- ਅੱਤਵਾਦ ਖਿਲਾਫ਼ ਇਕਜੁੱਟ ਹੋਣਾ ਜ਼ਰੂਰੀ
ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਕਸ਼ਮੀਰ ਦੌਰੇ 'ਤੇ ਗਏ ਹਨ। ਇਸ ਦੌਰਾਨ ਉਨ੍ਹਾਂ ਪਹਿਲਗਾਮ ਅੱਤਵਾਦੀ ਹਮਲੇ ਵਿਚ ਜ਼ਖ਼ਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। ਰਾਹੁਲ ਨੇ ਹਮਲੇ ਵਿਚ ਜ਼ਖ਼ਮੀ ਲੋਕਾਂ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਇੱਥੇ ਬਾਦਾਮੀਬਾਗ ਛਾਉਣੀ ਵਿਚ ਫ਼ੌਜ ਦੇ ਬੇਸ ਹਸਪਤਾਲ ਗਏ। ਉਨ੍ਹਾਂ ਨੇ ਅੱਤਵਾਦੀ ਹਮਲੇ ਦੇ ਪੀੜਤਾਂ ਨਾਲ ਵੀ ਮੁਲਾਕਾਤ ਕੀਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪਹਿਲਗਾਮ ਹਮਲੇ ਦੇ ਪੀੜਤਾਂ ਨੂੰ ਮਿਲੇ ਰਾਹੁਲ, ਕਿਹਾ- ਅੱਤਵਾਦ ਖਿਲਾਫ਼ ਇਕਜੁੱਟ ਹੋਣਾ ਜ਼ਰੂਰੀ
8. ਭਾਰਤੀ ਫ਼ੌਜ ਦੀ ਵੱਡੀ ਕਾਰਵਾਈ ; ਮਾਰ ਸੁੱਟਿਆ ਲਸ਼ਕਰ ਦਾ ਟਾਪ ਕਮਾਂਡੋ
ਪਹਿਲਗਾਮ ਹਮਲੇ ਮਗਰੋਂ ਭਾਰਤ ਸਰਕਾਰ ਵੱਲੋਂ ਪਾਕਿਸਤਾਨ 'ਤੇ ਸਖ਼ਤ ਕਾਰਵਾਈ ਲਈ ਤਿਆਰੀ ਖਿੱਚ ਲਈ ਗਈ ਹੈ। ਇਸੇ ਦੌਰਾਨ ਅੱਜ ਸਵੇਰ ਤੋਂ ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਅੱਤਵਾਦੀਆਂ ਨਾਲ ਸ਼ੁਰੂ ਹੋਏ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲਸ਼ਕਰ ਦੇ ਟਾਪ ਕਮਾਂਡੋ ਅਲਤਾਫ਼ ਨੂੰ ਢੇਰ ਕਰ ਦਿੱਤਾ ਹੈ, ਜਦਕਿ 2 ਜਵਾਨ ਵੀ ਇਸ ਕਾਰਵਾਈ 'ਚ ਜ਼ਖ਼ਮੀ ਹੋ ਗਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਾਰਤੀ ਫ਼ੌਜ ਦੀ ਵੱਡੀ ਕਾਰਵਾਈ ; ਮਾਰ ਸੁੱਟਿਆ ਲਸ਼ਕਰ ਦਾ ਟਾਪ ਕਮਾਂਡੋ
9. ਹੁਣ ਲਵਾਂਗੇ ਬਦਲਾ ! ਅੱਤਵਾਦੀਆਂ ਦੇ ਟਿਕਾਣਿਆਂ 'ਤੇ ਫ਼ੌਜ ਦਾ ਐਕਸ਼ਨ ਸ਼ੁਰੂ, ਅੱਧੀ ਰਾਤੀਂ ਹੋ ਗਏ ਧਮਾਕੇ
ਜੰਮੂ ਕਸ਼ਮੀਰ ਦੇ ਪਹਿਲਗਾਮ ਦੀ ਬੈਸਰਨ ਘਾਟੀ 'ਚ 22 ਅਪ੍ਰੈਲ ਨੂੰ ਹੋਏ ਭਿਆਨਕ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਹੁਣ ਵੱਡਾ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ। ਹਮਲੇ ਦੇ ਪਿੱਛੇ ਅੱਤਵਾਦੀਆਂ ਨੂੰ ਸਬਕ ਸਿਖਾਉਣ ਲਈ, ਸੁਰੱਖਿਆ ਏਜੰਸੀਆਂ ਨੇ ਤੇਜ਼ ਅਤੇ ਟਾਰਗੇਟ ਕਾਰਵਾਈ ਦਾ ਮੋਰਚਾ ਸੰਭਾਲ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 'ਸਖਤ ਕਾਰਵਾਈ' ਦਾ ਐਲਾਨ ਕਰਨ ਤੋਂ ਕੁਝ ਦਿਨ ਬਾਅਦ ਹੀ, ਹੁਣ ਜ਼ਮੀਨੀ ਪੱਧਰ 'ਤੇ ਐਕਸ਼ਨ ਦੇਖਣ ਨੂੰ ਮਿਲ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹੁਣ ਲਵਾਂਗੇ ਬਦਲਾ ! ਅੱਤਵਾਦੀਆਂ ਦੇ ਟਿਕਾਣਿਆਂ 'ਤੇ ਫ਼ੌਜ ਦਾ ਐਕਸ਼ਨ ਸ਼ੁਰੂ, ਅੱਧੀ ਰਾਤੀਂ ਹੋ ਗਏ ਧਮਾਕੇ
10. 'ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਮਿਲੇ ਸਜ਼ਾ, ਅਸੀਂ ਭਾਰਤ ਦੇ ਨਾਲ', ਅਮਰੀਕਾ ਦਾ ਤਾਜ਼ਾ ਬਿਆਨ
ਅਮਰੀਕਾ ਨੇ ਭਾਰਤ ਵਿੱਚ ਹੋਏ ਅੱਤਵਾਦੀ ਹਮਲੇ ਦੀ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਨਾਲ ਹੀ ਕਿਹਾ ਹੈ ਕਿ ਦੁੱਖ ਦੀ ਇਸ ਘੜੀ ਵਿਚ ਉਹ ਭਾਰਤ ਦੇ ਨਾਲ ਖੜ੍ਹਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੀ ਬੁਲਾਰਨ ਟੈਮੀ ਬਰੂਸ ਨੇ ਕਿਹਾ ਕਿ ਜਿਵੇਂ ਕਿ ਰਾਸ਼ਟਰਪਤੀ ਟਰੰਪ ਅਤੇ ਵਿਦੇਸ਼ ਮੰਤਰੀ ਰੂਬੀਓ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਅਮਰੀਕਾ ਭਾਰਤ ਦੇ ਨਾਲ ਹੈ ਅਤੇ ਅੱਤਵਾਦ ਦੀ ਹਰ ਕਾਰਵਾਈ ਦੀ ਨਿੰਦਾ ਕਰਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਮਿਲੇ ਸਜ਼ਾ, ਅਸੀਂ ਭਾਰਤ ਦੇ ਨਾਲ', ਅਮਰੀਕਾ ਦਾ ਤਾਜ਼ਾ ਬਿਆਨ
ਪਰਮਾਰ ਦੀ ਸਸਪੈਂਸ਼ਨ ਤੋਂ ਬਾਅਦ ਇਸ ਅਧਿਕਾਰੀ ਨੂੰ ਮਿਲਿਆ ਵਿਜੀਲੈਂਸ ਮੁਖੀ ਦਾ ਚਾਰਜ
NEXT STORY