ਜਲੰਧਰ : ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੰਗਲ ਡੈਮ ਪੁੱਜੇ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਕੋਲ ਇਕ-ਇਕ ਬੂੰਦ ਪਾਣੀ ਦਾ ਹਿਸਾਬ ਹੈ ਅਤੇ ਅਸੀਂ ਪਾਣੀ ਲਈ ਲੜ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡਾ ਸੀਜ਼ਨ ਵੀ ਝੋਨੇ ਦਾ ਸ਼ੁਰੂ ਹੋਣ ਲੱਗਾ ਹੈ ਪਰ ਸਾਡੇ ਤਿੰਨਾਂ ਡੈਮਾਂ ਦੇ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਬੇਹੱਦ ਘੱਟ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਸਾਡੇ ਕੋਲ ਦੇਣ ਲਈ ਵਾਧੂ ਪਾਣੀ ਨਹੀਂ ਹੈ। ਓਧਰ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਵੀ ਸਰਗਰਮ ਹੋ ਗਿਆ ਹੈ। BBMB ਵਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਫ਼ੈਸਲਾ ਕੀਤਾ ਗਿਆ ਹੈ, ਜਿਸ ਦਾ ਪੰਜਾਬ ਸਰਕਾਰ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦਰਮਿਆਨ BBMB ਨੇ ਵੱਡਾ ਫ਼ੈਸਲਾ ਲਿਆ ਹੈ। BBMB ਨੇ ਵਾਟਰ ਰੈਗੂਲੇਸ਼ਨ ਦੇ ਡਾਇਰੈਕਟਰ ਆਕਾਸ਼ਦੀਪ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। BBMB ਨੇ ਆਕਾਸ਼ਦੀਪ ਦੀ ਥਾਂ ਸੰਜੀਵ ਕੁਮਾਰ ਨੂੰ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਹੈ। ਸੰਜੀਵ ਕੁਮਾਰ ਹਰਿਆਣਾ ਨਾਲ ਸਬੰਧ ਰੱਖਦੇ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ
ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਠੋਕਵਾਂ ਜਵਾਬ, ਨੰਗਲ ਡੈਮ ਪੁੱਜ ਦਿੱਤੀ ਚਿਤਾਵਨੀ (ਵੀਡੀਓ)
ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੰਗਲ ਡੈਮ ਪੁੱਜੇ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਕੋਲ ਇਕ-ਇਕ ਬੂੰਦ ਪਾਣੀ ਦਾ ਹਿਸਾਬ ਹੈ ਅਤੇ ਅਸੀਂ ਪਾਣੀ ਲਈ ਲੜ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡਾ ਸੀਜ਼ਨ ਵੀ ਝੋਨੇ ਦਾ ਸ਼ੁਰੂ ਹੋਣ ਲੱਗਾ ਹੈ ਪਰ ਸਾਡੇ ਤਿੰਨਾਂ ਡੈਮਾਂ ਦੇ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਬੇਹੱਦ ਘੱਟ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਸਾਡੇ ਕੋਲ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਤੇ ਹਰਿਆਣਾ ਵਿਚਾਲੇ ਛਿੜੇ 'ਪਾਣੀ' ਦੇ ਵਿਵਾਦ ਦਰਮਿਆਨ BBMB ਨੇ ਲਿਆ ਵੱਡਾ ਫ਼ੈਸਲਾ
ਹਰਿਆਣਾ ਅਤੇ ਪੰਜਾਬ ਵਿਚਾਲੇ ਸਾਲਾਂ ਪੁਰਾਣਾ ਪਾਣੀ ਵਿਵਾਦ ਇਕ ਵਾਰ ਫਿਰ ਤੋਂ ਭੱਖ ਗਿਆ ਹੈ। ਪਾਣੀ ਦੇ ਮੁੱਦੇ ਨੂੰ ਲੈ ਕੇ ਫਿਰ ਤੋਂ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹਨ। ਹਾਲ ਹੀ ਵਿਚ ਹਰਿਆਣਾ ਵਲੋਂ ਪਾਣੀ ਦੀ ਕਿੱਲਤ ਦੀ ਸ਼ਿਕਾਇਤ ਮਗਰੋਂ ਇਹ ਮੁੱਦਾ ਦੋਵਾਂ ਸੂਬਿਆਂ ਵਿਚਾਲੇ ਤਿੱਖੀ ਬਿਆਨਬਾਜ਼ੀ ਦਾ ਕਾਰਨ ਬਣ ਗਿਆ ਹੈ। ਓਧਰ ਇਸ ਮਾਮਲੇ ਨੂੰ ਕੇਂਦਰ ਸਰਕਾਰ ਅਤੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਵੀ ਸਰਗਰਮ ਹੋ ਗਿਆ ਹੈ। BBMB ਵਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਫ਼ੈਸਲਾ ਕੀਤਾ ਗਿਆ ਹੈ, ਜਿਸ ਦਾ ਪੰਜਾਬ ਸਰਕਾਰ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦਰਮਿਆਨ BBMB ਨੇ ਵੱਡਾ ਫ਼ੈਸਲਾ ਲਿਆ ਹੈ। BBMB ਨੇ ਵਾਟਰ ਰੈਗੂਲੇਸ਼ਨ ਦੇ ਡਾਇਰੈਕਟਰ ਆਕਾਸ਼ਦੀਪ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। BBMB ਨੇ ਆਕਾਸ਼ਦੀਪ ਦੀ ਥਾਂ ਸੰਜੀਵ ਕੁਮਾਰ ਨੂੰ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਹੈ। ਸੰਜੀਵ ਕੁਮਾਰ ਹਰਿਆਣਾ ਨਾਲ ਸਬੰਧ ਰੱਖਦੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਹੈਂਡ ਗ੍ਰਨੇਡ ਸਣੇ ਹਥਿਆਰਾਂ ਦੀ ਖੇਪ ਬਰਾਮਦ
ਪਾਕਿਸਤਾਨੀ ਏਜੰਸੀਆਂ ਲਗਾਤਾਰ ਪੰਜਾਬ 'ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਬੀ. ਐੱਸ. ਐੱਫ. ਵੱਲੋਂ ਇਸ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇੱਕ ਵਾਰ ਫਿਰ ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਬੈਰੋਪਾਲ ਦੇ ਇਲਾਕੇ 'ਚ ਇਕ ਡਰੋਨ ਰਾਹੀਂ ਸੁੱਟੀ ਗਈ ਖੇਪ ਬਰਾਮਦ ਕੀਤੀ ਹੈ। ਜਿਸ 'ਚ ਦੋ ਹੈਂਡ ਗ੍ਰਨੇਡ, ਚਾਰ ਪਿਸਤੌਲ, 6 ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਜ਼ਬਤ ਕੀਤੇ ਗਏ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਦੇ ਸਾਬਕਾ ਮੰਤਰੀ ਨੂੰ ਦਿੱਲੀ Airport ਤੋਂ ਭੇਜ'ਤਾ ਵਾਪਸ!
ਪੰਜਾਬ ਦੇ ਸਾਬਕਾ ਸੈਰ-ਸਪਾਟਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਹ ਆਪਣੇ ਰਿਸ਼ਤੇਦਾਰ ਦੀ ਧੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਲਾਸ ਏਂਜਲਸ ਜਾ ਰਹੇ ਸਨ, ਪਰ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਹੀ ਰੋਕ ਲਿਆ ਗਿਆ ਤੇ ਫ਼ਿਰ ਪੁੱਛਗਿੱਛ ਮਗਰੋਂ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹੋਰ ਤਾਂ ਹੋਰ ਉਨ੍ਹਾਂ ਦਾ ਪਾਸਪੋਰਟ ਵੀ ਜ਼ਬਤ ਕਰ ਲਿਆ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵੱਡਾ ਮੋਰਚਾ ਲਗਾਵੇਗਾ ਅਕਾਲੀ ਦਲ, ਸੁਖਬੀਰ ਬਾਦਲ ਨੇ ਕੀਤਾ ਐਲਾਨ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵੱਡਾ ਮੋਰਚਾ ਲਾਉਣ ਦੀ ਚਿਤਾਵਨੀ ਵੀ ਦਿੱਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪਾਣੀ ਦੇ ਮਾਮਲੇ ’ਤੇ ਘਮਸਾਣ, ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ
ਪੰਜਾਬ ਅਤੇ ਹਰਿਆਣਾ ’ਚ ਬੀ. ਬੀ. ਐੱਮ. ਬੀ. ਦੇ ਵਾਧੂ ਪਾਣੀ ਦੇ ਮਾਮਲੇ ’ਤੇ ਸਿਆਸੀ ਘਮਸਾਣ ਤੇਜ਼ ਹੋ ਗਿਆ ਹੈ। ਦੋਵੇਂ ਸੂਬਿਆਂ ਦੇ ਆਗੂ ਆਹਮੋ-ਸਾਹਮਣੇ ਹੋ ਗਏ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਪੰਜਾਬ ਦੇ ਅਧਿਕਾਰੀਆਂ ਨੂੰ ਰਾਤੋਂ-ਰਾਤ ਬੀ. ਬੀ. ਐੱਮ.ਬੀ. ਤੋਂ ਹਟਾ ਦਿੱਤਾ ਗਿਆ ਹੈ ਅਤੇ ਹਰਿਆਣਾ ਦੇ ਅਧਿਕਾਰੀ ਲਗਾ ਦਿੱਤੇ ਗਏ। ਉਨ੍ਹਾਂ ਕਿਹਾ ਕਿ ਆਪਣੀ ਆਦਮ ਮੁਤਾਬਕ ਬਾਜਪਾ ਪੰਜਾਬ ਨਾਲ ਲਗਾਤਾਰ ਧੋਖੇ ਨਾਲ ਧੋਖਾ ਕਰ ਰਹੀ ਹੈ, ਹੁਣ ਵੀ ਧੋਖੇ ਨਾਲ ਪੰਜਾਬ ਦੇ ਅਧਿਕਾਰੀ ਹਟਾ ਦਿੱਤੇ ਗਏ। ਭਾਜਪਾ ਦਾ ਇਸ ਤੋਂ ਸ਼ਰਮਨਾਕ ਕਾਰਾ ਹੋਰ ਕੀ ਹੋ ਸਕਦਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬੀ ਯੂਨੀਵਰਸਿਟੀ 'ਚ ਪਈਆਂ ਭਾਜੜਾਂ, ਹੋਸਟਲ ਦੇ ਕਮਰੇ ਵਿਚ ਕੁੜੀ ਨੇ...
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਤਾ ਸਾਹਿਬ ਕੌਰ ਹੋਸਟਲ ਵਿਚ ਬੀਐੱਸਸੀ ਤੀਜਾ ਸਾਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਸਪ੍ਰੀਤ ਕੌਰ ਹੋਸਟਲ ਦੇ ਕਮਰਾ ਨੰਬਰ 119 ਵਿਚ ਰਹਿ ਰਹੀ ਸੀ। ਜਸਪ੍ਰੀਤ ਕੌਰ ਜੋਗਾ ਜ਼ਿਲ੍ਹਾ ਦੇ ਪਿੰਡ ਮਾਨਸਾ ਦੀ ਰਹਿਣ ਵਾਲੀ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਹੋਸਟਲ ਵਾਰਡਨ ਵੱਲੋਂ ਅਥਾਰਟੀ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਦੂਜੇ ਪਾਸੇ ਥਾਣਾ ਅਰਬਨ ਅਸਟੇਟ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਰਜਿੰਦਰਾ ਹਸਪਤਾਲ ਪਹੁੰਚਾ ਦਿੱਤਾ ਹੈ। ਜਸਪ੍ਰੀਤ ਕੌਰ ਦੀ ਲਾਸ਼ ਹੋਸਟਲ ਦੇ ਕਮਰਾ ਨੰਬਰ 119 ਵਿਚ ਲਟਕਦੀ ਮਿਲੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪਾਣੀ ਦੇ ਮੁੱਦੇ 'ਤੇ AAP ਨੇ ਸੱਦੀ ਐਮਰਜੈਂਸੀ ਮੀਟਿੰਗ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ
ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ 'ਚ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਹੁਣ ਆਮ ਆਦਮੀ ਪਾਰਟੀ ਵਲੋਂ ਇਸ ਮਾਮਲੇ ਨੂੰ ਲੈ ਕੇ ਬੈਠਕ ਬੁਲਾਈ ਗਈ ਹੈ। ਇਹ ਬੈਠਕ ਅੱਜ ਮਿਊਂਸੀਪਲ ਭਵਨ ਚੰਡੀਗੜ੍ਹ ਸੈਕਟਰ-35 ਵਿਖੇ ਹੋਣ ਜਾ ਰਹੀ ਹੈ। ਇਸ ਬੈਠਕ 'ਚ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅੱਤਵਾਦ ਵਿਰੁੱਧ ਲੜਾਈ 'ਚ ਭਾਰਤ ਦਾ ਸਾਥ ਦੇਵੇਗਾ ਅਮਰੀਕਾ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਿਚਕਾਰ ਅਮਰੀਕਾ ਨੇ ਦੋਵਾਂ ਦੇਸ਼ਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ ਅਤੇ ਅੱਤਵਾਦ ਵਿਰੁੱਧ ਭਾਰਤ ਨਾਲ ਸਹਿਯੋਗ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਅਮਰੀਕਾ ਨੇ ਪਾਕਿਸਤਾਨ ਨੂੰ ਪਹਿਲਗਾਮ ਹਮਲੇ ਦੀ ਘਟਨਾ ਦੀ ਜਾਂਚ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਬੁੱਧਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਵੱਖਰੀਆਂ ਗੱਲਬਾਤ ਕੀਤੀਆਂ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅੱਜ ਤੋਂ ਹੋ ਰਿਹੈ ਕਈ ਨਿਯਮਾਂ 'ਚ ਬਦਲਾਅ, ਸਿੱਧਾ ਤੁਹਾਡੀ ਜੇਬ 'ਤੇ ਹੋਵੇਗਾ ਅਸਰ
ਸਾਲ 2025 ਦਾ ਮਈ ਮਹੀਨਾ ਸ਼ੁਰੂ ਹੋ ਗਿਆ ਹੈ। ਦੇਸ਼ ਭਰ ਵਿੱਚ ਕੁਝ ਮਹੱਤਵਪੂਰਨ ਨਿਯਮਾਂ ਨੇ ਦਸਤਕ ਦੇ ਦਿੱਤੀ ਹੈ, ਜਿਸਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ਅਤੇ ਰੋਜ਼ਾਨਾ ਜੀਵਨ 'ਤੇ ਪੈਣਾ ਲਾਜ਼ਮੀ ਹੈ। ਇਸ ਵਾਰ ਵੀ, ਹਰ ਮਹੀਨੇ ਦੇ ਸ਼ੁਰੂ ਵਿੱਚ ਕੀਤੀ ਜਾਂਦੀ ਨਿਯਮਤ ਸਮੀਖਿਆ ਅਨੁਸਾਰ ਪੈਟਰੋਲ, ਸੀਐਨਜੀ, ਐਲਪੀਜੀ ਵਰਗੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਸੋਧ ਹੋ ਸਕਦੀ ਹੈ। ਇਸ ਦੇ ਨਾਲ ਹੀ ਬੈਂਕਿੰਗ, ਰੇਲਵੇ ਅਤੇ ਵਿੱਤੀ ਸੇਵਾਵਾਂ ਨਾਲ ਸਬੰਧਤ ਕੁਝ ਨਿਯਮਾਂ ਵਿੱਚ ਕੁਝ ਵੱਡੇ ਬਦਲਾਅ ਹੋਣ ਜਾ ਰਹੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਆਵੇਗਾ ਤੇਜ਼ ਤੂਫ਼ਾਨ, ਜਾਣੋ ਆਉਣ ਵਾਲੇ ਦਿਨਾਂ ਦੀ ਭਵਿੱਖਬਾਣੀ
NEXT STORY